ਕਿਹਾ ਕਿ ਸਾਰੇ ਮੁਕਾਮਾਂ ਉੱਤੇ ਸਰਕਾਰ ਦੀ ਨਾਕਾਮੀਆਂ ਨੂੰ ਛੁਪਾਉਣ ਲਈ ਸੈਸ਼ਨ ਦੀ ਇੱਕ ਬੈਠਕ ਰੱਖੀ
ਚੰਡੀਗੜ•/14 ਦਸੰਬਰ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਧਾਨ ਸਭਾ ਵਿਚ ਸਰਦ-ਰੁੱਤ ਸੈਸ਼ਨ ਦੌਰਾਨ ਸਦਨ ਦਾ ਕੰਮ ਇੱਕ ਦਿਨ ਵਿਚ ਸਮੇਟ ਕੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਉਲੰਘਣਾ ਕਰਨ ਵਾਸਤੇ ਕਾਂਗਰਸ ਸਰਕਾਰ ਦੀ ਨਿਖੇਧੀ ਕੀਤੀ ਹੈ। ਉਹਨਾਂ ਇਹ ਵੀ ਕਿਹਾ ਕਿ ਸਰਕਾਰ ਅਤੇ ਕਾਂਗਰਸ ਪਾਰਟੀ ਕਿਸਾਨਾਂ ਦੀ ਕੀਤੀ ਜਾ ਰਹੀ 'ਕੁਰਕੀ' ਅਤੇ 1984 ਕਤਲੇਆਮ ਦੇ ਦੋਸ਼ੀ ਕਮਲ ਨਾਥ ਨੂੰ ਗਾਂਧੀ ਪਰਿਵਾਰ ਵੱਲੋਂ ਦਿੱਤੀ ਜਾ ਰਹੀ ਹਮਾਇਤ ਵਰਗੇ ਅਹਿਮ ਸੁਆਲਾਂ ਦੇ ਜੁਆਬ ਦੇਣ ਤੋਂ ਭੱਜ ਗਈ ਹੈ।
ਇੱਥੇ ਵਿਧਾਨ ਸਭਾ ਦੇ ਗਲਿਆਰੇ ਵਿਚ ਹਰ ਫਰੰਟ ਉੱਤੇ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਨੂੰ ਦਿਖਾਉਣ ਵਾਲੇ ਪੋਸਟਰ ਲਹਿਰਾ ਰਹੇ ਅਕਾਲੀ-ਭਾਜਪਾ ਵਿਧਾਇਕਾਂ ਸਮੇਤ ਮੀਡੀਆ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਮਾਜ ਦੇ ਹਰ ਵਰਗ ਨੂੰ ਨਿਰਾਸ਼ ਕੀਤਾ ਹੈ, ਉਹ ਚਾਹੇ ਕਿਸਾਨ ਹੋਣ, ਸਮਾਜ ਭਲਾਈ ਸਕੀਮਾਂ ਦੇ ਲਾਭਪਾਤਰੀ ਦਲਿਤ, ਨੌਜਵਾਨ, ਸਰਕਾਰੀ ਕਰਮਚਾਰੀ, ਵਪਾਰੀ ਅਤੇ ਉਦਯੋਗਪਤੀ ਹੋਣ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੀ ਪੁਰਾਣੀ ਨੀਤੀ ਮੁਤਾਬਿਕ ਗਾਂਧੀ ਪਰਿਵਾਰ ਦੀ ਅਗਵਾਈ ਵਿਚ ਬੜੀ ਬੇਸ਼ਰਮੀ ਨਾਲ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਉੱਚੇ ਅਹੁਦੇ ਦੇ ਰਹੀ ਹੈ।ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣਾ ਇਸ ਦੀ ਤਾਜ਼ਾ ਮਿਸਾਲ ਹੈ।
ਕਾਂਗਰਸ ਸਰਕਾਰ ਦੇ ਇਸ ਬਹਾਨੇ ਨੂੰ ਰੱਦ ਕਰਦਿਆਂ ਕਿ ਸਦਨ ਦਾ ਕੰਮਕਾਜ ਘੱਟ ਹੋਣ ਕਰਕੇ ਸੈਸ਼ਨ ਨੂੰ ਛੋਟਾ ਕੀਤਾ ਗਿਆ ਹੈ, ਸਰਦਾਰ ਬਾਦਲ ਨੇ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਜਦੋਂ ਪੰਜਾਬ ਬਲ ਰਿਹਾ ਹੈ ਤਾਂ ਕਾਂਗਰਸ ਸਰਕਾਰ ਕੋਲ ਕਰਨ ਲਈ ਕੋਈ ਕੰਮ ਨਹੀਂ ਹੈ। ਉਹਨਾਂ ਕਿਹਾ ਕਿ ਇਹ ਗੱਲ ਆਪਣੇ ਆਪ ਹੀ ਸਰਕਾਰ ਦਾ ਅਸਲੀ ਰੂਪ ਵਿਖਾਉਂਦੀ ਹੈ। ਇਹ ਤਾਂ ਇਸ ਗੱਲ ਨੂੰ ਸਵੀਕਾਰ ਕਰਨ ਦੇ ਬਰਾਬਰ ਹੈ ਕਿ ਸਰਕਾਰ ਨੇ ਕੋਈ ਕੰਮ ਨਹੀਂ ਕੀਤਾ ਹੈ। ਸਦਨ ਵਿਚ ਲੋਕਾਂ ਦੇ ਮੁੱਦੇ ਉਠਾਏ ਜਾਣ ਤੋਂ ਰੋਕ ਕੇ ਸਰਕਾਰ ਨੇ ਵਿਖਾ ਦਿੱਤਾ ਹੈ ਕਿ ਇਹ ਲੋਕਾਂ ਦਾ ਕਿੰਨਾ ਸਤਿਕਾਰ ਕਰਦੀ ਹੈ।
ਪੰਜਾਬ ਦੇ ਇਤਿਹਾਸ ਵਿਚ ਕਾਂਗਰਸ ਸਰਕਾਰ ਨੂੰ ਸਭ ਤੋਂ ਨਿਕੰਮੀ ਸਰਕਾਰ ਕਰਾਰ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਸ ਨੇ ਨਾ ਸਿਰਫ ਗੰਨਾ ਉਤਪਾਦਕਾਂ ਦੇ 400 ਕਰੋੜ ਰੁਪਏ ਦੇ ਬਕਾਏ ਦੱਬੇ ਹੋਏ ਹਨ, ਸਗੋਂ ਮੌਜੂਦਾ ਪਿੜਾਈ ਦੇ ਸੀਜ਼ਨ ਦੌਰਾਨ ਗੰਨਾ ਉਤਪਾਦਕਾਂ ਨੂੰ ਦੇਣ ਲਈ 470 ਕਰੋੜ ਰੁਪਏ ਦਾ ਵੀ ਪ੍ਰਬੰਧ ਨਹੀਂ ਕੀਤਾ ਹੈ। ਉਹਨਾਂ ਕਿਹਾ ਕਿ ਪਹਿਲਾਂ ਸਰਕਾਰ ਦੁਆਰਾ ਝੋਨੇ ਦੀ ਬਿਜਾਈ ਲੇਟ ਕਰਵਾਉਣ ਨਾਲ ਘਟੇ ਝਾੜ ਸਦਕਾ ਕਿਸਾਨਾਂ ਨੂੰ 1100 ਕਰੋੜ ਰੁਪਏ ਦਾ ਘਾਟਾ ਪੈ ਚੁੱਕਿਆ ਹੈ। ਉਹਨਾਂ ਕਿਹਾ ਕਿ ਲੇਟ ਬਿਜਾਈ ਕਰਕੇ ਝੋਨੇ ਦੀ ਫਸਲ ਅੰਦਰ ਨਮੀ ਦੀ ਮਾਤਰਾ ਵਧ ਗਈ, ਜਿਸ ਕਰਕੇ ਕਿਸਾਨਾਂ ਨੂੰ ਫਸਲ ਵੇਚਣ ਲਈ 100 ਰੁਪਏ ਤੋਂ ਲੈ ਕੇ 150 ਰੁਪਏ ਪ੍ਰਤੀ ਕੁਇੰਟਲ ਤਕ ਦੀ ਰਿਸ਼ਵਤ ਦੇਣੀ ਪਈ।
ਉਹਨਾਂ ਕਿਹਾ ਕਿ ਹੁਣ ਆਲੂ ਉਤਪਾਦਕਾਂ ਦੀ ਫਸਲ ਇੱਕ ਰੁਪਏ ਕਿਲੋ ਤੋ ਵੀ ਘੱਟ ਭਾਅ ਉੱਤੇ ਵਿਕਣ ਕਰਕੇ ਉਹਨਾਂ ਦੀ ਮਾੜੀ ਹਾਲਤ ਹੈ, ਪਰੰਤੂ ਸਰਕਾਰ ਉਹਨਾਂ ਨੂੰ ਰਾਹਤ ਦੇਣ ਲਈ ਕੋਈ ਯਤਨ ਨਹੀਂ ਕਰ ਰਹੀ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਕਿੰਨੇ ਸ਼ਰਮ ਦੀ ਗੱਲ ਹੈ ਕਿ ਹੁਣ ਕਿਸਾਨਾਂ ਦੀ ਕੁਰਕੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਇਸ ਮੁੱਦੇ ਉੱਤੇ ਬਹਿਸ ਕਰਨਾ ਚਾਹੁੰਦੇ ਸੀ, ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਦੇ ਮੌਕੇ 'ਕੁਰਕੀ ਕਰਜ਼ਾ ਖ਼ਤਮ, ਫਸਲ ਦੀ ਪੂਰੀ ਰਕਮ' ਦਾ ਨਾਅਰਾ ਲਗਾ ਕੇ ਬੇਵਕੂਫ ਬਣਾਇਆ ਸੀ।
ਅਕਾਲੀ ਦਲ ਦੇ ਪ੍ਰਧਾਨ ਨੇ ਸਮਾਜ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨਾਲ ਕੀਤੀ ਜਾ ਰਹੀ ਬੇਇਨਸਾਫੀ ਬਾਰੇ ਵੀ ਦੱਸਿਆ। ਉਹਨਾਂ ਕਿਹਾ ਕਿ ਸ਼ਗਨ ਸਕੀਮ ਦੇ ਲਾਭਪਾਤਰੀਆਂ ਦੇ 55 ਕਰੋੜ ਰੁਪਏ ਦੇ ਬਕਾਏ ਖੜ•ੇ ਹਨ। ਦਲਿਤ ਵਿਦਿਆਰਥੀਆਂ ਦੇ ਵਜ਼ੀਫਿਆਂ ਦੀ ਰਾਸ਼ੀ ਵਜੋਂ ਸਰਕਾਰ ਨੇ 1285 ਕਰੋੜ ਰੁਪਏ ਦੇਣੇ ਹਨ। ਇਸ ਤੋਂ ਇਲਾਵਾ 1140 ਕਰੋੜ ਰੁਪਏ ਬੁਢਾਪਾ ਪੈਨਸ਼ਨ ਦੇ ਦੇਣੇ ਹਨ। ਉਹਨਾਂ ਕਿਹਾ ਕਿ ਇਸੇ ਤਰ•ਾਂ ਸਰਕਾਰੀ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ ਦੀਆਂ ਚਾਰ ਕਿਸ਼ਤਾਂ ਨਹੀਂ ਦਿੱਤੀਆਂ ਗਈਆਂ ਹਨ, ਜਿਹਨਾਂ ਦੀ ਰਾਸ਼ੀ 4 ਹਜ਼ਾਰ ਕਰੋੜ ਰੁਪਏ ਬਣਦੀ ਹੈ। ਪਿਛਲੇ 2 ਸਾਲਾਂ ਤੋਂ ਤਨਖਾਹ ਕਮਿਸ਼ਨ ਨੂੰ ਵੀ ਲਾਗੂ ਨਹੀਂ ਕੀਤਾ ਗਿਆ ਹੈ।
ਪੰਜਾਬ ਦੇ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਵੱਲੋਂ 'ਘਰ ਘਰ ਰੁਜ਼ਗਾਰ' ਦਾ ਵਾਅਦਾ ਕਰਕੇ ਦਿੱਤੇ ਜਾ ਰਹੇ ਧੋਖੇ ਬਾਰੇ ਬੋਲਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੇ ਝੂਠਾ ਦਾਅਵਾ ਕੀਤਾ ਹੈ ਕਿ ਇਸ ਨੇ 4ਥ20 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਹੈ। ਜਿਸ ਤਹਿਤ ਇਸ ਨੇ ਦੱਸਿਆ ਹੈ ਕਿ 1ਥ30 ਲੱਖ ਨੌਜਵਾਨਾਂ ਨੂੰ ਪ੍ਰਾਈਵੇਟ ਕੰਪਨੀਆਂ ਵਿਚ ਰੁਜ਼ਗਾਰ ਦਿਵਾਇਆ ਗਿਆ ਹੈ ਅਤੇ 2ਥ80 ਲੱਖ ਨੌਜਵਾਨਾਂ ਨੂੰ ਕੇਂਦਰ ਸਰਕਾਰ ਦੀ ਇੱਕ ਸਕੀਮ ਮੁਤਾਬਿਕ ਕਰਜ਼ੇ ਦੇ ਕੇ ਰੁਜ਼ਗਾਰ ਉੱਤੇ ਲਾਇਆ ਗਿਆ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਇਹ ਉਹਨਾਂ ਨਾਲ ਸਰਾਸਰ ਧੋਖਾ ਕੀਤਾ ਹੈ।