ਚੰਡੀਗੜ•, 10 ਅਗਸਤ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸੀਆਂ ਵੱਲੋਂ ਸਰਕਾਰੀ ਖ਼ਜ਼ਾਨੇ ਦੀ ਕੀਮਤ ਪੰਜਾਬ ਦੇ ਕਿਸਾਨਾਂ ਨੂੰ ਤਾਰਨੀ ਪੈ ਰਹੀ ਹੈ ਅਤੇ ਸਰਕਾਰ ਪਰਾਲੀ ਸੰਭਾਲਣ ਵਾਲੀ ਮਸ਼ੀਨਨਰੀ 'ਤੇ 300 ਕਰੋੜ ਰੁਪਏ ਸਬਸਿਡੀ ਦੇਣ ਤੋਂ ਇਹ ਕਹਿ ਕੇ ਭੱਜ ਗਈ ਹੈ ਕਿ ਇਹ ਪੈਸਾ ਉਹ ਕੋਰੋਨਾ ਨਾਲ ਨਜਿੱਠਣ ਲਈ ਵਰਤ ਰਹੀ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਸਰਕਾਰ ਨੇ ਸੁਪਰੀਮ ਕੋਰਟ ਵਿਚ ਬਿਆਨ ਦਿੱਤਾ ਹੈ ਕਿ ਉਸਨੇ 23500 ਪਰਾਲੀ ਸੰਭਾਲ ਮਸ਼ੀਨਾਂ ਲਈ ਰੱਖੇ ਫੰਡ ਕੋਰੋਨਾ ਨਾਲ ਨਜਿੱਠਣ ਲਈ ਵਰਤ ਲਏ ਹਨ ਜਦਕਿ ਅਸਲੀਅਤ ਇਹ ਹੈ ਕਿ ਉਸਨੇ ਇਸ ਮਕਸਦ ਵਾਸਤੇ ਕੇਂਦਰ ਸਰਕਾਰ ਵੱਲੋਂ ਦਿੱਤੇ ਫੰਡ ਹਾਲੇ ਤੱਕ ਪੂਰੀ ਤਰ•ਾਂ ਨਹੀਂ ਵਰਤੇ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ ਨੂੰ ਗੁੰਮਰਾਹ ਕਰ ਰਹੀ ਹੈ ਕਿਉਂਕਿ ਇਸ ਨੇ ਹਾਲੇ ਤੱਕ ਡਿਜ਼ਾਸਟਰ ਮੈਨੇਜਮੈਂਟ ਫੰਡ ਵਿਚ ਇਕੱਠੇ ਹੋਏ 6000 ਕਰੋੜ ਰੁਪਏ ਨਹੀਂ ਵਰਤੇ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਇਹ ਵੀ ਮੰਨਿਆ ਹੈ ਕਿ ਉਸਨੇ ਮੁੱਖ ਮੰਤਰੀ ਰਾਹਤ ਫੰਡ ਵਿਚ ਇਕੱਤਰ ਹੋਏ 60 ਕਰੋੜ ਰੁਪਏ ਵੀ ਹਾਲੇ ਨਹੀਂ ਵਰਤੇ ਜੋ ਸਿਰਫ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਵਾਸਤੇ ਵਰਤੇ ਜਾਣੇ ਹਨ।
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਥੇ ਹੀ ਬੱਸ ਨਹੀਂ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਇਸ ਮਹਾਂਮਾਰੀ ਨਾਲ ਨਜਿੱਠਣ ਵਾਸਤੇ ਵੱਖ ਵੱਖ ਹੈਡ ਹੇਠ ਫੰਡ ਪੰਜਾਬ ਸਰਕਾਰ ਨੇ ਪ੍ਰਾਪਤ ਕੀਤੇ ਹਨ। ਸਰਕਾਰ ਨੇ ਹਾਲੇ ਤੱਕ ਇਹ ਪੈਸਾ ਪੂਰੀ ਤਰ•ਾਂ ਨਹੀਂ ਖਰਚਿਆ ਅਤੇ ਇਸਦੀ ਵਰਤੋਂ ਦਾ ਸਰਟੀਫਿਕੇਟ ਵੀ ਜਮ•ਾਂ ਨਹੀਂ ਕਰਵਾਇਆ।
ਅਕਾਲੀ ਆਗੂ ਨੇ ਕਿਹਾ ਕਿ ਇਹਨਾਂ ਤੱਥਾਂ ਦੀ ਰੋਸ਼ਨੀ ਵਿਚ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਸਰਕਾਰ ਕਿਸਾਨਾਂ ਨੂੰ ਪਰਾਲੀ ਸੰਭਾਲ ਮਸ਼ੀਨਾਂ ਸਬਸਿਡੀ 'ਤੇ ਖਰੀਦਣ ਵਾਸਤੇ ਫੰਡ ਜਾਰੀ ਕਰਨ ਤੋਂ ਭੱਜ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਇਸਦਾ ਜਵਾਬ ਦੇਣਾ ਚਾਹੀਦਾ ਹੈ ਕਿ ਉਹ ਜਦੋਂ ਪਰਾਲੀ ਸੰਭਾਲ ਮਸ਼ੀਨਰੀ ਦੀ ਖਰੀਦ ਲਈ ਪੈਸਾ ਜਾਰੀ ਨਹੀਂ ਕਰ ਸਕਦੀ ਤਾਂ ਫਿਰ ਉਹ ਪਰਾਲੀ ਸਾੜਨ 'ਤੇ ਕਿਸਾਨਾਂ ਖਿਲਾਫ ਸਖ਼ਤ ਕਾਰਵਾਈਆਂ ਕਿਉਂ ਕਰਦੀ ਹੈ ? ਉਹਨਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਦਾ ਸੂਬੇ ਦੇ ਵਾਤਾਵਰਣ 'ਤੇ ਵੀ ਮਾਰੂ ਅਸਰ ਪਵੇਗਾ ਤੇ ਇਸ ਨਾਲ ਪ੍ਰਦੂਸ਼ਣ ਵਿਚ ਵਾਧਾ ਹੋਵੇਗਾ। ਉਹਨਾਂ ਕਿਹਾ ਕਿ ਅਕਾਲੀ ਦਲ ਕਾਂਗਰਸ ਸਰਕਾਰ ਦੇ ਇਸ ਕਿਸਾਨ ਵਿਰੋਧੀ ਕਦਮ ਦੀ ਨਿਖੇਧੀ ਕਰਦਾ ਹੈ ਅਤੇ ਪਾਰਟੀ ਨੇ ਸਰਕਾਰ ਨੂੰ ਪਰਾਲੀ ਸੰਭਾਲ ਮਸ਼ੀਨਰੀ ਦੀ ਖਰੀਦ ਵਾਸਤੇ ਪੈਸੇ ਜਾਰੀ ਕਰਨ ਵਾਸਤੇ ਆਖਿਆ ਤੇ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਤਾਂ ਫਿਰ ਸਰਕਾਰ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ।
ਅਕਾਲੀ ਆਗੂ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਕਾਂਗਰਸੀਆਂ ਅਤੇ ਸ਼ਰਾਬ ਤੇ ਰੇਤ ਮਾਫੀਆ ਨਾਲ ਰਲ ਕੇ ਸਰਕਾਰੀ ਖ਼ਜ਼ਾਨੈ ਦੀ ਖੁੱਲ•ੀ ਲੁੱਟ ਦੀ ਆਗਿਆ ਦਿੱਤੀ ਹੈ। ਉਹਨਾਂ ਕਿਹਾ ਕਿ ਸ਼ਰਾਬ ਦੇ ਠੇਕੇਦਾਰਾਂ ਅਤੇ ਰੇਤ ਮਾਫੀਆ ਨੂੰ ਮਹਾਂਮਾਰੀ ਦੌਰਾਨ 676 ਕਰੋੜ ਰੁਪਏ ਦਾ ਸਿੱਧਾ ਲਾਭ ਦਿੱਤਾ ਗਿਆ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰ ਨੇ 5600 ਕਰੋੜ ਰੁਪਏ ਦਾ ਆਬਕਾਰੀ ਘਾਟਾ ਪੈਣ ਦਿੱਤਾ ਗਿਆ । ਉਹਨਾਂ ਕਿਹਾ ਕਿ ਇਹੀ ਅਸਲ ਕਾਰਨ ਹਨ ਕਿ ਅੱਜ ਸਰਕਾਰੀ ਖ਼ਜ਼ਾਨਾ ਖਾਲੀ ਹੈ ਨਾ ਕਿ ਕੋਰੋਨਾਲ ਨਾਲ ਜੰਗ ਇਸਦਾ ਕਾਰਨ ਹੈ।