ਅਰਵਿੰਦ ਕੇਜਰੀਵਾਲ ਵੱਲੋਂ ਕੈਬਨਿਟ ਵਿਚ ਫੈਸਲਾ ਹੋਣ ਦੇ ਬਾਵਜਦ ਵੀ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਨਾ ਦੇਣ ਕੀਤੀ ਨਿਖੇਧੀ
ਕਿਹਾ ਕਿ ਗਾਂਧੀ ਪਰਿਵਾਰ ਨੇ ਯੋਜਨਾਬੱਧ ਤਰੀਕੇ ਨਾਲ 1 ਤੋਂ 4 ਨਵੰਬਰ 1984 ਤੱਕ ਸਿੱਖ ਕਤਲੇਆਮ ਕਰਵਾਇਆ
ਚੰਡੀਗੜ•, 1 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਗ੍ਰਹਿ ਮੰਤਰਾਲੇ ਨੂੰ ਬੇਨਤੀ ਕੀਤੀ ਕਿ ਸੀਨੀਅਰ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਤੇ ਕਮਲਨਾਥ ਦੇ ਖਿਲਾਫ ਤੇਜ਼ੀ ਨਾਲ ਕੇਸ ਚਲਾਏ ਜਾਣ ਅਤੇ ਕਿਹਾ ਕਿ ਕਾਂਗਰਸ ਵੱਲੋਂ ਕਰਵਾਏ 1984 ਦੇ ਸਿੱਖ ਕਤਲੇਆਮ ਦੇ ਪੀੜਤ 36 ਸਾਲ ਲੰਘਣ ਮਗਰੋਂ ਹਾਲੇ ਤੱਕ ਨਿਆਂ ਦੀ ਉਡੀਕ ਕਰ ਰਹੇ ਹਨ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ 1 ਤੋਂ 4 ਨਵੰਬਰ ਤੱਕ ਹੋਏ ਕਤਲੇਆਮ ਦੇ ਪੀੜਤਾਂ ਨਾਲ ਇਕਜੁੱਟਤਾ ਪਗਟ ਕੀਤੀ ਤੇ ਕਿਹਾ ਕਿ ਪਾਰਟੀ ਉਹਨਾਂ ਲਈ ਸੰਘਰਸ਼ ਲੜਦੀ ਰਹੇਗੀ ਅਤੇ ਯਕੀਨੀ ਬਣਾਏਗੀ ਕਿ ਇਸ ਕਤਲੇਆਮ ਵਿਚ ਸ਼ਾਮਲ ਕਾਂਗਰਸੀਆਂ ਨੂੰ ਸ਼ਜਾਵਾਂ ਮਿਲਣ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਮੋਹਰੀ ਹੋ ਕੇ ਲੜਾਈ ਲੜੀ ਤੇ ਕਾਂਗਰਸੀ ਆਗੂ ਸੱਜਣ ਕੁਮਾਰ ਤੇ ਹੋਰਨਾਂ ਨੂੰ ਜੇਲ•ਾਂ ਵਿਚ ਪਹੁੰਚਾਇਆ ਜਿਹਨਾਂ ਨੇ ਦਿੱਲੀ ਵਿਚ ਸਿੱਖਾਂ ਦਾ ਕਤਲੇਆਮ ਕੀਤਾ ਸੀ।
ਹੋਰ ਕੇਸਾਂ ਦੀ ਗੱਲ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਭਾਵੇਂ ਜਗਦੀਸ਼ ਟਾਈਟਲਰ ਤੇ ਕਮਲਨਾਥ ਦੇ ਖਿਲਾਫ ਗਵਾਹ ਸਾਹਮਣੇ ਆÂੈ ਪਰ ਕਾਂਗਰਸੀ ਆਪਣੇ ਖਿਲਾਫ ਕੇਸ ਲਟਕਵਾਉਣ ਵਿਚ ਸਫਲ ਹੋ ਗÂੈ ਜੋ ਕਿ ਬਹੁਤ ਹੀ ਮੰਦਭਾਗਾ ਹੈ। ਉਹਨਾਂ ਕਿਹਾ ਕਿ ਹਾਲ ਹੀ ਵਿਚ ਸੀਨੀਅਰ ਪੱਤਰਕਾਰ ਸੰਜੇ ਸੁਰੀ, ਜਿਹਨਾਂ ਨੇ ਸਿੱਖਾਂ ਦਾ ਕਤਲੇਆਮ ਅੱਖੀਂ ਵੇਖਿਆ ਸੀ, ਨੇ ਹਾਲ ਹੀ ਵਿਚ ਇਹ ਟਵੀਟ ਕੀਤਾ ਸੀ ਕਿ ਉਹਨਾਂ ਨੇ ਐਸ ਆਈ ਟੀ ਨੂੰ ਲਿਖ ਕੇ ਆਖਿਆ ਹੈ ਕਿ ਉਹਨਾਂ ਕੋਲ ਗਵਾਹ ਵਜੋਂ ਸਬੂਤ ਮੌਜੂਦ ਹੈ ਪਰ ਉਹਨਾਂ ਨੂੰ ਕਦੇ ਵੀ ਇਸ ਵਾਸਤੇ ਸੱਦਿਆ ਹੀ ਨਹੀਂ ਗਿਆ।
ਸ੍ਰੀ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੀ ਆਮ ਆਦਮੀ ਸਰਕਾਰ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਇਹ ਕਾਂਗਰਸ ਪਾਰਟੀ ਨਾਲ ਰਲੀ ਹੋਈ ਹੈ ਤੇ ਇਸਨੇ ਹਮੇਸ਼ਾ ਕਤਲੇਆਮ ਵਿਚ ਸ਼ਾਮਲ ਕਾਂਗਰਸੀਆਂ ਖਿਲਾਫ ਕੇਸਾਂ ਨੂੰ ਕਮਜ਼ੋਰ ਕਰਨ ਵਾਸਤੇ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੀੜਤਾਂ ਨਾਲ ਹਮਦਰਦੀ ਹੋਣ ਦੇ ਦਾਅਵੇ ਕਰ ਕੇ ਸਿੱਖ ਭਾਈਚਾਰੇ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਕੇਜਰੀਵਾਲ ਨੇ ਤਾਂ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦੇਣ ਤੋਂ ਵੀ ਨਾਂਹ ਕਰ ਦਿੱਤੀ ਹੈ ਹਾਲਾਂਕਿ ਇਸ ਬਾਰੇ ਉਹਨਾਂ ਦੇ ਮੰਤਰੀ ਮੰਡਲ ਵੱਲੋਂ ਹੀ ਫੈਸਲਾ ਲਿਆ ਗਿਆ ਸੀ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਇਹ ਫੈਸਲਾ ਲਾਗੂ ਕਰਨ ਤੋਂ ਨਾਂਹ ਕਰ ਦਿੱਤੀ ਹਾਲਾਂਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਹ ਮਾਮਲਾ ਹਾਈ ਕੋਰਟ ਵਿਚ ਪਾਇਆ ਜਿਸਨੇ ਦਿੱਲੀ ਰਕਾਰ ਨੂੰ ਮਾਮਲੇ ਦੀ ਘੋਖ ਵਾਸਤੇ ਆਖਿਆ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਕੇਜਰੀਵਾ ਨੇ ਹਮੇਸ਼ਾ ਦੋਗਲੀ ਨੀਤੀ ਅਪਣਾਈ ਤੇ ਉਹ ਦਿੱਲੀ ਵਿਚ ਕੁਝ ਤੇ ਪੰਜਾਬ ਵਿਚ ਕੁਝ ਹੋਰ ਬੋਲਣ ਲਈ ਮਸ਼ਹੂਰ ਹਨ।
ਸ੍ਰੀ ਬਾਦਲ ਨੇ ਕਿਹਾ ਕਿ ਕਿਸੇ ਦੇ ਵੀ ਮਨ ਵਿਚ ਇਹ ਸ਼ੱਕ ਨਹੀਂ ਹੈ ਕਿ ਗਾਂਧੀ ਪਰਿਵਾਰ ਨੇ ਇੰਦਰਾ ਗਾਂਧੀ ਦੇ ਕਤਲ ਮਗਰੋਂ ਹੀ 1 ਨਵੰਬਰ 1984 ਵਿਚ ਸਿੱਖ ਕਤਲੇਆਮ ਦੀ ਯੋਜਨਾ ਬਣਾਈ ਤੇ ਇਸਨੂੰ ਪ੍ਰਵਾਨ ਚੜ•ਾਇਆ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਦਿੱਲੀ ਤੇ ਦੇਸ਼ ਦੇ ਹੋਰ ਭਾਗਾਂ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਲਈ ਹੁਕਮ ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਨੇ ਦਿੱਤੇ ਤੇ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨੂੰ ਉਹਨਾਂ ਦੀ ਪਛਾਣ ਦੇ ਆਧਾਰ 'ਤੇ ਨਿਸ਼ਾਨਾ ਬਣਾਇਆ ਗਿਆ। ਉਹਨਾਂ ਕਿਹਾ ਕਿ ਹਾਲਾਂਕਿ ਵਾਰ ਵਾ ਇਸ ਮਾਮਲੇ 'ਤੇ ਕਮਿਸ਼ਨ ਬਣਾਏ ਗਏ ਤੇ ਇਕ ਐਸ ਆਈ ਟੀ ਵੀ ਬਣੀ ਪਰ ਮਨੁੱਖਤਾ ਦੇ ਖਿਲਾਫ ਇਸ ਘਿਨੌਣੇ ਅਪਰਾਧ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦਾ ਕੰਮ ਸੁਸਤ ਰਫਤਾਰ ਰਿਹਾ। ਉਹਨਾਂ ਕਿਹਾ ਕਿ ਮੈਂ ਗ੍ਰਹਿ ਮੰਤਰਾਲੇ ਨੂੰ ਮਾਮਲੇ ਵਿਚ ਦਖਲ ਦੇ ਕੇ ਪੀੜਤਾਂ ਨੂੰ ਨਿਆਂ ਦੇਣ ਦੀ ਪ੍ਰਕਿਰਿਆ ਤੇਜ਼ ਕਰਨ ਦੀ ਅਪੀਲ ਕਰਦੇ ਹਨ।