• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਅਕਾਲੀ ਦਲ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਦੁਆਰਾ ਵਾਇਰਸ ਖ਼ਿਲਾਫ ਕੀਤੇ ਜਾ ਰਹੇ ਯਤਨਾਂ ਦਾ ਸਮਰਥਨ

Updated: 23-03-2020
  • Share
  • Tweet
ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਤਾਲਾਬੰਦੀ ਜਾਂ ਕਰਫਿਊ ਨਿਰਦੇਸ਼ਾਂ ਦੀ ਪਾਲਣਾ ਕਰਨ, ਖੁਦ ਨੂੰ ਘਰਾਂ ਵਿਚ ਬੰਦ ਕਰਕੇ ਰੱਖਣ ਅਤੇ ਬਜ਼ੁਰਗਾਂ ਦਾ ਵਿਸ਼ੇਸ਼ ਖ਼ਿਆਲ ਰੱਖਣ
ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਕਿ ਪਰਵਾਸੀਆਂ ਲਈ ਭਾਰਤੀ ਮਿਸ਼ਨਾਂ ਅੰਦਰ ਹੈਲਪਲਾਇਨ ਦਾ ਸਥਾਪਨਾ ਕਰਨ
ਅਕਾਲੀ ਵਰਕਰਾਂ ਨੂੰ ਭਾਈ ਕਨੱਈਆ ਵਾਂਗ ਲੋੜਵੰਦਾਂ ਦੀ ਮੱਦਦ ਕਰਨ ਲਈ ਆਖਿਆ

ਚੰਡੀਗੜ੍ਹ/22 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹਨਾਂ ਦੀ ਪਾਰਟੀ ਕਰੋਨਾਵਾਇਰਸ ਮਹਾਮਾਰੀ ਖ਼ਿਲਾਫ ਮਨੁੱਖਤਾ ਦੀ ਇਸ ਲੜਾਈ ਵਿਚ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਦਾ ਪੂਰੀ ਤਰ੍ਹਾਂ ਸਮਰਥਨ ਕਰਦੀ ਹੈ।

ਉਹਨਾਂ ਕਿਹਾ ਔਖ ਦੀ ਇਸ ਘੜੀ ਇਸ ਅਸੀਂ ਸਾਰੇ ਪਹਿਲਾਂ ਮਨੁੱਖ, ਭਾਰਤੀ ਅਤੇ ਪੰਜਾਬੀ ਹਾਂ, ਉਸ ਤੋਂ ਬਾਅਦ ਹੀ ਅਕਾਲੀ ਜਾਂ ਕਾਂਗਰਸੀ ਹਾਂ। ਉਹਨਾਂ ਕਿਹਾ ਕਿ ਸਿੱਖ ਧਰਮ ਸਾਨੂੰ ਸਿਖਾਉਂਦਾ ਹੈ ਕਿ ਅਸੀ ਸਾਰੇ ਇੱਕ ਹਾਂ। ਪੰਜਾਬ ਵਿਚ ਬਤੌਰ ਅਕਾਲੀ ਦਲ ਅਸੀਂ ਮੁੱਖ ਮੰਤਰੀ ਨੂੰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਇਸ ਲੜਾਈ ਵਿਚ ਆਪਣੀਆਂ ਸੇਵਾਵਾਂ ਪੇਸ਼ ਕਰਦੇ ਹਾਂ।
ਅਕਾਲੀ ਦਲ ਪ੍ਰਧਾਨ ਨੇ ਪਾਰਟੀ ਵਰਕਰਾਂ ਨੂੰ ਵੀ ਆਖਿਆ ਕਿ ਉਹ ਇਸ ਲੜਾਈ ਵਿਚ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਵਿਚ ਪੂਰੀ ਤਰ੍ਹਾਂ ਸਹਿਯੋਗ ਦੇਣ। ਉਹਨਾਂ ਕਿਹਾ ਕਿ  ਅਸੀਂ ਸਾਰੇ ਇਸ ਸਾਂਝੀ ਚੁਣੌਤੀ ਦੀ ਘੜੀ ਵਿੱਚ ਉਹਨਾਂ ਸਾਰੇ ਕਦਮਾਂ ਦੀ ਹਮਾਇਤ ਕਰਦੇ ਹਾਂ, ਜਿਹਨਾਂ ਦਾ ਦੇਸ਼ ਦੀ ਸੁਰੱਖਿਆ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਲਾਨ ਕਰਦੇ ਹਨ।

ਸਰਦਾਰ ਬਾਦਲ ਨੇ ਕਿਹਾ ਕਿ ਇਹ ਸਿਆਸਤ ਨੂੰ ਲਾਂਭੇ ਰੱਖਣ ਅਤੇ ਇਸ ਨਵੇਂ ਦੁਸ਼ਮਣ ਖ਼ਿਲਾਫ ਮਨੁੱਖਤਾ ਦੀ ਲੜਾਈ ਵਿਚ ਇੱਕਜੁਟ ਹੋਣ ਦਾ ਸਮਾਂ ਹੈ। ਇਸ ਮੌਕੇ ਹਰੇਕ ਅਕਾਲੀ ਵਰਕਰ ਨੂੰ ਆਪਣੇ ਅੰਦਰ ਭਾਈ ਕਨੱਈਆ ਵਰਗੀ ਭਾਵਨਾ ਲਿਆਉਣੀ ਚਾਹੀਦੀ ਹੈ।

ਸਰਦਾਰ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਤਾਲਾਬੰਦੀ ਸੰਬੰਧੀ ਸਰਕਾਰੀ ਨਿਰਦੇਸ਼ਾਂ ਦਾ ਪੂਰੀ ਇਮਾਨਦਾਰੀ ਨਾਲ ਪਾਲਣ ਕਰਨ ਅਤੇ ਤਦ ਤਕ ਆਪਣੇ ਘਰਾਂ ਦੇ ਅੰਦਰ ਰਹਿਣ ਜਦ ਤਕ ਸਰਕਾਰ ਤਾਲਾਬੰਦੀ ਜਾਂ ਕਰਫਿਊ ਲਗਾ ਕੇ ਰੱਖਦੀ ਹੈ। ਸਰਦਾਰ ਬਾਦਲ ਨੇ ਹਰ ਘਰ ਵਿਚ ਬਜ਼ੁਰਗਾਂ ਅਤੇ ਬੱਚਿਆਂ ਦਾ ਖਾਸ ਖ਼ਿਆਲ ਰੱਖਣ ਲਈ ਆਖਿਆ। ਉਹਨਾਂ ਕਿਹਾ ਕਿ ਇਹ ਸਾਡਾ ਆਪਣੇ ਬਜ਼ੁਰਗਾਂ ਦਾ ਮੁੱਲ ਮੋੜਣ ਦਾ ਸਮਾਂ ਹੈ, ਜਿਹਨਾਂ ਨੇ ਸਾਡੇ ਲਈ ਬਹੁਤ ਸਾਰੀਆਂ ਕੁਰਬਾਨੀਆਂ ਦਿੱਤੀਆਂ ਹਨ।

ਇੱਥੇ ਜਾਰੀ ਕੀਤੇ ਇੱਕ ਬਿਆਨ ਵਿਚ ਸਰਦਾਰ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਹ ਯਕੀਨੀ ਬਣਾਉਣ ਲਈ ਲੋੜੀਂਦੇ ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਕਿ ਸਾਰੇ ਗੁਰੂ ਘਰ, ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸੇਵਾਦਾਰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਜਾਂ ਸੁਝਾਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਕੇ ਮਹਾਮਾਰੀ ਖ਼ਿæਲਾਫ ਇਸ ਲੜਾਈ ਦੀ ਅਗਵਾਈ ਕਰਨ।

ਸਾਬਕਾ ਉਪ ਮੁੱਖ ਮੰਤਰੀ ਨੇ ਕੈਨੇਡਾ, ਇਟਲੀ, ਅਮਰੀਕਾ, ਬਰਤਾਨੀਆ, ਸਪੇਨ, ਜਰਮਨੀ ਅਤੇ ਮਿਡਲ ਈਸਟ ਵਿਚ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਵਿਦੇਸ਼ਾਂ ਵਿਚ ਹਰ ਲੋੜਵੰਦ ਪੰਜਾਬੀ ਦੀ ਬਿਨਾਂ ਕੋਈ ਸਿਆਸੀ ਜਾਂ ਹੋਰ ਵਿਤਕਰਾ ਕੀਤੇ ਹਰ ਸੰਭਵ ਸਹਾਇਤਾ ਕਰਨ। ਉਹਨਾਂ ਨੇ ਅਕਾਲੀ ਅਹੁਦੇਦਾਰਾਂ ਨੂੰ ਆਖਿਆ ਕਿ ਉਹ ਪੰਜਾਬੀ ਲੋਕਾਂ ਦੀ ਮੱਦਦ ਕਰਨ ਲਈ ਭਾਰਤੀ ਵਿਦੇਸ਼ੀ ਮਿਸ਼ਨਾਂ ਨਾਲ ਤਾਲਮੇਲ ਕਰਨ। ਸਰਦਾਰ ਬਾਦਲ ਨੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਉਹ ਪੰਜਾਬ 'ਚ ਆਏ ਪਰਵਾਸੀਆਂ ਦੀ ਹਰ ਸੰਭਵ ਸਹਾਇਤਾ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਝੂਠੀਆਂ ਅਫਵਾਹਾਂ ਕਰਕੇ ਉਹਨਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਤੋਂ ਪਹਿਲਾਂ ਅਕਾਲੀ ਦਲ ਪ੍ਰਧਾਨ ਨੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਸ੍ਰੀ ਸੁਬਰਾਮਨੀਅਮ ਜੈਸ਼ੰਕਰ ਨੂੰ ਅਪੀਲ ਕੀਤੀ ਸੀ ਕਿ ਉਹ ਇਸ ਮਕਸਦ ਲਈ ਵਿਸ਼ੇਸ਼ ਸਹਾਇਤਾ ਸੈਲ ਬਣਾਉਣ ਅਤੇ ਪਰਵਾਸੀਆਂ ਲਈ ਇੱਕ ਹੈਲਪਲਾਇਨ ਵੀ ਸ਼ੁਰੂ ਕਰਨ।
Recent Post
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭੁਪਿੰਦਰ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਵਿਚ ਖੇਤੀ ਕਾਨੂੰਨਾਂ ਖਿਲਾਫ ਸਟੈਂਡ ਲੈਣਾ ਚਾਹੀਦਾ ਸੀ
ਬਹੁਤ ਹੀ ਸ਼ਰਮਨਾਕ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਸਭ ਤੋਂ ਮਾੜੇ ਮੁੱਖ ਮੰਤਰੀ ਵਜੋਂ ਚੁਣਿਆ ਗਿਆ : ਸੁਖਬੀਰ ਸਿੰਘ ਬਾਦਲ
ਚੋਣਾਂ ’ਚ ਹੇਰਾਫੇਰੀ ਕਰਨ ਵਾਲੇ ਅਫਸਰਾਂ ਖਿਲਾਫ ਤੁਰੰਤ ਕਾਰਵਾਈ ਕਰੇ ਸੂਬਾਈ ਚੋਣ ਕਮਿਸ਼ਨ : ਅਕਾਲੀ ਦਲ
ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਲਈ ਭਾਜਪਾ ਤੇ ਕਾਂਗਰਸ ਆਪਸ ’ਚ ਰਲੇ : ਸੁਖਬੀਰ ਸਿੰਘ ਬਾਦਲ
ਸਰਕਾਰ ਦੀ ਵੱਡੀ ਨੈਤਿਕ ਹਾਰ: ਅਕਾਲੀ ਦਲ ਨੇ
ਮੁੱਖ ਮੰਤਰੀ ਦਖਲ ਦੇ ਕੇ ਪੁਲਿਸ ਕਮਿਸ਼ਨਰ ਨੂੰ ਮਿੱਠੂ ਮਦਾਨ ਖਿਲਾਫ ਕੇਸ ਦਰਜ ਕਰਨ ਦੀ ਹਦਾਇਤ ਦੇਣ : ਅਕਾਲੀ ਦਲ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.