• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਜੇਲ੍ਹ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰਨ ਲਈ ਆਖਿਆ

Updated: 02-02-2020
  • Share
  • Tweet
ਡਾਕਟਰ ਚੀਮਾ ਨੇ ਨਿਆਂਇਕ ਜਾਂਚ ਰੱਦ ਕਰਦਿਆਂ ਕਿਹਾ ਕਿ ਸਿਰਫ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਕੋਲੋਂ ਕਰਵਾਈ ਜਾਂਚ ਹੀ ਅਸਲੀ ਦੋਸ਼ੀਆਂ ਨੂੰ ਫੜ ਸਕੇਗੀ

ਚੰਡੀਗੜ੍ਹ/02 ਫਰਵਰੀ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਤੁਰੰਤ ਬਰਖ਼ਾਸਤਗੀ ਦੀ ਮੰਗ ਕਰਦਿਆਂ ਕਿਹਾ ਹੈ ਕਿ ਅੰਮ੍ਰਿਤਸਰ ਜੇਲ੍ਹ ਤੋੜਣ ਦੀ ਘਟਨਾ ਦੀ ਜਾਂਚ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਕੋਲੋਂ ਕਰਵਾਈ ਜਾਵੇ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਵਾਪਰੀਆਂ ਵੱਖ ਵੱਖ ਘਟਨਾਵਾਂ ਮਗਰੋਂ ਅੰਮ੍ਰਿਤਸਰ ਜੇਲ੍ਹ ਤੋੜਣ ਦੀ ਘਟਨਾ ਨੇ ਲੋਕਾਂ ਦਾ ਸਰਕਾਰ ਉੱਪਰੋਂ ਭਰੋਸਾ ਹਿਲਾ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਘਟਨਾ ਦੀ ਇੱਕ ਸੁਤੰਤਰ ਜਾਂਚ ਦਾ ਹੁਕਮ ਦੇਣ ਤੋਂ ਇਲਾਵਾ ਸਰਕਾਰ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ  ਇਸ ਨੇ ਜੇਲ੍ਹਾਂ ਵਿਚ ਵਾਪਰੀਆਂ ਬਾਕੀ ਅਜਿਹੀਆਂ ਘਟਨਾਵਾਂ ਦੇ ਮਾਮਲੇ ਵਿਚ ਕੀ ਕਾਰਵਾਈ ਕੀਤੀ ਸੀ ਅਤੇ ਜੇਲ੍ਹ ਪ੍ਰਸਾਸ਼ਨ ਦਾ ਸੱਤਿਆਨਾਸ ਕਿਉਂ ਹੋ ਚੁੱਕਿਆ ਹੈ?
ਮੁੱਖ ਮੰਤਰੀ ਨੂੰ ਸਭ ਤੋਂ ਉਪਰਲੀ ਕੁਰਸੀ ਦੀ ਜੁਆਬਦੇਹੀ ਤੈਅ ਕਰਨ ਲਈ ਆਖਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਇਸ ਘਟਨਾ ਦੀ ਜਾਂਚ ਮੁਕੰਮਲ ਹੋਣ ਤਕ ਜੇਲ੍ਹ ਮੰਤਰੀ ਨੂੰ ਤੁਰੰਤ ਆਪਣਾ ਅਸਤੀਫਾ ਸੌਂਪਣ ਲਈ ਕਿਹਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਜੇਲ੍ਹ ਮੰਤਰੀ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਹ ਆਪਣੀ ਇਸ ਜ਼ਿੰਮੇਵਾਰ ਤੋਂ ਨਹੀਂ ਭੱਜ ਸਕਦਾ, ਖਾਸ ਕਰਕੇ ਉਸ ਸਮੇਂ ਜਦੋਂ ਉਹ ਆਪਣੀ ਭੂਮਿਕਾ ਲਈ ਪਹਿਲਾਂ ਹੀ ਸ਼ੱਕ ਦੇ ਘੇਰੇ ਵਿਚ ਹੈ।
ਮੁੱਖ ਮੰਤਰੀ ਵੱਲੋਂ ਦਿੱਤੇ ਇਸ ਘਟਨਾ ਦੀ ਨਿਆਂਇਕ ਜਾਂਚ ਦੇ ਹੁਕਮਾਂ ਨੂੰ ਰੱਦ ਕਰਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਇੱਕ ਮੈਜਿਸਟਰੇਟ ਇਸ ਮਾਮਲੇ ਵਿਚ ਇਨਸਾਫ ਨਹੀਂ ਕਰ ਸਕੇਗਾ। ਉਹਨਾਂ ਕਿਹਾ ਕਿ ਮੈਜਿਸਟਰੇਟ ਜੇਲ੍ਹ ਦੀ ਸੁਰੱਖਿਆ ਕਮਜ਼ੋਰ ਕਰਨ ਵਿਚ ਜੇਲ੍ਹ ਮੰਤਰੀ ਦੀ ਭੂਮਿਕਾ ਬਾਰੇ ਜਾਂਚ ਨਹੀਂ ਕਰ ਪਾਵੇਗਾ।  ਉਹਨਾਂ ਕਿਹਾ ਕਿ ਇਸ ਘਟਨਾ ਨੇ ਜੇਲ੍ਹਾਂ ਦੀ ਸੁਰੱਖਿਆ ਦੀ ਪੋਲ੍ਹ ਖੋਲ੍ਹ ਦਿੱਤੀ ਹੈ। ਇਸ ਤੋਂ ਪਹਿਲਾਂ ਲੁਧਿਆਣਾ ਕੇਂਦਰੀ ਜੇਲ੍ਹ ਵਿਚ ਕੈਦੀਆਂ ਦੀ ਬਗਾਵਤ ਦੀ ਘਟਨਾ ਵਾਪਰ ਚੁੱਕੀ ਹੈ। ਇਸ ਤੋਂ ਇਲਾਵਾ ਜੇਲ੍ਹਾਂ ਅੰਦਰੋਂ ਕੈਦੀਆਂ ਕੋਲੋਂ ਮੋਬਾਇਲ ਫੋਨ ਫੜੇ ਜਾਣਾ ਤਾਂ ਆਮ ਵਰਤਾਰਾ ਬਣ ਚੁੱਕਿਆ ਹੈ, ਇਸ ਲਈ ਪੰਜਾਬ ਦੀਆਂ ਜੇਲ੍ਹਾਂ ਦੇ ਕੰਮਕਾਜ ਦੀ ਇੱਕ ਸੁਤੰਤਰ ਜਾਂਚ ਕਰਵਾਈ ਜਾਣੀ ਲਾਜ਼ਮੀ ਹੈ।

Recent Post
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭੁਪਿੰਦਰ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਵਿਚ ਖੇਤੀ ਕਾਨੂੰਨਾਂ ਖਿਲਾਫ ਸਟੈਂਡ ਲੈਣਾ ਚਾਹੀਦਾ ਸੀ
ਬਹੁਤ ਹੀ ਸ਼ਰਮਨਾਕ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਸਭ ਤੋਂ ਮਾੜੇ ਮੁੱਖ ਮੰਤਰੀ ਵਜੋਂ ਚੁਣਿਆ ਗਿਆ : ਸੁਖਬੀਰ ਸਿੰਘ ਬਾਦਲ
ਚੋਣਾਂ ’ਚ ਹੇਰਾਫੇਰੀ ਕਰਨ ਵਾਲੇ ਅਫਸਰਾਂ ਖਿਲਾਫ ਤੁਰੰਤ ਕਾਰਵਾਈ ਕਰੇ ਸੂਬਾਈ ਚੋਣ ਕਮਿਸ਼ਨ : ਅਕਾਲੀ ਦਲ
ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਲਈ ਭਾਜਪਾ ਤੇ ਕਾਂਗਰਸ ਆਪਸ ’ਚ ਰਲੇ : ਸੁਖਬੀਰ ਸਿੰਘ ਬਾਦਲ
ਸਰਕਾਰ ਦੀ ਵੱਡੀ ਨੈਤਿਕ ਹਾਰ: ਅਕਾਲੀ ਦਲ ਨੇ
ਮੁੱਖ ਮੰਤਰੀ ਦਖਲ ਦੇ ਕੇ ਪੁਲਿਸ ਕਮਿਸ਼ਨਰ ਨੂੰ ਮਿੱਠੂ ਮਦਾਨ ਖਿਲਾਫ ਕੇਸ ਦਰਜ ਕਰਨ ਦੀ ਹਦਾਇਤ ਦੇਣ : ਅਕਾਲੀ ਦਲ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.