• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
      • ਵਿਧਾਨ ਸਭਾ ਚੋਣਾਂ 2022
      • ਸਲਾਹਕਾਰ ਬੋਰਡ
      • ਵਪਾਰੀ ਅਤੇ ਉਦਯੋਗ ਸਲਾਹਕਾਰ ਬੋਰਡ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
    • ਐਸਏਡੀ ਵੀਡੀਓ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਉਮੀਦਵਾਰ 2022
  • ਮੈਂਬਰ ਬਣੋ
  • ਲੋਗਿਨ ਕਰੋ
Back
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਅਕਾਲੀ ਦਲ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਲਈ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਖ਼ਿਲਾਫ ਕਾਰਵਾਈ ਦੀ ਮੰਗ

Updated: 11-04-2019
  • Share
  • Tweet

ਅਕਾਲੀ ਦਲ ਨੇ ਬਠਿੰਡਾ ਦੇ ਡੀਪੀਆਰਓ ਅਤੇ ਮਾਨਸਾ ਦੇ ਏਪੀਆਰਓ ਖ਼ਿਲਾਫ ਵੀ ਸ਼ਿਕਾਇਤ ਦਿੱਤੀ
ਚੰਡੀਗੜ੍ਹ/11 ਅਪਰੈਲ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਚੋਣ ਕਮਿਸ਼ਨਰ (ਸੀਈਸੀ) ਕੋਲ ਚੋਣ ਜ਼ਾਬਤੇ ਦੀ ਉæਲੰਘਣਾ ਕਰਨ ਵਾਸਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਖ਼ਿਲਾਫ ਸ਼ਿਕਾਇਤ ਦਰਜ ਕਰਵਾਉਂਦਿਆਂ ਕਿਹਾ ਹੈ ਕਿ ਸ੍ਰੀ ਠੁਕਰਾਲ ਨੇ ਹੋਰ ਬੇਨਿਯਮੀਆਂ ਤੋਂ ਇਲਾਵਾ ਸੋਸ਼ਲ ਮੀਡੀਆ ਉੱਤੇ ਕਾਂਗਰਸ ਪਾਰਟੀ ਦੇ ਪ੍ਰੈਸ ਬਿਆਨ ਪੋਸਟ ਕਰਕੇ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਈਆਂ ਹਨ।
ਅਕਾਲੀ ਦਲ ਪ੍ਰਧਾਨ ਦੇ ਸਿਆਸੀ ਸਕੱਤਰ ਸਰਦਾਰ ਚਰਨਜੀਤ ਸਿੰਘ ਬਰਾੜ ਵੱਲੋਂ ਇਸ ਸੰਬੰਧੀ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਸ੍ਰੀ ਰਵੀਨ ਠੁਕਰਾਲ ਇਕ ਸਰਕਾਰੀ ਅਧਿਕਾਰੀ ਹਨ, ਇਸ ਲਈ ਉਹ ਆਪਣੇ ਫੇਸ ਬੁੱਕ ਪੇਜ ਉੱਤੇ ਸਿਆਸੀ ਖ਼ਬਰਾਂ ਅਤੇ ਪ੍ਰੈਸ ਬਿਆਨਾਂ ਦਾ ਪ੍ਰਚਾਰ ਨਹੀਂ ਕਰ ਸਕਦੇ। ਪਰੰਤੂ ਉਹਨਾਂ ਵੱਲੋਂ ਅਜਿਹਾ ਕੀਤਾ ਜਾ ਰਿਹਾ ਹੈ। ਇਸ ਨੂੰ ਚੋਣ ਜ਼ਾਬਤੇ ਦੀ ਗੰਭੀਰ ਉਲੰਘਣਾ ਕਰਾਰ ਦਿੰਦਿਆਂ ਸਰਦਾਰ ਬਰਾੜ ਨੇ ਕਿਹਾ ਕਿ ਇਸ ਤਰ੍ਹਾਂ ਦਾ ਗੈਰਸੰਜੀਦਾ ਵਿਵਹਾਰ ਕਰਨ ਲਈ ਸ੍ਰੀ ਠੁਕਰਾਲ ਖ਼ਿਲਾਫ ਕਾਰਵਾਈ ਸ਼ੁਰੂ ਕੀਤੀ ਜਾਵੇ।
ਸਰਦਾਰ ਬਰਾੜ ਨੇ ਕਿਹਾ ਕਿ ਮੀਡੀਆ ਸਲਾਹਕਾਰ ਵੱਲੋਂ ਸਿਆਸੀ ਗਤੀਵਿਧੀਆਂ ਵਿਚ ਵੀ ਭਾਗ ਲਿਆ ਜਾ ਰਿਹਾ ਹੈ ਅਤੇ ਕਾਂਗਰਸ ਪਾਰਟੀ ਦੇ ਪ੍ਰੈਸ ਬਿਆਨ ਵੰਡਣ ਦੇ ਕੰਮ ਦੀ ਵੀ ਦੇਖਰੇਖ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸ੍ਰੀ ਠੁਕਰਾਲ ਨੂੰ ਅਹੁਦੇ ਤੋਂ ਹਟਾਉਣ ਤੋਂ ਇਲਾਵਾ ਉਸ ਖ਼ਿਲਾਫ ਜਾਣਬੁੱਝ ਕੇ ਬੁਰੀ ਨੀਅਤ ਨਾਲ ਚੋਣ ਜ਼ਾਬਤੇ ਦੀ  ਉਲੰਘਣਾ ਕਰਨ ਲਈ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। 
ਇਸ ਦੇ ਨਾਲ ਹੀ ਵੋਟਰਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟ ਪਾਉਣ ਲਈ ਕਹਿਕੇ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਉਣ ਲਈ  ਅਕਾਲੀ ਦਲ ਨੇ ਬਠਿੰਡਾ ਦੇ ਡੀਪੀਆਰਓ ਗੁਰਦੀਪ ਮਾਨ ਅਤੇ ਮਾਨਸਾ ਦੀ ਏਪੀਆਰਓ ਮੇਘਾ ਮਾਨ ਖ਼ਿਲਾਫ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਇਹਨਾਂ ਅਧਿਕਾਰੀਆਂ ਖ਼ਿਲਾਫ ਦਿੱਤੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਦੋਵੇਂ ਅਧਿਕਾਰੀ ਬਠਿੰਡਾ ਦੇ ਵਸਨੀਕ ਹਨ, ਇਸ ਲਈ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ ਦੋਵੇਂ ਅਧਿਕਾਰੀਆਂ ਨੂੰ ਮੌਜੂਦਾ ਅਹੁਦਿਆਂ ਉੱਤੇ ਤਾਇਨਾਤ ਨਹੀਂ ਸੀ ਰਹਿਣਾ ਚਾਹੀਦਾ। ਸ਼ਿਕਾਇਤ ਵਿਚ ਸੀਈਸੀ ਨੂੰ ਦੋਹਾਂ ਅਧਿਕਾਰੀਆਂ ਨੂੰ ਤੁਰੰਤ ਫਾਰਗ ਕਰਨ ਅਤੇ ਬਠਿੰਡਾ ਤੋਂ ਬਾਹਰ ਤਾਇਨਾਤ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਦੋਵਾਂ ਖ਼ਿਲਾਫ ਚੋਣ ਜ਼ਾਬਤੇ ਦੀ ਉਲੰਘਣਾ  ਕਰਨ ਲਈ ਨਿਯਮਾਂ ਅਨੁਸਾਰ ਕਾਰਵਾਈ ਕਰਨ ਲਈ ਆਖਿਆ ਗਿਆ ਹੈ। ਇਹ ਵੀ ਦੱਸਿਆ ਗਿਆ ਹੈ ਕਿ ਇਹਨਾਂ ਅਧਿਕਾਰੀਆਂ ਵੱਲੋਂ ਕੀਤੀਆਂ ਗੈਰਕਾਨੂੰਨੀ ਗਤੀਵਿਧੀਆਂ ਬਾਰੇ ਪਹਿਲਾਂ ਚੋਣ ਕਮਿਸ਼ਨ ਨੂੰ ਦਿੱਤੀ ਇੱਕ ਸ਼ਿਕਾਇਤ ਦਾ ਵੀ ਅਜੇ ਨਿਪਟਾਰਾ ਨਹੀਂ ਹੋਇਆ ਹੈ। 

Recent Post
ਆਪ ਨੇ ਸਰਕਾਰੀ ਹਸਪਤਾਲਾਂ ਵਿਚਲਾ ਟੈਸਟਾਂ ਦਾ ਕੰਮ ਪ੍ਰਾਈਵੇਟ ਕੰਪਨੀ ਹਵਾਲੇ ਕੀਤਾ: ਅਕਾਲੀ ਦਲ
'ਆਪ' ਸਰਕਾਰ ਸੂਬੇ ਦੇ 50 ਫੀਸਦੀ ਹਿੱਸੇ 'ਚੋਂ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਮੋੜ ਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖੇਡ ਰਹੀ ਹੈ- ਸ. ਬਿਕਰਮ ਸਿੰਘ ਮਜੀਠੀਆ
ਸ਼੍ਰੋਮਣੀ ਅਕਾਲੀ ਦਲ ਨੇ ਗੁਰਮੀਤ ਰਾਮ ਰਹੀਮ ਦੀ ਪੈਰੋਲ ਵਧਾਉਣ ਦੀ ਕੀਤੀ ਜ਼ੋਰਦਾਰ ਨਿਖੇਧੀ
ਤੁਹਾਨੂੰ ਮੁਹੱਲਾ ਕਲੀਨਿਕਾਂ ਦੇ ’ਸਫਲ’ ਮਾਡਲ ਦੀ ਇਸ਼ਤਿਹਾਰਬਾਜ਼ੀ ’ਤੇ 30 ਕਰੋੜ ਰੁਪਏ ਖਰਚਣ ਕੀ ਲੋੜ : ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਕੀਤਾ ਸਵਾਲ
ਪ੍ਰਤਾਪ ਸਿੰਘ ਬਾਜਵਾ ਨੇ ਡਾ. ਮਨਮੋਹਨ ਸਿੰਘ ਨੂੰ ਫਰਜ਼ੀ ਪ੍ਰਧਾਨ ਮੰਤਰੀ ਕਹਿ ਕੇ ਸਿੱਖਾਂ ਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ: ਅਕਾਲੀ ਦਲ
ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ’ਤੇ ਜਾਨ ਲੇਵਾ ਹਮਲੇ ਦੀ ਕੀਤੀ ਜ਼ੋਰਦਾਰ ਨਿਖੇਧੀ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

ਡਾਊਨਲੋਡ ਕਰੋ
© 2022 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Privacy Policy.Sitemap.