ਘਨੌਰ/ ਪਟਿਆਲਾ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਆ ਰਹੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਨੂੰ ਕਰਾਰੀ ਹਾਰ ਦੇ ਕੇ ਉਹ ਸੁੱਤੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡੂੰਘੀ ਨੀਂਦ ਵਿਚੋਂ ਜਗਾਉਣ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਮਜ਼ਬੂਰ ਕਰਨ।
ਇੱਥੇ ਪਾਰਟੀ ਵਰਕਰਾਂ ਨਾਲ ਮਿਲਣੀ ਤੋਂ ਪਹਿਲਾਂ ਇੱਕ ਪਾਰਟੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਵਿਚ ਚੰਗਾ ਪ੍ਰਸਾਸ਼ਨ ਦੇਣ ਲਈ ਕੋਈ ਯਤਨ ਨਹੀਂ ਕੀਤਾ ਹੈ। ਉਹਨਾਂ ਕਿਹਾ ਕਿ ਇਸ ਸਰਕਾਰ ਨੇ ਸਿਰਫ ਇੱਕੋ ਕੰਮ ਕੀਤਾ ਹੈ ਕਿ ਆਪਣੀ ਮਾੜੀ ਕਾਰਗੁਜ਼ਾਰੀ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਅਕਾਲੀ ਆਗੂਆਂ ਖ਼ਿਲਾਫ ਖੁੰਦਕੀ ਅਤੇ ਝੂਠੀ ਮੁਹਿੰਮ ਸ਼ੁਰੂ ਕੀਤੀ ਹੈ। ਉਹਨਾਂ ਨੇ ਕਿਹਾ ਕਿ ਇਸ ਸਰਕਾਰ ਨੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਕਿਸਾਨਾਂ ਤੋਂ ਲੈ ਕੇ ਨੌਜਵਾਨਾਂ, ਦਲਿਤਾਂ, ਸਰਕਾਰੀ ਕਰਮਚਾਰੀਆਂ ਅਤੇ ਵਪਾਰੀਆਂ ਤਕ ਸਾਰੇ ਇਸ ਸਰਕਾਰ ਕੋਲੋਂ ਠੱਗੇ ਮਹਿਸੂਸ ਕਰਦੇ ਹਨ।
ਚੋਣਾਂ ਮੌਕੇ ਕੀਤੇ ਵਾਅਦੇ ਪੂਰੇ ਨਾ ਕਰਕੇ ਲੋਕਾਂ ਨਾਲ ਧੋਖਾ ਕਰਨ ਲਈ ਕਾਂਗਰਸ ਸਰਕਾਰ ਦੀ ਨਿਖੇਧੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਆ ਰਹੀਆਂ ਲੋਕ ਸਭਾ ਚੋਣਾਂ ਵਿਚ ਪੰਜਾਬੀਆਂ ਨੇ ਕਾਂਗਰਸ ਪਾਰਟੀ ਨੂੰ ਸਬਕ ਸਿਖਾਉਣ ਦਾ ਫੈਸਲਾ ਕਰ ਲਿਆ ਹੈ।। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਹ ਸੋਚ ਕੇ ਚੰਡੀਗੜ• ਵਿਚੋ ਬਾਹਰ ਪੈਰ ਰੱਖਣ ਦੀ ਹਿੰਮਤ ਨਹੀਂ ਪੈਂਦੀ ਕਿ ਲੋਕ ਉਹਨਾਂ ਵਾਅਦਿਆਂ ਬਾਰੇ ਪੁੱਛਣਗੇ ਜਿਹਨਾਂ ਨੂੰ ਪੂਰੇ ਕਰਨ ਤੋਂ ਉਹ ਮੁਕਰ ਚੁੱਕਿਆ ਹੈ। ਇਹਨਾਂ ਵਾਅਦਿਆਂ ਵਿਚ ਕਿਸਾਨ ਕਰਜ਼ਾ ਮੁਆਫੀ, ਨੌਜਵਾਨਾਂ ਨੂੰ ਰੁਜ਼ਗਾਰ, ਦਲਿਤ ਨੂੰ ਸਮਾਜ ਭਲਾਈ ਸਕੀਮਾਂ ਦੇ ਲਾਭ ਆਦਿ ਸ਼ਾਮਿਲ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਚੋਣ ਮੈਨੀਫੈਸਟੋ ਤਿਆਰ ਕਰਨ ਉਤੇ ਸਮਾਂ ਬਰਬਾਦ ਨਹੀਂ ਕਰਨਾ ਚਾਹੀਦਾ, ਕਿਉਂਕਿ ਪੰਜਾਬ ਵਿਚ ਸਾਰੇ ਜਾਣਦੇ ਹਨ ਕਿ ਕਾਂਗਰਸ ਇੱਕ ਝੂਠੀ ਪਾਰਟੀ ਹੈ, ਜਿਹੜੀ ਕਦੇ ਆਪਵੇ ਵਾਅਦੇ ਪੂਰੇ ਨਹੀਂ ਕਰਦੀ।
ਪਟਿਆਲਾ ਹਲਕੇ ਅਤੇ ਬਠਿੰਡਾ ਹਲਕੇ ਵਿਚ ਹੋਏ ਵਿਕਾਸ ਦੀ ਤੁਲਨਾ ਕਰਦਿਆਂ ਸਰਕਾਰ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਦੀ ਸਰਕਾਰ ਸਮੇਂ ਮੁੱਢਲੇ ਬੁਨਿਆਦੀ ਢਾਂਚੇ ਦੀ ਉਸਾਰੀ ਤੋਂ ਇਲਾਵਾ ਬਠਿੰਡਾ ਵਿਚ ਪੈਟਰੋਲੀਅਮ ਰਿਫਾਇਨਰੀ, ਸੈਂਟਰਲ ਯੂਨੀਵਰਸਿਟੀ, ਏਮਜ਼, ਅਤੇ ਨਵਾਂ ਹਵਾਈ ਅੱਡਾ ਵਰਗੇ ਵੱਡੇ ਪ੍ਰਾਜੈਕਟ ਲਿਆਂਦੇ ਗਏ ਸਨ। ਉਹਨਾਂ ਕਿਹਾ ਕਿ ਇਸ ਦੇ ਉਲਟ ਪਟਿਆਾਲਾ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਵਜੋਂ ਪਿਛਲੇ ਕਾਰਜਕਾਲ ਅਤੇ ਮੌਜੂਦਾ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਬੁਰੀ ਤਰ•ਾਂ ਅਣਦੇਖੀ ਦਾ ਸ਼ਿਕਾਰ ਰਿਹਾ ਹੈ। ਉਹਨਾਂ ਕਿਹਾ ਕਿ ਰਾਜੇ ਦੇ ਪਰਿਵਾਰ ਵੱਲੋਂ ਪਟਿਆਲਾ ਸੰਸਦੀ ਹਲਕੇ ਅੰਦਰ ਕੋਈ ਵੱਡਾ ਪ੍ਰਾਜੈਕਟ ਜਾਂ ਇੰਡਸਟਰੀ ਲਿਆਉਣ ਦਾ ਕੋਈ ਯਤਨ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਅਮਰਿੰਦਰ ਨੇ ਤਾਂ ਕਦੇ ਵਿਧਾਇਕ ਚੁਣਨ ਵਾਸਤੇ ਪਟਿਆਲਾ ਵਾਸੀਆਂ ਦਾ ਧੰਨਵਾਦ ਕਰਨ ਲਈ ਵੀ ਸ਼ਹਿਰ 'ਚ ਗੇੜਾ ਨਹੀਂ ਮਾਰਿਆ।
ਇੱਕ ਮਜ਼ਬੂਤ ਪ੍ਰਧਾਨ ਮੰਤਰੀ ਲਈ ਲੋਕਾਂ ਦਾ ਸਮਰਥਨ ਮੰਗਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਥੱਲੇ ਇੱਕਜੁਟ ਹੋਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਸ੍ਰੀ ਮੋਦੀ ਖੁਦ ਨੂੰ ਇੱਕ ਮਜ਼ਬੂਤ ਅਤੇ ਦਲੇਰ ਆਗੂ ਸਾਬਿਤ ਕਰ ਚੁੱਕੇ ਹਨ ਜੋ ਕਿ ਹਰ ਤਰ•ਾਂ ਦੇ ਅੰਦਰੂਨੀ ਅਤੇ ਬਾਹਰੀ ਸੰਕਟ ਵਿਚੋਂ ਦੇਸ਼ ਨੂੰ ਅਸਾਨੀ ਨਾਲ ਬਾਹਰ ਕੱਢ ਸਕਦੇ ਹਨ। ਉਹਨਾਂ ਕਿਹਾ ਕਿ ਇਹ ਅਹਿਮ ਮੋੜ ਉੱਤੇ ਜਦੋਂ ਸਾਡੀ ਗੁਆਂਢੀ ਮੁਲਕ ਪਾਕਿਸਤਾਨ ਆਪਣੀਆਂ ਅੱਤਵਾਦ ਨੂੰ ਸ਼ਹਿ ਦੇਣ ਵਾਲੀਆਂ ਗਤੀਵਿਧੀਆਂ ਰਾਹੀਂ ਗੜਬੜ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਦੇਸ਼ ਨੂੰ ਮੋਦੀ ਵਰਗੇ ਠੋਸ ਇਰਾਦੇ ਵਾਲੇ ਆਗੂ ਦੀ ਲੋੜ ਹੈ। ਉਹਨਾਂ ਕਿਹਾ ਕਿ ਸਿਰਫ ਮੋਦੀ ਹੀ ਪਾਕਿਸਤਾਨ ਨੂੰ ਸਿੱਧੇ ਰਾਹ ਉੱਤੇ ਲਿਆ ਸਕਦਾ ਹੈ।