• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਅਕਾਲੀ ਦਲ ਵੱਲੋਂ ਟਕਸਾਲੀਆਂ ਦਾ ਸੰਗਰੂਰ ਸਮਾਗਮ ਫਲਾਪ ਸ਼ੋਅ ਕਰਾਰ

Updated: 23-02-2020
  • Share
  • Tweet

ਡਾਕਟਰ ਚੀਮਾ ਨੇ ਕਿਹਾ ਕਿ ਕਾਂਗਰਸ ਦੀ ਮੱਦਦ ਲੈਣ ਦੇ ਬਾਵਜੂਦ ਲੋਕਾਂ ਨੇ ਟਕਸਾਲੀ ਧੜ੍ਹਿਆਂ ਨੂੰ ਰੱਦ ਕੀਤਾ
ਚੰਡੀਗੜ੍ਹ/23 ਫਰਵਰੀ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇੱਥੇ ਟਕਸਾਲੀਆਂ ਧੜ੍ਹਿਆਂ ਅਤੇ ਦਰਜਨਾਂ ਹੋਰ ਗਰੁੱਪਾਂ  ਵੱਲੋਂ ਕਾਂਗਰਸ ਦੀ ਮੱਦਦ ਨਾਲ ਸੰਗਰੂਰ ਵਿਖੇ ਕੀਤੇ ਜਨਤਕ ਇਕੱਠ ਨੂੰ ਵੱਡਾ ਫਲਾਪ ਸ਼ੋਅ ਕਰਾਰ ਦਿੱਤਾ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਆਗੂਆਂ  ਅਤੇ ਵਰਕਰਾਂ ਨੇ ਅਖੌਤੀ ਟਕਸਾਲੀਆਂ ਦੇ ਸ਼ੋਅ ਦਾ ਮੁਕੰਮਲ ਬਾਈਕਾਟ ਕਰ ਦਿੱਤਾ ਸੀ, ਜਿਸ ਕਰਕੇ ਉਹਨਾਂ ਨੂੰ ਆਪਣੀ ਇੱਜ਼ਤ ਬਚਾਉਣ ਕਾਂਗਰਸੀ ਵਰਕਰਾਂ ਨੂੰ ਸੱਦਣਾ ਪਿਆ। ਉਹਨਾਂ ਕਿਹਾ ਕਿ ਪਰ ਅਜਿਹਾ ਕਰਕੇ ਵੀ ਉਹ ਕਾਮਯਾਬ ਨਹੀਂ ਹੋਏ, ਕਿਉਂਕਿ ਇਹ ਟਕਸਾਲੀਆਂ ਦਾ ਇਕੱਠ ਉਸ ਇਕੱਠ ਸਾਹਮਣੇ ਕੁੱਝ ਵੀ ਨਹੀਂ ਸੀ, ਜੋ ਉਸ ਥਾਂ ਉੱਤੇ ਅਕਾਲੀ ਦਲ ਦੀ ਰੈਲੀ ਵੇਲੇ ਹੋਇਆ ਸੀ।
ਡਾਕਟਰ ਚੀਮਾ ਨੇ ਕਿਹਾ ਕਿ ਇੱਥੇ ਇਕੱਠੇ ਹੋਏ ਵੱਖ ਵੱਖ ਗਰੁੱਪ ਕਾਂਗਰਸ ਦੀ ਯੋਜਨਾ ਮੁਤਾਬਿਕ ਸਿਵਾਇ ਅਕਾਲੀ ਅਕਾਲੀ ਦਲ ਖ਼ਿਲਾਫ ਜ਼ਹਿਰ ਉਗਲਣ ਤੋਂ ਇਲਾਵਾ ਹੋਰ ਕੋਈ ਦ੍ਰਿਸ਼ਟੀ ਪੇਸ਼ ਨਹੀਂ ਕਰ ਸਕੇ। ਉਹਨਾਂ ਕਿਹਾ ਕਿ ਇੱਥੇ ਇਹ ਵੀ ਸਵਾਲ ਉੱਠਦਾ ਹੈ ਕਿ ਉਹ ਲੋਕਾਂ ਦੀ ਕੀ ਅਗਵਾਈ ਕਰਨਗੇ ਜਦਕਿ ਉਹ ਆਪਣੇ ਵਿਚੋਂ ਵੀ ਅਜੇ ਤਕ ਕੋਈ ਲੀਡਰ ਨਹੀਂ ਚੁਣ ਸਕੇ।
ਸਾਬਕਾ ਮੰਤਰੀ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਵਰਗੇ ਆਗੂ ਵੀ ਲੋਕਾਂ ਨੂੰ ਇਸ ਗੱਲ ਦਾ ਜੁਆਬ ਨਹੀਂ ਦੇ ਸਕੇ, ਕਿ ਆਪਣੀ ਮਾਂ ਪਾਰਟੀ ਦੀ ਪਿੱਠ ਵਿਚ ਛੁਰਾ ਮਾਰ ਕੇ ਉਹ ਕਾਂਗਰਸ ਪਾਰਟੀ ਦੇ ਹੱਥਾਂ ਦੀਆਂ ਕਠਪੁਤਲੀਆਂ ਕਿਉਂ ਬਣ ਗਏ ਹਨ? ਉਹਨਾਂ ਕਿਹਾ ਕਿ ਲੋਕ ਉਮੀਦ ਕਰ ਰਹੇ ਸਨ ਕਿ ਦੋਵੇਂ ਢੀਂਡਸੇ  ਇਸ ਗੱਲ ਦਾ ਜੁਆਬ ਦੇਣਗੇ ਕਿ ਵਾਰ ਵਾਰ ਚੋਣਾਂ ਹਾਰਨ ਮਗਰੋਂ ਇੰਨੇ ਸਾਲ ਪਾਰਟੀ ਅੰਦਰ ਵੱਡੇ ਅਹੁਦੇ ਅਤੇ ਵਜ਼ੀਰੀਆਂ ਮਾਣਨ ਪਿੱਛੋਂ ਵੀ ਉਹਨਾਂ ਨੇ ਅਕਾਲੀ ਦਲ ਕਿਉਂ ਛੱਡ ਦਿੱਤਾ? ਉਹਨਾਂ ਕਿਹਾ ਕਿ ਢੀਂਡਸਾ ਦਾ ਇਹ ਦਾਅਵਾ ਕਿ ਉਹ ਐਸਜੀਪੀਸੀ ਨੂੰ ਅਕਾਲੀ ਦਲ ਤੋਂ ਆਜ਼ਾਦ ਕਰਵਾਉਣਾ ਚਾਹੁੰਦਾ ਹੈ, ਵੀ ਉਸ ਦਾ ਗੁਨਾਹ ਛੋਟਾ ਨਹੀਂ ਕਰਦਾ, ਕਿਉਂਕਿ ਇਹੀ ਤਾਂ ਕਾਂਗਰਸ ਪਾਰਟੀ ਦੀ ਯੋਜਨਾਬੰਦੀ ਹੈ। ਡਾਕਟਰ ਚੀਮਾ ਨੇ ਕਿਹਾ ਕਿ  ਲੋਕਾਂ ਨੇ ਮਹਿਸੂਸ ਕਰ ਲਿਆ ਹੈ ਕਿ ਇਹ ਅਖੌਤੀ ਟਕਸਾਲੀ ਕਾਂਗਰਸ ਪਾਰਟੀ ਦੇ ਇਸ਼ਾਰਿਆਂ ਉੱਤੇ ਨੱਚਦੇ ਹਨ ਅਤੇ ਇੱਥੋਂ ਤਕ ਕਿ ਰੈਲੀਆਂ ਕਰਨ ਵਾਸਤੇ ਵੀ ਕਾਂਗਰਸ ਦੀ ਮੱਦਦ ਲੈ ਰਹੇ ਹਨ। ਪੰਜਾਬੀ ਇਹਨਾਂ ਨੂੰ ਕਦੇ ਸਵੀਕਾਰ ਨਹੀਂ ਕਰਨਗੇ।  


Recent Post
ਕਿਸ਼ਾਨ ਸ਼ਕਤੀ ਵਿਚ ਭਾਜਪਾ ਦਾ ਸਫਾਇਆ ਕਰਨ ਦੀ ਤਾਕਤ : ਸੁਖਬੀਰ ਸਿੰਘ ਬਾਦਲ
ਮੁੱਖ ਮੰਤਰੀ ਦੱਸਣ ਕਿ ਉਹ ਆਪਣੇ ਜੱਦੀ ਜ਼ਿਲ੍ਹੇ ਵਿਚ ਰੇ ਮਾਫੀਆ ਨੂੰ ਕੰਟਰੋਲ ਕਰਨ ਵਿਚ ਫੇਲ੍ਹ ਕਿਉਂ ਹੋਏ : ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਨੇ ਰਿਪਬਲਿਕ ਟੀ ਵੀ ਦੇ ਸੰਪਾਦਕ ਅਰਨਬ ਗੋਸਵਾਮੀ ਦੇ ਕਾਲ ਗੇਟ ਸਕੈਂਡਲ ਦੀ ਸੁਪਰੀਮ ਕੋਰਟ ਤੋਂ ਜਾਂਚ ਮੰਗੀ
ਕਿਸਾਨ ਮਾਰਚ ਨੂੰ ਰੋਕ ਦੇ ਸੰਵਿਧਾਨ ਦੀ ਉਲੰਘਣਾ ਨਾ ਕਰੇ ਕੇਂਦਰ : ਅਕਾਲੀ ਦਲ
ਪਠਾਨਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਅਸ਼ੋਕ ਸ਼ਰਮਾ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭੁਪਿੰਦਰ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਵਿਚ ਖੇਤੀ ਕਾਨੂੰਨਾਂ ਖਿਲਾਫ ਸਟੈਂਡ ਲੈਣਾ ਚਾਹੀਦਾ ਸੀ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.