• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਕਿਸਾਨ ਅੰਦੋਲਨ ਲਈ ਯੋਗਦਾਨ ਪਾ ਰਹੇ ਲੋਕਾਂ ਨੂੰ ਕੇਂਦਰ ਤੇ ਕਾਂਗਰਸ ਸਰਕਾਰ ਨਿਸ਼ਾਨਾ ਬਣਾ ਰਹੀ ਹੈ : ਬਿਕਰਮ ਸਿੰਘ ਮਜੀਠੀਆ

Updated: 08-01-2021
  • Share
  • Tweet

ਮਜੀਠੀਆ ਹਲਕੇ ਦੇ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨਾਲ ਦੁੱਖ ਕੀਤੀ ਸਾਂਝਾ

ਅੰਮ੍ਰਿਤਸਰ, 8 ਜਨਵਰੀ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਜੋ ਲੋਕ ਕਿਸਾਨ ਅੰਦੋਲਨ ਲਈ ਯੋਗਦਾਨ ਪਾ ਰਹੇ ਹਨ, ਉਹਨਾਂ ਨੁੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਪੰਜਾਬ ਦੀ ਕਾਂਗਰਸ ਸਰਕਾਰ ਆਪਣਾ ਨਿਸ਼ਾਨਾ ਬਣਾ ਰਹੇ ਹਨ।




ਮਜੀਠੀਆ ਹਲਕੇ ਦੇ ਪਿੰਡ ਰੂਪਾਵਾਲੀ ਖੁਰਦ ਦੇ ਕਿਸਾਨ ਮੰਗਲ ਸਿੰਘ ਜੋ ਚਲ ਰਹੇ ਕਿਸਾਨ ਸੰਘਰਸ਼ ਵਿਚ ਸ਼ਹੀਦ ਹੋ ਗਏ, ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮਜੀਠੀਆ ਨੇ ਭਾਜਪਾ ਆਗੂਆਂ ਖਿਲਾਫ ਰੋਸ ਪ੍ਰਦਰਸ਼ਨ ਕਰਨ ਵਾਲੇ ਪੰਜਾਬੀਆਂ ਖਿਲਾਫ ਇਰਾਦਾ ਕਤਲ ਦੇ ਕੇਸ ਦਰਜ ਕੀਤੇ ਜਾਣ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਆੜ੍ਹਤੀਆਂ, ਅਕਾਦਮਿਕ ਸ਼ਖਸੀਅਤਾਂ, ਗਾਇਕਾਂ ਤੇ ਗੀਕ ਲੇਖਕਾਂ ਸਮੇਤ ਸਮਾਜ ਦੇ ਜੋ ਵੀ ਵਰਗ ਕਿਸਾਨਾਂ ਦੀ ਹਮਾਇਤ ਕਰ ਰਹੇ ਹਨ, ਉਹਨਾਂ ਨੁੰ  ਚੁਣ ਚੁਣ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਹਨਾਂ ਹਿਕਾ ਕਿ ਕਿਸਾਨ ਅੰਦੋਲਨ ਬਾਰੇ ਕਿਸਾਨ ਐਂਥਮ ਲਿਖਣ ਵਾਲੇ ਲੇਖਕ ਸ਼੍ਰੀ ਬਰਾੜ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਕੇ ਉਸ ਨਾਲ ਮਾਰ ਕੁੱਟ ਕੀਤੀ। ਉਹਨਾਂ ਕਿਹਾ ਕਿ ਜਿਹਨਾਂ ਲੋਕਾਂ ਨੇ ਸਿੰਘੂ ਤੇ ਟਿਕਰੀ ਬਾਰਡਰਾਂ ’ਤੇ ਲੰਗਰ ਲਗਾਏ ਉਹਨਾਂ ਨੂੰ ਵੀ ਕੇਂਦਰ ਸਰਕਾਰ ਤੇ ਰਾਜ ਸਰਕਾਰ ਨਿਸ਼ਾਨਾ ਬਣਾ ਰਹੇ ਹਨ।




ਸ੍ਰੀ ਮਜੀਠੀਆ ਨੇ ਭਾਜਪਾ ਨੂੰ ਆਖਿਆ ਕਿ ਉਹ ਹਊਮੈ ਨੁੰ ਇਕ ਪਾਸੇ ਰੱਖੇ ਤੇ ਕੜਾਕੇ ਦੀ ਠੰਢ ਵਿਚ ਪਿਛਲੇ 40 ਤੋਂ ਵੱ ਦਿਨਾਂ ਤੋਂ ਬੈਠੇ ਕਿਸਾਨਾਂ ਨਾਲ ਗੱਲਬਾਤ ਕਰੇ ਕਿਉਂਕਿ ਹੁਣ ਤੱਕ 60 ਤੋਂ ਜ਼ਿਆਦਾ ਕਿਸਾਨ ਸ਼ਹੀਦ ਹੋ ਗਏ ਹਨ।  ਉਹਨਾਂ ਕਿਹਾ ਕਿ ਕੇਂਦਰ ਕਿਸਾਨਾਂ ਦੀਆਂ ਤਕਲੀਫਾਂ ਪ੍ਰਤੀ ਬੇਰੁਖੀ ਅਪਣਾ ਰਿਹਾ ਹੈ ਤੇ ਉਹਨਾਂ ਨਾਲ ਥੋਥੀ ਗੱਲਬਾਤ ਕਰ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਥਕਾਇਆ ਜਾ ਸਕੇ। ਉਹਨਾਂ ਨੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਵੀ ਨਿਖੇਧੀ ਕੀਤੀ ਤੇ ਇਹ ਪ੍ਰਭਾਵ ਦਿੱਤਾ ਜਾ ਰਿਹਾ ਹੈ ਕਿ ਉਹ ਅੜ ਰਹੇ ਹਨ ਜਦਕਿ ਅਸਲੀਅਤ ਹੈ ਕਿ ਕੇਂਦਰ ਸਰਕਾਰ ਨੇ ਹੰਕਾਰੀ ਰਵੱਈਆ ਅਪਣਾਇਆ ਹੋਇਆ ਹੈ ਅਤੇ ਉਹ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਸਮਝਣ ਲਈ ਤਿਆਰ ਨਹੀਂ ਹੈ।

ਸ੍ਰੀ ਮਜੀਠੀਆ ਨੇ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ  ਨੂੰ ਹਰ ਮਦਦ ਦੇਣ ਦਾ ਭਰੋਸਾ ਦੁਆਇਆ ਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਿਆਂ ਦੀ ਇਸ ਲੜਾਈ ਵਿਚ ਉਹਨਾਂ ਦੇ ਨਾਲ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ, ਜੋ ਮੌਕੇ ’ਤੇ ਹਾਜ਼ਰ ਸਨ, ਨੇ ਪੀੜਤ ਪਰਿਵਾਰ ਨੂੰ ਇਕ ਲੱਖ ਰੁਪਏ ਦਾ ਚੈਕ ਸੌਂਪਿਆ।

Recent Post
ਕਿਸ਼ਾਨ ਸ਼ਕਤੀ ਵਿਚ ਭਾਜਪਾ ਦਾ ਸਫਾਇਆ ਕਰਨ ਦੀ ਤਾਕਤ : ਸੁਖਬੀਰ ਸਿੰਘ ਬਾਦਲ
ਮੁੱਖ ਮੰਤਰੀ ਦੱਸਣ ਕਿ ਉਹ ਆਪਣੇ ਜੱਦੀ ਜ਼ਿਲ੍ਹੇ ਵਿਚ ਰੇ ਮਾਫੀਆ ਨੂੰ ਕੰਟਰੋਲ ਕਰਨ ਵਿਚ ਫੇਲ੍ਹ ਕਿਉਂ ਹੋਏ : ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਨੇ ਰਿਪਬਲਿਕ ਟੀ ਵੀ ਦੇ ਸੰਪਾਦਕ ਅਰਨਬ ਗੋਸਵਾਮੀ ਦੇ ਕਾਲ ਗੇਟ ਸਕੈਂਡਲ ਦੀ ਸੁਪਰੀਮ ਕੋਰਟ ਤੋਂ ਜਾਂਚ ਮੰਗੀ
ਕਿਸਾਨ ਮਾਰਚ ਨੂੰ ਰੋਕ ਦੇ ਸੰਵਿਧਾਨ ਦੀ ਉਲੰਘਣਾ ਨਾ ਕਰੇ ਕੇਂਦਰ : ਅਕਾਲੀ ਦਲ
ਪਠਾਨਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਅਸ਼ੋਕ ਸ਼ਰਮਾ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭੁਪਿੰਦਰ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਵਿਚ ਖੇਤੀ ਕਾਨੂੰਨਾਂ ਖਿਲਾਫ ਸਟੈਂਡ ਲੈਣਾ ਚਾਹੀਦਾ ਸੀ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.