ਕਿਹਾ ਕਿ ਦੋਵੇਂ ਵਿਧਾਇਕਾਂ-ਜਲਾਲਪੁਰ ਅਤੇ ਕੰਬੋਜ਼ ਖਿਲਾਫ ਕੇਸ ਦਰਜ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਜਾਇਜ਼ ਫੈਕਟਰੀ ਨੂੰ ਉਹਨਾਂ ਦੇ ਖਾਸ ਬੰਦੇ ਚਲਾ ਰਹੇ ਸਨ
ਕਿਹਾ ਕਿ ਜਾਂਚ ਏਜੰਸੀਆਂ ਨੂੰ ਇਹਨਾਂ ਦੋਵੇਂ ਵਿਧਾਇਕਾਂ ਦੇ ਗਾਡਫਾਦਰ ਦੀ ਵੀ ਭਾਲ ਕਰਨੀ ਚਾਹੀਦੀ ਹੈ, ਜਿਸ ਨੇ ਇਹਨਾਂ ਨੂੰ ਸ਼ਰਾਬ ਦੀ ਫੈਕਟਰੀ ਦੀ ਮਨਜੂਰੀ ਦਿੱਤੀ ਸੀ
ਚੰਡੀਗੜ੍ਹ/14 ਮਈ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਘਨੌਰ ਵਿਖੇ ਇੱਕ ਗੈਰਕਾਨੂੰਨੀ ਸ਼ਰਾਬ ਦੀ ਫੈਕਟਰੀ ਵੱਲੋਂ ਬਣਾਈ ਜਾ ਰਹੀ 100 ਕਰੋੜ ਰੁਪਏ ਦੀ ਨਜਾਇਜ਼ ਸ਼ਰਾਬ ਦੇ ਮਾਮਲੇ ਦੀ ਇੱਕ ਉੱਚ ਪੱਧਰੀ ਸੁਤੰਤਰ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਕਾਂਗਰਸੀ ਵਿਧਾਇਕਾਂ ਮਦਨ ਲਾਲ ਜਲਾਲਪੁਰ ਅਤੇ ਹਰਦਿਆਲ ਸਿੰਘ ਕੰਬੋਜ਼ ਖ਼ਿਲਾਫ ਇੱਕ ਅਪਰਾਧਿਕ ਮਾਮਲਾ ਦਰਜ ਕਰਨ ਦੀ ਵੀ ਮੰਗ ਕੀਤੀ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੀਨੀਅਰ ਅਕਾਲੀ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਘਨੌਰ ਵਿਧਾਇਕ ਮਦਨ ਲਾਲ ਜਲਾਲਪੁਰ ਸਵੀਕਾਰ ਕਰ ਚੁੱਕਿਆ ਹੈ ਕਿ ਇੱਕ ਕੋਲਡ ਸਟੋਰ ਵਿਚ ਸ਼ਰਾਬ ਦੀ ਗੈਰਕਾਨੂੰਨੀ ਫੈਕਟਰੀ ਚਲਾ ਰਹੇ ਦੋਵੇਂ ਦੋਸ਼ੀ ਉਸ ਦੇ ਅਤੇ ਹਰਦਿਆਲ ਕੰਬੋਜ਼ ਦੇ ਨਜ਼ਦੀਕੀ ਹਨ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਇਸ ਗੈਰਕਾਨੂੰਨੀ ਧੰਦੇ ਪਿੱਛੇ ਇਹਨਾਂ ਦੋਵੇਂ ਵਿਧਾਇਕਾਂ ਦਾ ਹੱਥ ਹੈ। ਉਹਨਾਂ ਕਿਹਾ ਕਿ ਸਪੱਸ਼ਟ ਹੈ ਕਿ ਇਸ ਮਾਮਲੇ ਦੇ ਦੋਵੇਂ ਦੋਸ਼ੀ ਇਹਨਾਂ ਕਾਂਗਰਸੀ ਵਿਧਾਇਕਾਂ ਦੇ ਹੀ ਖਾਸ ਬੰਦੇ ਹਨ। ਇਹ ਮਾਮਲਾ ਇੰਨਾ ਸਰਲ ਨਹੀਂ ਹੈ। ਉਹਨਾਂ ਦੱਸਿਆ ਕਿ ਇਹ ਸ਼ਰਾਬ ਦੀ ਫੈਕਟਰੀ ਇੱਕ ਸਾਲ ਤੋਂ ਚੱਲ ਰਹੀ ਸੀ ਅਤੇ ਇਸ ਨੇ ਪਿਛਲੇ ਪੰਜ ਮਹੀਨਿਆਂ ਦੌਰਾਨ 100 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਸੀ। ਇਸ ਤੋਂ ਸੰਕੇਤ ਮਿਲਦਾ ਹੈ ਕਿ ਇਹਨਾਂ ਦੋਵੇਂ ਵਿਧਾਇਕਾਂ ਦਾ ਕੋਈ ਗਾਡਫਾਦਰ ਵੀ ਹੈ, ਜਿਸ ਨੇ ਇਸ ਨਾਜਾਇਜ਼ ਸ਼ਰਾਬ ਦੀ ਫੈਕਟਰੀ ਚਲਾਉਣ ਲਈ ਹਰੀ ਝੰਡੀ ਦਿੱਤੀ ਸੀ। ਉਹਨਾਂ ਕਿਹਾ ਕਿ ਜਾਂਚ ਰਾਹੀਂ ਇਸ ਗਾਡਫਾਦਰ ਅਤੇ ਉਹਨਾਂ ਬਾਕੀ ਦੋਸ਼ੀਆਂ ਦੀ ਸ਼ਨਾਖਤ ਕੀਤੀ ਜਾਣੀ ਚਾਹੀਦੀ ਹੈ ਜਿਹਨਾਂ ਨੇ
ਪਿਛæਲੇ ਤਿੰਨ ਸਾਲਾਂ ਦੌਰਾਨ ਨਾ ਸਿਰਫ ਸੂਬੇ ਨੂੰ ਆਬਕਾਰੀ ਮਾਲੀਏ ਦੇ ਰੂਪ ਵਿਚ 3600 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਇਆ ਹੈ, ਸਗੋਂ ਪਿਛਲੇ ਦੋ ਮਹੀਨਿਆਂ ਦੌਰਾਨ ਹਜ਼ਾਰਾਂ ਕਰੋੜ ਰੁਪਏ ਦੀ ਸ਼ਰਾਬ ਦੀ ਵੀ ਤਸਕਰੀ ਕੀਤੀ ਹੈ।
ਇਹ ਟਿੱਪਣੀ ਕਰਦਿਆਂ ਕਿ ਇਹ ਸਿਰਫ ਇਸ ਨਾਜਾਇਜ਼ ਕਾਰੋਬਾਰ ਦਾ ਛੋਟਾ ਜਿਹਾ ਨਮੂਨਾ ਹੈ, ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਖੰਨਾ ਵਿਖੇ ਇੱਕ ਗੈਰਕਾਨੂੰਨੀ ਸ਼ਰਾਬ ਦੀ ਫੈਕਟਰੀ ਫੜੀ ਗਈ ਸੀ ,ਪਰ ਕਾਂਗਰਸ ਸਰਕਾਰ ਨੇ ਉਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੇ ਆਪਣੇ ਜ਼ਿਲ੍ਹੇ ਅੰਦਰ ਇੱਕ ਗੈਰਕਾਨੂੰਨੀ ਸ਼ਰਾਬ ਦੀ ਫੈਕਟਰੀ ਫੜੇ ਜਾਣਾ ਇੱਕ ਬਹੁਤ ਹੀ ਗੰਭੀਰ ਮਾਮਲਾ ਹੈ ਅਤੇ ਇਸ ਗੱਲ ਦਾ ਸੰਕੇਤ ਹੈ ਕਿ ਸਰਕਾਰੀ ਖ਼ਜ਼ਾਨੇ ਨੂੰ ਲੁੱਟਣ ਵਾਲੇ ਸਿਆਸਤਦਾਨਾਂ- ਠੇਕੇਦਾਰਾਂ ਦੇ ਮਾਫੀਏ ਦੀਆਂ ਜੜ੍ਹਾਂ ਕਿੰਨੀਆਂ ਡੂੰਘੀਆਂ ਅਤੇ ਮਜ਼ਬੂਤ ਹਨ।
ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਕੀ ਪੰਜਾਬ ਸਰਕਾਰ ਸ਼ਰਾਬ ਦੇ ਠੇਕੇਦਾਰਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕਮੇਟੀਆਂ ਬਣਾਉਣ ਦਾ ਡਰਾਮਾ ਜਾਰੀ ਰੱਖੇਗੀ ਜਾਂ ਫਿਰ ਅਜਿਹੀਆਂ ਗੈਰਕਾਨੂੰਨੀ ਸ਼ਰਾਬ ਦੀਆਂ ਫੈਕਟਰੀਆਂ ਅਤੇ ਉਹਨਾਂ ਸ਼ਰਾਬ ਦੀਆਂ ਫੈਕਟਰੀਆਂ ਦੁਆਰਾ ਸਰਕਾਰੀ ਖਜ਼ਾਨੇ ਦੀ ਕੀਤੀ ਲੁੱਟ ਦੀ ਜਾਂਚ ਕਰਵਾਏਗੀ, ਜਿਹਨਾਂ ਨੂੰ ਕਾਂਗਰਸੀ ਆਗੂਆਂ ਅਤੇ ਉਹਨਾਂ ਦੇ ਦੋਸਤਾਂ ਵੱਲੋਂ ਚਲਾਇਆ ਜਾ ਰਿਹਾ ਹੈ, ਜਿਹੜੇ ਇੱਕ ਵੀ ਪੈਸਾ ਟੈਕਸ ਦਿੱਤੇ ਬਗੈਰ ਸ਼ਰਾਬ ਵੇਚ ਰਹੇ ਹਨ। ਉਹਨਾਂ ਕਿਹਾ ਕਿ ਹੁਣ ਸਪੱਸ਼ਟ ਹੋ ਗਿਆ ਕਿ ਤਾਲਾਬੰਦੀ ਦੌਰਾਨ 45 ਦਿਨ ਬੰਦ ਰਹਿਣ ਮਗਰੋਂ ਵੀ ਪੰਜਾਬ ਵਿਚ ਕੋਈ ਸ਼ਰਾਬ ਦੇ ਠੇਕੇ ਖੋਲ੍ਹਣ ਲਈ ਅੱਗ ਕਿਉਂ ਨਹੀਂ ਆਇਆ? ਉਹਨਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ ਕਾਂਗਰਸੀ ਸ਼ਰੇਆਮ ਗੈਰਕਾਨੂੰਨੀ ਸ਼ਰਾਬ ਵੇਚ ਰਹੇ ਹਨ ਅਤੇ ਉਹਨਾਂ ਖ਼ਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਹੋ ਰਹੀ ਹੈ। ਉਹਨਾਂ ਕਿਹਾ ਕਿ ਸਿਰਫ ਹਾਈਕੋਰਟ ਦੇ ਜੱਜ ਵੱਲੋਂ ਕੀਤੀ ਉੱਚ ਪੱਧਰੀ ਜਾਂਚ ਹੀ ਨਜਾਇਜ਼ ਸਰਾਬ ਦੇ ਇਸ ਧੰਦੇ ਪਿੱਛੇ ਸਿਆਸਤਦਾਨਾਂ ਦਾ ਹੱਥ ਹੋਣ ਦਾ ਪਰਦਾਫਾਸ਼ ਕਰ ਸਕਦੀ ਹੈ ਅਤੇ ਉਹਨਾਂ ਨਂੂੰ ਸਜ਼ਾ ਦਿਵਾ ਸਕਦੀ ਹੈ।