ਚੰਡੀਗੜ੍ਹ/27 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਭਾਜਪਾ ਇਕਾਈ ਦਾ ਪ੍ਰਧਾਨ ਚੁਣੇ ਜਾਣ ਉੱਤੇ ਸ੍ਰੀ ਅਸ਼ਵਨੀ ਕੁਮਾਰ ਨੂੰ ਮੁਬਾਰਕਬਾਦ ਦਿੱਤੀ।
ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਪਾਰਟੀ ਦੇ ਜਨਰਲ ਸਕੱਤਰ ਸਮੇਤ ਅੱਜ ਇੱਥੇ ਅਕਾਲੀ ਦਲ ਪ੍ਰਧਾਨ ਨੂੰ ਐਮਐਲਏ ਫਲੈਟਜ਼ ਵਿਖੇ ਉਹਨਾਂ ਦੀ ਰਿਹਾਇਸ਼ ਉੱਤੇ ਮਿਲਣ ਆਏ।
ਇਸ ਮੌਕੇ ਭਾਜਪਾ ਪ੍ਰਧਾਨ ਦਾ ਨਿੱਘਾ ਸਵਾਗਤ ਕੀਤਾ ਗਿਆ। ਦੋਵੇਂ ਆਗੂਆਂ ਨੇ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਪੰਜਾਬ ਅੰਦਰ ਪ੍ਰਸਾਸ਼ਨ ਦੇ ਮੁਕੰਮਲ ਤਹਿਸ ਨਹਿਸ ਹੋਣ ਕਰਕੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਚਰਚਾ ਕੀਤੀ।