• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਅਕਾਲੀ ਦਲ ਨੇ ਮੁੱਖ ਚੋਣ ਕਮਿਸ਼ਨਰ ਨੂੰ ਕਾਂਗਰਸੀ ਆਗੂਆਂ ਦੇ ਰਿਸ਼ਤੇਦਾਰ ਐਸਐਸਪੀਜ਼ ਦੀ ਬਦਲੀ ਕਰਨ ਲਈ ਆਖਿਆ

Updated: 15-03-2019
  • Share
  • Tweet
ਸੀਈਓ ਨੂੰ ਸ਼ਰੇਆਮ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੇ ਕਾਂਗਰਸੀ ਵਰਕਰਾਂ ਨੂੰ ਰੋਕਣ ਦੀ ਅਪੀਲ ਕੀਤੀ

ਚੰਡੀਗੜ•/15 ਮਾਰਚ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਉਹਨਾਂ ਦੋ ਸੀਨੀਅਰ ਪੁਲਿਸ ਅਧਿਕਾਰੀਆਂ (ਐਸਐਸਪੀਜ਼) ਦੀ ਤੁਰੰਤ ਬਦਲੀ ਦੀ ਮੰਗ ਕੀਤੀ ਹੈ, ਜੋ ਕਿ ਕਾਂਗਰਸੀ ਆਗੂਆਂ ਦੇ ਨਜ਼ਦੀਕੀ ਰਿਸ਼ਤੇਦਾਰ ਹਨ। ਪਾਰਟੀ ਨੇ ਕਿਹਾ ਕਿ ਸੂਬੇ ਅੰਦਰ ਨਿਰਪੱਖ ਚੋਣਾਂ ਕਰਵਾਉਣ ਲਈ ਅਜਿਹਾ ਕਰਨਾ ਲਾਜ਼ਮੀ ਹੈ।
ਇਸ ਸੰਬੰਧੀ ਮੁੱਖ ਚੋਣ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਸਿਆਸੀ ਸਕੱਤਰ ਸਰਦਾਰ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਜਲੰਧਰ ਦਿਹਾਤੀ ਦੇ ਐਸਐਸਪੀ ਨਵਜੋਤ ਸਿੰਘ ਮਾਹਲ ਅਤੇ ਮੁਕਤਸਰ ਦੇ ਐਸਐਸਪੀ ਮਨਜੋਤ ਸਿੰਘ ਢੇਸੀ ਕਾਂਗਰਸੀ ਪਾਰਟੀ ਦੇ ਨਿਰਦੇਸ਼ਾਂ ਅਨੁਸਾਰ ਕੰਮ ਕਰਕੇ ਚੋਣਾਂ ਦੇ ਮਾਹੌਲ ਨੂੰ ਖਰਾਬ ਕਰ ਰਹੇ ਹਨ। ਇਸ ਇਹਨਾਂ ਦੋਵੇਂ ਅਧਿਕਾਰੀਆਂ ਦੀ ਤੁਰੰਤ ਬਦਲੀ ਕੀਤੀ ਜਾਣੀ ਚਾਹੀਦੀ ਹੈ।
ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਮਾਹਲ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਕਰੀਬੀ ਰਿਸ਼ਤੇਦਾਰ ਹੈ ਜਦਕਿ ਢੇਸੀ ਮੁੱਖ ਮੰਤਰੀ ਦੇ ਕਾਰਜ ਸਾਧਕ ਅਧਿਕਾਰੀ ਗੁਰਪ੍ਰੀਤ ਸਿੰਘ ਢੇਸੀ ਦਾ ਰਿਸ਼ਤੇਦਾਰ ਹੈ। ਉਹਨਾਂ ਕਿਹਾ ਕਿ ਇੰਝ ਜਾਪਦਾ ਹੈ ਕਿ ਇਹਨਾਂ ਦੋਵੇਂ ਅਧਿਕਾਰੀਆਂ ਨੂੰ ਅਕਾਲੀ ਦਲ ਦੇ ਉਮੀਦਵਾਰਾਂ ਖ਼ਿਲਾਫ ਕੰਮ ਕਰਨ ਵਾਸਤੇ ਜਾਣ ਬੁੱਝ  ਇਹਨਾਂ ਸਟੇਸ਼ਨਾਂ ਉੱਤੇ ਤਾਇਨਾਤ ਕੀਤਾ ਗਿਆ ਹੈ। ਸਰਦਾਰ ਬਰਾੜ ਨੇ ਦੱਸਿਆ ਕਿ ਮੁਕਤਸਰ ਦਾ ਐਸਐਸਪੀ ਜ਼ਿਲ•ਾ ਪਰਿਸ਼ਦ ਚੋਣਾਂ ਮੌਕੇ  ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਖ਼ਿਲਾਫ ਇੱਕ ਝੂਠਾ ਪਰਚਾ ਦਰਜ ਕਰਕੇ ਅਤੇ ਕਾਂਗਰਸੀ ਵਰਕਰਾਂ ਰਾਹੀਂ ਬੂਥਾਂ ਉਤੇ ਕਬਜ਼ੇ ਕਰਵਾ ਕੇ ਪਹਿਲਾਂ ਹੀ ਆਪਣਾ ਪੱਖਪਾਤੀ ਵਤੀਰਾ ਵਿਖਾ ਚੁੱਕਿਆ ਹੈ। ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਇਹਨਾਂ ਦੋਵੇਂ ਅਧਿਕਾਰੀਆਂ ਨੂੰ ਤੁਰੰਤ ਇਹਨਾਂ ਸਟੇਸ਼ਨਾਂ ਤੋਂ ਬਦਲ ਦਿੱਤਾ ਜਾਵੇ ਤਾਂ ਕਿ ਉਹ ਆਪਣੇ ਅਹੁਦੇ ਦੀ ਵਰਤੋਂ ਕਾਂਗਰਸ ਪਾਰਟੀ ਅਤੇ ਇਸ ਦੇ ਉਮੀਦਵਾਰਾਂ ਦੀ ਮੱਦਦ ਲਈ ਨਾ ਕਰਨ।
ਇਸ ਦੌਰਾਨ ਸ਼ਿਕਾਇਤਕਰਤਾ ਵੱਲੋਂ ਮੁੱਖ ਚੋਣ ਅਧਿਕਾਰੀ ਨੂੰ ਕਾਂਗਰਸੀ ਵਰਕਰਾਂ ਦੁਆਰਾ ਸੂਬੇ ਅੰਦਰ ਵੋਟਾਂ ਲੈਣ ਵਾਸਤੇ ਲੋਕਾਂ ਨੂੰ ਝੂਠੇ ਲਾਲਚ ਦੇ ਕੇ ਕੀਤੀ ਜਾ ਰਹੀ ਚੋਣ ਜ਼ਾਬਤੇ ਦੀ ਉਲੰਘਣਾ ਤੋਂ ਵੀ ਜਾਣੂ ਕਰਵਾਇਆ। ਸਰਦਾਰ ਬਰਾੜ ਨੇ ਦੱਸਿਆ ਕਿ ਕਾਂਗਰਸੀ ਵਰਕਰ ਲੋਕਾਂ ਨੂੰ ਨਵੇਂ ਆਟਾ ਦਾਲ ਕਾਰਡ ਅਤੇ ਬੁਢਾਪਾ ਪੈਨਸ਼ਨ ਕਾਰਡ ਦੇਣ ਦਾ ਵਾਅਦਾ ਕਰਕੇ ਵੋਟਾਂ ਮੰਗ ਰਹੇ ਹਨ। ਉਹਨਾਂ ਚੋਣ ਅਧਿਕਾਰੀ ਨੂੰ ਅਪੀਲ ਕੀਤੀ ਕਿ  ਅਜਿਹੀਆਂ ਬੇਨਿਯਮੀਆਂ ਵਾਸਤੇ ਅਧਿਕਾਰੀਆਂ ਨੂੰ ਨਿੱਜੀ ਤੌਰ ਤੇ ਜ਼ਿੰਮੇਵਾਰ ਠਹਿਰਾਇਆ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸੂਬੇ ਅੰਦਰ ਚੋਣ ਜ਼ਾਬਤੇ ਦੌਰਾਨ ਲੋਕਾਂ ਨੂੰ ਸਮਾਜ ਭਲਾਈ ਸਕੀਮਾਂ ਦਾ ਲਾਭ ਦੇਣ ਵਾਲੇ ਕਾਰਡ ਨਾ ਵੰਡੇ ਜਾਣ।  

Recent Post
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਮੰਗਦਾ ਹਿਸਾਬ ਮੁਹਿੰਮ ਤਹਿਤ ਹਲਕਾ ਪੱਧਰੀ ਧਰਨੇ 8 ਮਾਰਚ ਨੂੰ
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਕਾਂਗਰਸ ਸਰਕਾਰ ਵੱਲੋਂ ਪੈਟਰੋਲੀਅਮ ਪਦਾਰਥਾਂ ’ਤੇ ਵੈਟ ਘਟਾਉਣ ਤੋਂ ਨਾਂਹ ਕਰਨ ਖਿਲਾਫ ਰੋਸ ਪ੍ਰਗਟਾਉਣ ਲਈ ਬੈਲ ਗੱਡਿਆਂ ’ਤੇ ਸਵਾਰ ਹੋ ਕੇ ਪੁੱਜੇ ਵਿਧਾਨ ਸਭਾ
ਰਾਜ ਕੁਮਾਰ ਚੱਬੇਵਾਲ ਵੱਲੋਂ 85ਵੀਂ ਸੋਧ ਸੂਬੇ ਵਿਚ ਲਾਗੂ ਹੋਣ ਬਾਰੇ ਬੋਲੇ ਗਏ ਝੂਠ ਲਈ ਉਹਨਾਂ ਖਿਲਾਫ ਵਿਸ਼ੇਸ਼ ਅਧਿਕਾਰ ਤਹਿਤ ਕਾਰਵਾਈ ਕੀਤੀ ਜਾਵੇ : ਬਲਦੇਵ ਖਹਿਰਾ
ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਕਿਵੇਂ ਕਾਂਗਰਸੀ ਵਿਧਾਇਕ ਹਰਮਿੰਦਰ ਗਿੱਲ ਨੇ ਮਨੀਸ਼ ਤਿਵਾੜੀ ਦੇ ਪਿਤਾ ਪ੍ਰੋ. ਵੀ ਐਨ ਤਿਵਾੜੀ ਦੇ ਕਤਲ ਦੇ ਮਾਮਲੇ ਵਿਚ ਲਿਖਤੀ ਜ਼ਿੰਮੇਵਾਰੀ ਲਈ ਸੀ
ਮੁਖ਼ਤਾਰ ਅੰਸਾਰੀ ਨੂੰ ਦੋ ਸਾਲਾਂ ਤੋਂ ਪੰਜਾਬ ਵਿਚ ਸਰਕਾਰੀ ਮਹਿਮਾਨ ਕਿਉਂ ਬਣਾ ਕੇ ਰੱੱਖਿਆ ਗਿਆ, ਇਸਦਾ ਜਵਾਬ ਦੇਵੇ ਕਾਂਗਰਸ ਸਰਕਾਰ : ਬਿਕਰਮ ਸਿੰਘ ਮਜੀਠੀਆ
ਮੁੱਖ ਮੰਤਰੀ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੀ ਅਗਵਾਈ ਕਰਨ : ਬਿਕਰਮ ਸਿੰਘ ਮਜੀਠੀਆ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.