ਤਾਜ਼ਾ ਅੱਪਡੇਟ

ਮੁੱਖ ਮੰਤਰੀ ਪੰਜਾਬ ਯੂਨੀਵਰਸਿਟੀ ਦੇ ਮਾਮਲੇ ਵਿਚ ਪੰਜਾਬ ਦਾ ਕੇਸ ਕਮਜ਼ੋਰ ਨਾ ਕਰਨ: ਅਕਾਲੀ ਦਲ

ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ 2008 ਵਿਚ ਕੇਂਦਰ ਨੂੰ ਲਿਖੇ ਪੱਤਰ ਦੇ ਚੋਣਵੇਂ ਲੀਕ ਕਰ ਕੇ ਅਹੁਦੇ ਦੀ ਮਾਣ ਮਰਿਆਦਾ ਨੂੰ ਖੋਰਾ ਲਗਾਇਆ: ਡਾ. ਦਲਜੀਤ ਸਿੰਘ ਚੀਮਾਚੰਡੀਗੜ੍ਹ, 5 ਜੂਨ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਹਰਿਆਣਾ ਨੂੰ ਨਿਸ਼ਾਨਾ ਬਣਾਉਣ ਅਤੇ ਉਸਨੂੰ ਪਿਛਲੇ ਦਰਵਾਜ਼ੇ ਤੋਂ ਪੰਜਾਬ ਯੂਨੀਵਰਸਿਟੀ ’ਤੇ ਕਬਜ਼ਾ ਕਰਨ ਦਾ ਯਤਨ ਕਰਨ ਲਈ ਬੇਨਕਾਬ ਕਰਨ  ਦੀ ਥਾਂ ਪੰਜਾਬ ਯੂਨੀਵਰਸਿਟੀ ਦੇ ਮਾਮਲੇ ਵਿਚਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਬਦਨਾਮੀ ਕਰ ਕੇ ਪੰਜਾਬ ਦਾ ਕੇਸ ਕਮਜ਼ੋਰ ਨਾ ਕਰਨ।ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹਿਹ ਹੈਰਾਨੀ ਵਾਲੀ ਗੱਲ ਹੈ ਕਿ ਸ੍ਰੀ ਭਗਵੰਤ ਮਾਨ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ 2008 ਵਿਚ ਕੇਂਦਰ ਨੂੰ ਲਿਖੇ ਪੱਤਰ ਦੇ ਚੋਣਵੇਂ ਲੀਕ ਕਰ ਕੇ ਜਿਸ ਅਹੁਦੇ ’ਤੇ ਉਹ ਬੈਠੇ ਹਨ, ਉਸਦੀ ਮਰਿਆਦਾ ਨੂੰ ਖੋਰਾ ਲਗਾਇਆ ਹੈ।ਸਾਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਡਾ. ਚੀਮਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਜੋ ਸੇਵਾ ਮੁਕਤੀ ਦੀ ਉਮਰ ਵਿਚ ਵਾਧੇ ਤੋਂ ਇਲਾਵਾ ਖੋਜ ਸਕਾਲਰਾਂ ਲਈ ਮਾਣ ਭੱਤੇ ਵਿਚ ਵਾਧੇ ਦੀ ਮੰਗ ਕਰ ਰਹੇ ਸਨ, ਦੀ ਮੰਗ ਦੇ ਮੱਦੇਨਜ਼ਰ ਪਿਛਲੀ ਪੰਜਾਬ ਸਰਕਾਰ ਨੇ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਦਾ ਰੁਤਬਾ ਦੇਣ ਲਈ ਇਤਰਾਜ਼ ਨਹੀਂ ਸਰਟੀਫਿਕੇਟ ਦਿੱਤਾ ਸੀ। ਉਹਨਾਂ ਕਿਹਾ ਕਿ ਪਰ ਇਸਦੇ ਨਾਲ ਹੀ ਉਹਨਾਂ ਇਹ ਸ਼ਰਤ ਵੀ ਲਗਾਈਸੀ  ਕਿ ਯੂਨੀਵਰਸਿਟੀ ਦਾ ਨਾਂ ਉਹੀ ਰਹੇਗਾ ਤੇ ਇਸਦੀ ਸੈਨੇਟ ਅਤੇ ਸਿੰਡੀਕੇਟ ਨਾਲ ਕੋਈ ਛੇੜਛਾੜ ਨਹੀਂ ਕੀਤੀ ਜਾਵੇਗੀ ਤੇ ਨਾ ਹੀ ਯੂਨੀਵਰਸਿਟੀ ਤੋਂ ਪੰਜਾਬ ਦੇ ਕਾਲਜਾਂ ਨੂੰ ਮਿਲੀ ਮਾਨਤਾ ’ਤੇ ਕੋਈ ਅਸਰ ਪਵੇਗਾ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਪੱਤਰ ਮੀਡੀਆ ਸਾਹਮਣੇ ਪੜ੍ਹਨ ਵੇਲੇ ਇਹ ਸਾਰੇ ਅੰਸ਼ ਵਿਚੋਂ ਪੜ੍ਹ ਕੇ ਨਹੀਂ ਸੁਣਾਏ। ਉਹਨਾਂ ਇਹ ਵੀ ਜ਼ੋਰਦੇ  ਕੇ ਕਿਹਾ ਕਿ ਮੁੱਖ ਮੰਤਰੀ ਇਹ ਵੀ ਦੱਸਣ ਵਿਚ ਨਾਕਾਮ ਰਹੇ ਹਨ ਕਿ ਸਰਦਾਰ ਬਾਦਲ ਨੇ ਆਪਣੀ ਚਿੱਠੀ ਵਿਚ ਸਪਸ਼ਟ ਕਿਹਾ ਸੀ ਕਿ ਇਤਰਾਜ਼ ਨਹੀਂ ਸਰਟੀਫਿਕੇਟ ਸੂਬੇ ਨੂੰ ਹੋਰ ਕੇਂਦਰੀ ਤੇ ਵਿਸ਼ਵ ਯੂਨੀਵਰਸਿਟੀ ਦੇ ਰਾਹ ਵਿਚ ਅੜਿਕਾ ਨਹੀਂ ਬਣਨਾ ਚਾਹੀਦਾ।ਡਾ. ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਨੇ ਇਹ ਵੀ ਨਹੀਂ ਦੱਸਿਆ ਕਿ 2008 ਵਿਚ ਜਿਸ ਦਿਨ ਇਹ ਪੱਤਰ ਲਿਖਿਆ ਸੀ, ਉਸ ਤੋਂ ਪੰਜ ਦਿਨ ਬਾਅਦ ਵਾਪਸ ਲੈ ਲਿਆ ਸੀ। ਉਹਨਾਂ ਕਿਹਾ ਕਿਸ੍ਰੀ  ਭਗਵੰਤ ਮਾਨ ਨੂੰ ਇਹ ਗੱਲ ਵੀ ਮੀਡੀਆ ਸਾਹਮਣੇ ਦੱਸਣੀ ਚਾਹੀਦੀ ਸੀ।ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ 2008 ਵਿਚ ਲਿਖੀ ਚਿੱਠੀ ਦਾ ਮੌਜੂਦਾ ਕੇਸ ਨਾਲ ਕੋਈ ਲੈਣ ਦੇਣ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬੀ ਇਸ ਗੱਲ ਤੋਂ ਹੈਰਾਨ ਹਨ ਕਿ ਸ੍ਰੀ ਭਗਵੰਤ ਮਾਨ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਦੁਆਉਣ ਲਈ ਪੰਜਾਬ ਦੇ ਰਾਜਪਾਲ ਵੱਲੋਂ ਸੱਦੀਆਂ ਮੀਟਿੰਗਾਂ ਵਿਚ ਵਾਰ ਵਾਰ ਸ਼ਾਮਲ ਕਿਉਂ ਹੋ ਰਹੇ ਹਨ ? ਉਹਨਾਂ ਕਿਹਾ ਕਿ ਇਹ ਸਭ ਕੁਝ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਦਬਾਅ ਹੇਠ ਕੀਤਾ ਜਾ ਰਿਹਾ ਹੈ ਕਿਉਂਕਿ ਉਹ ਸ੍ਰੀ ਮਾਨ ’ਤੇ ਦਬਾਅ ਬਣਾ ਰਹੇ ਹਨ ਕਿ ਉਹਨਾਂ ਹਰਿਆਣਾ ਸਰਕਾਰ ਦੀਆਂ ਮੰਗਾਂ ਮੰਨਣ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਅਜਿਹੀਆਂ ਮੀਟਿੰਗਾਂ ਵਿਚ ਸ਼ਾਮਲ ਹੋਣਾ ਤੁਰੰਤ ਬੰਦ ਕਰਨਾ ਚਾਹੀਦਾ ਹੈ।ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਸਾਰੇ ਮਾਮਲੇ ਪਿਛਲੀ ਅਸਲ ਸਾਜ਼ਿਸ਼ ਸਮਝਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਹਰਿਆਣਾ ਸਰਕਾਰ  ਚਾਹੁੰਦੀ ਹੈ ਕਿ ਉਹ ਆਪਣੇ ਕਾਲਜਾਂ ਦੀ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਦੁਆ ਕੇ ਵਾਪਸ ਪੰਜਾਬ ਯੂਨੀਵਰਸਿਟੀ ਵਿਚ ਆ ਜਾਵੇ। ਇਸ ਨਾਲ ਹਰਿਆਣਾ ਨੂੰ ਸੈਨੇਟ ਅਤੇ ਸਿੰਡੀਕੇਟ ਵਿਚ ਪ੍ਰਤੀਨਿਧਤਾ ਮਿਲ ਜਾਵੇਗੀ ਦੋ ਸੰਸਥਾਵਾਂ ਜੋ ਕਿ ਯੂਨੀਵਰਸਿਟੀਆਂ ਚਲਾਉਂਦੀਆਂ ਹਨ। ਉਹਨਾਂ ਕਿਹਾ ਕਿ ਇਸ ਸਭ ਦਾ ਮਕਸਦ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨਾ ਹੈ ਜਦੋਂ ਕਿ ਇਸ ਦਾਅਵੇ ’ਤੇ ਜ਼ੋਰਦਾਰ ਪਹਿਰਾ ਦੇਣ ਦੀ ਲੋੜ ਹੈ।ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਆਮ ਆਦਮੀ ਪਾਰਟੀ ਸਰਕਾਰ ਨੇ ਹਰਿਆਣਾ ਵੱਲੋਂ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਵੱਖਰੀ ਵਿਧਾਨ ਸਭਾ ਤੇ ਹੋਰ ਮੰਗਾਂ  ਦਾ ਵਿਰੋਧ ਨਾ ਕਰ ਕੇ ਚੰਡੀਗੜ੍ਹ ’ਤੇ ਪੰਜਾਬ ਦੇ ਅਧਿਕਾਰ ਨੂੰ ਖੋਰਾ ਲਾਇਆ ਹੈ। 

ਮੱਖਣ ਸਿੰਘ ਲਾਲਕਾ ਮੁੜ ਅਕਾਲੀ ਦਲ ’ਚ ਹੋਏ ਸ਼ਾਮਲ

ਚੰਡੀਗੜ੍ਹ, 5 ਜੂਨ: ਸੀਨੀਅਰ ਸਿਆਸਤਦਾਨ ਸਰਦਾਰ ਮੱਖਣ ਸਿੰਘ ਲਾਲਕਾ ਜੋ ਨਾਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਇੰਚਾਰਜ ਰਹੇ ਹਨ, ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ।ਇਥੇ ਪਾਰਟੀਦੇ ਮੁੱਖ ਦਫਤਰ ਵਿਚ ਸਰਦਾਰ ਲਾਲਕਾ ਨੂੰ ਮੁੜ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਦਾਰ ਲਾਲਕਾ ਇਕ ਪੰਥਕ ਆਗੂ ਹਨ ਜੋ ਬਹੁਤ ਸੂਝਾਨ ਹਨ ਤੇ ਉਹਨਾਂ ਦੀ ਪਾਰਟੀ ਵਿਚ ਵਾਪਸੀ ਨਾਲ ਪਾਰਟੀ ਨੂੰ ਨਾਭਾ ਅਤੇ ਨੇੜਲੇ ਇਲਾਕਿਆਂ ਵਿਚ ਮਜ਼ਬੂਤੀ ਮਿਲੇਗੀ। ਉਹਨਾਂ ਨੇ ਸਰਦਾਰ ਲਾਲਕਾ ਤੇ ਉਹਨਾਂ ਦੇ ਸਮਰਥਕਾਂ ਨੂੰ ਪਾਰਟੀ ਵਿਚ ਪੂਰਾ ਮਾਣ ਅਤੇ ਸਤਿਕਾਰ ਦੇਣ ਦਾ ਭਰੋਸਾ ਦੁਆਇਆ। ਸਰਦਾਰ ਲਾਲਕਾ ਨੇ ਪਾਰਟੀ ਪ੍ਰਧਾਨ ਨੂੰ ਭਰੋਸਾ ਦੁਆਇਆ ਕਿ ਉਹ ਅਕਾਲੀ ਦਲ ਦੇ ਵਫਦਾਰ ਤੇ ਅਨੁਸ਼ਾਸਤ ਸਿਪਾਹੀ ਵਜੋਂ ਪਾਰਟੀ ਲਈ ਕੰਮ ਕਰਦੇ ਰਹਿਣਗੇ।

ਮੁੱਖ ਸਰਪ੍ਰਸਤ

ਸਰਦਾਰ ਪਰਕਾਸ਼ ਸਿੰਘ ਬਾਦਲ

ਸਰਦਾਰ ਪਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਵਜੋਂ ਪੰਜ ਵਾਰ ਸੇਵਾ ਨਿਭਾ ਚੁੱਕੇ ਹਨ। ਉਹ 1970 ਤੋਂ 1971 ਤੱਕ, 1977 ਤੋਂ 1980 ਤੱਕ, 1997 ਤੋਂ 2002 ਅਤੇ 2007 ਤੋਂ 2017 ਤੱਕ ਸੂਬੇ ਦੇ ਮੁੱਖ ਮੰਤਰੀ ਰਹੇ ਹਨ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਵੀ ਹਨ। 1995 ਤੋਂ 2008 ਤੱਕ, ਪ੍ਰਧਾਨ ਵਜੋਂ ਉਨ੍ਹਾਂ ਨੇ ਪਾਰਟੀ ਦੀ ਅਗਵਾਈ ਕੀਤੀ ਹੈ।   2015 ਵਿੱਚ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਦੂਜੇ ਸਰਵਉੱਚ ਨਾਗਰਿਕ ਪੁਰਸਕਾਰ, ਪਦਮ ਵਿਭੂਸ਼ਨ ਨਾਲ ਸਨਮਾਨਿਆ।  

8 ਦਸੰਬਰ 1927 ਨੂੰ ਮਾਤਾ ਮਲੋਟ ਨੇੜਲੇ ਅਬੁਲ ਖੁਰਾਣਾ ਵਿਖੇ ਜਨਮੇ, ਸਰਦਾਰ ਪਰਕਾਸ਼ ਸਿੰਘ ਬਾਦ

ਹੋਰ ਪੜ੍ਹੋ...

ਪ੍ਰਧਾਨ

ਸੁਖਬੀਰ ਸਿੰਘ ਬਾਦਲ (9 ਜੁਲਾਈ 1962 ਨੂੰ ਜਨਮੇ) ਸਾਲ 2008 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਨ।  ਇਕ ਨੌਜਵਾਨ ਤੇ ਗਤੀਸ਼ੀਲ ਰਾਜਨੀਤੀਵਾਨ, ਉਹਨਾਂ ਨੇ 2009 ਤੋਂ 2017 ਤੱਕ ਉਪ ਮੁੱਖ ਮੰਤਰੀ ਦੇ ਰੂਪ ਵਿਚ ਪੰਜਾਬ ਦੀ ਸਿਆਸੀ ਕਮਾਂਡ ਸੰਭਾਲ ਕੇ ਰੱਖੀ। ਉਹਨਾਂ ਨੂੰ ਮਾਣ ਹੈ ਕਿ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਦੇ ਸਪੁੱਤਰ ਹਨ।

ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਨ ਵਾਲੇ ਸਭ ਤੋਂ ਘੱਟ ਉਮਰ ਦੇ ਨੌਜਵਾਨ ਹਨ। ਦ੍ਰਿੜ ਨਿਸ਼ਚੈ ਦੇ ਧਾਰਕ, ਸਖਤ ਮਿਹਨਤੀ ਤੇ ਅਗਵਾਈ ਕਰਨ ਦੇ ਸਮਰਥ ਹੋਣ ਦੇ ਗੁਣਾਂ ਦੀ ਬਦੌਲਤ ਹੀ ਉਹ ਇਸ ਰੁਤਬੇ ਤੱਕ ਪਹੁੰਚੇ ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਅੱਜ ਅਤਿ ਮਹੱਤਵਪੂਰਨ ਆਗੂਆਂ ਵਿਚ ਸ਼ਾਮਲ ਹਨ। ਸੁਖਬੀਰ ਸਿੰਘ ਬਾਦਲ ਨੇ ਸਮੇਂ ਸਮੇਂ '

ਹੋਰ ਪੜ੍ਹੋ...

ਜਥੇਬੰਦਕ ਢਾਂਚਾ

ਸ਼੍ਰੋਮਣੀ ਅਕਾਲੀ ਦਲ ਇਕ ਮੈਰਿਟ ਆਧਾਰਿਤ ਲੋਕਤੰਤਰੀ ਸਿਆਸੀ ਸੰਗਠਨ ਹੈ। ਪਾਰਟੀ ਦੇ ਕੰਮਕਾਜ ਵਿਚ ਪਾਰਟੀ ਪ੍ਰਧਾਨ ਦੀ ਅਗਵਾਈ ਹੇਠ  ਜ਼ਮੀਨੀ ਪੱਧਰ ਤੱਕ ਦੇ ਆਗੂਆਂ ਤੇ ਵਰਕਰਾਂ ਦੀ ਵੀ ਵੱਡੀ ਭੂਮਿਕਾ ਹੁੰਦੀ ਹੈ।  ਇਸ ਤੋਂ ਇਲਾਵਾ ਕਈ ਮੀਤ ਪ੍ਰਧਾਨ, ਜਨਰਲ ਸਕੱਤਰ, ਖਜਾਨਚੀ ਤੇ ਸਕੱਤਰ ਪਾਰਟੀ ਦੀ ਭਲਾਈ ਵਾਸਤੇ ਆਪੋ ਆਪਣੀ ਭੂਮਿਕਾ ਨਿਭਾਉਂਦੇ ਹਨ। ਪਾਰਟੀ ਨੂੰ ਕਈ ਆਜ਼ਾਦ ਵਿੰਗਾਂ ਵਿਚ ਵੰਡਿਆ ਗਿਆ ਹੈ ਤਾਂ ਕਿ ਸਮਾਜ ਵਿਚਲੇ ਹਰ ਭਾਈਚਾਰੇ ਨੂੰ ਢੁਕਵੀਂ ਪ੍ਰਤੀਨਿਧਤਾ ਦਿੱਤੀ ਜਾ ਸਕੇ।