ਚੰਡੀਗੜ੍ਹ/12 ਮਾਰਚ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸੀਨੀਅਰ ਆਈਏਐਸ ਅਧਿਕਾਰੀ ਅਤੇ ਵਧੀਕ ਮੁੱਖ ਸਕੱਤਰ (ਵਿਕਾਸ) ਵਿਸ਼ਵਜੀਤ ਖੰਨਾ ਦੇ ਪਿਤਾ ਸ੍ਰੀ ਲਛਮਣ ਦਾਸ ਖੰਨਾ ਦੇ ਸੰਖੇਪ ਬੀਮਾਰੀ ਮਗਰੋਂ ਹੋਏ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਆਪਣੇ ਸ਼ੋਕ ਸੁਨੇਹੇ ਵਿਚ ਅਕਾਲੀ ਦਲ ਪ੍ਰਧਾਨ ਨੇ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਨਾਲ ਹੀ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਉਹ ਖੰਨਾ ਪਰਿਵਾਰ ਨੂੰ ਇਸ ਵੱਡੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ। ਉਹਨਾਂ ਨੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਵੀ ਅਰਦਾਸ ਕੀਤੀ ਹੈ।