ਊਨਾ, 7 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪਹਿਲੇ ਨਵਰਾਤਰੇ ਮੌਕੇ ਮਾਤਾ ਚਿੰਤਪੂਰਨੀ ਮੰਦਿਰ ਵਿਚ ਮੱਥਾ ਟੇਕਿਆ ਤੇ ਕਿਸਾਨੀ ਸੰਘਰਸ਼ ਦੀ ਜਿੱਤ ਦੇ ਨਾਲ ਨਾਲ ਸ਼ਾਂਤੀ ਤੇ ਫਿਰਕੂ ਸਦਭਾਵਨਾ ਲਈ ਅਰਦਾਸ ਕੀਤੀ।
ਅਕਾਲੀ ਦਲ ਦੇ ਪ੍ਰਧਾਨ, ਜਿਹਨਾ ਨੇ ਪਾਰਟੀ ਪਾਰਟੀ ਦੇ ਸੀਨੀਅਰ ਆਗੂ ਵੀ ਹਾਜ਼ਰ ਸਨ, ਨੇ ਕੰਜਕਾਂ ਵੀ ਪੂਜੀਆਂ।
ਸਰਦਾਰ ਬਾਦਲ ਨੇ ਇਸ ਮੌਕੇ ਇਸ ਪਵਿੱਤਰ ਅਸਥਾਨ ’ਤੇ ਨਤਮਸਤਕ ਹੋਣ ਆਏ ਸ਼ਰਧਾਲੂਆਂ ਨਾਲ ਵੀ ਗੱਲਬਾਤ ਕੀਤੀ ਤੇ ਮੰਦਿਰ ਨੇੜਲੇ ਦੁਕਾਨਦਾਰਾਂ ਨਾਲ ਵੀ ਗੱਲਬਾਤ ਕੀਤੀ। ਉਹਨਾਂ ਕਿਹਾ ਕਿ ਉਹਨਾਂ ਲਈ ਪਹਿਲੇ ਨਵਰਾਤਰੇ ਮੌਕੇ ਮਾਂ ਚਿੰਤਪੂਰਨੀ ਦਾ ਆਸ਼ੀਰਵਾਦ ਹੀ ਉਹਨਾਂ ਲਈ ਸਭ ਤੋਂ ਵੱਡਾ ਸਨਮਾਨ ਹੈ।
ਇਸ ਮੌਕੇ ਸੀਨੀਅਰ ਪਾਰਟੀ ਆਗੂ ਅਨਿਲ ਜੋਸ਼ੀ, ਐਨ ਕੇ ਸ਼ਰਮਾ, ਹਰੀਸ਼ ਰਾਏ ਢਾਂਡਾ, ਪਵਨ ਟੀਨੂੰ, ਜਗਬੀਰ ਬਰਾੜ, ਕਮਲ ਚੇਤਲੀ, ਸਰਬਜੋਤ ਸਿੰਘ ਸਾਬੀ, ਚੰਦਨ ਗਰੇਵਾਲ, ਮੋਹਿਤ ਗੁਪਤਾ ਤੇ ਆਰ ਡੀ ਸ਼ਰਮਾ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ।