ਚੰਡੀਗੜ੍ਹ/06 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਦਿੱਲੀ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਾਸਤੇ ਭਾਜਪਾ ਨਾਲ ਸੀਟਾਂ ਦੀ ਵੰਡ ਅਤੇ ਚੋਣ ਪ੍ਰਚਾਰ ਸੰਬੰਧੀ ਗੱਲਬਾਤ ਕਰਨ ਲਈ ਇੱਕ ਤਿੰਨ ਮੈਂਬਰੀ ਕਮੇਟੀ ਬਣਾਈ ਹੈ, ਜਿਸ ਵਿਚ ਸਾਂਸਦਾਂ ਬਲਵਿੰਦਰ ਸਿੰਘ ਭੂੰਦੜ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ੍ਰੀ ਨਰੇਸ਼ ਗੁਜਰਾਲ ਨੂੰ ਸ਼ਾਮਿਲ ਕੀਤਾ ਗਿਆ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਹ ਕਮੇਟੀ ਆ ਰਹੀਆਂ ਦਿੱਲੀ ਚੋਣਾਂ ਦੌਰਾਨ ਗਠਜੋੜ ਸਹਿਯੋਗੀਆਂ ਵਿਚਕਾਰ ਆਪਸੀ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਭਾਜਪਾ ਦੀ ਦਿੱਲੀ ਇਕਾਈ ਅਤੇ ਕੇਂਦਰੀ ਲੀਡਰਸ਼ਿਪ ਨਾਲ ਵਿਚਾਰ ਚਰਚਾ ਕਰੇਗੀ।