ਗੱਲ ਪੰਜਾਬ ਦੀ

16-01-2022
Jan 16, 2022 02:58 PM

ਪੰਜਾਬ ਕਾਂਗਰਸ ਸਕੱਤਰ ਜਸਪਾਲ ਸਰਪੰਚ ਸਾਥੀਆਂ ਸਮੇਤ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ਵਿਚ ਹੋਏ ਸ਼ਾਮਲ

ਕਾਂਗਰਸ ਪਾਰਟੀ ਨੁੰ ਪੰਜਾਬ ਵਿਚ ਉਦੋਂ ਵੱਡਾ ਝਟਕਾ ਲੱਗਾ ਜਦੋਂ ਇਸਦੇ ਸਕੱਤਰ, ਜ਼ੀਰਕਪੁਰ ਤੋਂ ਐਮ ਸੀ ਤੇ ਸਾਬਕਾ ਸਰਪੰਚ ਜਸਪਾਲ ਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸਰਦਾਰ ਬਾਦਲ ਨੇ ਸਿਰੋਪਾਓ ਪਾ ਕੇ ਉਹਨਾਂ ਨੁੰ ਪਾਰਟੀ ਵਿਚ ਸ਼ਾਮਲ ਕੀਤਾ। 
16-12-2021
Dec 16, 2021 11:47 PM

ਸੁਜਾਨਪੁਰ ਰੈਲੀ ਅਤੇ ਰੋਡ ਸ਼ੋਅ

2022 'ਚ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਦੇ ਮੱਦੇਨਜ਼ਰ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਠਾਨਕੋਟ ਦੇ ਟੈਂਕ ਚੌਂਕ ਤੋਂ ਸੁਜਾਨਪੁਰ ਤੱਕ 'ਰੋਡ ਸ਼ੋਅ' ਦੀ ਸ਼ੁਰੂਆਤ।
15-12-2021
Dec 15, 2021 09:10 PM

ਡੇਰਾ ਬਾਬਾ ਨਾਨਕ ਰੈਲੀ

ਰਸਤੇ 'ਚ ਹਰ ਪਿੰਡ ਦੀ ਸੰਗਤ ਨੇ ਅਥਾਹ ਪਿਆਰ ਤੇ ਮਾਣ ਸਤਿਕਾਰ ਝੋਲੀ ਪਾ ਕੇ ਬੜਾ ਮਾਣ ਵਧਾਇਆ। ਚੋਣ ਪ੍ਰਚਾਰ ਮੁਹਿੰਮ ਨੂੰ ਮਿਲ ਰਿਹਾ ਹੁੰਗਾਰਾ ਦਸਤਕ ਦੇ ਰਿਹਾ ਹੈDec 15, 2021 05:32 PM

ਮਾਲੇਵਾਲ ਤੋਂ ਡੇਰਾ ਬਾਬਾ ਨਾਨਕ ਤੱਕ ਰੋਡ ਸ਼ੋਅ

ਸ. ਰਵੀਕਰਨ ਸਿੰਘ ਕਾਹਲੋਂ ਦੇ ਹੱਕ ਵਿੱਚ ਮੱਲੇਵਾਲ ਤੋਂ ਡੇਰਾ ਬਾਬਾ ਨਾਨਕ ਤੱਕ ਦੇ ਅੱਜ ਦੇ ਰੋਡਸ਼ੋਅ ਦੌਰਾਨ, ਜਿਸ ਤਰੀਕੇ ਹਰ ਕੋਈ ਆਪਣੀ ਜਥੇਬੰਦੀ ਦੇ ਝੰਡੇ ਨੂੰ ਸ਼ਾਨ ਨਾਲ ਲਹਿਰਾ ਰਿਹਾ ਸੀ,
14-12-2021
Dec 14, 2021 01:05 PM

ਸ਼੍ਰੋਮਣੀ ਅਕਾਲੀ ਦਲ' ਦੇ ਸਥਾਪਨਾ ਦਿਵਸ ਮੌਕੇ ਮੋਗਾ

ਆਪਣੇ ਅੰਦਰ ਪੰਜਾਬ ਦਾ ਗੌਰਵਮਈ ਇਤਿਹਾਸ ਸਮੇਟ ਕੇ ਬੈਠੀ, ਪੰਜਾਬੀਆਂ ਦੀ ਮਾਣਮੱਤੀ ਪੰਥਕ ਜਥੇਬੰਦੀ 'ਸ਼੍ਰੋਮਣੀ ਅਕਾਲੀ ਦਲ' ਦੇ ਸਥਾਪਨਾ ਦਿਵਸ ਮੌਕੇ ਮੋਗਾ ਦੇ ਪਿੰਡ ਕਿੱਲੀ ਚਾਹਲਾਂ ਵਿਖੇ ਆਯੋਜਿਤ ਸਮਾਗਮ।

10-12-2021
Dec 10, 2021 07:26 PM

ਬਲਾਚੌਰ ਰੈਲੀ

ਬਲਾਚੌਰ ਵਿਚ ਵਿਸ਼ਾਲ ਰੈਲੀਆਂDec 10, 2021 04:42 PM

ਰੋਡ ਸ਼ੋਅ ਰੋਪੜ

 ਰੋਪੜ


Dec 10, 2021 04:38 PM

ਰੂਪਨਗਰ ਰੈਲੀ ਅਕਾਲੀ-ਬਸਪਾ

ਰੂਪਨਗਰ ਰੈਲੀ ਅਕਾਲੀ-ਬਸਪਾ ਦੀਆਂ ਰਿਕਾਰਡ ਤੋੜ ਇਕੱਠ ਨਾਲ ਭਰ ਰਹੀਆਂ ਚੋਣ ਪ੍ਰਚਾਰ ਰੈਲੀਆਂ ਦੀ ਲੜੀ ਦਾ ਅਹਿਮ ਹਿੱਸਾ ਹੈ।09-12-2021
Dec 09, 2021 05:30 PM

ਰੈਲੀ ਪਟਿਆਲਾ ਦਿਹਾਤੀ ਹਲਕੇ ਤੋਂ


Dec 09, 2021 05:23 PM

ਰੋਡ ਸ਼ੋਅ ਪਟਿਆਲਾ

Dec 09, 2021 12:10 PM

ਮਾਝੇ ਦੇ ਨਾਮਵਰ ਸਿਆਸਤਦਾਨ ਸ. ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ।

ਸ਼੍ਰੋਮਣੀ ਅਕਾਲੀ ਦਲ ਨੁੰ ਵੱਡਾ ਹੁਲਾਰਾ, ਸੁੱਚਾ ਸਿੰਘ ਛੋਟੇਪੁਰ ਪਾਰਟੀ ਵਿਚ ਹੋਏ ਸ਼ਾਮਲ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਨੂੰ ਸੀਨੀਅਰ ਮੀਤ ਪ੍ਰਧਾਨ ਕੀਤਾ ਨਿਯੁਕਤ, ਬਟਾਲਾ ਤੋਂ ਉਮੀਦਵਾਰੀ ਦਾ ਵੀ ਕੀਤਾ ਐਲਾਨ29-10-2021
Oct 29, 2021 04:20 PM

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੱਢਿਆ ਜਾ ਰਿਹਾ ਰੋਸ ਮਾਰਚ

ਚੱਲ ਰਹੇ #SADVirodhMarch ਨੇ 20,000 ਮੋਟਰ ਸਾਈਕਲ ਸਵਾਰਾਂ ਦੇ ਨਾਲ ਅੰਮ੍ਰਿਤਸਰ ਦੇ ਅਟਾਰੀ ਬਾਰਡਰ ਤੋਂ ਗੋਲਡਨ ਗੇਟ ਤੱਕ 6km ਲੰਬੀ ਅਟੁੱਟ ਲਾਈਨ ਵਿੱਚ ਲੰਘਦੇ ਹੋਏ ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਦੇ ਸਭ ਤੋਂ ਵੱਡੇ ਰੋਡ ਸ਼ੋਅ ਦਾ ਰਿਕਾਰਡ ਕਾਇਮ ਕੀਤਾ ਹੈ। ਪੰਜਾਬ ਰਾਜ ਨੂੰ ਕੇਂਦਰ ਦੇ ਅਧੀਨ ਬਣਾਉਣ ਦੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ

01-09-2021
Sep 01, 2021 04:29 PM

Dana Mandi Mattewara

ਦਾਣਾ ਮੰਡੀ ਮੱਤੇਵਾੜਾ ਵਿਖੇ ਆਯੋਜਿਤ ਲੋਕ ਮਿਲਣੀ ਵਿੱਚ ਸਾਹਨੇਵਾਲ ਇਲਾਕਾ ਵਾਸੀਆਂ ਦਾ ਭਰਵਾਂ ਇਕੱਠ ਹੋਇਆ 


Sep 01, 2021 01:26 PM

ਮੋਟਰਸਾਈਕਲ ਰੈਲੀ ਦਾ ਵਧਦਾ ਹੋਇਆ ਕਾਫ਼ਲਾ

ਗੁਰਦੁਆਰਾ ਦੇਗਸਰ ਸਾਹਿਬ ਕਟਾਣਾ ਸਾਹਿਬ ਤੋਂ ਦਾਣਾ ਮੰਡੀ ਮੱਤੇਵਾੜਾ ਤੱਕ ਮੋਟਰਸਾਈਕਲ ਰੈਲੀ ਦਾ ਵਧਦਾ ਹੋਇਆ ਕਾਫ਼ਲਾ।
Sep 01, 2021 01:15 PM

ਗੱਲ ਪੰਜਾਬ ਦੀ ' ਮੁਹਿੰਮ ਤਹਿਤ 100 ਦਿਨ-100 ਹਲਕਾ ਯਾਤਰਾ ਹਲਕਾ 'ਸਾਹਨੇਵਾਲ'

'ਗੱਲ ਪੰਜਾਬ ਦੀ' ਮੁਹਿੰਮ ਤਹਿਤ 100 ਦਿਨ- 100 ਹਲਕਾ ਯਾਤਰਾ ਦੇ ਸੱਤਵੇਂ ਦਿਨ ਗੁਰਦੁਆਰਾ ਸ੍ਰੀ ਦੇਗ਼ਸਰ ਸਾਹਿਬ, ਸ੍ਰੀ ਕਟਾਣਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਹਲਕਾ ਸਾਹਨੇਵਾਲ ਦੇ ਵੱਖ-ਵੱਖ ਇਲਾਕੇ ਦੀਆਂ ਸੰਗਤਾਂ ਦੇ ਰੂਬਰੂ ਹੋ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ।
27-08-2021
Aug 27, 2021 03:12 PM

ਬਾਘਾ ਪੁਰਾਣਾ ਦਾਣਾ ਮੰਡੀ ਵਿਖੇ

ਬਾਘਾ ਪੁਰਾਣਾ ਦਾਣਾ ਮੰਡੀ ਵਿਖੇ ਆਯੋਜਿਤ ਲੋਕ ਮਿਲਣੀ ਨੂੰ ਸਥਾਨਕ ਸੰਗਤ ਤੇ ਵਰਕਰਾਂ ਦੇ ਠਾਠਾਂ ਮਾਰਦੇ ਇਕੱਠ ਨੇ ਇੱਕ ਰੈਲੀ ਦਾ ਰੂਪ ਦੇ ਦਿੱਤਾ।
Aug 27, 2021 03:07 PM

ਗੱਲ ਪੰਜਾਬ ਦੀ' ਮੁਹਿੰਮ ਤਹਿਤ 100 ਦਿਨ-100 ਹਲਕਾ ਯਾਤਰਾ-- ਹਲਕਾ ਬਾਘਾਪੁਰਾਣਾ

ਸਮਾਲਸਰ ਤੋਂ ਬਾਘਾ ਪੁਰਾਣਾ ਤੱਕ 15 ਕਿਲੋਮੀਟਰ ਲੰਮੇ ਰੋਡ ਸ਼ੋਅ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਾਫ਼ਲੇ ਦੀ ਅਗਵਾਈ, ਮੋਟਰ ਸਾਈਕਲਾਂ 'ਤੇ ਸਵਾਰ ਹਜ਼ਾਰਾਂ ਜੋਸ਼ੀਲੇ ਨੌਜਵਾਨਾਂ ਨੇ ਕੀਤੀ।

 24-08-2021
Aug 24, 2021 04:12 PM

ਕਿਸਾਨ ਜਥੇਬੰਦੀਆਂ ਨਾਲ ਬੈਠਕ, ਜੰਗੀਰ ਪੈਲੇਸ ( ਦੋਦਾ )

ਐਲਾਨ

ਕਿਸਾਨ ਭਰਾਵਾਂ ਨੂੰ ਮਿਲੇਗਾ ਘੱਟੋ-ਘੱਟ 380 ਰੁਪਏ ਗੰਨੇ ਦੀ ਫ਼ਸਲ ਦਾ ਮੁੱਲ


Aug 24, 2021 04:03 PM

ਵਕੀਲ ਸਾਹਿਬਾਨਾਂ ਨਾਲ ਬੈਠਕ, ਕੋਰਟ ਕੰਪਲੈਕਸ ( ਗਿੱਦੜਬਾਹਾ)

ਐਲਾਨ 

ਵਕੀਲ ਭਰਾਵਾਂ ਲਈ ਨਵਾਂ ਕੋਰਟ ਕੰਪਲੈਕਸ ਬਣਾਉਣ ਦਾ ਵਾਅਦਾAug 24, 2021 03:58 PM

ਪਬਲਿਕ ਮੀਟਿੰਗ, ਮੱਕੜ ਪੈਲੇਸ ( ਬਠਿੰਡਾ ਰੋਡ)

ਐਲਾਨ 


ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਗਿੱਦੜਬਾਹਾ ਤੋਂ ਐਲਾਨਿਆ ਉਮੀਦਵਾਰ

Aug 24, 2021 03:54 PM

ਹਲਕਾ 'ਗਿੱਦੜਬਾਹਾ' ਸਵੇਰੇ 1 ਵਜੇ

ਮੋਟਰਸਾਈਕਲ ਰੈਲੀ , ਫ਼ਰੈਂਡਜ਼ ਪੈਟਰੋਲ ਪੰਪ ਤੋਂ ਮੱਕੜ ਪੈਲੇਸ

Aug 24, 2021 03:51 PM

ਹਲਕਾ 'ਗਿੱਦੜਬਾਹਾ' ਸਵੇਰੇ 11 ਵਜੇ

'ਗੱਲ ਪੰਜਾਬ ਦੀ' ਮੁਹਿੰਮ ਤਹਿਤ  100 ਦਿਨ-100 ਹਲਕਾ ਯਾਤਰਾ* 23-08-2021
Aug 23, 2021 04:52 PM

ਨੌਜਵਾਨ ਸ਼ਕਤੀ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਗੱਲ ਪੰਜਾਬ ਦੀ ਮੁਹਿੰਮ ਨੁੰ ਭਰਵਾਂ ਹੁੰਗਾਰਾ

ਮਲੌਟ, 23 ਅਗਸਤ : ਨੌਜਵਾਨ ਸ਼ਕਤੀ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ 100 ਦਿਨ 100 ਹਲਕੇ ਗੱਲ ਪੰਜਾਬ ਦੀ ਮੁਹਿੰਮ ਦੇ ਤੀਜੇ ਦਿਨ ਇਥੇ ਪੁੱਜਣ ’ਤੇ ਭਰਵਾਂ ਹੁੰਗਾਰਾ ਦਿੱਤਾ ਗਿਆ ਤੇ ਇਕ ਹਜ਼ਾਰ ਤੋਂ ਵੱਧ ਨੌਜਵਾਨ ਸ਼ਹਿਰ ਵਿਚ ਰੋਡ ਸ਼ੌਅ ਕਰਦਿਆਂ ਸਰਦਾਰ ਬਾਦਲ ਦੇ ਨਾਲ ਦਾਖਲ ਹੋਏ।


ਮੋਟਰ ਸਾਈਕਲਾਂ ’ਤੇ ਸਵਾਰ ਸੈਂਕੜੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਕਾਫਲੇ ਨਾਲ ਦਾਨੇਵਾਲਾ ਚੌਂਕ ਤੋਂ ਦਾਣਾ ਮੰਡੀ ਚੌਂਕ ਤੱਕ ਆਏ ਜਦਕਿ ਲੋਕਾਂ ਨੇ ਦਾਣਾ ਮੰਡੀ ਵਿ ਵੱਡੀ ਗਿਣਤੀ ਵਿਚ ਇਕੱਤਰ ਹੋ ਕੇ ਸਰਦਾਰ ਬਾਦਲ ਦਾ ਨਿੱਘਾ ਸਵਾਗਤ ਕੀਤਾ ਅਤੇ ਬਾਅਦ ਵਿਚ ਪਾਰਟੀ ਸਿਟੀ ਰਿਜ਼ੋਰਟ ਵਿਖੇ ਵਿਸ਼ਾਲ ਪ੍ਰੋਗਰਾਮ ਕੀਤਾ ਗਿਆ। ਕਾਫਲੇ ਨੂੰ ਪੰਜ ਕਿਲੋਮੀਟਰ ਦਾ ਸਫਰ ਤੈਅ ਕਰਨ ਵਾਸਤੇ  ਇਕ ਘੰਟੇ ਤੋਂ ਵੱਧ ਦਾ ਸਮਾਂ ਲੱਗਾ।

ਨੌਜਵਾਨ ਸ਼ਕਤੀ ਨੇ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਕੋਲ ਪਹੁੰਚ ਕਰ ਕੇ ਦੱਸਿਆ ਕਿ ਉਹਨਾਂ ਨੇ ਕਾਂਗਰਸ ਸਰਕਾਰ ਦੇ ਰਾਜਕਾਲ ਵਿਚ ਸਭ ਤੋਂ ਵੱਧ ਮਾਨਸਿਕ ਪੀੜਾ ਝੱਲੀ ਹੈ ਕਿਉਂਕਿ ਸਰਕਾਰ ਉਹਨਾਂ ਨੁੰ ਰੋਜ਼ਗਾਰ ਦੇਣ ਵਿਚ ਨਾਕਾਮ ਰਹੀ ਹੈ।

ਉਹਨਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਨੌਜਵਾਨਾਂ ਵਾਸਤੇ ਕੁਝ ਨਹੀਂ ਕੀਤਾ ਗਿਆ ਭਾਵੇਂ ਉਹ ਘਰ ਘਰ ਨੌਕਰੀ ਦਾ ਵਾਅਦਾ ਹੋਵੇ ਜਾਂ ਫਿਰ 2500 ਰੁਪਏ ਪ੍ਰਤੀ ਮਹੀਨਾ ਬੇਰੋਜ਼ਾਗਰੀ ਭੱਤਾ ਦੇਣ ਦੀ ਗੱਲ ਹੋਵੇ।


ਅਕਾਲੀ ਦਲ ਦੇ ਪ੍ਰਧਾਨ ਨੇ ਨੌਜਵਾਨ ਸ਼ਕਤੀ ਦਾ ਅਕਾਲੀ ਦਲ ਤੇ ਬਸਪਾ ਗਠਜੋੜ ਵਿਚ ਵਿਸ਼ਵਾਸ ਪ੍ਰਗਟ ਕਰਨ ਅਤੇ ਭ੍ਰਿਸ਼ਟ ਤੇ ਘੁਟਾਲਿਆਂ ਨਾਲ ਭਰਪੂਰ ਕਾਂਗਰਸ ਸਰਕਾਰ ਰੱਦ ਕਰਨ ਦੇ ਫੈਸਲੇ ਲਈ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਉਹ ਗੱਲ ਪੰਜਾਬ ਦੀ ਮੁਹਿੰਮ ਤਹਿਤ ਨੌਜਵਾਨਾਂ ਤੋਂ ਨਿੱਜੀ ਤੌਰ ’ਤੇ ਫੀਡਬੈਕ ਲੈ ਰਹੇ ਹਨ। ਉਹਨਾਂ ਕਿਹਾ ਕਿ ਸਾਡਾ ਟੀਚਾ ਪੰਜਾਬ ਦੇ ਨੌਜਵਾਨਾਂ ਲਈ ਇਕ ਵਿਆਪਕ ਪ੍ਰੋਗਰਾਮ ਦੇਦ ਦਾ ਹੈ। ਉਹਨਾਂ ਕਿਹਾ ਕਿ ਮੈਂ ਪਹਿਲਾਂ ਹੀ ਐਲਾਨ ਕਰ ਚੁੱਕਾ ਹਾਂ ਕਿ ਪ੍ਰੋਫੈਸ਼ਨਲ ਕਾਲਜਾਂ ਵਿਚ 33 ਫੀਸਦੀ ਸੀਟਾਂ ਦਿਹਾਤੀ ਖੇਤਰ ਦੇ ਨੌਜਵਾਨਾਂ ਵਾਸਤੇ ਰਾਖਵੀਂਆਂ ਹੋਣਗੀਆਂ ਤੇ ਪੜ੍ਹਾਈ ਦਾ ਖਰਚ ਵੀ ਰਾਜ ਸਰਕਾਰੀ ਚੁੱਕੇਗੀ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੁੰ 10 ਸਿੱਖਿਆ ਪ੍ਰਾਪਤ ਕਰਨ ਵਾਸਤੇ 10 ਲੱਖ ਰੁਪਏ ਤੱਕ ਦਾ ਵਿਆਜ਼ ਮੁਕਤ ਕਰਜ਼ਾ ਪ੍ਰਦਾਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਸਰਕਾਰੀ ਨੌਕਰੀਆਂ ਵਿਚ ਮਹਿਲਾਵਾਂ ਲਈ 50 ਫੀਸਦੀ ਰਾਖਵੇਂਕਰਨ ਦਾ ਵੀ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਆਉਂਦੇ ਦਿਨਾਂ ਵਿਚ ਨੌਜਵਾਨ ਪੱਖੀ ਕਈ ਹੋਰ ਕਦਮਾਂ ਦਾ ਐਲਾਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਨੌਜਵਾਨਾਂ ਦੀ ਭਲਾਈ ਪ੍ਰਤੀ ਵਚਨਬੱਧ ਹਾਂ।

20-08-2021
Aug 20, 2021 10:50 AM

ਗੁਰੂ ਹਰਸਹਾਏ, 19 ਅਗਸਤ

ਕਾਂਗਰਸ ਸਰਕਾਰ ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕਰ ਰਹੀ ਹੈ : ਸੁਖਬੀਰ ਸਿੰਘ ਬਾਦਲ


ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਸਾਰੇ ਗੈਂਗਸਟਰਾਂ ਖਿਲਾਫ ਕੇਸ ਦਰਜ ਕਰ ਕੇ ਕਾਰਵਾਈ ਹੋਵੇਗੀ

ਖੇਤੀਬਾੜੀ ਲਈ ਸਿੰਜਾਈ ਨੈਟਵਰਕ ਦੀ ਸਮਰਥਾ ਵਧਾਵਾਂਗੇ

ਕਿਹਾ ਕਿ ਰਾਣਾ ਸੋਢੀ ਪੁਲਿਸ ਦੀ ਦੁਰਵਰਤੋਂ  ਅਕਾਲੀ ਵਰਕਰਾਂ ਨੁੰ ਡਰਾਉਣ ਲਈ ਕਰ ਰਹੇ ਹਨ

ਗੁਰੂ ਹਰਸਹਾਏ, 19 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਵਿਚ ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕਰ ਰਹੀ ਹੈ ਜਿਸ ਕਾਰਨ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਗਈ ਹੈ ਤੇ ਲੋਕਾਂ ਮਨਾਂ ਵਿਚ ਦਹਿਸ਼ਤ ਦਾ ਮਾਹੌਲ ਹੈ।

ਇਸ ਹਲਕੇ ਵਿਚ 11 ਜਨਤਕ ਮੀਟਿੰਗਾਂ ਨੁੰ ਸੰਬੋਧਨ ਕਰਦਿਆਂ  ਸਰਦਾਰ ਬਾਦਲ ਨੇ ਇਸ ਸੀਟ ਤੋਂ ਵਰਦੇਵ ਸਿੰਘ ਮਾਨ ਨੁੰ ਪਾਰਟੀ ਦਾ ਉਮੀਦਵਾਰ ਵੀ ਐਲਾਨਿਆ ਤੇ ਕਿਹਾ  ਕਿ ਕਾਂਗਰਸ ਨੇ ਪੰਜਾਬੀਆਂ ਦੇ ਮਨਾਂ ਵਿਚ ਦਹਿਸ਼ਤ ਦਾ ਮਾਹੌਲ ਬਣਾਉਣ ਲਈ ਗੈਂਗਸਟਰ ਸਭਿਆਚਾਰ ਪੈਦਾ ਕੀਤਾ। ਉਹਨਾਂ ਕਿਹਾ ਕਿ ਵਪਾਰ ਤੇ ਉਦਯੋਗ ਨਿਰੰਤਰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਕਿਉਂਕਿ ਇਸਦੇ ਪ੍ਰਤੀਨਿਧਾਂ ਨੁੰ ਲਗਾਤਾਰ ਫਿਰੌਤੀਆਂ ਦੀਆਂ ਘਮਕੀਆਂ ਮਿਲ ਰਹੀਆਂ ਹਨ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਕਾਂਗਰਸੀ ਵਿਧਾਇਗ ਗੈਂਗਸਟਰਾਂ ਨਾਲ ਰਲੇ ਹੋਏ ਹਨ। 

ਸਰਦਾਰ ਬਾਦਲ ਨੇ ਕਿਹਾ ਕਿ ਗੁਰੂ ਹਰਸਹਾਏ ਵਿਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਅਜਿਹੇ ਤੱਤਾਂ ਦੀ ਪੁਸ਼ਤ ਪਨਾਹੀ ਕਰਨ ਵਾਲਾ ਗੁੰਡਾਗਰਦੀ ਸਿਖ਼ਰਾਂ ’ਤੇ ਹੈ। ਉਹਨਾਂ ਕਿਹਾ ਕਿ ਡਕੈਤੀਆਂ ਤੇ ਫਿਰੌਤੀਆਂ ਰੋਜ਼ਾਨਾ ਦਾ ਕੰਮ ਹੋ ਗਿਆ ਹੈ। ਉਹਨਾਂ ਕਿਹਾ ਕਿ ਐਸ ਐਚ ਓ ਤੇ ਡੀ ਐਸ ਪੀ ਸਿੱਧਾ ਮੰਤਰੀ ਤੋਂ ਹੁਕਮ ਲੈਂਦੇ ਹਨ ਤੇ ਮੰਤਰੀ ਅਕਾਲੀ ਵਰਕਰਾਂ ਨੁੰ ਡਰਾਉਣ ਲਈ ਪੁਲਿਸ ਦੀ ਦੁਰਵਰਤੋਂ ਕਰ ਰਿਹਾ ਹੈ। ਉਹਨਾਂ ਹਿਾ ਕਿ ਮੈਂ ਭਰੋਸਾ ਦੁਆਉਂਦਾ ਹਾਂ ਕਿ ਇਕ ਵਾਰ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਬਣਨ ’ਤੇ ਅਸੀਂ ਇਸ ਗੈਂਗਸਟਰ ਸਭਿਆਚਾਰ ਦਾ ਖ਼ਾਤਰਾ ਕਰਾਂਗੇ। ਉਹਨਾਂ ਕਿਹਾ ਕਿ ਇਹਨਾਂ ਸਾਰੇ ਮਾੜੇ ਅਨਸਰਾਂ ਨੁੰ ਸਜ਼ਾ ਦਿੱਤੀ ਜਾਵੇਗੀ ਤੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। 

ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੁੰ ਇਹ ਵੀ ਭਰੋਸਾ ਦੁਆਇਆ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਹਲਕੇ ਵਿਚ ਸਿੰਜਾਈ ਨੈਟਵਰਕ ਦੀ ਸਮਰਥਾ ਵਿਚ ਵਾਧਾ ਕਰੇਗੀ । ਉਹਨਾਂ ਕਿਹਾ ਕਿ ਅਸੀਂ ਨਿਜਾਮਾ ਨਹਿਰ ਦੀ ਨਾਈਨਿੰਗ ਨਵੇਂ ਸਿਰੇ ਤੋਂ ਕਰਾਵਾਗੇ ਤੇ ਕਾਹਨਸਿੰਘ ਵਾਲਾ ਤੇ ਚੱਕ ਸੈਦੋਕੋ ਸੂਏ ਦੀ ਸਮਰਥਾ ਵੀ ਵਧਾਵਾਂਗੇ। 

ਇਸ ਤੋਂ ਪਹਿਲਾਂ ਲੋਕਾਂ ਨੇ ਉਹਨਾ ਨੂੰ ਸ਼ਿਕਾਇਤ ਕੀਤੀ ਕਿ ਉਹਨਾਂ ਨੂੰ ਨਹਿਰਾਂ ਤੇ ਸੂਇਆਂ ਦੀ ਹਾਲਤ ਮਾੜੀ ਹੋਣ ਕਾਰਨ ਸਿੰਜਾਈ ਵਾਸਤੇ ਲੋੜੀਂਦਾ ਪਾਣੀ ਨਹੀਂ ਮਿਲ ਰਿਹਾ। 

ਸਰਦਾਰ ਬਾਦਲ ਨੇ ਸਥਾਨਕ ਬਾਰ ਐਸੋਸੀਏਸ਼ਨ ਦੇ ਨਾਲ ਨਾਲ ਗੁਰੂ ਹਰਸਹਾਏ ਦੇ ਵਸਨੀਕਾਂ ਨਾਲ ਵੀ ਮੀਟਿੰਗਾਂ ਕੀਤੀਆਂ। ਵਕੀਲਾਂ ਨੇ ਉਹਨਾ ਨੂੰ ਅਪੀਲ ਕੀਤੀ ਕਿ ਇਲਾਕੇ ਨੁੰ ਮਜ਼ਬੂਤ ਕੀਤਾ ਜਾਵੇ ਤੇ ਇਯ ਵਿਚ ਵਾਧਾ ਕਰਦਿਆਂ ਸਬ ਡਵੀਜ਼ਨ ਪੱਧਰ ’ਤੇ ਵਕੀਲਾਂ ਦੀ ਭਲਾਈ ਲਈ ਫੰਡ ਦੀ ਸਿਰਜਣਾ ਕੀਤੀ ਜਾਵੇ। 

ਸਰਦਾਰ ਬਾਦਲ ਨੇ ਚੱਕ ਮਹਾਤਨਵਾਲਾ ਵਿਖੇ ਆਪਣੀ ਗੱਡੀ ਰੋਕ ਕੇ ਕੁਝ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਕਿਸਾਨਾ ਨੇ ਉਹਨਾ ਨੁੰ ਦੱਸਿਆ ਕਿ ਉਹ ਮੌਜੂਦਾ ਝੋਨੇ ਦੇ ਸੀਜ਼ਨ ਵਿਚ ਬਿਜਲੀ ਸਪਲਾਈ ਦੀ ਘਾਟ ਕਾਰਨ ਆਪਣੇ ਜਨਰੇਟਰ ਵਰਤ ਰਹੇ ਹਨ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਉਹਨਾਂ ਦੇ ਟਰਾਂਸਪੋਰਟ ਖਰਾਬ ਹੋ ਜਾਣ ’ਤੇ ਸਰਕਾਰ ਨੇ ਉਹਨਾਂ ਨੁੰ ਉਹਨਾਂ ਦੇ ਆਪਣੇ ਹਾਲ ’ਤੇ ਛੱਡ ਦਿੱਤਾ ਸੀ। ਪਿੰਡ ਵਾਲਿਆਂ ਨੇ ਇਹ ਵੀ ਦੱਸਿਆ ਕਿ ਸਮਾਜ ਭਲਾਈ ਸਕੀਮਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ ਤੇ ਬੁਢਾਪਾ ਪੈਨਸ਼ਨ ਤੇ ਆਟਾ ਦਾਲ ਸਕੀਮ ਦੇ ਅਣਗਿਣਤ ਕਾਰਡ ਮਨਮਰਜ਼ੀ ਨਾਲ ਰੱਦ ਕਰ ਦਿੱਤੇ ਗਏ ਹਨ। 

ਸਰਦਾਰ ਬਾਦਲ ਨੇ ਸ਼ਹਿਰ ਦੇ ਲੋਕਾਂ ਨਾਲ ਵੀ ਮੁਲਾਕਾਤ ਕੀਕੀ ਜਿਹਨਾਂ ਨੇ ਦੱਸਿਆ ਕਿ ਸਾਰੇ ਸ਼ਹਿਰ ਵਿਚ ਸੜਕਾਂ ਦਾ ਹਾਲ ਮਾੜਾ ਹੈ ਕਿਉਂਕਿ ਇਥੇ ਸੀਵਰੇਜ ਪ੍ਰਾਜੈਕਟ ਮੁਕੰਮਲ ਹੀ ਨਹੀਂ ਕੀਤਾ ਗਿਆ। ਸਰਦਾਰ ਬਾਦਲ ਨੇ ਵਸਨੀਕਾਂ ਨੁੰ ਦੱਸਿਆ ਕਿ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਸੀਵਰੇਜ ਤੇ ਸੜਕ ਪ੍ਰਾਜੈਕਟ ਇਕ ਚੰਗੀ ਕੰਪਨੀ ਨੁੰ ਬਣਾਓ ਤੇ ਚਲਾਓ ਆਧਾਰ ’ਤੇ 15 ਸਾਲ ਦੇ ਠੇਕੇ ’ਤੇ ਦਿੱਤਾ ਸੀ ਪਰ ਕਾਂਗਰਸ ਸਰਕਾਰ ਨੇ ਠੇਕੇਦਾਰ ਬਦਲ ਦਿੱਤੇ ਤੇ ਆਪਣੇ ਕਰੀਬੀਆਂ ਨੁੰ ਠੇਕਾ ਦੇ ਦਿੱਤਾ। ਉਹਨਾਂ ਕਿਹਾ ਕਿ ਹੁਣ ਜਦੋਂ ਸਰਕਾਰ ਦੇ ਸਾਢੇ ਚਾਰ ਸਾਲ ਲੰਘ ਗਏ ਹਨ ਤਾਂ ਉਦੋਂ ਵੀ ਪ੍ਰਾਜੈਕਟ ਮੁਕੰਮਲ ਹੋਣ ਦੀ ਉਡੀਕ ਕਰ ਰਿਹਾ ਹੈ। ਉਹਨਾਂ ਨੇ ਲੋਕਾਂ ਨੁੰ ਭਰੋਸਾ ਦੁਆਇਆ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਇਕ ਸਾਲ ਦੇ ਅੰਦਰ ਅੰਦਰ ਸਾਲਾ ਪ੍ਰਾਜੈਕਟ ਮੁਕੰਮਲ ਕੀਤਾ ਜਾਵੇਗਾ।

19-08-2021
Aug 19, 2021 09:58 PM

ਸੁਖਬੀਰ ਸਿੰਘ ਬਾਦਲ ਕੱਲ੍ਹ ਜ਼ੀਰਾ ਤੋਂ ਸ਼ੁਰੂ ਕਰ ਕੇ 100 ਹਲਕਿਆਂ ਦੀ 100 ਦਿਨਾਂ ਯਾਤਰਾ ਕਰਨਗੇ

ਕਾਂਗਰਸ ਸਰਕਾਰ ਤੇ ਆਪ ਦੇ ਖਿਲਾਫ ਚਾਰਜਸ਼ੀਟ ਵੀ ਕੀਤੀ ਜਾਰੀ


ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਤਬਾਹ ਕੀਤਾ, ਪੰਜ ਮੰਤਰੀਆਂ ਵੱਲੋਂ ਕੀਤੇ ਘੁਟਾਲਿਆਂ ਨੁੰ ਕੀਤਾ ਬੇਨਕਾਬ


ਮਿਸਡ ਕਾਲ ਨੰਬਰ ਸਰਵਿਸ ਨਾਲ ਗੱਲ ਪੰਜਾਬ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ


ਚੰਡੀਗੜ੍ਹ, 17 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਉਹ ਕੱਲ੍ਹ ਜ਼ੀਰਾ ਤੋਂ ਸ਼ੁਰੂ ਕਰ ਕੇ 100 ਦਿਨਾਂ ਵਿਚ 100 ਹਲਕਿਆਂ ਦੀ ਯਾਤਰਾ ਕਰਨਗੇ ਤੇ ਭ੍ਰਿਸ਼ਟ  ਤੇ ਘੁਟਾਲਿਆਂ ਵਾਲੀ ਕਾਂਗਰਸ ਸਰਕਾਰ ਨੂੰ ਬੇਨਕਾਬ ਕਰਨਗੇ ਅਤੇ ਉਹਨਾਂ ਕਾਂਗਰਸ ਸਰਕਾਰ ਦੇ ਨਾਲ ਨਾਲ ਆਮ ਆਦਮੀ ਪਾਰਟੀ ਦੇ ਖਿਲਾਫ ਵੀ ਚਾਰਜਸ਼ੀਟ ਜਾਰੀ ਕੀਤੀ।


ਇਥੇ ਪਾਰਟੀ ਵੱਲੋਂ ‘ਗੱਲ ਪੰਜਾਬ ਦੀ’ ਮੁਹਿੰਮ ਸ਼ੁਰੂ ਕਰਨ ਲਈ ਵਿਸ਼ੇਸ਼ ਤੌਰ ’ਤੇ ਸੱਦੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹ 100 ਦਿਨਾਂ ਦੀ ਆਪਣੀ ਯਾਤਰਾ ਦੌਰਾਨ 700 ਜਨਤਕ ਮੀਟਿੰਗਾਂ ਨੁੰ ਸੰਬੋਧਨ ਕਰਨਗੇ ਅਤੇ ਸਮਾਜ ਦੇ ਹਰ ਵਰਗ ਦੀਆਂ ਮੁਸ਼ਕਿਲਾਂ ਸੁਣਨਗੇ ਤੇ ਸੂਬੇ ਦੇ ਹਰ ਪਿੰਡ ਤੇ ਹਰ ਵਾਰਡ ਵਿਚ ਅਕਾਲੀ ਵਰਕਰਾਂ ਨਾਲ ਰਾਬਤਾ ਕਾਇਮ ਕਰਨਗੇ। ਉਹਨਾਂ ਕਿਹਾ ਕਿ ਇਸ ਦੌਰੇ ਦਾ ਦੁੱਗਣਾ ਮੰਤਵ ਇਹ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਹਨਾਂ ਦੀ ਵਜ਼ਾਰਤ ਦੇ ਮੰਤਰੀਆਂ ਵੱਲੋਂ ਕੀਤੇ ਭ੍ਰਿਸ਼ਟਚਾਰ ਨੂੰ ਲੋਕਾਂ ਸਾਹਮਣੇ ਬੇਨਕਾਬ ਕਰਨਗੇ ਅਤੇ ਨਾਲ ਹੀ ਲੋਕਾਂ ਤੋਂ ਇਹ ਫੀਡਬੈਕ ਲੈਣਗੇ ਕਿ ਉਹ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਤੋਂ ਕੀ ਆਸ ਰੱਖਦੇ ਹਨ।


ਉਹਨਾਂ ਨੇ 96878-96878 ਨੰਬਰ ਵੀ ਜਾਰੀ ਕੀਤਾ ਜਿਸ ’ਤੇ ਫੋਨ ਕਰ ਕੇ ਪੰਜਾਬੀ ਪਾਰਟੀ ਦੀ ਮੁਹਿੰਮ ਵਿਚ ਵੀ ਸ਼ਾਮਲ ਹੋ ਸਕਦੇ ਹਨ ਤੇ ਪਾਰਟੀ ਤੋਂ ਆਸਾਂ ਵੀ ਸਾਂਝੀਆਂ ਕਰ ਸਕਦੇ ਹਨ।


ਇਸ ਮੌਕੇ ਵੈਬਸਾਈਟ www.7allPunjab4i.in ਵੀ ਜਾਰੀ ਕੀਤੀ ਗਈ।


ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ਦੇ ਖਿਲਾਫ ਚਾਰਜਸ਼ੀਟ ਵੀ ਜਾਰੀ ਕੀਤੀ।


ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੁੰ 6500 ਕਰੋੜ ਰੁਪਏ ਦੇ ਆਬਕਾਰੀ ਘੁਟਾਲੇ, ਪੰਜ ਮੰਤਰੀਆਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਤੇ ਹੋਰ ਮਾਮਲਿਆਂ ਬਾਰੇ ਬਹੁਤ ਸਾਰੇ ਸਵਾਲਾਂ ਦੇ ਜਵਾਬ ਦੇਣੇ ਪੈਣਗੇ। ਉਹਨਾਂ ਕਿਹਾ ਕਿ ਜਿਥੇ ਸਾਧੂ ਸਿੰਘ ਧਰਮਸੋਤ ਐਸ ਸੀ ਸਕਾਲਰਸ਼ਿਪ ਘੁਟਾਲੇਵਿਚ ਸ਼ਾਮਲ ਹੈ, ਸੁਖਜਿੰਦਰ ਸਿੰਘ ਰੰਧਾਵਾ ਬੀਜ ਘੁਟਾਲੇ ਵਿਚ, ਬਲਬੀਰ ਸਿੱਧੂ ਕੋਰੋਨਾ ਸਮਾਨ ਤੇ ਨਸ਼ਾ ਛੁਡਾਊ ਗੋਲੀਆਂ ਦੀ ਖਰੀਦ ਦੇ ਘੁਟਾਲੇ ਵਿਚ, ਭਾਰਤ ਭੂਸ਼ਣ ਆਸ਼ੂ ਕਣਕ ਘੁਟਾਲੇ ਵਿਚ ਤੇ ਸ਼ਿਆਮ ਸੁੰਦਰ ਅਜੋੜਾ ਜੇ ਸੀ ਟੀ ਜ਼ਮੀਨ ਘੁਟਾਲੇ ਦੇ ਦੋਸ਼ੀ ਹਨ।

ਮੁੱਖ ਮੰਤਰੀ ਨੁੰ ਸਿੱਧਾ ਟੱਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ  ਕੈਪਟਨ ਅਮਰਿੰਦਰ ਸਿੰਘ ਨੇ ਸਾਢੇ ਚਾਰ ਸਾਲਾਂ ਵਿਚ ਪੰਜਾਬ ਤਬਾਹ ਕਰ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਇਹ ਮਾੜੀ ਕਿਸਮਤ ਹੈ ਕਿ ਅਜਿਹਾ ਮੁੱਖ ਮੰਤਰੀ ਮਿਲਿਆ ਹੈ ਜੋ ਆਪਣੇ ਘਰ ਵਿਚੋਂ ਬਾਹਰ ਹੀ ਨਹੀਂ ਨਿਕਲਦਾ, ਆਪਣੇ ਮੰਤਰੀਆਂ ਨੁੰ ਨਹੀਂ ਮਿਲਦਾ, ਲੋਕਾਂ ਦੀ ਗੱਲ ਨਹੀਂ ਸੁਣਦਾ ਤੇ ਉਸ ਨਾਲ ਮੀਟਿੰਗ ਦਾ ਸਮਾਂ ਮੰਗਣ ਵਾਲੇ ਅਧਿਆਪਕਾਂ ਨੁੰ ਬੁਰੀ ਤਰ੍ਹਾਂ ਕੁੱਟਿਆ ਮਾਰਿਆ ਜਾਂਦਾ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸਿਰਫ ਇਕ ਕੰਮ ਕੀਤਾ ਹੈ, ਉਹ ਹੈ ਸਰਕਾਰੀ ਖ਼ਜ਼ਾਨੇ ਨੁੰ ਲੁੱਟਣਾ। ਉਹਨਾਂ ਕਿਹਾ ਕਿ ਵਿਕਾਸ  ਲਈ ਕੁਝ ਨਹੀਂ ਕੀਤਾ ਗਿਆ। ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕੀਤੀ ਗਈ ਤੇ ਸਰਕਾਰੀ ਜੇਲ੍ਹਾਂ ਵਿਚੋਂ ਹੀ ਫਿਰੌਤੀਆਂ ਦਾ ਕੰਮ ਕੀਤਾ ਗਿਆ।  


ਅਕਾਲੀ  ਦਲ ਦੇ ਪ੍ਰਧਾਨ ਨੇ ਸੂਬੇ ਦੀ ਕਾਂਗਰਸ ਤੇ ਲੀਡਰਸ਼ਿਪ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਹਨਾਂ ਨੇ ਜ਼ਿੰਦਗੀਵਿਚ ਤਿੰਨ ਅਜਿਹੇ ਆਗੂ ਵੇਖੇ ਹਨ ਜਿਹਨਾਂ ਨੇ ਸਹੁੰਆਂ ਖਾਧੀਆਂ ਤੇ ਫਿਰ  ਬਿਨਾਂ ਅਫਸੋਸ ਤੇ ਇਹ ਤੋੜ ਦਿੱਤੀਆਂ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਬਿ ਦੀ ਸਹੁੰ ਚੁੱਕੀ ਤੇ ਬਿਨਾਂ ਨਸ਼ਾ ਖਤਮ ਕੀਤੇ, 90 ਹਜ਼ਾਰ ਕਰੋੜ ਦਾ ਕਰਜ਼ਾ ਮੁਆਫ ਕੀਤੇ ਤੇ ਘਰ ਘਰ ਨੌਕਰੀ ਦਿੱਤੇ ਬਗੈਰ ਇਹ ਤੋੜ ਦਿੱਤੀ। ਉਹਨਾਂ ਕਿਹਾ ਕਿ ਇਸੇ ਤਰੀਕੇ ਅਰਵਿੰਦ ਕੇਜਰੀਵਾਲ ਨੇ ਆਪਣੇ ਬੱਚਿਆਂ ਦੀ ਸਹੁੰ  ਚੁੱਕੀ ਕਿ ਉਹ ਕਾਂਗਰਸ ਪਾਰਟੀ ਨਾਲ ਕੋਈ ਸਮਝੌਤਾ ਨਹੀਂ ਕਰਨਗੇ ਪਰ ਦਿਨਾਂ ਵਿਚ ਹੀ ਇਹ ਤੋੜ ਦਿੱਤੀ। ਉਹਨਾਂ ਕਿਾ ਕਿ  ਆਪ ਦੇ ਪੰਜਾਬ ਦੇ ਕਨਵੀਨਰ ਭਗਵੰਤ ਮਾਨ ਨੇ ਸ਼ਰਾਬ ਨਾ ਪੀਣ ਲਈ ਆਪਣੀ ਮਾਂ ਦੀ ਸਹੁੰ ਚੁੱਕੀ ਤੇ ਕਦੇ ਵੀ ਇਹ ਨਹੀਂ ਪੁਗਾਈ।


ਸਰਦਾਰ ਬਾਦਲ ਨੇ ਇਕੱਲਾ ਅਕਾਲੀ ਦਲ ਹੈ ਜੋ ਪੰਜਾਬੀਆਂ ਦੀਆਂ ਖੇਤਰੀ ਭਾਵਨਾਵਾਂ ਦੀ ਪ੍ਰਤੀਨਿਧਤਾ ਕਰਦਾ ਹਾਂ ਜਦਕਿ ਕਾਂਗਰਸ ਤੇ ਆਪ ਦੋਹਾਂ ਨੇ ਇਸ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਕਾਂਗਰਸ ਦੀ ਸੂਬਾ ਇਕਾਈ ਨੂੰ ਉਸ ਗਾਂਧੀ ਪਰਿਵਾਰ ਤੋਂ ਹਦਾਇਤਾਂ ਮਿਲਦੀਆਂ ਹਨ ਜਿਹਨਾਂ ਦਾ ਹਮੇਸ਼ਾ ਪੰਜਾਬ ਵਿਰੋਧੀ ਇਤਿਹਾਸ ਰਿਹਾ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਨਾ ਸਿਰਫ ਘੁਟਾਲੇ ਕੀਤੇ ਬਲਕਿ ਆਪਣੀ ਕੇਂਦਰੀ ਲੀਡਰਸ਼ਿਪ ਦੇ ਐਲਾਨ ਮੁਤਾਬਕ ਕੰਮ ਕੀਤਾ ਤੇ ਏ ਪੀ ਐਮ ਸੀ ਐਕਟ ਵੀ ਸੋਧ ਦਿੱਤਾ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਕੋਰੋਨਾ ਸੰਕਟ ਵੇਲੇ ਵੀ ਕੁਪ੍ਰਬੰਧਨ ਕੀਤਾ ਤੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਨਾ ਕਰ ਕੇ ਕਿਸਾਨਾਂ ਨਾਲ ਵੀ ਕਰੂਰਤਾ  ਵਿਖਾਈ।


ਅਰਵਿੰਦ ਕੇਜਰੀਵਾਲ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਹਿਾ ਕਿਆਪ ਦੇ ਕਨਵੀਨਰ ਪੰਜਾਬ ਵਿਚ ਦਿੱਲੀ ਮਾਡਲ ਲਾਗੂ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਕੇਜਰੀਵਾਲ ਧੋਖਾ ਦੇਣ ਦੇ ਮਾਹਿਰ ਹਨ। ਉਹਨਾਂ ਕਿਹਾ ਕਿ ਉਹਨਾਂ ਨੇ ਹਮੇਸ਼ਾ ਐਸ ਵਾਈ ਐਸ ਦੇ ਮਾਮਲੇ ’ਤੇ ਪੰਜਾਬ ਅਤੇ ਪੰਜਾਬ ਤੋਂ ਬਾਹਰ ਵੱਖੋ ਵੱਖ ਸਟੈਂਡ ਲਏ। ਉਹਨਾਂ ਕਿਹਾ ਕਿ  ਉਹਨਾਂ ਨੇ ਪਰਾਲੀ ਸਾੜਨ ਦੇ ਮਾਮਲੇ ਵਿਚ ਵੀ ਪੰਜਾਬ ਵਿਰੋਧੀ ਸਟੈਂਡ ਲਿਆ ਤੇ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਅਰਜ਼ੀ ਵੀ ਦਾਇਰ ਕੀਤੀ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਵਿਚ ਤਿੰਨ ਖੇਤੀ ਕਾਨੂੰਨੀ  ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਤੇ ਨਾਲ ਹੀ ਕਿਸਾਨਾਂ ਨਾਲ ਵੀ ਹਮਦਰਦੀ ਪ੍ਰਗਟਾ ਕੇ ਦੋਗਲਾਪਨ ਵਿਖਾਇਆ। ਉਹਨਾਂ ਕਿਹਾ ਕਿ 200 ਯੂਨਿਟ ਮੁਫਤ ਬਿਜਲੀ ਸਕੀਮ ਵੀ ਫਰਾਡ ਹੈ ਕਿਉਂਕਿ ਦਿੱਲੀ ਦੇ 90 ਫੀਸਦੀ ਨਾਗਰਿਕਾਂ ਨੁੰ ਇਸਦਾ ਲਾਭ ਨਹੀਂ ਮਿਲ ਰਿਹਾ ਕਿਉਂਕਿ ਜੇਕਰ ਇਕ ਯੂਨਿਟ ਵੀ ਵੱਧ ਹੋ ਜਾਂਦੀ ਹੈ ਤਾਂ ਲੋਕਾਂ ਨੁੰ ਸਾਰਾ ਬਿੱਲ ਭਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਮੁਹੱਲਾ ਕਲੀਨਿਕ ਤੇ ਸਕੂਲਾਂ ਵਿਚ ਸੁਧਾਰ ਦੇ ਦਾਅਵੇ ਵੀ  ਝੂਠੇ ਹਨ। ਉਹਨਾਂ ਕਿਹਾ ਕਿ ਦਿੱਲੀ ਵਿਚ 650 ਕਲੌਨੀਆਂ ਅਜਿਹੀਆਂ ਹਨ ਜਿਹਨਾਂ ਨੂੰ ਟੈਂਕਰਾਂ ਰਾਹੀਂ ਪਾਣੀ ਮਿਲ ਰਿਹਾ ਹੈ ਜਦਕਿ ਕੇਜਰੀਵਾਲ ਦਾਅਵੇ ਕਰ ਰਹੇ ਹਨ ਕਿ ਸਾਰੀ ਦਿੱਲੀ ਵਿਚ ਪਾਈਪ ਨਾਲ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ।


ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸ ਤੇ ਆਪ ਦੇ ਮੁਕਾਬਲੇ ਸਿਰਫ ਅਕਾਲੀ ਦਲ ਦੀ ਹੀ ਭਰੋਸੇਯੋਗ ਲੀਡਰਸ਼ਿਪ ਹੈ ਜਿਸ ’ਤੇਵਿਸ਼ਵਾਸ ਕੀਤਾ ਜਾ ਸਕਦਾ ਹੈ ਕਿਉਂਕਿ ਇਸਨੇ ਹਮੇਸ਼ਾ ਆਪਣੇਕੀਤੇ ਵਾਅਦੇ ਪੁਗਾਏ ਹਨ। ਉਹਨਾਂ ਕਿਹਾ ਕਿ ਅਸੀਂ ਪੰਜਾਬੀਆਂ ਦੀਆਂ ਆਸਾਂ ਹਰ ਕੀਮਤ ’ਤੇ ਪੂਰੀਆ ਕਰਾਂਗੇ। ਉਹਨਾਂ ਐਲਾਨ ਕੀਤਾ ਕਿ ਗੱਲਰਾਜ ਦੀ ਨਹੀਂ, ਗੱਲ ਪੰਜਾਬ ਦੀ ਹੈ।