ਸ਼ਾਂਤਮਈ ਅਤੇ ਪਵਿੱਤਰ ਵਿੱਿਦਅਕ ਮਾਹੌਲ ਨੂੰ ਖਰਾਬ ਕੀਤਾ ਜਾ ਰਿਹਾ ਹੈ: ਡਾਕਟਰ ਚੀਮਾ
ਚੰਡੀਗੜ•/22 ਫਰਵਰੀ:ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਸਰਕਾਰ ਦੇ 'ਪੜ•ੋ ਪੰਜਾਬ, ਪੜ•ਾਓ ਪੰਜਾਬ' ਪ੍ਰੋਗਰਾਮ ਨੂੰ ਲਾਗੂ ਕਰਨ ਵਾਸਤੇ ਸਕੂਲਾਂ ਅੰਦਰ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਕਿ ਇਸ ਨਾਲ ਸਕੂਲਾਂ ਦੇ ਸ਼ਥਾਂਤਮਈ ਅਤੇ ਪਵਿੱਤਰ ਮਾਹੌਲ ਨੂੰ ਖਰਾਬ ਕੀਤਾ ਗਿਆ ਹੈ ਅਤੇ ਮਾਸੂਮ ਬੱਚਿਆਂ ਦੇ ਮਨਾਂ ਅੰਦਰ ਦਹਿਸ਼ਤ ਪੈਦਾ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅਜਿਹਾ ਕਰਕੇ ਸਰਕਾਰ ਅਧਿਆਪਕਾਂ ਨੂੰ ਵੀ ਉਹਨਾਂ ਦੇ ਵਿਦਿਆਰਥੀਆਂ ਦੇ ਸਾਹਮਣੇ ਅਪਮਾਨਿਤ ਕਰ ਰਹੀ ਹੈ। ਸਰਕਾਰ ਦੀ ਇਹ ਕਾਰਵਾਈ ਬਹੁਤ ਹੀ ਸ਼ਰਮਨਾਕ ਹੈ, ਜਿਸ ਨੇ ਪੂਰੇ ਸਮਾਜ ਨੂੰ ਸ਼ਰਮਸ਼ਾਰ ਕੀਤਾ ਹੈ।
ਇਸ ਬਾਰੇ ਇੱਕ ਸਖ਼ਤ ਬਿਆਨ ਜਾਰੀ ਕਰਦੇ ਹੋਏ ਪੰਜਾਬ ਦੇ ਸਾਬਕਾ ਸਿੱਿਖਆ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਜਿਹੇ ਨਾਦਰਸ਼ਾਹੀ ਹੁਕਮ ਜਾਰੀ ਕਰਨ ਦੀ ਥਾਂ, ਸਿੱਖਿਆ ਵਿਭਾਗ ਨੂੰ ਚਾਹੀਦਾ ਹੈ ਕਿ ਉਹ ਢੁੱਕਵੇਂ ਤਰੀਕੇ ਨਾਲ ਪੇਸ਼ਾਵਰ ਸਿਖਲਾਈ ਦੇ ਕੇ ਅਧਿਆਪਕਾਂ ਨੂੰ ਮਨੋਵਿਗਿਆਨਕ ਤੌਰ ਤੇ ਅਜਿਹੇ ਮਿਸ਼ਨ ਲਈ ਤਿਆਰ ਕਰੇ। ਉਹਨਾਂ ਕਿਹਾ ਕਿ ਜੇਕਰ ਇਹ ਸਿਸਟਮ ਇੰਨਾ ਵਧੀਆ ਹੈ ਤਾਂ ਅਧਿਆਪਕ ਇਸ ਦਾ ਇੰਨਾ ਵਿਰੋਧ ਕਿਉਂ ਕਰ ਰਹੇ ਹਨ?
ਉਹਨਾਂ ਅੱਗੇ ਕਿਹਾ ਕਿ ਲੋਕਤੰਤਰੀ ਭਾਰਤ ਦੇ ਇਤਿਹਾਸ ਵਿਚ ਅਜਿਹਾ ਕਦੇ ਨਹੀ ਵਾਪਰਿਆ ਹੈ ਕਿ ਅਧਿਆਪਕਾਂ ਅੰਦਰ ਡਰ ਪੈਦਾ ਕਰਨ ਲਈ ਉਹਨਾਂ ਦੇ ਸਕੂਲਾਂ ਅੰਦਰ ਗੇੜੇ ਕਢਵਾਏ ਜਾ ਰਹੇ ਹਨ ਅਤੇ ਉਹਨਾਂ ਨੂੰ ਜੁਰਮਾਨੇ ਲਾਏ ਜਾ ਰਹੇ ਹਨ। ਡਾਕਟਰ ਚੀਮਾ ਨੇ ਕਿਹਾ ਕਿ ਅਕਾਲੀ ਦਲ ਸਮਾਜ ਦੀ ਰੀੜ• ਦੀ ਹੱਡੀ ਸਮਝੇ ਜਾਂਦੇ ਅਧਿਆਪਕਾਂ ਦੇ ਨਾਲ ਖੜ•ਾ ਹੈ ਅਤੇ ਸਾਡੀ ਪਾਰਟੀ ਸੂਬਾ ਸਰਕਾਰ ਵੱਲੋਂ ਨਾਦਰਸ਼ਾਹੀ ਢੰਗ ਨਾਲ ਲਾਗੂ ਕੀਤੇ ਜਾ ਰਹੇ ਇਸ ਸਿਸਟਮ ਦੀ ਨਿਖੇਧੀ ਕਰਦੀ ਹੈ। ਉਹਨਾਂ ਕਿਹਾ ਕਿ ਸਮੁੱਚੇ ਅਧਿਆਪਕ ਭਾਈਚਾਰੇ ਨੇ ਇੱਕਜੁਟ ਹੋ ਕੇ ਇਸ ਸਿਸਟਮ ਦਾ ਵਿਰੋਧ ਕੀਤਾ ਹੈ ਕਿ ਇਸ ਸਿਸਟਮ ਦਾ ਵਿਦਿਆਰਥੀਆਂ ਨੂੰ ਕੋਈ ਲਾਭ ਨਹੀਂ ਹੋ ਸਕਦਾ।
ਡਾਕਟਰ ਚੀਮਾ ਨੇ ਸੂਬੇ ਦੇ ਮੁੱਖ ਮੰਤਰੀ ਨੂੰ ਤੁਰੰਤ ਇਸ ਗੰਭੀਰ ਮਾਮਲੇ ਵਿਚ ਦਖ਼ਲ ਦੇਣ ਅਤੇ ਸਿੱਖਿਆ ਵਿਭਾਗ ਨੂੰ ਆਪਣੇ ਗੈਰਕਾਨੂੰਨੀ ਅਤੇ ਤਰਕਹੀਣ ਨਿਰਦੇਸ਼ ਵਾਪਸ ਲੈਣ ਦਾ ਹੁਕਮ ਦੇਣ ਦੀ ਅਪੀਲ ਕੀਤੀ। ਉਹਨਾਂ ਨੇ ਇਸ ਸਮੁੱਚੀ ਘਟਨਾ ਦੀ ਜ਼ਿੰਮੇਵਾਰੀ ਤੈਅ ਕਰਨ ਅਤੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਇੱਕ ਉੱਚ-ਪੱਧਰੀ ਜਾਂਚ ਦੀ ਵੀ ਮੰਗ ਕੀਤੀ।