ਚੰਡੀਗੜ੍ਹ, 19 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪ੍ਰਮੁੱਖ ਆੜ੍ਹਤੀਆਂ ਖਿਲਾਫ ਜਬਰੀ ਛਾਪੇਮਾਰੀ ਕੀਤੇ ਜਾਣ ਜਿਨ੍ਹਾਂ ਦਾ ਮਕਸਦ ਸਿਰਫ ਆੜ੍ਹਤੀਆਂ ’ਤੇ ਕਿਸਾਨ ਅੰਦੋਲਨ ਦੀ ਹਮਾਇਤ ਨਾ ਕਰਨ ਵਿਰੁੱਧ ਦਬਾਅ ਬਣਾਉਣਾ ਹੈ, ਦੀ ਜ਼ੋਰਦਾਰ ਨਿਖੇਧੀ ਕੀਤੀ।
ਉਹਨਾਂ ਕਿਹਾ ਕਿ ਇਸਕਦਮ ਦਾ ਮੁੱਖ ਮਕਸਦ ਪੰਜਾਬ ਵਿਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਖਰਾਬ ਕਰਨਾ ਹੈ ਅਤੇ ਉਹਨਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਿਰੁੱਧ ਬਦਲਾਖੋਰੀ ਦੀ ਰਾਜਨੀਤੀ ਤਿਆਗੇ ਅਤੇ ਸਰਕਾਰ ਵੱਲੋਂ ਬੋਲਣੀ ਆਜ਼ਾਦੀ ਦੇ ਸੰਵਿਧਾਨਕ ਅਧਿਕਾਰ ਦੀ ਵਰਤੋਂ ਕਰੇ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਗਿਣੀ ਮਿਥੀ ਯੋਜਨਾ ਤਹਿਤ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੇ ਕਈ ਅਹੁਦੇਦਾਰਾਂ ਦੇ ਠਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਤੇ ਸੀ ਆਰ ਪੀ ਐਫ ਦੀ ਵਰਤੋਂ ਕੀਤੀ ਗਈ । ਅਸੀਂ ਇਸ ਦਮਨਕਾਰੀ ਕਾਰਵਾਈ ਦੀ ਨਿਖੇਧੀ ਕਰਦੇ ਹਾਂ ਤੇ ਆੜ੍ਹਤੀਆ ਭਾਈਚਾਰੇ ਨੂੰਭਰੋਸਾ ਦੁਆਉਂਦੇ ਹਾਂ ਕਿ ਅਸੀਂ ਇਹਨਾਂ ਦਮਨਕਾਰੀ ਨੀਤੀਆਂ ਦੇ ਖਿਲਾਫ ਰੋਸ ਵਿਚ ਸ਼ਾਮਲ ਹੁੰਦੇ ਹਾਂ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੀ ਸੰਘਵਾਦ ਦੇ ਸਿਧਾਂਤਾਂ ਦੇ ਖਿਲਾਫ ਕੰਮ ਕਰ ਰਹੀਹ ੈ ਤੇ ਇਹ ਆਪਣੀ ਤਾਜ਼ਾ ਕਾਰਵਾਈ ਵਿਚ ਰਾਜਾਂ ਦੀਆਂ ਸ਼ਕਤੀਆਂ ਹਥਿਆ ਰਹੀ ਹੈ।
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੁੰ ਕੇਂਦਰੀ ਏਜੰਸੀਆਂ ਦੀ ਵਰਤੋਂ ਸਮਾਜ ਦੇ ਵੱਖ ਵੱਖ ਵਰਗਾਂ ਖਿਲਾਫ ਆਪਣੀ ਕਿੜ ਕੱਢਣ ਲਈ ਨਹੀਂ ਕਰਨੀ ਚਾਹੀਦੀ। ਉਹਨਾਂ ਕਿਹਾ ਕਿ ਅਜਿਹੇ ਕਦਮ ਲੋਕਾਂ ਨੂੰ ਕੇਂਦਰ ਸਰਾਕਰ ਨਾਲੋਂ ਵੱਖ ਕਰਨ ਲਈ ਅੱਗੇ ਵਧਦੇ ਹਨ ਅਤੇ ਇਹਨਾਂ ਦੇ ਖਤਰਨਾਕ ਨਤੀਜੇ ਨਿਕਲ ਸਕਦੇ ਹਨ।
ਸਰਦਾਰ ਬਾਦਲ ਨੇ ਕੇਂਦਰ ਸਰਕਾਰ ਨੂੰ ਇਹ ਵੀ ਚੇਤਾਵਨੀ ਦਿੱਤੀ ਕਿ ਉਹ ਅਜਿਹਾ ਕੁਝ ਨਾ ਕਰੇ ਜਿਸ ਨਾਲ ਸੰਵਿਧਾਨਕ ਮਰਿਆਦਾ ਤਾਰ ਤਾਰ ਹੁੰਦੀ ਹੋਵੇ। ਉਹਨਾਂ ਨੇ ਪੰਜਾਬੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬੀਅਤ ਦੀ ਖਾਤਰ ਇਕਜੁੱਟ ਹੋਣ ਤਾਂ ਜੋ ਕੋਈ ਵੀ ਸੂਬੇ ਵਿਚ ਸ਼ਾਂਤੀ ਤੇ ਫਿਰੂਕ ਸਦਭਾਵਨਾ ਨੁੰ ਭੰਗ ਨਾ ਕਰ ਸਕੇ।