ਡੇਰਾ ਬਾਬਾ ਨਾਨਕ, 15 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਭ੍ਰਿਸ਼ਟ ਕਾਂਗਰਸ ਸਰਕਾਰ ਵੱਲੋਂ ਪਿਛਲੇ ਤਿੰਨ ਮਹੀਨਿਆਂ ਵਿਚ ਲਏ ਫੈਸਲਿਆਂ ਦੀ ਸਮੀਖਿਆ ਕਰੇਗੀ ਅਤੇ ਲੋਕ ਵਿਰੋਧੀ ਫੈਸਲਿਆਂ ਨੁੰ ਰੱਦ ਕਰੇਗੀ। ਉਹਨਾਂ ਕਿਹਾ ਕਿ ਜਿਹੜੇ ਫੈਸਲਿਆਂ ਦੀ ਸਮੀਖਿਆ ਤੇ ਇਹਨਾਂ ਨੂੰ ਰੱਦ ਕਰਨ ਦਾ ਫੈਸਲਾ ਹੋਣਾ ਹੈ, ਊੁਹਨਾਂ ਵਿਚ ਕਾਂਗਰਸੀ ਆਗੂਆਂ ਤੇ ਉਹਨਾਂ ਦੇ ਰਿਸ਼ਤੇਦਾਰਾਂ ਨੂੰ ਅਮੀਰ ਬਣਾਉਣਾ ਵੀ ਸ਼ਾਮਲ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਥੇ ਪਾਰਟੀ ਦੇ ਉਮੀਦਵਾਰ ਰਵੀ ਕਰਨ ਸਿੰਘ ਕਾਹਲੋਂ ਦੇ ਹੱਕ ਵਿਚ ਲਾ ਮਿਸਾਲ ਰੈਲੀ ਵਿਚ ਕਿਹਾ ਕਿ ਇਹ ਸਪਸ਼ਟ ਹੈ ਕਿ ਦੋ ਲੱਖ ਤੋਂ ਜ਼ਿਆਦਾ ਦੇ ਇਕੱਠ ਨੇ ਸਾਬਤ ਕੀਤਾ ਹੈ ਕਿ ਸੂਬੇ ਵਿਚ ਭ੍ਰਿਸ਼ਟਾਚਾਰ ਵਿਚ ਡੁੱਬੀ ਕਾਂਗਰਸ ਸਰਕਾਰ ਦੇ ਦਿਨ ਹੁਣ ਥੋੜੇ ਰਹਿ ਗਏ ਹਨ। ਉਹਨਾਂ ਕਿਹਾ ਕਿ ਹੁਣ ਥੋੜ੍ਹਾ ਹੀ ਸਮਾਂ ਰਹਿ ਗਿਆ ਹੈ । ਕਾਂਗਰਸ ਸਰਕਾਰ ਕੋਲ ਸਿਰਫ 360 ਘੰਟਿਆਂ ਦਾ ਸਮਾਂ ਬਾਕੀ ਹੈ ਜਿਸ ਮਗਰੋਂ ਸੂਬੇ ਵਿਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਇਸ ਮਗਰੋਂ ਸਰਕਾਰ ਵਿਚ ਤਬਦੀਲੀ ਮਗਰੋਂ ਗੈਰ ਕਾਨੁੰਨੀ ਕੰਮ ਕਰਨ ਵਾਲੇ ਕਾਂਗਰਸੀ ਆਗੂਆਂ ਅਤੇ ਉਹਨਾਂ ਦੇ ਨਾਲ ਰਲੇ ਅਫਸਰਾਂ ਵੱਲੋਂ ਕੀਤੇ ਗੁਨਾਹਾਂ ਦਾ ਉਹਨਾਂ ਤੋਂ ਹਿਸਾਬ ਲਿਆ ਜਾਵੇਾਗ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਰੰਧਾਵਾ ਕਾਤਲਾਂ ਨੂੰ ਉਤਸ਼ਾਹਿਤ ਕਰਨ ਵਾਲਿਆਂ ਵਿਚ ਸ਼ਾਮਲ ਹੈ। ਅਕਾਲੀ ਆਗੂ ਨੇ ਕਿਹਾ ਕਿ ਇਕ ਵਾਰ ਅਸੀਂ ਸਰਕਾਰ ਬਣਾ ਲਈਏ ਤਾਂ ਫਿਰ ਰੰਧਾਵਾ ਨੂੰ ਆਪਣੇ ਗੁਨਾਹਾਂ ਦਾ ਜਵਾਬ ਦੇਣਾ ਹੀ ਪਵੇਗਾ। ਉਹਨਾਂ ਕਿਹਾ ਕਿ ਜਿਹੜੇ ਪੁਲਿਸ ਕਰਮਚਾਰੀ ਉਹਨਾਂ ਦੇ ਗੈਰ ਕਾਨੁੰਨੀ ਕੰਮਾਂ ਵਿਚ ਉਹਨਾਂ ਦਾ ਸਾਥ ਦੇ ਰਹੇਸਨ, ਉਹਨਾਂ ਨੂੰ ਵੀ ਹਿਸਾਬ ਦੇਣਾ ਪਵੇਗਾ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਹਿਸੂਸ ਕਰ ਲਿਆ ਹੈ ਕਿ ਲੋਕ ਕਾਂਗਰਸ ਸਰਕਾਰ ਦੇ ਕੁਸ਼ਾਸਨ ਤੋਂ ਅੱਕ ਗਏ ਹਨ। ਉਹਨਾਂ ਕਿਹਾ ਕਿ ਕੋਈ ਵੀ ਪੰਜਾਬੀ ਇਹ ਮੰਨਣ ਨੂੰਤਿਆਰ ਨਹੀਂ ਕਿ ਏਜੰਟ ਨੇ ਸਾਡੇ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਕੋਈ ਵੀ ਪੰਜਾਬੀ ਉਹਨਾਂ ਦੇ ਝੂਠੇ ਵਾਅਦੇ ’ਤੇ ਵਿਸਾਹ ਕਰਨ ਵਾਸਤੇ ਤਿਆਰ ਨਹੀਂ ਹੈ। ਉਹਨਾਂ ਕਿਹਾ ਕਿ ਕੋਈ ਵੀ ਪੰਜਾਬੀ ਨਕਲੀ ਵਾਅਤੇ ਨੂੰ ਅਤੇ ਨੰਕਲੀ ਪੰਜਾਬੀ ਨੁੰ ਮੰਨਣ ਲਈ ਤਿਆਰ ਨਹੀਂ ਰਿਹਾ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗੱਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਹਿਸੂਸ ਕਰ ਲਿਆ ਹੈ ਕਿ ਲੋਕ ਕਾਂਗਰਸ ਸਰਕਾਰ ਦੇ ਕੁਸ਼ਾਸ਼ਨ ਤੋਂ ਅੱਕ ਗਏ ਹਨ। ਉੁਹਨਾਂ ਕਿਹਾ ਕਿ ਕੋਈ ਵੀ ਪੰਜਾਬੀ ਝੂਠੇ ਵਾਅਰਿਆਂ ਵਿਚ ਆਉਣ ਵਾਲਾ ਨਹੀਂ ਹੈ ਤੇ ਅਖੀਰ ਵਿਚ ਉਹ ਇਹ ਮੰਨ ਗਿਆ ਹੈ ਕਿ ਚੰਨੀ ਵੱਲੋਂ ਐਲਾਨੇ ਗਏ ਅਨੇਕਾਂ ਵਾਅਦਿਆਂ ਵਿਚੋਂ ਲਾਗੂ ਕਰਨ ਵਾਲੇ ਸੁਖਾਲੇ ਨਹੀਂ ਹਨ।
ਉਹਨਾਂ ਕਿਹਾ ਕਿ ਉਹ ਆਪਣੇ ਵਜ਼ਾਰਤੀ ਸਾਥੀ ਤੋਂ ਠੁਕਰਾਵੁਣਾ ਇਸ ਕਰ ਕੇ ਮਨਜ਼ੂਰ ਕਰ ਰਹੇ ਹਨ ਕਿਉਂਕਿ ਉਹਨਾਂਦ ਾ ਪੁਰਾਣਾ ਕਾਂਗਰਸੀ ਇਤਿਹਾਸਕ ਹੈ।
ਇਥੇ ਡੇਰਾ ਬਾਬਾ ਨਾਨਕ ਤੇ ਕਲਾਨੌਰ ਵਿਚ ਵਿਸ਼ਾਲ ਇਕੱਠੱਾਂ ਨੁੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇਕਿਹਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਕਾਰ ਕਿਸਾਨਾਂ ਨੁੰ ਉਹਨਾਂ ਦੀਆਂ ਜਿਣਸਾਂ ਵਾਸਤੇ 50 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਫਸਲੀ ਬੀਮਾ ਕਰਵਾ ਕੇ ਦੇਵੇਗੀ। ਉਹਨਾਂ ਕਿਹਾ ਕਿ ਬੁਢਾਪਾ ਪੈਨਸ਼ਨਸਕੀਮ ਜੋ 20004 ਵਿਚ ਖਤਮ ਕਰ ਦਿੱਤੀ ਗਈ ਸੀ, ਸੁਰਜੀਤਕੀਤੀ ਜਾਵੇਗੀ ਅਤੇ ਰੇਤ ਅਤੇ ਸ਼ਰਾਬ ਮਾਫੀਆ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾਵੇਗਾ ਅਤੇ ਸਾਰੇ ਧਾਰਮਿਕ ਅਸਥਾਨਾਂ ਦੇ ਬਿਜਲੀ ਬਿੱਲ ਮੁਆਫ ਕੀਤੇ ਜਾਣਗੇ ਤੇ ਪਿੰਡਾਂ ਵਿਚ ਮੁਸਲਿਮ ਤੇ ਇਸਾਈ ਆਬਾਦੀ ਨੁੰ ਸ਼ਮਸਾਨਘਾਟ ਮੁਹੱਈਆ ਕੀਤੇ ਜਾਣਗੇ।
ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੀ ਸਭ ਤੋਂ ਪੁਰਾਣੀ ਪਾਰਟੀ ਹੋਣ ਦੇ ਨਾਅਤੇ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸੂਬੇ ਦੇ ਮੁੱਦਿਆਂ ’ਤੇ ਘਟਿਆ ਹੈ। ਉਹਨਾ ਕਿਹਾ ਕਿ ਪੰਜਾਬੀਆਂ ਦੀ ਸੇਵਾ ਕਰਨ ਦੇ ਸਾਡੇ ਤਜ਼ਰਬੇ ਦੇ ਆਧਾਰ ’ਤੇ ਅਸੀਂ ਆਖ ਸਕਦ ਹਾਂ ਕਿ ਅਗਲੀ ਸਰਕਾਰ ਅਸੀਂ ਬਣਾਵਾਂਗੇ।
ਇਸ ਤੋਂ ਪਹਿਲਾਂ ਦਿਨ ਵੇਲੇ ਸੈਂਕੜੇ ਮੋਟਰ ਸਾਈਕਲ ਸਵਾਰ ਨੌਜਵਾਨਾਂ ਨੇ ਕੇਸਰੀ ਝੰਡੇ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਦਾ ਡੇਰਾ ਬਾਬਾ ਨਾਨਕ ਵਿਖੇ ਨਿੱਘਾ ਸਵਾਗਤ ਕੀਤਾ। ਨੌਜਵਾਨਾਂ ਨੇ ਰਵੀ ਕਰਨ ਸਿੰਘ ਕਾਹਲੋਂ ਦੇ ਹਲਕੇਦੇ ਸਮੁੱਚੇ ਟੂਰ ਵਿਚ ਪਾਰਟੀ ਪ੍ਰਧਾਨ ਦੇਅੱਗੇ ਅੱਗੇ ਮੋਟਰ ਸਾਈਕਲ ਲਿਜਾ ਕੇ ਵੱਖਰਾ ਦ੍ਰਿਸ਼ ਪੇਸ਼ ਕੀਤਾ।
ਸਰਦਾਰ ਬਾਦਲ ਸ਼ਹਿਰ ਵਿਚ ਸਰਦਾਰ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਦੀ ਰਿਹਾਇਸ਼ ਵਿਖੇ ਵੀ ਗਏ ਤੇ ਉਹਨਾਂ ਵੱਲੋਂ ਪਾਰਟੀ ਵਾਸਤੇ ਦਿੱਤੇ ਯੋਗਦਾਨ ਦੀ ਸ਼ਲਾਘਾ ਕੀਤੀ ।
ਇਸ ਮੌਕੇ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਹਲਕੇ ਦੇ ਅਨੇਕਾਂ ਪਿੰਡਾਂ ਵਿਚ ਥਾਂ ਥਾਂ ’ਤੇ ਸਵਾਗਤ ਕੀਤਾ ਗਿਆ ਤੇ ਲੋਕਾਂ ਨੇ ਫੁੱਲਾਂ ਦੀ ਵਰਖਾ ਕੀਤੀ।