• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
      • ਵਿਧਾਨ ਸਭਾ ਚੋਣਾਂ 2022
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
    • ਐਸਏਡੀ ਵੀਡੀਓ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਉਮੀਦਵਾਰ 2022
  • ਮੈਂਬਰ ਬਣੋ
  • ਲੋਗਿਨ ਕਰੋ
Back
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਪ੍ਰਨੀਤ ਨੂੰ ਨਕਾਰਨ ਵਾਸਤੇ ਬਠਿੰਡਾ ਦੇ ਵਿਕਾਸ ਅਤੇ ਪਟਿਆਲੇ ਦੀ ਅਣਦੇਖੀ ਵਿਚਲਾ ਵੱਡਾ ਫਾਸਲਾ ਹੀ ਕਾਫੀ ਹੈ: ਸੁਖਬੀਰ ਸਿੰਘ ਬਾਦਲ

Updated: 06-03-2019
  • Share
  • Tweet

ਕਿਹਾ ਕਿ ਰਾਹੁਲ ਗਾਂਧੀ ਚੋਣ ਪ੍ਰਚਾਰ ਵਾਸਤੇ ਤਾਂ ਪੰਜਾਬ ਆ ਰਿਹਾ ਹੈ, ਪਰ ਉਹ 900 ਖੁਦਕੁਸ਼ੀ ਪੀੜਤ ਪਰਿਵਾਰਾਂ ਵਿਚੋਂ ਕਦੇ ਕਿਸੇ ਦੇ ਘਰ ਨਹੀਂ ਗਿਆ

ਜ਼ੀਰਕਪੁਰ/06 ਮਾਰਚ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਬਠਿੰਡਾ ਦੇ ਵਿਕਾਸ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ੱਦੀ ਪਟਿਆਲੇ ਦੀ ਅਣਦੇਖੀ ਵਿਚਲਾ ਵੱਡਾ ਫਾਸਲਾ ਹੀ ਕਾਂਗਰਸ ਪਾਰਟੀ ਅਤੇ ਇਸ ਦੀ ਉਮੀਦਵਾਰ ਪਰਨੀਤ ਕੌਰ ਨੂੰ ਆ ਰਹੀਆਂ ਲੋਕ ਸਭਾ ਚੋਣਾਂ ਵਿਚ ਨਕਾਰਨ ਲਈ ਕਾਫੀ ਹੈ।
ਇੱਥੇ ਪਾਰਟੀ ਵਿਧਾਇਕ ਐਨ ਕੇ ਸ਼ਰਮਾ ਦੇ ਹਲਕੇ ਵਿਚ ਪਾਰਟੀ ਵਰਕਰਾਂ ਦੀ ਇੱਕ ਵੱਡੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਬਠਿੰਡਾ ਦਾ ਮਿਸਾਲਯੋਗ ਵਿਕਾਸ ਹੋਇਆ ਹੈ। ਜਿਸ ਤਹਿਤ ਬੁਨਿਆਦੀ ਢਾਂਚੇ ਦੀ ਕਾਇਆ ਕਲਪ ਕਰਨ ਤੋਂ ਇਲਾਵਾ, ਬਠਿੰਡਾ ਵਿਚ ਪੈਟਰੋਲੀਅਮ ਰਿਫਾਇਨਰੀ ਲੱਗੀ ਹੈ, ਕੇਂਦਰੀ ਯੂਨੀਵਰਸਿਟੀ , ਏਮਜ਼ ਦੀ ਸਥਾਪਨਾ ਅਤੇ ਨਵਾ ਹਵਾਈ ਅੱਡਾ ਵੀ ਬਣਿਆ ਹੈ। ਉਹਨਾਂ ਕਿਹਾ ਕਿ ਇਸ ਦੇ ਬਿਲਕੁੱਲ ਉਲਟ ਕੈਪਟਨ ਅਮਰਿੰਦਰ ਦੇ ਪਿਛਲੇ ਕਾਰਜਕਾਲ ਦੌਰਾਨ ਪਟਿਆਲਾ ਸੰਸਦੀ ਹਲਕੇ ਅੰਦਰ ਕੋਈ ਵੱਡਾ ਪ੍ਰਾਜੈਕਟ ਨਹੀਂ ਲੱਗਿਆ ਅਤੇ ਨਾ ਹੀ ਪਿਛਲੇ ਦੋ ਸਾਲਾਂ ਦੌਰਾਨ ਇਸ ਹਲਕੇ ਅੰਦਰ ਕੋਈ ਵਿਕਾਸ ਨਜ਼ਰ ਆਇਆ ਹੈ। ਲੋਕ ਕੈਪਟਨ ਪਰਿਵਾਰ ਦੇ ਇਸ ਨਿਕੰਮੇਪਣ ਨੂੰ ਵੋਟਾਂ ਦਾ ਇਨਾਮ ਕਿਉਂ ਦੇਣ।

ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਜ਼ੀਰਕਪੁਰ-ਡੇਰਾ ਬੱਸੀ- ਮੋਹਾਲੀ ਇਲਾਕੇ ਉੱਤੇ ਧਿਆਨ ਕੇਂਦਰਿਤ ਕੀਤਾ ਸੀ ਅਤੇ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸਥਾਪਨਾ ਨਾਲ ਇਸ ਖੇਤਰ ਅੰਦਰ ਆਰਥਿਕ ਗਤੀਵਿਧੀਆਂ ਨੂੰ ਤਕੜਾ  ਹੁਲਾਰਾ ਮਿਲਿਆ ਹੈ। ਉਹਨਾਂ ਕਿਹਾ ਕਿ ਇਸ ਸਾਲ ਅਪਰੈਲ ਤੋਂ ਮੋਹਾਲੀ ਤੋਂ ਜਾਣ ਵਾਲੀਆਂ ਉਡਾਣਾਂ ਦੀ ਗਿਣਤੀ 33 ਤੋਂ ਵਧ ਕੇ 85 ਹੋ ਜਾਵੇਗੀ, ਜਿਸ ਨਾਲ ਮੋਹਾਲੀ ਇੱਕ ਅੰਤਰਰਾਸ਼ਟਰੀ ਆਈਟੀ ਗੜ• ਬਣ ਜਾਵੇਗਾ। ਉਹਨਾਂ ਕਿਹਾ ਕਿ ਅਕਾਲੀ ਦਲ ਜ਼ੀਰਕਪੁਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਦੁਬਾਰਾ ਸਰਕਾਰ ਬਣਨ ਤੇ ਅਕਾਲੀ ਦਲ ਜ਼ੀਰਕਪੁਰ ਨੂੰ ਤਰੱਕੀ ਪੱਖੋਂ ਮੁਹਾਲੀ ਦੇ ਬਰਾਬਰ ਕਰ ਦੇਵੇਗਾ।

ਕਾਂਗਰਸ ਪਾਰਟੀ ਅਤੇ ਇਸ ਦੇ ਪ੍ਰਧਾਨ ਰਾਹੁਲ ਗਾਂਧੀ ਉਤੇ ਨਿਸ਼ਾਨਾ ਸੇਧਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹਵਾਈ ਹਮਲਿਆਂ ਉੱਤੇ ਉਂਗਲੀ ਉਠਾ ਕੇ ਕਾਂਗਰਸ ਪ੍ਰਧਾਨ ਸਾਡੀਆਂ ਫੌਜਾਂ ਦਾ ਅਪਮਾਨ ਕਰ ਰਿਹਾ ਹੈ ਅਤੇ ਉਹਨਾਂ ਦਾ ਮਨੋਬਲ ਡੇਗ ਰਿਹਾ ਹੈ। ਉਹਨਾਂ ਕਿਹਾ ਕਿ ਇਹ ਸਿਰਫ ਸਿਆਸੀ ਮੰਤਵ ਲਈ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਰਾਹੁਲ ਨੂੰ ਸਮਝਣਾ ਚਾਹੀਦਾ ਹੈ ਕਿ ਦੇਸ਼ ਸਭ ਤੋਂ ਪਹਿਲਾਂ ਹੁੰਦਾ ਹੈ। ਉਹਨਾਂ ਨੇ ਲੋਕ ਸਭਾ ਚੋਣਾਂ ਮੌਕੇ ਰਾਹੁਲ ਦੇ ਪੰਜਾਬ ਆਉਣ ਉੱਤੇ ਵੀ ਸੁਆਲ ਉਠਾਇਆ। ਉਹਨਾਂ ਕਿਹਾ ਕਿ ਕਾਂਗਰਸ ਪ੍ਰਧਾਨ ਕੱਲ• ਨੂੰ ਸਿਰਫ ਚੋਣ ਪ੍ਰਚਾਰ ਕਰਨ ਵਾਸਤੇ ਆ ਰਿਹਾ ਹੈ ਜਦਕਿ ਉਸ  ਨੂੰ ਪੰਜਾਬ ਦੇ 900 ਖੁਦਕੁਸ਼ੀ ਪੀੜਤ ਪਰਿਵਾਰਾਂ ਵਿਚੋਂ ਕਿਸੇ ਇੱਕ ਦੇ ਕੋਲ ਵੀ ਜਾਣ ਦਾ ਕਦੇ ਸਮਾਂ ਨਹੀਂ ਮਿਲਿਆ, ਜਿਹਨਾਂ ਦੇ ਸਕੇ ਸੰਬੰਧੀ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਮੁਕੰਮਲ ਕਰਜ਼ਾ ਮੁਆਫੀ ਦੇ ਵਾਅਦੇ ਤੋਂ ਮੁਕਰਨ ਮਗਰੋਂ ਖੁਦਕੁਸ਼ੀਆਂ ਕਰ ਗਏ। 

ਸਰਦਾਰ ਬਾਦਲ ਨੇ ਲੋਕਾਂ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਇੱਕਜੁੱਟ ਹੋਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਦੇਸ਼ ਨੂੰ ਇਸ ਸਮੇਂ ਜਦੋਂ ਪਾਕਿਸਤਾਨ ਇੱਥੇ ਗੜਬੜ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ, ਇੱਕ ਮਜ਼ਬੂਤ ਪ੍ਰਧਾਨ ਮੰਤਰੀ ਦੀ ਲੋੜ ਹੈ। ਉਹਨਾਂ ਕਿਹਾ ਕਿ ਇਸੇ ਤਰ•ਾਂ ਸਮਾਜ ਦੇ ਹਰ ਵਰਗ ਨਾਲ ਧੋਖਾ ਕਰਨ ਲਈ ਆ ਰਹੀਆਂ ਚੋਣਾਂ ਵਿਚ ਲੋਕਾਂ ਨੂੰ ਕਾਂਗਰਸ ਸਰਕਾਰ ਵਿਰੁੱਧ ਬੇਵਿਸਾਹੀ ਦਾ ਵੋਟ ਦੇਣਾ ਚਾਹੀਦਾ ਹੈ।  


Recent Post
ਕੇਜਰੀਵਾਲ ਇਕ ਵਾਰ ਫਿਰ ਅਖੌਤੀ ਕੌਮੀ ਮਿਸ਼ਨ ਰਾਹੀਂ ਲੋਕਾਂ ਨੁੰ ਧੋਖਾ ਦੇਣ ਤੇ ਵਿਸ਼ਵਾਸਘਾਤ ਕਰਨ ਵਾਸਤੇ ਤਿਆਰ : ਅਕਾਲੀ ਦਲ
ਸ. ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਆਪ ਦਖਲ ਦੇ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਜੱਜਾਂ ਦੀ ਨਿਯੁਕਤੀ ਵੇਲੇ ਸਿੱਖਾਂ ਨੂੰ ਬਾਹਰ ਰੱਖਣ ਦੇ ਮਾਮਲੇ ’ਤੇ ਕੌਮ ਦੀਆਂ ਭਾਵਨਾਵਾਂ ਅਨੁਸਾਰ ਮਸਲਾ ਹੱਲ ਕਰਨ ਦੀ ਕੀਤੀ ਅਪੀਲ
ਅਕਾਲੀ ਦਲ ਨੇ ਨਿਆਂ ਪਾਲਿਕਾ ਵਿਚ ਮੁੜ ਭਰੋਸਾ ਪ੍ਰਗਟਾਇਆ, ਕਿਹਾ ਕਿ ਜ਼ਮਾਨਤ ਦੇ ਹੁਕਮਾਂ ਨੇ ਸਰਕਾਰਾਂ ਦੇ ਮਾੜੇ ਮਨਸੂਬੇ ਨੰਗੇ ਕੀਤੇ
ਬਿਜਲੀ ਮੰਤਰੀ ਬਿਜਲੀ ਸੋਧ ਬਿੱਲ ਬਾਰੇ ਰਾਜ ਸਰਕਾਰਾਂ ਤੇ ਕਿਸਾਨ ਜਥੇਬੰਦੀਆਂ ਨਾਲ ਹੋਈ ਮੀਟਿੰਗ ਦੇ ਵੇਰਵੇ ਸੰਸਦ ਵਿਚ ਰੱਖਣ : ਬੀਬਾ ਹਰਸਿਮਰਤ ਕੌਰ ਬਾਦਲ
ਅਕਾਲੀ ਦਲ ਨੇ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਕੀਤੀ ਗਠਿਤ, ਸ. ਸਿਕੰਦਰ ਸਿੰਘ ਮਲੂਕਾ ਕਰਨਗੇ ਅਗਵਾਈ
ਵਾਈਸ ਚਾਂਸਲਰ ਸਮੇਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਖ਼ਰਲੀਆਂ ਪੋਸਟਾਂ ਤੇ ਸਾਰੀਆਂ ਖਾਲੀ ਆਸਾਮੀਆਂ ਤੁਰੰਤ ਭਰੀਆਂ ਜਾਣ : ਅਕਾਲੀ ਦਲ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

ਡਾਊਨਲੋਡ ਕਰੋ
© 2022 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Privacy Policy.Sitemap.