ਇਹ ਵੀ ਲਿਖਿਆ ਹੈ ਕਿ ਮੁਗਲਾਂ ਨੇ 5ਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਦੀ ਦਾ ਸ਼ਹੀਦੀ ਦਾ ਹੁਕਮ ਨਹੀਂ ਸੀ ਦਿੱਤਾ, ਸਗੋਂ ਉਹਨਾਂ ਨੂੰ ਸਿਰਫ ਜੁਰਮਾਨਾ ਕੀਤਾ ਸੀ।
ਅਕਾਲੀ ਦਲ ਇਤਿਹਾਸ ਦੀਆਂ ਕਿਤਾਬਾਂ ਰਾਹੀਂ ਗੁਰੂ ਸਾਹਿਬਾਨ ਦਾ ਅਪਮਾਨ ਕਰਨ ਲਈ ਕਾਂਗਰਸ ਸਰਕਾਰ ਵਿਰੁੱਧ ਵੱਡਾ ਸੰਘਰਸ਼ ਵਿੱਢੇਗਾ: ਸੁਖਬੀਰ ਬਾਦਲ
'ਸਿੱਖ ਇਤਿਹਾਸ ਅਤੇ ਵਿਰਾਸਤ ਉੱਤੇ ਕੀਤੇ ਗਏ ਹਮਲੇ' ਸੰਬੰਧੀ ਅਕਾਲੀ ਦਲ ਨੇ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਮਗਰੋਂ ਅਕਾਲੀ ਸੰਘਰਸ਼ ਸ਼ੁਰੂ ਕੀਤਾ ਜਾਵੇਗਾ
ਚੰਡੀਗੜ•/29 ਅਕਤੂਬਰ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਇਸ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 12ਵੀਂ ਕਲਾਸ ਦੀਆਂ ਇਤਿਹਾਸ ਦੀਆਂ ਕਿਤਾਬਾਂ ਵਿਚ ਜਾਣਬੁੱਝ ਕੇ ਅਤੇ ਲਗਾਤਾਰ ਮਹਾਨ ਗੁਰੂ ਸਾਹਿਬਾਨ ਦਾ ਅਪਮਾਨ ਕਰਨ ਲਈ ਕਾਂਗਰਸ ਪਾਰਟੀ ਅਤੇ ਪੰਜਾਬ ਸਰਕਾਰ ਨੂੰ ਮੁਆਫੀ ਮੰਗਣ ਵਾਸਤੇ ਮਜ਼ਬੂਰ ਕਰਨ ਵਾਸਤੇ ਵੱਡਾ ਸੰਘਰਸ਼ ਕੀਤਾ ਜਾਵੇਗਾ।
ਇਹ ਐਲਾਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਮਹਾਨ ਸਿੱਖ ਗੁਰੂ ਸਾਹਿਬਾਨਾਂ ਖਾਸ ਕਰਕੇ ਸ੍ਰੀ ਗੁਰੂ ਅਰਜਨ ਦੇਵ ਜੀ,ਸ੍ਰੀ ਗੁਰੂ ਹਰਗੋਬਿੰਦ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਉੱਤੇ ਸ਼ਰੇਆਮ ਹਮਲਾ ਕਰਨ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਰਕਾਰ ਦੇ ਗੋਡੇ ਟਿਕਵਾਉਣ ਲਈ ਸੰਘਰਸ਼ ਵਿੱਢਣ ਕਰਨ ਤੋਂ ਪਹਿਲਾਂ ਪਾਰਟੀ ਆਗੂਆਂ ਵੱਲੋਂ 1 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ।
ਸਰਦਾਰ ਬਾਦਲ ਨੇ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਇਸ ਗਲਤੀ ਨੂੰ ਤੁਰੰਤ ਸੋਧਣ ਦੀ ਮੰਗ ਨੂੰ ਸਵੀਕਾਰ ਨਾ ਕੀਤਾ ਤਾਂ ਇਸ ਨੂੰ ਖਾਲਸਾ ਪੰਥ ਦੇ ਕਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਅਕਾਲੀ ਦਲ ਦਾ ਸੰਘਰਸ਼ ਤਦ ਤਕ ਜਾਰੀ ਰਹੇਗਾ, ਜਦ ਤਕ ਕਾਂਗਰਸ ਸਰਕਾਰ ਸਿੱਖ ਪੰਥ ਦੀ ਤਾਕਤ ਅੱਗੇ ਗੋਡੇ ਨਹੀਂ ਟੇਕਦੀ।
'ਮਹਾਨ ਗੁਰੂ ਸਾਹਿਬਾਨਾਂ ਦੇ ਇਤਿਹਾਸ ਨੂੰ ਤੋੜ ਮਰੋੜ ਕੇ ਕੀਤੀ ਬੇਅਦਬੀ ਅਤੇ ਜਾਣਬੁੱਝ ਕੇ ਗੁਰੂ ਸਾਹਿਬਾਨਾਂ ਦੇ ਮਹਾਨ ਕਾਰਨਾਮਿਆਂ ਦੇ ਕੀਤੇ ਅਪਮਾਨ' ਦੇ ਮੁੱਦੇ ਉੱਤੇ ਵਿਚਾਰ ਚਰਚਾ ਕਰਨ ਲਈ ਅੱਜ ਇੱਥੇ ਦੁਪਹਿਰੇ ਪਾਰਟੀ ਦੇ ਮੁੱਖ ਦਫਤਰ ਵਿਚ ਕੋਰ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਸੱਦੀ ਗਈ ਸੀ।
ਇਸ ਮੀਟਿੰਗ ਦੇ ਵੇਰਵੇ ਨਸ਼ਰ ਕਰਦਿਆਂ ਪਾਰਟੀ ਦੇ ਬੁਲਾਰੇ ਸ੍ਰੀ ਹਰਚਰਨ ਬੈਂਸ ਨੇ ਦੱਸਿਆ ਕਿ ਲਗਭਗ ਚਾਰ ਘੰਟੇ ਚੱਲੀ ਇਸ ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੀਤੀ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਸ਼ੇਸ਼ ਤੌਰ ਤੇ ਭਾਗ ਲਿਆ।
ਕੋਰ ਕਮੇਟੀ ਮੈਂਬਰਾਂ ਨੇ ਨਾ ਸਿਰਫ ਕਾਂਗਰਸ ਪਾਰਟੀ ਵੱਲੋਂ ਜਾਣ ਬੁੱਝ ਕੇ ਸਿੱਖ ਇਤਿਹਾਸ ਨੂੰ ਤੋੜਣ-ਮਰੋੜਣ ਦੀ ਰਚੀ ਗਈ ਡੂੰਘੀ ਸਾਜ਼ਿਸ਼ ਉੱਤੇ ਬੇਹੱਦ ਅਫਸੋਸ ਅਤੇ ਦੁੱਖ ਪ੍ਰਗਟ ਕੀਤਾ, ਸਗੋਂ ਕਾਂਗਰਸ ਸਰਕਾਰ ਵੱਲੋਂ ਆਪਣੀਆਂ ਕਿਤਾਬਾਂ ਰਾਹੀਂ ਮਹਾਨ ਸਿੱਖ ਗੁਰੂਆਂ ਦਾ ਅਪਮਾਨ ਕਰਨ ਲਈ ਉਹਨਾਂ ਵਾਸਤੇ 'ਭਗੌੜੇ ਅਤੇ ਗੈਰ-ਧਾਰਮਿਕ ਅਪਰਾਧੀਆਂ ਦੇ ਸਰਪ੍ਰਸਤ' ਜਿਹੇ ਸ਼ਬਦ ਵਰਤਣ ਉੱਤੇ ਹੈਰਾਨੀ ਪ੍ਰਗਟਾਈ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਕੋਰ ਕਮੇਟੀ ਮੈਂਬਰਾਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਕਿਤਾਬਾਂ ਵਿਚ ਪੇਸ਼ ਕੀਤੇ ਸਿੱਖ ਇਤਿਹਾਸ ਦੇ ਇਹ ਹਿੱਸੇ ਪੜ• ਕੇ ਸੁਣਾਏ ਗਏ।
'ਸਿੱਖ ਇਤਿਹਾਸ, ਵਿਰਾਸਤ ਅਤੇ ਰਵਾਇਤਾਂ ਉੱਤੇ ਹਮਲੇ' ਬਾਰੇ ਚਰਚਾ ਕਰਨ ਲਈ ਵਿਸ਼ੇਸ਼ ਤੌਰ ਤੇ ਸੱਦੀ ਮੀਟਿੰਗ ਤੋਂ ਪੱਤਰਕਾਰਾਂ ਨਾਲ ਸੰਬੋਧਨ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਯਕੀਨ ਨਹੀਂ ਆਉਂਦਾ ਕਿ ਪੰਜਾਬ ਸਰਕਾਰ ਕੋਲੋਂ ਇਤਿਹਾਸ ਦੀਆਂ ਕਿਤਾਬਾਂ ਵਿਚੋਂ ਸਿੱਖ ਧਰਮ ਦੀ ਬੇਅਦਬੀ ਵਾਲੇ ਹਿੱਸੇ ਜਬਰਦਸਤੀ ਬਾਹਰ ਕਢਵਾਏ ਜਾਣ ਮਗਰੋਂ ਦੁਬਾਰਾ ਇਤਿਹਾਸ ਦੀ ਇੰਨੀ ਭਾਰੀ ਬੇਅਦਬੀ ਵਾਲੇ ਹਿੱਸੇ ਕਿਤਾਬਾਂ ਵਿਚ ਸ਼ਾਮਿਲ ਕੀਤੇ ਗਏ ਹਨ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਲਾਪਰਵਾਹੀ ਵਿਚ ਹੋਈ ਗਲਤੀ ਨਹੀਂ ਸੀ, ਸਗੋਂ ਇੱਕ ਡੂੰਘੀ ਸਾਜ਼ਿਸ਼ ਤਹਿਤ ਕਾਂਗਰਸ ਸਰਕਾਰ ਮਹਾਨ ਗੁਰੂ ਸਾਹਿਬਾਨ ਦੇ ਇਤਿਹਾਸ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਖਾਲਸਾ ਪੰਥ, ਸਮੁੱਚਾ ਪੰਜਾਬ ਅਤੇ ਅਕਾਲੀ ਦਲ ਇਸ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕਰਨਗੇ।

ਸਰਦਾਰ ਬਾਦਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨਵੀਆਂ ਇਤਿਹਾਸ ਦੀਆਂ ਕਿਤਾਬਾਂ ਦਾਅਵਾ ਕਰਦੀਆਂ ਹਨ ਕਿ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਨੂੰ ਮੁਗਲਾਂ ਨੇ ਸ਼ਹੀਦ ਨਹੀਂ ਸੀ ਕੀਤਾ, ਉਹਨਾਂ ਨੂੰ ਸਿਰਫ ਜੁਰਮਾਨਾ ਕੀਤਾ ਸੀ। ਕਿਤਾਬ ਅੱਗੇ ਇਹ ਵੀ ਕਹਿੰਦੀ ਹੈ ਕਿ ਗੁਰੂ ਸਾਹਿਬ ਨੇ ਅਪਰਾਧਿਕ ਤੱਤਾਂ ਦੀ ਪੁਸ਼ਤਪਨਾਹੀ ਕੀਤੀ ਸੀ। ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਰਾਏ ਸਾਹਿਬ ਬਾਰੇ ਕਿਤਾਬ ਵਿਚ ਲਿਖਿਆ ਹੈ ਕਿ ਮੁਗਲਾਂ ਦੇ ਗੁਰੂ ਸਾਹਿਬ ਨਾਲ ਮਤਭੇਦ ਵਿਚਾਰਧਾਰਕ ਜਾਂ ਧਾਰਮਿਕ ਕਾਰਣਾਂ ਕਰਕੇ ਨਹੀਂ ਸਨ, ਸਗੋਂ ਇਸ ਕਰਕੇ ਸਨ ਕਿ ਗੁਰੂ ਇੱਕ ਸ਼ਿਕਾਰੀ ਸਨ ਅਤੇ ਉਹ ਸ਼ਿਕਾਰੀ ਕੁੱਤੇ ਰੱਖਦੇ ਸਨ। ਸਰਦਾਰ ਬਾਦਲ ਨੇ ਕਿਹਾ ਕਿ ਇਹਨਾਂ ਕਿਤਾਬਾਂ ਵਿਚ ਇਹ ਵੀ ਦਾਅਵਾ ਕੀਤਾ ਹੈ ਕਿ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਚਮਕੌਰ ਸਾਹਿਬ ਦੀ ਲੜਾਈ ਵਿਚੋਂ ਬਿਨਾਂ ਕਿਸੇ ਨੂੰ ਕੁੱਝ ਦੱਸੇ ਦੌੜ ਗਏ ਸਨ। ਕਿਤਾਬ ਮੁਤਾਬਿਕ ਉਹ ਖਾਲਸਾ ਦੇ ਹੁਕਮ ਉੱਤੇ ਉੱਥੋਂ 'ਉੱਚ ਦਾ ਪੀਰ' ਬਣ ਕੇ ਨਹੀਂ ਸਨ ਗਏ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਾਨ ਸਿੱਖ ਗੁਰੂ ਸਾਹਿਬਾਨਾਂ ਦੇ ਇਤਿਹਾਸ ਬਾਰੇ ਕੀਤੇ ਇਹ ਬਹੁਤ ਹੀ ਅਫਸੋਸਨਾਕ ਦਾਅਵੇ ਹਨ। ਉਹ ਗੁਰੂ ਸਾਹਿਬਾਨਾਂ ਦੇ ਇਤਿਹਾਸ ਨਾਲ ਜੁੜੇ ਤੱਥਾਂ ਨੂੰ ਬਦਲ ਕੇ ਸਾਡੇ ਬੱਚਿਆਂ ਅਤੇ ਪੂਰੀ ਦੁਨੀਆਂ ਨੂੰ ਕੀ ਸਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਇਸੇ ਦੌਰਾਨ ਕੋਰ ਕਮੇਟੀ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਮਦਨ ਲਾਲ ਖੁਰਾਣਾ, ਮਰਹੂਮ ਬ੍ਰਿਗੇਡੀਅਰ (ਸੇਵਾ ਮੁਕਤ)ਬਲਬੀਰ ਸਿੰਘ ਗਰੇਵਾਲ, ਸਾਬਕਾ ਵਿਧਾਇਕ ਗੁਰਦੇਵ ਸਿੰਘ ਸਿੱਧੂ ਅਤੇ ਜਥੇਦਾਰ ਲਾਭ ਸਿੰਘ ਦੇ ਅਕਾਲ ਚਲਾਣੇ ਉੱਤੇ ਅਫਸੋਸ ਮਤਾ ਵੀ ਪਾਸ ਕੀਤਾ।
ਇਸ ਮੀਟਿੰਗ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਅਤੇ ਜਥੇਦਾਰ ਅਵਤਾਰ ਸਿੰਘ ਮੱਕੜ ਤੋਂ ਇਲਾਵਾ ਸੀਨੀਅਰ ਆਗੂਆਂ ਜਥੇਦਾਰ ਤੋਤਾ ਸਿੰਘ, ਸਰਦਾਰ ਬਲਵਿੰਦਰ ਸਿੰਘ ਭੂੰਦੜ, ਸਰਦਾਰ ਚਰਨਜੀਤ ਸਿੰਘ ਅਟਵਾਲ, ਸਰਦਾਰ ਨਿਰਮਲ ਸਿੰਘ ਕਾਹਲੋਂ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ, ਸਰਦਾਰ ਜਨਮੇਜਾ ਸਿੰਘ ਸੇਖੋਂ, ਬੀਬੀ ਉਪਿੰਦਰਜੀਤ ਕੌਰ, ਸਰਦਾਰ ਸਿਕੰਦਰ ਸਿੰਘ ਮਲੂਕਾ, ਸਰਦਾਰ ਸ਼ਰਨਜੀਤ ਸਿੰਘ ਢਿੱਲੋਂ, ਬੀਬੀ ਜੰਗੀਰ ਕੌਰ, ਸਰਦਾਰ ਗੁਲਜ਼ਾਰ ਸਿੰਘ ਰਣੀਕੇ, ਸਰਦਾਰ ਹੀਰਾ ਸਿੰਘ ਜ਼ੀਰਾ, ਸਰਦਾਰ ਬਿਕਰਮ ਸਿੰਘ ਮਜੀਠੀਆ, ਸਰਦਾਰ ਸੁਰਜੀਤ ਸਿੰਘ ਰੱਖੜਾ, ਡਾਕਟਰ ਦਲਜੀਤ ਸਿੰਘ ਚੀਮਾ, ਸਰਦਾਰ ਬਲਦੇਵ ਸਿੰਘ ਮਾਨ, ਸਰਦਾਰ ਵਿਰਸਾ ਸਿੰਘ ਵਲਟੋਹਾ, ਸ੍ਰੀ ਹਰਚਰਨ ਬੈਂਸ, ਸ਼੍ਰੋਮਣੀ ਕਮੇਟੀ ਮੈਂਬਰਾਂ ਸਰਦਾਰ ਰਜਿੰਦਰ ਸਿੰਘ ਮਹਿਤਾ, ਸਰਦਾਰ ਅਮਰਜੀਤ ਸਿੰਘ ਚਾਵਲਾ ਅਤੇ ਸਰਦਾਰ ਗੁਰਚਰਨ ਸਿੰਘ ਗਰੇਵਾਲ ਨੇ ਵੀ ਭਾਗ ਲਿਆ।