ਚੰਡੀਗੜ੍ਹ/01 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਉੱਘੇ ਪੰਜਾਬੀ ਲੇਖਕ, ਨਾਵਲਕਾਰ ਅਤੇ ਸਾਹਿਤ ਅਕਾਦਮੀ ਐਵਾਰਡ ਜੇਤੂ ਸਰਦਾਰ ਜਸਵੰਤ ਸਿੰਘ ਕੰਵਲ ਦੇ ਸੰਖੇਪ ਬੀਮਾਰੀ ਮਗਰੋਂ ਹੋਏ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਨੂੰ ਦਰਪੇਸ਼ ਸਮਾਜਿਕ ਅਤੇ ਆਰਥਿਕ ਸਮੱਿਸਆਵਾਂ ਬਾਰੇ ਨਿੱਠ ਕੇ ਲਿਖਣ ਵਾਲੇ ਇਸ ਪ੍ਰੋੜ ਲੇਖਕ ਦੀ ਮੌਤ ਨਾਲ ਪੰਜਾਬੀ ਸਾਹਿਤ ਅੰਦਰ ਇੱਕ ਵੱਡਾ ਖ਼਼ਲਾਅ ਪੈਦਾ ਹੋ ਗਿਆ ਹੈ, ਜਿਸ ਨੂੰ ਭਰਨਾ ਬਹੁਤ ਮੁਸ਼ਕਿਲ ਹੋਵੇਗਾ। ਉਹਨਾਂ ਕਿਹਾ ਕਿ ਸਰਦਾਰ ਕੰਵਲ ਵੱਲੋਂ ਲਿਖੀਆਂ 80 ਦੇ ਕਰੀਬ ਕਿਤਾਬਾਂ ਸਾਡੇ ਲਈ ਹਮੇਸ਼ਾਂ ਪ੍ਰੇਰਣਾ ਦਾ ਸਰੋਤ ਬਣੀਆਂ ਰਹਿਣਗੀਆਂ।
ਸਰਦਾਰ ਬਾਦਲ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਾਹਿਗੁਰੂ ਅੱਗੇ ਦੁਖੀ ਪਰਿਵਾਰ ਨੂੰ ਭਾਣੇ ਨੂੰ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।