ਜਲੰਧਰ/31 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਜਲੰਧਰ ਦੇ ਸ਼ਿਵਪੁਰੀ ਮੰਦਿਰ ਵਿਚ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੁੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਪੰਜਾਬ ਵਿਚ ਧਾਰਮਿਕ ਥਾਵਾਂ ਨੁੰ ਇਕ ਦੂਜੇ ਖਿਲਾਫ ਕਰ ਕੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਬੇਨਕਾਬ ਕੀਤੀ ਜਾਵੇ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿਕੇ ਕਾਂਗਰਸ ਸਰਕਾਰ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਬੇਅਦਬੀ ਦੇ ਘਿਨੌਣੇ ਅਪਰਾਧ ਦੇ ਦੋਸ਼ੀ ਦੀ ਸ਼ਨਾਖ਼ਤ ਕਰਨ ਵਿਚ ਨਾਕਾਮ ਰਹੀ ਹੈ, ਹੁਣ ਜਲੰਧਰ ਵਿਖੇ ਬੇਅਦਬੀ ਦੀ ਇਹ ਘਟਨਾ ਵਾਪਰੀ ਹੈ ਜਿਥੇ ਦੋਸ਼ੀਆਂ ਨੇ ਸ਼ਿਵÇਲੰਗ ਦਾ ਨੁਕਸਾਨ ਕੀਤਾ ਹੈ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਹ ਬੇਅਦਬੀਆਂ ਜਾਣ ਬੁੱਝ ਕੇ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਕੁਝ ਤਾਕਤਾਂ ਵਿਧਾਨ ਸਭਾ ਚੋਣਾਂ ਮੌਕੇ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੀਆਂ ਹਨ। ਉਹਨਾਂ ਕਿਹਾ ਕਿ ਫਿਰਕੂ ਤਣਾਅ ਪੈਦਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਹ ਕਾਂਗਰਸ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹਾਲ ਹੀ ਵਿਚ ਵਾਪਰੀਆਂ ਘਟਨਾਵਾਂ ਸਮੇਤ ਬੇਅਦਬੀ ਦੇ ਅਜਿਹੇ ਸਾਰੇ ਮਾਮਲਿਆਂ ਵਿਚ ਠੋਸ ਕਾਰਵਾਈ ਕਰੇ। ਉਹਨਾਂ ਕਿਹਾ ਕਿ ਇਸ ਵਿਚ ਕੋਈ ਵੀ ਦੇਰੀ ਕਾਂਗਰਸ ਸਰਕਾਰ ਦੇ ਇਰਾਦਿਆਂ ’ਤੇ ਸਵਾਲ ਖੜ੍ਹਾ ਕਰਦੀ ਹੈ।