ਕਿਹਾ ਕਿ ਅਮਰਿੰਦਰ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੀ ਖਾਧੀ ਝੂਠੀ ਸਹੁੰ ਕਾਂਗਰਸੀਆਂ ਨੂੰ ਪਰੇਸ਼ਾਨ ਕਰ ਰਹੀ ਹੈ
ਮੋਹਾਲੀ/ਖਰੜ/ਚਮਕੌਰ ਸਾਹਿਬ/06 ਅਪ੍ਰੈਲ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਕਾਂਗਰਸੀ ਆਗੂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰਾਂ ਖ਼ਿਲਾਫ ਚੋਣ ਮੁਕਾਬਲੇ ਵਿਚ ਉੱਤਰਣ ਤੋਂ ਝਿਜਕ ਰਹੇ ਹਨ, ਕਿਉਂਕਿ ਉਹਨਾਂ ਨੇ ਇਹ ਗੱਲ ਕੰਧਾਂ ਉੱਤੇ ਲਿਖੀ ਨਜ਼ਰ ਆ ਗਈ ਹੈ ਕਿ ਅਮਰਿੰਦਰ ਸਰਕਾਰ ਵੱਲੋਂ ਲੋਕਾਂ ਦੀ 2 ਸਾਲ ਤਕ ਕੀਤੀ ਅਣਦੇਖੀ ਕਰਕੇ ਕਾਂਗਰਸ ਪਾਰਟੀ ਦਾ ਇਹਨਾਂ ਚੋਣਾਂ ਵਿਚ ਪੂਰੀ ਤਰ•ਾਂ ਸਫਾਇਆ ਹੋਣ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹਾਰ ਨੂੰ ਵੇਖਦਿਆਂ ਪੀਪੀਸੀਸੀ ਮੁਖੀ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧੜਿਆਂ ਵਿਚਕਾਰ ਇੱਕ ਅੰਦਰੂਨੀ ਲੜਾਈ ਸ਼ੁਰੂ ਹੋ ਚੁੱਕੀ ਹੈ। ਕਾਂਗਰਸੀ ਧੜਿਆਂ ਦੀ ਇਹ ਲੜਾਈ ਇਸ ਗੱਲ ਦਾ ਸੰਕੇਤ ਹੈ ਕਿ ਆ ਰਹੀਆਂ ਚੋਣਾਂ ਵਿਚ ਕਾਂਗਰਸ ਦਾ ਕੀ ਹਸ਼ਰ ਹੋਣਾ ਹੈ।
ਇੱਥੇ ਅਕਾਲੀ-ਭਾਜਪਾ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸਰਦਾਰ ਚੰਦੂਮਾਜਰਾ ਦੇਸ਼ ਦੇ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ 25 ਸਾਂਸਦਾਂ ਵਿਚ ਚੁਣੇ ਗਏ ਹਨ।
ਇਸ ਤੋਂ ਪਹਿਲਾਂ ਖਰੜ ਅਤੇ ਮੋਹਾਲੀ ਵਿਖੇ ਰੈਲੀਆਂ ਨੰੂੰ ਸੰਬੋਧਨ ਕਰਦਿਆਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈਰਾਮ ਪ੍ਰਕਾਸ਼ ਨੇ ਲੋਕਾਂ ਨੂੰ ਇੱਕ ਅਜਿਹੇ ਨਿਰਣਾਇਕ ਅਤੇ ਮਜ਼ਬੂਤ ਪ੍ਰਧਾਨ ਮੰਤਰੀ ਦੇ ਹੱਕ ਵਿਚ ਵੋਟ ਪਾਉਣ ਦਾ ਸੱਦਾ ਦਿੱਤਾ, ਜਿਹੜੇ ਦੇਸ਼ ਨੂੰ ਅੱਗੇ ਲੈ ਕੇ ਜਾਣ ਅਤੇ ਭਾਰਤ ਦੇ ਦੁਸ਼ਮਣਾਂ ਦੇ ਦਿਲਾਂ ਵਿਚ ਪ੍ਰਮਾਤਮਾ ਦਾ ਡਰ ਪੈਦਾ ਕਰਨ ਦੇ ਸਮਰੱਥ ਹਨ। ਉਹਨਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਹੋਏ ਬੇਮਿਸਾਲ ਵਿਕਾਸ ਅਤੇ ਤਰੱਕੀ ਨੂੰ ਜਾਰੀ ਰੱਖਣ ਲਈ ਦੇਸ਼ ਨੂੰ ਨਰਿੰਦਰ ਮੋਦੀ ਦੀ ਜਰੂਰਤ ਹੈ।
ਸਰਦਾਰ ਬਾਦਲ ਨੇ ਚਮਕੌਰ ਸਾਹਿਬ, ਖਰੜ ਅਤੇ ਮੋਹਾਲੀ ਵਿਖੇ ਪ੍ਰੋਫੈਸਰ ਚੰਦੂਮਾਜਰਾ ਦੇ ਹੱਕ ਵਿਚ ਰੈਲੀਆਂ ਨੂੰ ਸੰਬੋਧਨ ਕੀਤਾ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਪੰਜਾਬ ਦੀਆਂ 13 ਸੀਟਾਂ ਤੋਂ ਇਲਾਵਾ ਚੰਡੀਗੜ• ਦੀ ਸੀਟ ਉੱਤੇ ਵੀ ਸ਼ਾਨਦਾਰ ਜਿੱਤ ਹਾਸਿਲ ਕਰੇਗਾ।
ਤਿੰਨੇ ਰੈਲੀਆਂ ਵਿਚ ਲੋਕਾਂ ਦੇ ਹੋਏ ਭਰਵੇਂ ਇਕੱਠਾਂ ਤੋਂ ਬਾਗੋਬਾਗ ਅਕਾਲੀ ਦਲ ਦੇ ਪ੍ਰਧਾਨ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਇਸ ਦੀ ਮਾੜੀ ਕਾਰਗੁਜ਼ਾਰੀ ਅਤੇ ਢਿੱਲੇ ਪ੍ਰਸਾਸ਼ਨ ਲਈ ਕਰੜੇ ਹੱਥੀਂ ਲਿਆ। ਉਹਨਾਂ ਕਿਹਾ ਕਿ ਪੰਜਾਬ ਰੋ ਰਿਹਾ ਹੈ ਅਤੇ ਕੈਪਟਨ ਸੌਂ ਰਿਹਾ ਹੈ। ਉਹਨਾਂ ਕਿਹਾ ਕਿ ਅਮਰਿੰਦਰ ਫੈਸਲਾ ਲੈ ਚੁੱਕਿਆ ਹੈ ਕਿ ਇਹ ਉਸ ਦੀ ਆਖਰੀ ਸਿਆਸੀ ਪਾਰੀ ਹੈ ਅਤੇ ਉਸ ਨੂੰ ਲੋਕਾਂ ਦੀ ਹੁਣ ਕੋਈ ਲੋੜ ਨਹੀਂ ਹੈ। ਲੰਘੀਆਂ ਵਿਧਾਨ ਸਭਾ ਚੋਣਾਂ ਮੌਕੇ ਉਸ ਨੇ ਐਲਾਨ ਕਰ ਦਿੱਤਾ ਸੀ ਕਿ ਇਹ ਉਸਦੀਆਂ ਆਖਰੀ ਚੋਣਾਂ ਹਨ। ਇਸ ਲਈ ਹੁਣ ਉਸ ਨੂੰ ਲੋਕਾਂ ਵਿਚ ਜਾ ਕੇ ਪਸੀਨਾ ਵਹਾਉਣ ਅਤੇ ਲੋਕਾਂ ਦੀਆਂ ਸਮੱਿਸਆਵਾਂ ਹੱਲ ਕਰਨ ਵਿਚ ਕੋਈ ਤੁਕ ਨਜ਼ਰ ਨਹੀਂ ਆਉਂਦੀ।
ਸਰਦਾਰ ਬਾਦਲ ਨੇ ਕਿਹਾ ਕਿ ਮੌਜੂਦਾ ਸਰਕਾਰ ਸੂਬੇ ਦੇ ਇਤਿਹਾਸ ਵਿਚ ਸਭ ਤੋਂ ਮਾੜੀ ਅਤੇ ਨਿਕੰਮੀ ਸਰਕਾਰ ਵਜੋਂ ਜਾਣੀ ਜਾਵੇਗੀ। ਸ਼ਾਇਦ ਇਹ ਪੂਰੇ ਦੇਸ਼ ਅੰਦਰ ਸਭ ਤੋਂ ਨਖਿੱਧ ਅਤੇ ਨਿਕੰਮੀ ਸਰਕਾਰ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹੱਥ ਵਿਚ ਪਾਵਨ ਗੁਟਕਾ ਸਾਹਿਬ ਲੈ ਕੇ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲ ਮੂੰਹ ਕਰਦੇ ਹੋਏ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਦੀ ਝੂਠੀ ਸਹੁੰ ਖਾ ਕੇ ਸਭ ਤੋਂ ਵੱਡੀ ਬੇਅਦਬੀ ਕੀਤੀ ਹੈ। ਉਹਨਾਂ ਕਿਹਾ ਕਿ ਪਰੰਤੂ ਸਹੁੰ ਖਾਣ ਤੋਂ ਤੁਰੰਤ ਬਾਅਦ ਹੀ ਉਸ ਨੇ ਐਲਾਨ ਕਰ ਦਿੱਤਾ ਸੀ ਕਿ ਉਹ ਹੁਣ ਕੋਈ ਚੋਣ ਨਹੀਂ ਲੜੇਗਾ, ਜਿਸ ਦਾ ਅਰਥ ਸੀ ਕਿ ਲੋਕ ਉਸਦਾ ਸਿਆਸੀ ਤੌਰ ਤੇ ਹੁਣ ਕੋਈ ਨੁਕਸਾਨ ਨਹੀਂ ਸਕਦੇ।
ਸਰਦਾਰ ਬਾਦਲ ਨੇ ਕਿਹਾ ਕਿ ਹੈਰਾਨੀ ਦੀ ਗੱਲ ਨਹੀਂ ਕਿ ਅਮਰਿੰਦਰ ਪਾਵਨ ਸਹੁੰ ਖਾ ਕੇ ਕੀਤੇ ਸਾਰੇ ਵਾਅਦਿਆਂ ਤੋਂ ਮੁਕਰ ਚੁੱਕਿਆ ਹੈ।ਉਸ ਨੇ ਵਾਅਦੇ ਅਨੁਸਾਰ ਮੁਕੰਮਲ ਕਰਜ਼ਾ ਮੁਆਫੀ ਨੂੰ ਲਾਗੂ ਨਹੀਂ ਕੀਤਾ। ਨਾ ਹੀ ਉਸ ਨੇ ਬੁਢਾਪਾ ਪੈਨਸ਼ਨ 500 ਰੁਪਏ ਤੋਂ ਵਧਾ ਕੇ 2500 ਰੁਪਏ ਪ੍ਰਤੀ ਮਹੀਨਾ ਕੀਤੀ ਹੈ ਅਤੇ ਨਾ ਸ਼ਗਨ ਦੀ ਰਾਸ਼ੀ 15 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਰੁਪਏ ਕੀਤੀ ਹੈ। ਇਸੇ ਤਰ•ਾਂ ਉਸ ਨੇ ਨੌਜਵਾਨਾਂ ਨੂੰ ਘਰ ਘਰ ਨੌਕਰੀ ਅਤੇ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦੇ ਵਾਅਦੇ ਵੀ ਪੂਰੇ ਨਹੀਂ ਕੀਤੇ ਹਨ।
ਸਰਦਾਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੇ ਸਾਰੇ ਵਿਕਾਸ ਕਾਰਜ ਰੋਕ ਦਿੱਤੇ ਹਨ। ਉਹਨਾਂ ਨੇ ਪੈਨਸ਼ਨਾਂ, ਦਲਿਤ ਵਿਦਿਆਰਥੀਆਂ ਨੂੰ ਵਜ਼ੀਫੇ, ਗਰੀਬਾਂ ਨੂੰ ਮੁਫਤ ਦਵਾਈਆਂ ਦੇਣੀਆਂ ਬੰਦ ਕਰ ਦਿੱਤੀਆਂ ਹਨ। ਪਿੰਡਾਂ ਅਤੇ ਸ਼ਹਿਰਾਂ ਵਿਚ ਖੋਲ•ੇ ਸਾਰੇ ਸੁਵਿਧਾ ਸੈਂਟਰ ਬੰਦ ਕਰ ਦਿੱਤੇ ਹਨ। ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਗਰੀਬਾਂ ਲਈ ਖੋਲ•ੇ ਮੈਰੀਟੋਰੀਅਸ ਸਕੂਲ ਬੰਦ ਕਰਨ ਤੋਂ ਇਲਾਵਾ 800 ਸਰਕਾਰੀ ਸਕੂਲ ਵੀ ਬੰਦ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਕਰਮਚਾਰੀਆਂ ਦੀ ਡੀਏ ਦੀਆਂ ਕਿਸ਼ਤਾਂ ਨਹੀਂ ਦਿੱਤੀਆਂ, ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ। ਠੇਕੇ ਉੱਤੇ ਰੱਖੇ ਅਧਿਆਪਕਾਂ ਨੂੰ 40 ਹਜ਼ਾਰ ਰੁਪਏ ਦੀ ਥਾਂ 15 ਹਜ਼ਾਰ ਪ੍ਰਤੀ ਮਹੀਨਾ ਦੀ ਲੈਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।