• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਜੱਥੇ ਨੂੰ ਆਗਿਆ ਦੇਣ ਤੋਂ ਨਾਂਹ ਕਰਨ ਦੀ ਥਾਂ ਕੇਂਦਰ ਪਾਕਿਸਤਾਨ ਕੋਲ ਚੁੱਕੇ ਸਿੱਖ ਜਥੇ ਦੀ ਸੁਰੱਖਿਆ ਨੁੰ ਖ਼ਤਰੇ ਦਾ ਮਾਮਲਾ : ਅਕਾਲੀ ਦਲ

Updated: 18-02-2021
  • Share
  • Tweet

ਜੱਥੇ ਨੂੰ ਆਗਿਆ ਨਾ ਦੇਣ ਤੋਂ ਨਾਂਹ ਕਰਨ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ : ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 18 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਸਾਕਾ ਨਨਕਾਣਾ ਸਾਹਿਬ ਦੀ 100ਵੀਂ ਵਰ੍ਹੇਗੰਢ ਮੌਕੇ ਸ੍ਰੀ ਨਨਕਾਣਾ ਸਾਹਿਬ ਜਾਣ ਦੇ ਇੱਛੁਕ ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਪਾਕਿਸਤਾਨ ਜਾਣ ਦੀ ਆਗਿਆ ਦੇਣ ਤੋਂ ਨਾਂਹ ਕਰਨ ਦੀ ਥਾਂ ਉਹਨਾਂ ਦੀ ਸੁਰੱਖਿਆ ਨੂੰ ਖ਼ਤਰੇ ਦਾ ਮੁੱਦਾ ਪਾਕਿਸਤਾਨ ਸਰਕਾਰ ਕੋਲ ਚੁੱਕੇ।

ਸਿੱਖ ਜੱਥੇ ਨੂੰ ਰਵਾਨਗੀ ਤੋਂ ਇਕ ਦਿਨ ਪਹਿਲਾਂ ਹੀ ਆਗਿਆ ਦੇਣ ਤੋਂ ਨਾਂਹ ਕਰਨ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਸਾਬਕਾ ਮੰਤਰੀ ਡਾ. ਦਲਜੀਤ ਸਿੰ ਚੀਮਾ ਨੇ ਕਿਹਾ ਕਿ ਇਸ ਕਾਰਵਾਈ ਨੇ ਸਿੱਖ ਸੰਗਤ ਵਿਚ ਗਲਤ ਸੰਦੇਸ਼ ਦਿੱਤਾ ਹੈ ਤੇ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੁੰ ਵੀ ਸੱਟ ਵੱਜੀ ਹੈ।

ਡਾ. ਚੀਮਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 600 ਸਿੱਖਾਂ ਦੇ ਜੱਥੇ ਨੂੰ ਵੀਜ਼ਾ ਜਾਰੀ ਹੋਣ ਤੋਂ ਬਾਅਦ ਜਾਣ ਦੀ ਆਗਿਆ ਦੇਣ ਤੋਂ ਨਾਂਹ ਕਰਨ ਦੇ ਦੱਸੇ ਕਾਰਨ ਵੀ ਹੈਰਾਨੀਜਨਕ ਹਨ। ਉਹਨਾਂ ਕਿਹਾ ਕਿ ਸਾਨੂੰ ਸਮਝ ਨਹੀਂ ਆਉਂਦੀ ਕਿ ਅਜਿਹੇ ਕਿਹੜੇ ਕਾਰਨ ਦਿਨਾਂ ਵਿਚ ਹੀ ਆ ਗਏ। ਜੇਕਰ ਕੇਂਦਰ ਸਰਕਾਰ ਕੋਲ ਪਾਕਿਸਤਾਨ ਜਾ ਰਹੇ ਸ਼ਰਧਾਲੂਆਂ ਦੀ ਜਾਨ ਨੂੰ ਖ਼ਤਰੇ ਬਾਰੇ ਕੋਈ ਰਿਪੋਰਟ ਹੈ ਤਾਂ ਇਸਨੁੰ ਇਸ ਬਾਰੇ ਤੁਰੰਤ ਹੈਰਾਨੀਜਨਕ ਪ੍ਰਤੀਕਰਮ ਦੇਣ ਦੀ ਥਾਂ ਪਾਕਿਸਤਾਨ ਵਿਚ ਹਮਰੁਤਬਾ ਨਾਲ ਇਹ ਮੁੱਦਾ ਚੁੱਕਣਾ ਚਾਹੀਦਾ ਸੀ।

ਡਾ. ਚੀਮਾ ਨੇ ਕਿਹਾ ਕਿ ਸ਼ਰਧਾਲੂਆਂ ਨੁੰ ਕੋਰੋਨਾ ਦੇ ਕਾਰਨ ਸਿਹਤ ਨੁੰ ਖ਼ਤਰੇ ਨੂੰ ਵੇਖਦਿਆਂ ਆਗਿਆ ਦੇਣ ਤੋਂ ਨਾਂਹ ਕਰਨਾ ਵੀ ਬੇਤੁਕਾ ਕਿਉਂਕਿ  ਪਿਛਲੇ ਸਾਲ ਨਵੰਬਰ ਵਿਚ ਜੱਥੇ ਨੁੰ ਪਾਕਿਸਤਾਨ ਜਾਣ ਦੀ ਆਗਿਆ ਦੇ ਦਿੱਤੀ ਗਈ ਸੀ ਜਦੋਂ ਮਹਾਮਾਰੀ ਦੇ ਹਾਲਾਤ ਹੋਰ ਵੀ ਗੰਭੀਰ ਸਨ। ਉਹਨਾਂ ਕਿਹਾ ਕਿ ਇਸ ਵੇਲੇ ਤਾਂ ਸਫਰ ਦੀਆਂ ਰੋਕਾਂ ਵੀ ਹੋਰ ਸਖ਼ਤ ਕਰਨ ਦੀ ਥਾਂ ਹਟਾ ਦਿੱਤੀਆਂ ਗਈਆਂ ਹਨ।

ਅਕਾਲੀ ਆਗੂ ਨੇ ਕਿਹਾ ਕਿ ਪਹਿਲਾਂ ਕਰਤਾਰਪੁਰ ਸਾਹਿਬ ਲਾਂਘਾ ਸ਼ਰਧਾਲੂਆਂ ਵਾਸਤੇ ਬੰਦ ਕੀਤਾ ਗਿਆ ਤੇ ਹੁਣ  ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ’ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੁੰ ਵੱਡੀ ਸੱਟ ਵੱਜੀ ਹੈ ਤੇ ਭਾਈਚਾਰਾ ਮਹਿਸੂਸ ਕਰਦਾ ਹੈ ਕਿ ਸ਼ਰਧਾਲੂਆਂ ਨੁੰ ਪਾਕਿਸਤਾਨ ਵਿਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਵਾਸਤੇ ਸੌਖਿਆਂ ਜਾ ਕੇ ਦਰਸ਼ਨ ਕਰਵਾਉਣ ਦੀ ਯੋਜਨਾ ਬਣਾਉਣਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ।

Recent Post
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਮੰਗਦਾ ਹਿਸਾਬ ਮੁਹਿੰਮ ਤਹਿਤ ਹਲਕਾ ਪੱਧਰੀ ਧਰਨੇ 8 ਮਾਰਚ ਨੂੰ
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਕਾਂਗਰਸ ਸਰਕਾਰ ਵੱਲੋਂ ਪੈਟਰੋਲੀਅਮ ਪਦਾਰਥਾਂ ’ਤੇ ਵੈਟ ਘਟਾਉਣ ਤੋਂ ਨਾਂਹ ਕਰਨ ਖਿਲਾਫ ਰੋਸ ਪ੍ਰਗਟਾਉਣ ਲਈ ਬੈਲ ਗੱਡਿਆਂ ’ਤੇ ਸਵਾਰ ਹੋ ਕੇ ਪੁੱਜੇ ਵਿਧਾਨ ਸਭਾ
ਰਾਜ ਕੁਮਾਰ ਚੱਬੇਵਾਲ ਵੱਲੋਂ 85ਵੀਂ ਸੋਧ ਸੂਬੇ ਵਿਚ ਲਾਗੂ ਹੋਣ ਬਾਰੇ ਬੋਲੇ ਗਏ ਝੂਠ ਲਈ ਉਹਨਾਂ ਖਿਲਾਫ ਵਿਸ਼ੇਸ਼ ਅਧਿਕਾਰ ਤਹਿਤ ਕਾਰਵਾਈ ਕੀਤੀ ਜਾਵੇ : ਬਲਦੇਵ ਖਹਿਰਾ
ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਕਿਵੇਂ ਕਾਂਗਰਸੀ ਵਿਧਾਇਕ ਹਰਮਿੰਦਰ ਗਿੱਲ ਨੇ ਮਨੀਸ਼ ਤਿਵਾੜੀ ਦੇ ਪਿਤਾ ਪ੍ਰੋ. ਵੀ ਐਨ ਤਿਵਾੜੀ ਦੇ ਕਤਲ ਦੇ ਮਾਮਲੇ ਵਿਚ ਲਿਖਤੀ ਜ਼ਿੰਮੇਵਾਰੀ ਲਈ ਸੀ
ਮੁਖ਼ਤਾਰ ਅੰਸਾਰੀ ਨੂੰ ਦੋ ਸਾਲਾਂ ਤੋਂ ਪੰਜਾਬ ਵਿਚ ਸਰਕਾਰੀ ਮਹਿਮਾਨ ਕਿਉਂ ਬਣਾ ਕੇ ਰੱੱਖਿਆ ਗਿਆ, ਇਸਦਾ ਜਵਾਬ ਦੇਵੇ ਕਾਂਗਰਸ ਸਰਕਾਰ : ਬਿਕਰਮ ਸਿੰਘ ਮਜੀਠੀਆ
ਮੁੱਖ ਮੰਤਰੀ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੀ ਅਗਵਾਈ ਕਰਨ : ਬਿਕਰਮ ਸਿੰਘ ਮਜੀਠੀਆ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.