• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਖੁਸ਼ੀ ਦੀ ਗੱਲ ਹੈ ਕਿ ਲੁਧਿਆਣਾ ਦੇ ਆਧੁਨਿਕ ਬੁੱਚੜਖਾਨੇ ਦਾ ਉਦਘਾਟਨ ਹੋ ਰਿਹਾ ਹੈ, ਪਰ ਲਾਡੋਵਾਲ ਫੂਡ ਪਾਰਕ ਦਾ ਉਦਘਾਟਨ ਲਟਕਾਉਣਾ ਨਹੀਂ ਸੀ ਚਾਹੀਦਾ: ਹਰਸਿਮਰਤ ਬਾਦਲ

Updated: 24-01-2020
  • Share
  • Tweet

ਮੁੱਖ ਮੰਤਰੀ ਨੂੰ ਕਿਹਾ ਕਿ ਉਹ ਪੀਏਆਈਸੀ ਨੂੰ ਪਾਰਕ ਚਾਲੂ ਕਰਨ ਦਾ ਨਿਰਦੇਸ਼ ਦੇਣ ਅਤੇ ਇਸ ਦੇ ਉਦਘਾਟਨ ਵਿਚ ਹੋਈ ਦੇਰੀ ਦੀ ਜਾਂਚ ਕਰਵਾਉਣ

ਚੰਡੀਗੜ੍ਹ/24 ਜਨਵਰੀ: ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਕਾਂਗਰਸ ਸਰਕਾਰ ਕੱਲ੍ਹ ਨੂੰ ਲੁਧਿਆਣਾ ਦੇ ਆਧੁਨਿਕ ਬੁੱਚੜਖਾਨੇ ਦਾ ਉਦਘਾਟਨ ਕਰ ਰਹੀ ਹੈ, ਜਿਸ ਵਾਸਤੇ ਉਹਨਾਂ ਦੇ ਮੰਤਰਾਲੇ ਵੱਲੋਂ 7.93 ਕਰੋੜ ਰੁਪਏ ਦੀ ਗਰਾਂਟ ਦਿੱਤੀ ਗਈ  ਹੈ, ਪਰ ਸਰਕਾਰ ਅਜੇ ਵੀ ਫੂਡ ਪ੍ਰੋਸੈਸਿੰਗ ਮੰਤਰਾਲੇ ਸਦਕਾ ਹੋਂਦ ਵਿੱਚ ਆਏ ਲਾਡੋਵਾਲ ਮੈਗਾ  ਫੂਡ ਪਾਰਕ ਦਾ ਉਦਘਾਟਨ ਕਰਨ ਤੋਂ ਪੈਰ ਖਿੱਚ ਰਹੀ ਹੈ, ਜੋ ਕਿ ਸਹੀ ਨਹੀਂ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਲੁਧਿਆਣਾ ਦੇ ਆਧੁਨਿਕ ਬੁੱਚੜਖਾਨੇ ਨੂੰ ਬਣਾਉਣ ਉੱਤੇ 19.50 ਕਰੋੜ ਰੁਪਏ ਦਾ ਖਰਚਾ ਆਇਆ ਹੈ, ਜਿਸ ਵਿੱਚੋਂ 7.93 ਕਰੋੜ ਰੁਪਏ ਦੀ ਗਰਾਂਟ ਫੂਡ ਪ੍ਰੋਸੈਸਿੰਗ ਮੰਤਰਾਲੇ ਵੱਲੋਂ ਦਿੱਤੀ ਗਈ ਹੈ। ਇਸ ਪ੍ਰਾਜੈਕਟ ਦਾ ਉਦਘਾਟਨ ਪ੍ਰੋਸੈਸਿੰਗ ਇੰਡਸਟਰੀ ਅਤੇ ਖਪਤਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਦੂਰ ਕਰੇਗਾ। ਇਸ ਦੇ ਨਾਲ ਹੀ ਲਾਡੋਵਾਲ ਮੈਗਾ ਫੂਡ ਪਾਰਕ ਦੇ ਉਦਘਾਟਨ ਵਿਚ ਹੋ ਰਹੀ ਬੇਲੋੜੀ ਦੇਰੀ ਪੰਜਾਬ ਅੰਦਰ ਫੂਡ ਪ੍ਰੋਸੈਸਿੰਗ ਇੰਡਸਟਰੀ, ਅਗਾਂਗਵਧੂ ਕਿਸਾਨਾਂ ਅਤੇ ਉਹਨਾਂ ਨੌਜਵਾਨਾਂ ਦਾ ਨੁਕਸਾਨ ਕਰ ਰਹੀ ਹੈ, ਜਿਹਨਾਂ ਨੂੰ ਇਸ ਸਹੂਲਤ ਦੇ ਸ਼ੁਰੂ ਹੋਣ ਨਾਲ ਨੌਕਰੀਆਂ ਮਿਲਣੀਆਂ ਸਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਾਮਲੇ ਵਿਚ ਦਖ਼ਲ ਦੇਣ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਪੀਏਆਈਸੀ) ਨੂੰ ਤੁਰੰਤ ਇਸ ਫੂਡ ਪਾਰਕ ਨੂੰ ਚਾਲੂ ਕਰਨ ਦਾ ਨਿਰਦੇਸ਼ ਦੇਣ ਲਈ ਆਖਦਿਆਂ ਬੀਬਾ ਬਾਦਲ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਉਦਘਾਟਨ ਇੰਨਾ ਕਿਉਂ ਲਟਕਾਇਆ ਗਿਆ ਹੈ, ਇਸ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ।

ਬੀਬਾ ਬਾਦਲ ਨੇ ਕਿਹਾ ਕਿ ਉਹਨਾਂ ਨੇ ਫੂਡ ਪਾਰਕ ਦੇ ਨਿਰਮਾਣ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਸੀ, ਜਿਸ ਵਾਸਤੇ ਫੂਡ ਪ੍ਰੋਸੈਸਿੰਗ ਮੰਤਰਾਲੇ ਨੇ ਪੀਏਆਈਸੀ ਨੂੰ 50 ਕਰੋੜ ਰੁਪਏ ਦੀ ਗਰਾਂਟ ਦਿੱਤੀ ਸੀ। ਉਹਨਾਂ ਕਿਹਾ ਕਿ ਇਹ ਪਾਰਕ ਨੂੰ ਨਵੰਬਰ 2015 ਵਿਚ ਪ੍ਰਵਾਨਗੀ ਮਿਲੀ ਸੀ ਅਤੇ ਇਸ ਨੇ ਮਈ 2018 ਤਕ ਮੁਕੰਮਲ ਹੋਣਾ ਸੀ। ਉਹਨਾਂ ਕਿਹਾ ਕਿ ਪੀਏਆਈਸੀ ਵੱਲੋਂ ਨਿਰਧਾਰਿਤ ਸਮਾਂ ਸੀਮਾ ਦੀ ਪਾਲਣਾ ਨਾ ਕਰਨ ਕਰਕੇ ਇਹ ਦੇਰੀ ਹੋਈ ਹੈ। ਇੱਥੇ ਬਹੁਤ ਸਾਰੀਆਂ ਸਹੂਲਤਾਂ ਮੁਕੰਮਲ ਹੋ ਚੁੱਕੀਆਂ ਹਨ , ਪਰੰਤੂ ਇਸ ਦੇ ਉਦਘਾਟਨ ਵਿਚ ਦੇਰੀ ਹੋਣ ਕਰਕੇ ਇੰਡਸਟਰੀ ਇਹਨਾਂ ਸਹੂਲਤਾਂ ਦਾ ਇਸਤੇਮਾਲ ਨਹੀਂ ਕਰ ਪਾ ਰਹੀ ਹੈ।

Recent Post
ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਲਈ ਭਾਜਪਾ ਤੇ ਕਾਂਗਰਸ ਆਪਸ ’ਚ ਰਲੇ : ਸੁਖਬੀਰ ਸਿੰਘ ਬਾਦਲ
ਸਰਕਾਰ ਦੀ ਵੱਡੀ ਨੈਤਿਕ ਹਾਰ: ਅਕਾਲੀ ਦਲ ਨੇ
ਮੁੱਖ ਮੰਤਰੀ ਦਖਲ ਦੇ ਕੇ ਪੁਲਿਸ ਕਮਿਸ਼ਨਰ ਨੂੰ ਮਿੱਠੂ ਮਦਾਨ ਖਿਲਾਫ ਕੇਸ ਦਰਜ ਕਰਨ ਦੀ ਹਦਾਇਤ ਦੇਣ : ਅਕਾਲੀ ਦਲ
ਹਰਿਆਣਾ ਪੁਲਸ ਵਲੋਂ ਕਿਸਾਨਾਂ ਖਿਲਾਫ ਦਮਨਕਾਰੀ ਤਾਕਤ ਦੀ ਵਰਤੋਂ ਕਰਨ ਲਈ ਸੁਖਬੀਰ ਸਿੰਘ ਬਾਦਲ ਨੇ ਕੀਤੀ ਨਿਖੇਧੀ
ਭਾਈ ਰਾਜੋਆਣਾ ਨੁੰ ਮਨੁੱਖਤਾ ਦੇ ਆਧਾਰ ’ਤੇ ਰਿਹਾਅ ਕੀਤਾਜਾਵੇ : ਅਕਾਲੀ ਦਲ
ਭਾਈ ਰਾਜੋਆਣਾ ਦੀ ਰਿਹਾਈ ਲਈ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਰਾਸ਼ਟਰਪਤੀ ਨਾਲ ਕਰੇਗਾ ਮੁਲਾਕਾਤ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.