• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
      • ਵਿਧਾਨ ਸਭਾ ਚੋਣਾਂ 2022
      • ਸਲਾਹਕਾਰ ਬੋਰਡ
      • ਵਪਾਰੀ ਅਤੇ ਉਦਯੋਗ ਸਲਾਹਕਾਰ ਬੋਰਡ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
    • ਐਸਏਡੀ ਵੀਡੀਓ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਉਮੀਦਵਾਰ 2022
  • ਮੈਂਬਰ ਬਣੋ
  • ਲੋਗਿਨ ਕਰੋ
Back
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਕਾਂਗਰਸ ਸਰਕਾਰ ਉੱਚੇ ਰੇਟਾਂ 'ਤੇ ਲੇਬਰ ਦੇ ਠੇਕੇ ਕਾਂਗਰਸੀਆਂ ਨੂੰ ਦੇ ਕੇ ਟਰੱਕਾਂ ਵਾਲਿਆਂ ਦੀ ਰੋਜ਼ੀ ਉੱਤੇ ਸੱਟ ਮਾਰ ਰਹੀ ਹੈ: ਅਕਾਲੀ ਦਲ

Updated: 02-04-2018
  • Share
  • Tweet

ਪਰਮਬੰਸ ਰੋਮਾਣਾ ਨੇ ਕਿਹਾ ਕਿ ਕਣਕ ਦੀ ਖਰੀਦ ਲਈ ਲੇਬਰ ਦੇ ਠੇਕੇ ਦੁੱਗਣੇ ਰੇਟਾਂ ਉੱਤੇ ਦਿੱਤੇ ਜਾ ਰਹੇ ਹਨ ਅਤੇ ਟਰੱਕਾਂ ਨੂੰ 40 ਤੋਂ 50 ਫੀਸਦੀ ਰੇਟ ਘਟਾਉਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ

ਚੰਡੀਗੜ੍ਹ/01 ਅਪ੍ਰੈਲ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਕਣਕ ਦੀ ਢੁਆਈ ਦੇ ਰੇਟ ਘਟਾ ਕੇ ਗਰੀਬ ਟਰੱਕਾਂ ਵਾਲਿਆਂ ਦੀ ਰੋਜ਼ੀ ਉੱਤੇ ਸੱਟ ਮਾਰ ਰਹੀ ਹੈ। ਕਣਕ ਦੀ ਖਰੀਦ ਦੇ ਮੌਜੂਦਾ ਸੀਜ਼ਨ ਦੌਰਾਨ ਇਸ ਨੇ ਲੇਬਰ ਦੇ ਠੇਕਿਆਂ ਦੇ ਰੇਟਾਂ ਵਿਚ 100 ਫੀਸਦੀ ਵਾਧਾ ਕਰ ਦਿੱਤਾ ਹੈ, ਜਿਸ ਕਰਕੇ ਇਹ ਠੇਕੇ ਸਿਰਫ ਕਾਂਗਰਸੀ ਆਗੂਆਂ ਦੁਆਰਾ ਲਏ ਜਾ ਰਹੇ ਹਨ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਸਰਕਾਰ ਟਰੱਕਾਂ ਵਾਲਿਆਂ ਨੂੰ ਉਹਨਾਂ ਦੇ ਟੈਂਡਰਾਂ ਦੇ ਰੇਟ 40 ਤੋਂ 50 ਫੀਸਦੀ ਘਟਵਾਉਣ ਲਈ ਐਸਮਾ ਵਰਗੇ ਕਾਨੂੰਨ ਲਾਗੂ ਕਰਨ ਦੀਆਂ ਧਮਕੀਆਂ ਦੇ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ 80 ਫੀਸਦੀ ਟਰੱਕਾਂ ਵਾਲਿਆਂ ਕੋਲ ਇੱਕ ਇੱਕ ਟਰੱਕ ਹੈ। ਇਹ ਟਰੱਕ ਪੁਰਾਣੇ ਹੋਣ ਕਰਕੇ ਲੰਬੇ ਰੂਟਾਂ ਉੱਤੇ ਨਹੀਂ ਚੱਲ ਸਕਦੇ , ਜਿਸ ਕਰਕੇ ਉਹਨਾਂ ਦੀ ਵਰਤੋਂ ਸਿਰਫ ਖਰੀਦ ਦੇ ਸੀਜ਼ਨ ਦੌਰਾਨ ਹੀ ਹੁੰਦੀ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਢੁਆਈ ਦੇ ਰੇਟਾਂ ਵਿਚ 40 ਤੋਂ 50 ਫੀਸਦੀ ਕਟੌਤੀ ਕੀਤੇ ਜਾਣ ਦਾ ਸਭ ਤੋਂ ਵੱਧ ਅਸਰ ਇਹਨਾਂ ਟਰੱਕਾਂ ਵਾਲਿਆਂ ਦੀ ਰੋਜ਼ੀ ਉੱਤੇ ਪਵੇਗਾ।

ਸਰਦਾਰ ਰੋਮਾਣਾ ਨੇ ਕਿਹਾ ਕਿ ਸਰਕਾਰ ਗਰੀਬ ਟਰੱਕਾਂ ਵਾਲਿਆਂ ਨੂੰ ਆਪਣੇ ਵਾਹਨ ਵੇਚ ਕੇ ਰੋਜ਼ੀ ਦੇ ਸਾਧਨ ਤੋਂ ਸੱਖਣੇ ਹੋਣ ਲਈ ਮਜ਼ਬੂਰ ਕਰ ਰਹੀ ਹੈ। ਮੌਜੂਦਾ ਖਰੀਦ ਸੀਜ਼ਨ ਦੌਰਾਨ ਜਿਹਨਾਂ ਨੂੰ ਲੇਬਰ ਦੇ ਠੇਕੇ ਦਿੱਤੇ ਗਏ ਹਨ, ਉਹਨਾਂ ਉੱਤੇ ਕਾਂਗਰਸੀ ਆਗੂਆਂ ਦਾ ਹੱਥ ਹੈ। ਇਸ ਲਈ ਆਪਣੇ ਆਗੂਆਂ ਨੂੰ ਖੁਸ਼ ਕਰਨ ਲਈ ਸਰਕਾਰ ਲੇਬਰ ਦੇ ਠੇਕਿਆਂ ਦੇ ਰੇਟਾਂ ਵਿਚ ਭਾਰੀ ਵਾਧਾ ਕਰਨ ਲਈ ਸਹਿਮਤ ਹੋ ਗਈ ਹੈ। ਕਈ ਥਾਵਾਂ ਉੱਤੇ ਤਾਂ ਇਹ ਵਾਧਾ 100 ਫੀਸਦੀ ਤਕ ਹੈ।  ਉਹਨਾਂ ਕਿਹਾ ਕਿ ਫਰੀਦਕੋਟ ਵਿਚ ਕਾਂਗਰਸੀ ਵਿਧਾਇਕ ਨਾਲ ਨੇੜਤਾ ਵਾਲੇ ਇੱਕ ਵਿਅਕਤੀ ਦੀ ਵਿਜੇ ਕੋਆਪਰੇਟਿਵ ਸੁਸਾਇਟੀ ਨੂੰ 105 ਫੀਸਦੀ ਵਾਧੇ ਨਾਲ ਲੇਬਰ ਦਾ ਠੇਕਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਦਿਲਚਸਪ ਗੱਲ ਇਹ ਹੈ ਕਿ ਫਰੀਦਕੋਟ ਪੱਲੇਦਾਰ ਕੋਆਪਰੇਟਿਵ ਸੁਸਾਇਟੀ ਨੇ ਇਹ ਠੇਕਾ ਲੈਣ ਲਈ ਸਿਰਫ ਇੱਕ ਫੀਸਦੀ ਵਾਧੇ ਨਾਲ ਟੈਂਡਰ ਭਰਿਆ ਸੀ। ਇਸ ਸੁਸਾਇਟੀ ਦੇ ਰੇਟ ਘੱਟ ਹੋਣ ਅਤੇ ਸਾਰੇ ਕਾਗਜ਼ਾਤ ਪੂਰੇ ਹੋਣ ਦੇ ਬਾਵਜੂਦ ਵੀ ਇਸ ਨੂੰ ਠੇਕਾ ਨਹੀਂ ਦਿੱਤਾ ਗਿਆ। 

ਕਾਂਗਰਸੀ ਆਗੂਆਂ ਵੱਲੋਂ ਰੇਟ ਵਧਾ ਕੇ  ਲੇਬਰ ਦੇ ਠੇਕੇ ਹਥਿਆਉਣ ਲਈ ਬਣਾਏ ਟੋਲਿਆਂ ਨੂੰ ਤੋੜ ਕੇ ਸਰਕਾਰ ਨੂੰ ਪੈਸਾ ਬਚਾਉਣ ਲਈ ਆਖਦਿਆਂ ਪਰਮਬੰਸ ਰੋਮਾਣਾ ਨੇ ਕਿਹਾ ਕਿ ਨਵੀਂ ਟਰਾਂਸਪੋਰਟ ਨੀਤੀ  ਵਿਚ ਲਾਈ ਗਈ ਰੇਟ ਦੀ ਸ਼ਰਤ ਕਰਕੇ ਜਿਹਨਾਂ ਟਰੱਕਾਂ ਵਾਲਿਆਂ ਨੂੰ ਟੈਂਡਰ ਦੀ ਪ੍ਰਕਿਰਿਆ ਜਬਰਦਸਤੀ ਬਾਹਰ ਕੱਢਿਆ ਜਾ ਰਿਹਾ ਹੈ, ਸਰਕਾਰ ਨੂੰ ਉਹਨਾਂ ਨੂੰ ਰਾਹਤ ਪੈਕਜ ਦੇਣਾ ਚਾਹੀਦਾ ਹੈ।

Recent Post
ਆਪ ਨੇ ਸਰਕਾਰੀ ਹਸਪਤਾਲਾਂ ਵਿਚਲਾ ਟੈਸਟਾਂ ਦਾ ਕੰਮ ਪ੍ਰਾਈਵੇਟ ਕੰਪਨੀ ਹਵਾਲੇ ਕੀਤਾ: ਅਕਾਲੀ ਦਲ
'ਆਪ' ਸਰਕਾਰ ਸੂਬੇ ਦੇ 50 ਫੀਸਦੀ ਹਿੱਸੇ 'ਚੋਂ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਮੋੜ ਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖੇਡ ਰਹੀ ਹੈ- ਸ. ਬਿਕਰਮ ਸਿੰਘ ਮਜੀਠੀਆ
ਸ਼੍ਰੋਮਣੀ ਅਕਾਲੀ ਦਲ ਨੇ ਗੁਰਮੀਤ ਰਾਮ ਰਹੀਮ ਦੀ ਪੈਰੋਲ ਵਧਾਉਣ ਦੀ ਕੀਤੀ ਜ਼ੋਰਦਾਰ ਨਿਖੇਧੀ
ਤੁਹਾਨੂੰ ਮੁਹੱਲਾ ਕਲੀਨਿਕਾਂ ਦੇ ’ਸਫਲ’ ਮਾਡਲ ਦੀ ਇਸ਼ਤਿਹਾਰਬਾਜ਼ੀ ’ਤੇ 30 ਕਰੋੜ ਰੁਪਏ ਖਰਚਣ ਕੀ ਲੋੜ : ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਕੀਤਾ ਸਵਾਲ
ਪ੍ਰਤਾਪ ਸਿੰਘ ਬਾਜਵਾ ਨੇ ਡਾ. ਮਨਮੋਹਨ ਸਿੰਘ ਨੂੰ ਫਰਜ਼ੀ ਪ੍ਰਧਾਨ ਮੰਤਰੀ ਕਹਿ ਕੇ ਸਿੱਖਾਂ ਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ: ਅਕਾਲੀ ਦਲ
ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ’ਤੇ ਜਾਨ ਲੇਵਾ ਹਮਲੇ ਦੀ ਕੀਤੀ ਜ਼ੋਰਦਾਰ ਨਿਖੇਧੀ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

ਡਾਊਨਲੋਡ ਕਰੋ
© 2022 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Privacy Policy.Sitemap.