ਸਰਕਾਰ ਚੱਢਾ ਡਿਸਟੀਲਰੀ ਤੇ ਦੋ ਕਾਂਗਰਸੀ ਵਿਧਾਇਕਾਂ ਦੇ ਚਹੇਤਿਆਂ ਦੀ ਨਜਾਇਜ਼ ਡਿਸਟੀਲਰੀ ਕਮ ਬੋਟਲਿੰਗ ਪਲਾਂਟ ਦੇ ਕੇਸਾਂ ਨੂੰ ਵੀ ਦਬਾਉਣ ਲਈ ਯਤਨਸ਼ੀਲ
ਸ਼ਰਾਬ ਮਾਫੀਆ ਬੇਨਕਾਬ ਕਰਨ 'ਤੇ ਸੀਨੀਅਰ ਪੱਤਰਕਾਰ ਮਨੀਸ਼ ਸਰਹਿੰਦੀ ਨੂੰ ਨੋਟਿਸ ਦੇਣ ਦੀ ਕੀਤੀ ਜ਼ੋਰਦਾਰ ਨਿਖੇਧੀ
ਚੰਡੀਗੜ•, 8 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਕਿ ਕਾਂਗਰਸ ਸਰਕਾਰ 5600 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਨੂੰ ਦਬਾਉਣ ਲਈ ਪੱਬਾਂ ਭਾਰ ਹੋਈ ਪਈ ਹੈ ਜਦਕਿ ਉਹ ਡਿਸਟੀਲਰੀਆਂ ਦੇ ਮਾਲਕਾਂ ਤੇ ਉਹਨਾਂ ਕਾਂਗਰਸੀਆਂ ਖਿਲਾਫ ਕਾਰਵਾਈ ਵੀ ਕਰਨ ਵਿਚ ਅਸਫਲ ਰਹੀ ਹੈ ਜੋ ਸ਼ਰਾਬ ਦੀ ਸਮਗਲਿੰਗ ਕਰ ਰਹੇ ਹਨ ਤੇ ਨਜਾਇਜ਼ ਸ਼ਰਾਬ ਬਣਾ ਤੇ ਬੋਟਲਿੰਗ ਕਰ ਕੇ ਵੇਚ ਰਹੇ ਹਨ।
ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ 5600 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ 'ਤੇ ਬਿਲਕੁਲ ਚੁੱਪ ਬੈਠੀ ਹੈ ਤੇ ਹੁਣ ਮੁੱਖ ਮੰਤਰੀ ਦੇ ਧਾਰਮਿਕ ਸਲਾਹਕਾਰ ਦੇ ਪਰਿਵਾਰ ਦੀ ਮਲਕੀਅਤ ਵਾਲੀ ਡਿਸਟੀਲਰੀ ਤੇ ਦੋ ਕਾਂਗਰਸੀ ਵਿਧਾਇਕਾਂ ਮਦਨ ਲਾਲ ਜਲਾਲਪੁਰ ਤੇ ਹਰਦਿਆਲ ਕੰਬੋਜ ਦੇ ਨਜ਼ਦੀਕੀਆਂ ਵੱਲੋਂ ਚਲਾਈ ਜਾ ਰਹੀ ਨਜਾਇਜ਼ ਡਿਸਟੀਲਰੀ ਕਮ ਬੋਟਲਿੰਗ ਪਲਾਂਟ ਨਾਲ ਸਬੰਧਤ ਦੋ ਗੰਭੀਰ ਮਾਮਲਿਆਂ ਨੂੰ ਵੀ ਦਬਾਉਣ ਦੇ ਚੱਕਰ ਵਿਚ ਹੈ।
ਡਾ. ਚੀਮਾ ਨੇ ਕਿਹਾ ਕਿ ਉਹਨਾਂ ਨੂੰ ਮਿਲੀ ਜਾਣਕਾਰੀ ਦੇ ਮੁਤਾਬਕ ਪੁਲਿਸ ਨੇ ਹਾਲੇ ਤੱਕ ਚੱਢਾ ਡਿਸਟੀਲਰੀ ਦੇ ਨਾਲ ਲੱਗਦੀ ਖੰਡ ਮਿੰਲ ਵਿਚੋਂ ਦੋ ਟਰੱਕ ਸ਼ਰਾਬ ਫੜੇ ਜਾਣ ਦੇ ਮਾਮਲੇ ਵਿਚ ਕਿਸੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਪੁਲਿਸ ਤੇ ਆਬਕਾਰੀ ਵਿਭਾਗ ਇਕ ਦੂਜੇ ਸਿਰ ਜ਼ਿੰਮੇਵਾਰੀ ਸੁੱਟ ਰਹੇ ਹਨ ਤਾਂ ਕਿ ਕੇਸ ਕਮਜ਼ੋਰ ਕੀਤਾ ਜਾ ਸਕੇ ਅਤੇ ਡਿਸਟੀਲਰੀ ਮੈਨੇਜਮੈਂਟ ਨੂੰ ਬਿਨਾਂ ਨੁਕਸਾਨ ਦੇ ਛੱਡ ਦਿੱਤਾ ਜਾਵੇ। ਉਹਨਾਂ ਕਿਹਾ ਕਿ ਇਸੇ ਤਰ•ਾਂ ਰਾਜਪੁਰਾ ਵਿਚ ਫੜੀ ਗਈ ਨਜਾਇਜ਼ ਡਿਸਟੀਲਰੀ ਦੇ ਮਾਮਲੇ ਵਿਚ ਸੂਬਾ ਪੁਲਿਸ ਤੇ ਆਬਕਾਰੀ ਵਿਭਾਗ ਨੇ ਹਾਲੇ ਤੱਕ ਕਾਂਗਰਸੀ ਵਿਧਾਇਕ ਜਲਾਲਪੁਰ ਤੇ ਕੰਬੋਜ ਨੂੰ ਪੁੱਛ ਗਿੱਛ ਵਾਸਤੇ ਨਹੀਂ ਸੱਦਿਆ।
ਅਕਾਲੀ ਨੇਤਾ ਨੇ ਕਿਹਾ ਕਿ ਬਜਾਏ ਕਾਂਗਰਸੀ ਨੇਤਾਵਾਂ ਖਿਲਾਫ ਕਾਰਵਾਈ ਕਰਨ ਤੇ ਆਬਕਾਰੀ ਵਿਭਾਗ ਨੇ ਸੀਨੀਅਰ ਪੱਤਰਕਾਰ ਮਨੀਸ਼ ਸਰਹਿੰਦੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਤੇ ਸ਼ਰਾਬ ਮਾਫੀਆ ਬਾਰੇ ਉਹਨਾਂ ਕੋਲ ਉਪਲਬਧ ਜਾਣਕਾਰੀ ਦੇ ਸਰੋਤ ਦੱਸਣ ਲਈ ਕਿਹਾ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪਹਿਲਾਂ ਇਸੇ ਤਰੀਕੇ ਪੱਤਰਕਾਰ ਜੈ ਸਿੰਘ ਛਿੱਬਰ ਨੂੰ ਧਮਕਾਉਣ ਦਾ ਯਤਨ ਕੀਤਾ ਸੀ ਤੇ ਹੁਣ ਦੂਜੇ ਪੱਤਰਕਾਰਾਂ ਨੂੰ ਵਿਧਾਇਕਾਂ ਤੇ ਉਹਨਾਂ ਦੇ ਚਹੇਤਿਆਂ ਬਾਰੇ ਲਿਖਣ 'ਤੇ ਧਮਕਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਪ੍ਰੈਸ ਦੀ ਆਜ਼ਾਦੀ 'ਤੇ ਇਸ ਹਮਲੇ ਦੀ ਜ਼ੋਰਦਾਰ ਨਿਖੇਧੀ ਕਰਦਾ ਹੈ ਤੇ ਵੁਹ ਪੱਤਰਕਾਰਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ•ਾ ਹੋਵੇਗਾ ਤਾਂ ਕਿ ਉਹਨਾਂ ਨੂੰ ਕਿਸੇ ਤਰੀਕੇ ਕੋਈ ਨੁਕਸਾਨ ਨਾਲ ਪਹੁੰਚਾਇਆ ਜਾ ਸਕੇ।