• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
      • ਵਿਧਾਨ ਸਭਾ ਚੋਣਾਂ 2022
      • ਸਲਾਹਕਾਰ ਬੋਰਡ
      • ਵਪਾਰੀ ਅਤੇ ਉਦਯੋਗ ਸਲਾਹਕਾਰ ਬੋਰਡ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
    • ਐਸਏਡੀ ਵੀਡੀਓ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਯੂਥ ਮੈਂਬਰਸ਼ਿਪ
  • ਚੋਣਾਂ
    • ਉਮੀਦਵਾਰ 2022
    • ਉਪ-ਚੋਣਾਂ 2023
  • ਮੈਂਬਰ ਬਣੋ
  • ਲੋਗਿਨ ਕਰੋ
Back
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਕਾਂਗਰਸ ਸਰਕਾਰ ਕਰਜ਼ਾ ਮੁਆਫੀ ਦੇ ਨਾਂ ਉੱਤੇ ਕਿਸਾਨਾਂ ਦਾ ਨਿਰਾਦਰ ਕਰ ਰਹੀ ਹੈ: ਬਿਕਰਮ ਮਜੀਠੀਆ

Updated: 06-04-2018
  • Share
  • Tweet

ਚੰਡੀਗੜ•/05 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਿੰਨੇ ਸ਼ਰਮ ਦੀ ਗੱਲ ਹੈ ਕਿ ਕਾਂਗਰਸ ਸਰਕਾਰ ਕਰਜ਼ਾ ਮੁਆਫੀ ਦੇ ਨਾਂ ਉੱਤੇ ਕਿਸਾਨਾਂ ਦਾ ਅਪਮਾਨ ਕਰ ਰਹੀ ਹੈ ਜਦਕਿ ਇਸ ਵੱਲੋਂ ਕਿਸਾਨਾਂ ਜਾਂ ਖੇਤ ਮਜ਼ਦੂਰਾਂ ਲਈ ਕੁੱਝ ਨਹੀਂ ਕੀਤਾ ਜਾ ਰਿਹਾ ਹੈ। ਇੱਥੋਂ ਤਕ ਕਿ ਕਿਸਾਨ ਖੁਦਕੁਸ਼ੀਆਂ ਵੀ ਲਗਾਤਾਰ ਵਧ ਰਹੀਆਂ ਹਨ ਅਤੇ ਪਿਛਲੇ ਇੱਕ ਸਾਲ ਵਿਚ 400 ਕਿਸਾਨਾਂ ਵੱਲੋਂ ਖੁਦਕੁਸ਼ੀ ਕੀਤੀ ਜਾ ਚੁੱਕੀ ਹੈ।


ਇੱਥੇ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਕਾਂਗਰਸ ਸਰਕਾਰ ਉੱਘੇ ਗਾਇਕਾਂ ਅਤੇ ਇਸ਼ਤਿਹਾਰਬਾਜ਼ੀ ਰਾਂਹੀ ਪੰਜਾਬੀਆਂ ਅੱਗੇ ਇਹ ਭੁਲੇਖਾ ਖੜ•ਾ ਕਰ ਰਹੀ ਹੈ ਕਿ ਪੰਜਾਬ ਵਿਚ ਕਰਜ਼ਾ ਮੁਆਫ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੱਚਾਈ ਇਹ  ਹੈ ਕਿ ਕਾਂਗਰਸ ਸਰਕਾਰ ਵਾਅਦੇ ਮੁਤਾਬਿਕ ਕਿਸਾਨਾਂ ਦੇ ਰਾਸ਼ਟਰੀ, ਸਹਿਕਾਰੀ ਬੈਂਕਾਂ ਅਤੇ ਆੜ•ਤੀਆਂ ਕੋਲੋਂ ਲਏ 90 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਵਿਚ ਨਾਕਾਮ ਹੋ ਚੁੱਕੀ ਹੈ।


ਇਹ ਟਿੱਪਣੀ ਕਰਦਿਆਂ ਕਿ ਕਾਂਗਰਸੀ ਆਗੂ ਕਿਸਾਨਾਂ ਦੀਆਂ ਲਾਸ਼ਾਂ ਉੱਤੇ ਜ਼ਸਨ ਮਨਾ ਰਹੇ ਹਨ, ਸਰਦਾਰ ਮਜੀਠੀਆ ਨੇ ਕਿਹਾ ਕਿ ਝੂਠੇ ਤੌਰ ਤੇ ਕਰਜ਼ਾ ਮੁਆਫੀ ਵਜੋਂ ਪ੍ਰਚਾਰੇ ਜਾ ਰਹੇ ਪ੍ਰੋਗਰਾਮਾਂ ਵਿਚ ਚੋਟੀ ਦੇ ਗਾਇਕ ਸੱਦੇ ਜਾਂਦੇ ਹਨ, ਜਿਵੇਂ ਕਿ ਗੁਰਦਾਸਪੁਰ ਵਿਚ  ਹੋਇਆ ਸੀ। ਉਹਨਾਂ ਕਿਹਾ ਕਿ ਕਿਸਾਨਾਂ ਦੀ ਦੁਰਦਸ਼ਾ ਦਾ 'ਇਸ਼ਕ ਦਾ ਗਿੱਧਾ' ਵਰਗੇ ਗੀਤਾਂ ਨਾਲ ਜਸ਼ਨ ਮਨਾਉਣ ਤੋਂ ਇਲਾਵਾ ਕੁੱਝ ਕਿਸਾਨਾਂ ਨੂੰ 6-6 ਫੁੱਟ ਦੇ ਲੰਬੇ ਚੈਕ ਦਿੱਤੇ ਗਏ ਸਨ , ਪਰ ਉਹਨਾਂ ਉੱਤੇ ਲਿਖੀ ਹੋਈ ਰਕਮ ਬਹੁਤ ਥੋੜ•ੀ ਸੀ। ਉਹਨਾਂ ਕਿਹਾ ਕਿ ਕਿਸਾਨਾਂ ਨੇ ਤਦ ਖੁਸ਼ ਹੋਣਾ ਸੀ ਜੇਕਰ ਚੈਕ ਭਾਂਵੇ ਛੋਟੇ ਹੁੰਦੇ ਪਰ ਉੁਹਨਾਂ ਉੱਤੇ ਕਿਸਾਨਾਂ  ਸਿਰ ਚੜ•ੇ ਕਰਜ਼ੇ ਵਾਲੀ ਰਾਸ਼ੀ ਲਿਖੀ ਹੁੰਦੀ। 


ਮੌਜੂਦਾ ਸੱਭਿਆਚਾਕ ਮੇਲੇ ਨੂੰ ਸੂਬੇ ਦੇ ਇਤਿਹਾਸ ਵਿਚ ਕਿਸਾਨਾਂ ਨਾਲ ਕੀਤਾ ਸਭ ਤੋਂ ਵੱਡਾ ਧੋਖਾ ਕਰਾਰ ਦਿੰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਸਰਕਾਰ ਫਸਲੀ ਕਰਜ਼ਾ ਮੁਆਫੀ ਸਕੀਮ ਨੂੰ ਵੀ ਲਾਗੂ ਕਰਨ ਵਿਚ ਨਾਕਾਮ ਸਾਬਿਤ ਹੋਈ ਹੈ। ਉਹਨਾਂ ਕਿਹਾ ਕਿ ਮੌਜੂਦਾ ਸਕੀਮ ਸਿਰਫ ਉਹਨਾਂ 5 ਫੀਸਦੀ ਕਿਸਾਨਾਂ ਨੂੰ ਆਪਣੇ ਘੇਰੇ ਵਿਚ ਲੈਂਦੀ ਹੈ, ਜਿਹਨਾਂ ਕੋਲੋਂ ਫਸਲੀ ਕਰਜ਼ਾ ਮੋੜ ਨਹੀਂ ਹੋਇਆ। ਇਸ ਸਕੀਮ ਵਿਚ 2ਥ5 ਏਕੜ ਜ਼ਮੀਨ ਵਾਲੇ ਸੀਮਾਂਤ ਕਿਸਾਨ ਸ਼ਾਮਿਲ ਨਹੀਂ ਹਨ।


ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਭਰੋਸੇ ਦੇ ਬਾਵਜੂਦ ਕਾਂਗਰਸ ਸਰਕਾਰ ਵੱਡੀ ਗਿਣਤੀ ਵਿਚ ਖੁਦਕੁਸ਼ੀਆਂ ਕਰ ਰਹੇ ਖੇਤ ਮਜ਼ਦੂਰਾਂ ਨੂੰ ਕੋਈ ਵੀ ਰਾਹਤ ਦੇਣ ਵਿਚ ਨਾਕਾਮ ਸਾਬਿਤ ਹੋਈ ਹੈ। ਉਹਨਾਂ ਕਿਹਾ ਕਿ ਸਰਕਾਰ ਦੇ ਇਰਾਦਿਆਂ ਦੀ ਝਲਕ ਇਸ ਤੱਥ ਤੋਂ ਵੀ ਮਿਲਦੀ ਹੈ ਕਿ ਕਿਸਾਨ ਕਰਜ਼ਾ ਮੁਆਫੀ ਦੇ ਮੁੱਖ ਚਿਹਰੇ ਗੁਰਦਾਸਪੁਰ ਵਾਸੀ ਬੁੱਧ ਸਿੰਘ ਦਾ ਵੀ ਅਜੇ ਕਰਜ਼ਾ ਮੁਆਫ ਨਹੀਂ ਹੋਇਆ ਹੈ। ਬੁੱਧ ਸਿੰਘ ਦੀ ਜ਼ਮੀਨ ਦੀ ਹੁਣ ਨੀਲਾਮੀ ਹੋਣ ਵਾਲੀ ਹੈ, ਜਦਕਿ ਕਾਂਗਰਸੀ ਫਸਲੀ ਕਰਜ਼ਾ ਮੁਆਫੀ ਦੇ ਸਮਾਗਮਾਂ ਉੱਤੇ ਨੱਚਣ-ਗਾਉਣ ਵਿਚ ਮਸਤ ਹਨ। 


ਸਰਕਾਰ ਨੂੰ ਨਿਰਾਸ਼ ਹੋ ਕੇ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਲਈ ਰਤੀ-ਭਰ ਵੀ ਲਾਹੇਵੰਦ ਨਾ ਸਾਬਿਤ ਹੋਈ ਮੌਜੂਦਾ ਜਾਅਲੀ ਸਕੀਮ ਨੂੰ ਰੱਦ ਕਰਨ ਲਈ ਆਖਦਿਆਂ ਅਕਾਲੀ ਆਗੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਹਲਫੀਆ ਬਿਆਨ ਦੇ ਕੇ ਕੀਤੇ ਵਾਅਦੇ ਮੁਤਾਬਿਕ ਸਰਕਾਰ ਨੂੰ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਸਕੀਮ ਲਾਗੂ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਸਾਰਾ ਕਰਜ਼ਾ ਮੁਆਫ ਕਰਵਾਉਣ ਲਈ ਇਹ ਲੜਾਈ ਜਾਰੀ ਰੱਖੇਗਾ ਅਤੇ ਜਲਦੀ ਹੀ ਇਸ ਮੁੱਦੇ ਉੱਤੇ ਇਕ ਅੰਦੋਲਨ ਦੀ ਯੋਜਨਾ ਦਾ ਐਲਾਨ ਕਰੇਗਾ।  

Recent Post
ਬਿਕਰਮ ਸਿੰਘ ਮਜੀਠੀਆ ਨੇ ਐਸ ਐਸ ਪੀ ਵਿਵੇਕਸ਼ੀਲ ਸੋਨੀ-ਹਰਜੋਤ ਬੈਂਸ ਦੀ ਟੀਮ ਵੱਲੋਂ ਰੇਤੇ ਦੀ ਵਿਆਪਕ ਨਜਾਇਜ਼ ਮਾਇਨਿੰਗ ਦੀ ਸੀ ਬੀ ਆਈ ਜਾਂਚ ਮੰਗੀ
ਸੁਖਬੀਰ ਸਿੰਘ ਬਾਦਲ ਨੇ 1000 ਕਰੋੜ ਰੁਪਏ ਇਸ਼ਤਿਹਾਰਬਾਜ਼ੀ ’ਤੇ ਫੂਕਣ ਨਾਲੋਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਵਾਸਤੇ ਤੇ ਸਮਾਜ ਭਲਾਈ ਲਾਭ ਦੇਣ ਵਾਸਤੇ ਮੁੱਖ ਮੰਤਰੀ ਨੂੰ ਮਜਬੂਰ ਕਰਨ ਲਈ ਨਿਆਂਇਕ ਦਖਲ ਮੰਗਿਆ
ਆਪ ਪੰਜਾਬ ਅਤੇ ਪੰਜਾਬੀਆਂ ਨੂੰ ਧੋਖਾ ਦੇਣ ਵਾਲੇ ਇਕ ਗੁਲਾਮ ਅਤੇ ਬਗੈਰ ਕਿਸੇ ਸਟੈਂਡ ਦੇ ਮੁੱਖ ਮੰਤਰੀ ਦੀ ਤੁਲਨਾ ਪੰਜਾਬ ਦੇ ਬੱਬਰ ਸ਼ੇਰ ਮਹਾਰਾਜਾ ਰਣਜੀਤ ਸਿੰਘ ਨਾਲ ਕਰੇ: ਅਕਾਲੀ ਦਲ
ਮੰਤਰੀ ਕਟਾਰੂਚੱਕ ਵੱਲੋਂ ਜਿਣਸੀ ਸੋਸ਼ਣ ਕਰਨ ਦੇ ਮਾਮਲੇ ਵਿਚ ਪੰਜਾਬ ਸਰਕਾਰ ਦੀ ਐਸ ਆਈ ਟੀ ਅਤੇ ਪੀੜਤ ਨੂੰ ਡਰਾਉਣ ਵਾਲਿਆਂ ਖਿਲਾਫ ਜਾਂਚ ਦੇ ਹੁਕਮ ਦੇਣ ਰਾਜਪਾਲ: ਬਿਕਰਮ ਸਿੰਘ ਮਜੀਠੀਆ
ਮੁੱਖ ਮੰਤਰੀ ਵੱਲੋਂ ਗ੍ਰਹਿ ਮੰਤਰਾਲਾ ਸੰਭਾਲਿਆ ਨਹੀਂ ਜਾ ਰਿਹਾ ਤਾਂ ਹੀ ਰੋਜ਼ਾਨਾ ਆਧਾਰ ’ਤੇ ਕਰੋੜਾਂ ਰੁਪਏ ਦੇ ਡਾਕੇ ਪੈ ਰਹੇ ਹਨ: ਸੁਖਬੀਰ ਸਿੰਘ ਬਾਦਲ
ਪੰਜਾਬ ਦੇ ਰਾਜਪਾਲ ਤੇ ਕੇਂਦਰ ਸਰਕਾਰ ਨਾਲ ਟਕਰਾਅ ਕਰ ਕੇ ਮੁੱਖ ਮੰਤਰੀ ਨੇ ਸੂਬੇ ਦਾ ਸੈਂਕੜੇ ਕਰੋੜਾਂ ਰੁਪਏ ਦਾ ਨੁਕਸਾਨ ਕੀਤਾ: ਅਕਾਲੀ ਦਲ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

ਡਾਊਨਲੋਡ ਕਰੋ
© 2022 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Privacy Policy.Sitemap.