• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਆਖਿਆ ਜੇਕਰ ਖਹਿਰਾ 'ਕੌਮਾਂਤਰੀ ਨਸ਼ਾ ਤਸਕਰ ਗਿਰੋਹ ਦਾ ਮੈਂਬਰ' ਤਾਂ ਉਸ ਖਿਲਾਫ ਕਾਰਵਾਈ ਕਰੋ

Updated: 17-05-2018
  • Share
  • Tweet

ਕੇਜਰੀਵਾਲ ਖਹਿਰਾ ਖਿਲਾਫ ਕਾਰਵਾਈ ਬਾਰੇ ਚੁੱਪੀ ਤੋੜੇ : ਸਿਰਸਾ 

ਚੰਡੀਗੜ•, 17 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਨੂੰ ਆਖਿਆ ਕਿ ਜੇਕਰ ਉਹ ਸਮਝਦੀ ਹੈ ਕਿ ਵਿਰੋਧੀ ਧਿਰ ਨੇਤਾ ਸੁਖਪਾਲ ਸਿੰਘ ਖਹਿਰਾ 'ਕੌਮਾਂਤਰੀ ਨਸ਼ਾ ਤਸਕਰ ਗਿਰੋਹ' ਦਾ ਮੈਂਬਰ ਹੈ ਤਾਂ ਫਿਰ ਤੁਰੰਤ ਉਸ ਖਿਲਾਫ ਕਾਰਵਾਈ ਕਰੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਫਾਜ਼ਿਲਕਾ ਦੀ ਅਦਾਲਤ ਵਿਚ ਹਲਫੀਆ ਬਿਆਨ ਦਾਇਰ ਕੀਤਾ ਹੈ ਜਿਸ ਵਿਚ ਆਖਿਆ ਹੈ ਕਿ ਖਹਿਰਾ 'ਕੌਮਾਂਤਰੀ ਨਸ਼ਾ ਤਸਕਰ ਗਿਰੋਹ' ਦਾ ਮੈਂਬਰ ਹੈ ਪਰ ਉਹ ਅਣਦੱਸੇ ਕਾਰਨਾਂ ਕਾਰਨ ਉਸ ਖਿਲਾਫ ਕਾਰਵਾਈ ਤੋਂ ਕਿਉਂ ਕਤਰਾ ਰਹੀ ਹੈ। ਉਹਨਾਂ ਕਿਹਾ ਕਿ ਜਦੋਂ ਸਰਕਾਰ ਨੂੰ ਉਸਦੀ ਭੂਮਿਕਾ ਬਾਰੇ ਤਸੱਲੀ ਹੈ ਕਿ ਉਹ ਕੌਮਾਂਤਰੀ ਨਸ਼ਾ ਤਸਕਰੀ ਗਿਰੋਹ ਦਾ ਮੈਂਬਰ ਹੈ ਤਾਂ ਫਿਰ ਨਸ਼ਾ ਸਮਗਲਿੰਗ ਕਰਦੇ ਅਪਰਾਧੀਆਂ ਖਿਲਾਫ ਕਾਰਵਾਈ ਕਰਨਾ ਉਸਦੀ ਜ਼ਿੰਮਵਾਰੀ ਬਣਦੀ ਹੈ।

ਸ੍ਰੀ ਸਿਰਸਾ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਖਹਿਰਾ ਨੂੰ ਸਿਰਫ ਸੰਮਨ ਦੇ ਮਾਮਲੇ ਵਿਚ ਆਰਜ਼ੀ ਰਾਹਤ ਦਿੱਤੀ ਹੈ ਅਤੇ ਕਿਸੇ ਨਸ਼ਾ ਤਸਕਰ ਤੇ ਸਪਲਾਇਰ ਦੇ ਖਿਲਾਫ ਕਾਰਵਾਈ ਕਰਨ 'ਤੇ ਕੋਈ ਰੋਕ ਨਹੀਂ ਹੈ ਉਹ ਵੀ ਉਦੋਂ ਜਦੋਂ ਸਰਕਾਰ ਖੁਦ ਪ੍ਰਵਾਨ ਕਰ ਰਹੀ ਹੈ ਕਿ ਵਿਅਕਤੀ ਨਸ਼ਾ ਤਸਕਰੀ ਗਿਰੋਹ ਦਾ ਮੈਂਬਰ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਉਸ ਖਿਲਾਫ ਕਾਰਵਾਈ ਕਰਨ ਤੋਂ ਕਤਰਾਉਂਦੀ ਹੈ ਤਾਂ ਫਿਰ ਇਸ ਤੋਂ ਸਾਬਤ ਹੁੰਦਾ ਹੈ ਕਿ  ਕਾਂਗਰਸ ਪਾਰਟੀ ਦੀ ਆਮ ਆਦਮੀ ਪਾਰਟੀ ਤੇ ਇਸਦੇ ਆਗੂ ਨਾਲ ਗੰਢਤੁਪ ਹੈ ਅਤੇ ਨਸ਼ਿਆਂ ਦੀ ਤਸਕਰੀ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਬਰਬਾਦ ਕਰਨ ਦੇ ਅਪਰਾਧ ਵਿਚ ਬਰਾਬਰ ਦੀ ਹਿੱਸੇਦਾਰ ਹੈ।

'ਆਪ' ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਵਰ•ਦਿਆਂ ਸ੍ਰੀ ਸਿਰਸਾ ਨੇ ਕਿਹਾ ਕਿ ਹੈਰਾਨੀ ਹੈ ਕਿ ਜਦੋਂ ਖਹਿਰਾ ਡਰੱਗ ਸਮਗਲਿੰਗ ਕੇਸ ਵਿਚ ਮੁਲਜ਼ਮ ਬਣ ਗਏ ਹਨ ਤਾਂ ਕੇਜਰੀਵਾਲ ਉਹਨਾਂ ਖਿਲਾਫ ਕਾਰਵਾਈ ਕਿਉਂ ਨਹੀਂ ਕਰ ਰਹੇ । ਉਹਨਾਂ ਕਿਹਾ ਕਿ ਕੇਜਰੀਵਾਲ ਦੀ ਚੁੱਪੀ ਇਸ ਲਈ ਵੀ ਸਾਜ਼ਿਸ਼ ਭਰੀ ਜਾਪਦੀ ਹੈ ਕਿਉਂਕਿ ਉਹ ਤਾਂ ਛੋਟੇ ਛੋਟੇ ਮਸਲਿਆਂ 'ਤੇ ਹਊਆ ਖੜ•ਾ ਕਰ ਲੈਂਦੇ ਹਨ ਪਰ ਆਪਣੀ ਹੀ ਪਾਰਟੀ ਦੇ ਵਿਧਾਇਕ ਜਿਸਨੂੰ ਉਹਨਾਂ ਨੇ ਵਿਰੋਧੀ ਧਿਰ ਨੇਤਾ ਦਾ ਸੰਵਿਧਾਨਕ ਅਹੁਦਾ ਦਿੱਤਾ ਹੋਇਆ ਹੈ, ਦੇ ਖਿਲਾਫ ਨਸ਼ਾ ਤਸਕਰੀ ਦੇ ਗੰਭੀਰ ਦੋਸ਼ ਲੱਗਣ 'ਤੇ ਵੀ ਉਹ ਚੁੱਪ ਹਨ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਕੇਜਰੀਵਾਲ ਜੋ ਖੁਦ ਭ੍ਰਿਸ਼ਟਾਚਾਰ ਦੇ ਵਿਵਾਦਾਂ ਵਿਚ ਘਿਰੇ ਹਨ, ਇਸ ਗੱਲ ਤੋਂ ਡਰ ਰਹੇ ਹਨ ਕਿ ਜੇਕਰ ਉਹਨਾਂ ਨੇ ਖਹਿਰਾ ਖਿਲਾਫ ਕਾਰਵਾਈ ਕੀਤੀ ਤਾਂ ਫਿਰ ਖਹਿਰਾ ਬਦਲੇ ਵਿਚ ਉਹਨਾਂ ਅਤੇ ਉਹਨਾਂ ਦੇ ਪਰਿਵਾਰ ਖਿਲਾਫ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਬੇਨਕਾਬ ਕਰ ਦੇਵੇਗਾ।

Recent Post
ਕਿਸ਼ਾਨ ਸ਼ਕਤੀ ਵਿਚ ਭਾਜਪਾ ਦਾ ਸਫਾਇਆ ਕਰਨ ਦੀ ਤਾਕਤ : ਸੁਖਬੀਰ ਸਿੰਘ ਬਾਦਲ
ਮੁੱਖ ਮੰਤਰੀ ਦੱਸਣ ਕਿ ਉਹ ਆਪਣੇ ਜੱਦੀ ਜ਼ਿਲ੍ਹੇ ਵਿਚ ਰੇ ਮਾਫੀਆ ਨੂੰ ਕੰਟਰੋਲ ਕਰਨ ਵਿਚ ਫੇਲ੍ਹ ਕਿਉਂ ਹੋਏ : ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਨੇ ਰਿਪਬਲਿਕ ਟੀ ਵੀ ਦੇ ਸੰਪਾਦਕ ਅਰਨਬ ਗੋਸਵਾਮੀ ਦੇ ਕਾਲ ਗੇਟ ਸਕੈਂਡਲ ਦੀ ਸੁਪਰੀਮ ਕੋਰਟ ਤੋਂ ਜਾਂਚ ਮੰਗੀ
ਕਿਸਾਨ ਮਾਰਚ ਨੂੰ ਰੋਕ ਦੇ ਸੰਵਿਧਾਨ ਦੀ ਉਲੰਘਣਾ ਨਾ ਕਰੇ ਕੇਂਦਰ : ਅਕਾਲੀ ਦਲ
ਪਠਾਨਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਅਸ਼ੋਕ ਸ਼ਰਮਾ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭੁਪਿੰਦਰ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਵਿਚ ਖੇਤੀ ਕਾਨੂੰਨਾਂ ਖਿਲਾਫ ਸਟੈਂਡ ਲੈਣਾ ਚਾਹੀਦਾ ਸੀ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.