• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਪੰਜਾਬ ਸਰਕਾਰ ਐਲਾਨ ਕਰੇ ਕਿ ਇਹ ਰਾਖਵਾਂਕਰਨ ਨੀਤੀ ਨਾਲ ਛੇੜਛਾੜ ਨਹੀਂ ਕਰੇਗੀ: ਅਕਾਲੀ ਦਲ

Updated: 16-02-2020
  • Share
  • Tweet
ਕਿਹਾ ਕਿ ਸਰਕਾਰੀ ਨੌਕਰੀਆਂ ਅਤੇ ਤਰੱਕੀਆਂ ਵਿਚ ਰਾਖਵਾਂਕਰਨ ਸੰਬੰਧੀ ਜਿਉਂ ਦੀ ਤਿਉਂ ਸਥਿਤੀ ਬਰਕਰਾਰ ਰੱਖਣ ਲਈ ਕੇਂਦਰ ਨੁੰ ਦਖ਼ਲ ਦੇਣਾ ਚਾਹੀਦਾ ਹੈ

ਚੰਡੀਗੜ੍ਹ/16 ਫਰਵਰੀ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਨੂੰ ਇਹ ਐਲਾਨ ਕਰਨ ਲਈ ਆਖਿਆ ਹੈ ਕਿ ਇਹ ਸਰਕਾਰੀ ਨੌਕਰੀਆਂ ਵਿਚ ਨਿਯੁਕਤੀਆਂ ਅਤੇ ਤਰੱਕੀਆਂ ਸੰਬੰਧੀ ਮੌਜੂਦਾ ਰਾਖਵਾਂਕਰਨ ਨੀਤੀ ਨਾਲ ਕੋਈ ਛੇੜਛਾੜ ਨਹੀਂ ਕਰੇਗੀ ਤਾਂ ਕਿ ਅਨੁਸੂਚਿਤ ਜਾਤੀਆਂ ਅਤੇ ਕਬੀਲਿਆਂ ਦੇ ਬੁਨਿਆਦੀ ਅਧਿਕਾਰਾਂ ਦੀ ਹਰ ਕੀਮਤ ਉੱਤੇ ਰਾਖੀ ਨੂੰ ਯਕੀਨੀ ਬਣਾਇਆ ਜਾਵੇ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸਪੀਕਰ ਡਾਕਟਰ ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਆਏ ਤਾਜ਼ਾ ਫੈਸਲੇ, ਜਿਸ ਵਿਚ ਕਿਹਾ ਗਿਆ ਹੈ ਕਿ ਸਰਕਾਰੀ ਨੌਕਰੀਆਂ ਅਤੇ ਤਰੱਕੀਆਂ ਵਿਚ ਰਾਖਵਾਂਕਰਨ ਦੇਣ ਲਈ ਸੂਬੇ ਕਾਨੂੰਨੀ ਤੌਰ ਤੇ ਪਾਬੰਦ ਨਹੀਂ ਹਨ, ਦੇ ਬਾਵਜੂਦ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਨੂੰ ਦਿੱਤੇ ਗਏ ਰਾਖਵਾਂਕਰਨ  ਕਿਸੇ ਵੀ ਤਰ੍ਹਾਂ ਦੀ ਛੇੜਛਾੜ ਨਹੀਂ ਕੀਤੀ ਜਾਣੀ ਚਾਹੀਦੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਤੁਰੰਤ ਐਲਾਨ ਕਰਨਾ ਚਾਹੀਦਾ ਹੈ ਕਿ ਸਰਕਾਰੀ ਨੌਕਰੀਆਂ ਅਤੇ ਤਰੱਕੀਆਂ ਬਾਰੇ ਰਾਖਵਾਂਕਰਨ ਦੀ ਮੌਜੂਦਾ ਨੀਤੀ ਨੂੰ ਜਾਰੀ ਰੱਖਿਆ ਜਾਵੇਗਾ ਤਾਂ ਕਿ ਅਨੁਸੂਚਿਤ ਜਾਤੀਆਂ ਦੇ ਲੋਕਾਂ ਅੰਦਰ ਪੈਦਾ ਹੋਇਆ ਡਰ ਦੂਰ ਹੋ ਜਾਵੇ। ਉਹਨਾਂ ਕਿਹਾ  ਕਿ ਇਸੇ ਤਰ੍ਹਾਂ ਅਸੀਂ ਉਮੀਦ ਕਰਦੇ ਹਾਂ ਕਿ ਕੇਂਦਰ ਨੂੰ ਇਹੀ ਕਦਮ ਚੁੱਕਣਾ ਚਾਹੀਦਾ ਹੈ, ਜਿਵੇਂਕਿ ਇਸ ਨੇ ਉਸ ਸਮੇਂ ਕੀਤਾ ਸੀ, ਜਦੋਂ ਸੁਪਰੀਮ ਕੋਰਟ ਨੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ (ਅੱਤਿਆਚਾਰ ਰੋਕੂ ਐਕਟ) ਵਿਚ ਸੋਧ ਕੀਤੀ ਸੀ। ਉਸ ਸਮੇਂ ਸਦਨ ਨੂੰ ਇੱਕ ਦਿਨ ਵਧਾਇਆ ਗਿਆ ਸੀ ਅਤੇ ਕਾਨੂੰਨ ਰਾਹੀਂ ਜਿਓਂ ਦੀ ਤਿਓਂ ਸਥਿਤੀ ਨੂੰ ਬਰਕਰਾਰ ਰੱਖਿਆ ਗਿਆ ਸੀ। ਹੁਣ ਵੀ ਅਜਿਹੀ ਹੀ ਠੋਸ ਕਾਰਵਾਈ ਦੀ ਲੋੜ ਹੈ।
ਇਹ ਟਿੱਪਣੀ ਕਰਦਿਆਂ ਕਿ ਰਾਖਵਾਂਕਰਨ ਇੱਕ ਬੁਨਿਆਦੀ ਅਧਿਕਾਰ ਹੈ, ਜਿਹੜਾ ਕਿ ਭਾਰਤੀ ਸੰਵਿਧਾਨ ਤਹਿਤ ਐਸਸੀ ਅਤੇ ਐਸਟੀ ਭਾਈਚਾਰਿਆਂ ਨੂੰ ਦਿੱਤਾ ਗਿਆ ਸੀ, ਅਕਾਲੀ ਆਗੂ ਨੇ ਕਿਹਾ ਕਿ ਇਸ ਗੱਲ ਨੂੰ ਸੁਪਰੀਮ ਕੋਰਟ ਦੇ ਇੱਕ ਮੁਕੰਮਲ ਬੈਂਚ ਦੁਆਰਾ ਦੁਹਰਾਇਆ ਜਾ ਚੁੱਕਾ ਹੈ। ਡਾਕਟਰ ਅਟਵਾਲ ਨੇ ਕਿਹਾ ਕਿ ਸੰਵਿਧਾਨ ਤਹਿਤ ਦਿੱਤਾ ਗਿਆ ਰਾਖਵਾਂਕਰਨ ਅਸਲੀ ਬਰਾਬਰੀ ਵਾਸਤੇ ਦਿੱਤੀ ਸਹੂਲਤ ਹੈ, ਜਿਹੜੀ ਰਾਜਾਂ ਉੱਤੇ  ਉਹਨਾਂ ਗਰੁੱਪਾਂ ਨੂੰ ਦੇਣ ਦੀ ਜ਼ਿੰਮੇਵਾਰੀ ਪਾਈ ਗਈ ਹੈ, ਜੋ ਕਮਜ਼ੋਰ ਅਤੇ ਹੀਣੇ ਹਨ। ਉਹਨਾਂ ਕਿਹਾ ਕਿ ਸੰਵਿਧਾਨ ਦੀ ਪ੍ਰਸਤਾਵਨਾ ਵਿਚ ਅਤੀਤ ਦੀਆਂ ਬੇਇਨਸਾਫੀਆਂ ਨੂੰ ਪਹਿਚਾਣਿਆ ਗਿਆ ਸੀ, ਜਿਹਨਾਂ ਨੇ ਦੇਸ਼ ਨੂੰ ਨਾਬਰਾਬਰੀ ਅਤੇ ਸਮਾਜਕ ਵਿਤਕਰੇ ਦੀਆਂ ਅਲਾਮਤਾਂ ਵਿਚ ਜਕੜ ਦਿੱਤਾ ਸੀ। ਉਹਨਾਂ ਕਿਹਾ ਕਿ ਸਰਕਾਰੀ ਨੌਕਰੀਆਂ ਵਿਚ ਰਾਖਵਾਂਕਰਨ ਇਹਨਾਂ ਨਾਬਰਾਬਰੀਆਂ ਨੂੰ ਦੂਰ ਕਰਦਾ ਹੈ।
ਡਾਕਟਰ ਅਟਵਾਲ ਨੇ ਕਿਹਾ ਕਿ ਅਕਾਲੀ ਦਲ ਪੱਕੇ ਤੌਰ ਤੇ ਇਸ ਮੱਤ ਦਾ ਧਾਰਨੀ ਹੈ ਕਿ ਰਾਖਵਾਂਕਰਨ ਦੀ ਵਿਆਖਿਆ ਸੰਵਿਧਾਨ ਦੇ ਆਰਟੀਕਲ 14,15 ਅਤੇ 16 (4) ਵਿਚ ਦਿੱਤੀਆਂ ਸੁਰੱਖਿਆਵਾਂ ਦੇ ਰੂਪ ਵਿਚ ਕੀਤੀ ਜਾਣੀ ਚਾਹੀਦੀ ਹੈ। ਰਾਖਵਾਂਕਰਨ ਨਾ ਦੇਣਾ ਐਸਸੀ ਭਾਈਚਾਰੇ ਨਾਲ ਇੱਕ ਬਹੁਤ ਵੱਡੀ ਬੇਇਨਸਾਫੀ ਹੋਵੇਗੀ। ਉਹਨਾਂ ਕਿਹਾ ਕਿ ਅਕਾਲੀ ਦਲ ਇਹ ਯਕੀਨੀ ਬਣਾਉਣ ਲਈ ਪੂਰੀ ਕੋਸ਼ਿਸ਼ ਕਰੇਗਾ ਕਿ ਐਸਸੀ ਭਾਈਚਾਰੇ ਕੋਲੋਂ ਉਹਨਾਂ ਦਾ ਇਹ ਅਧਿਕਾਰ ਨਾ  ਖੋਹਿਆ ਜਾਵੇ।

Recent Post
ਅਮਰਿੰਦਰ ਸਿੰਘ ਐਸ਼ੋ ਇਸ਼ਰਤ ਤੇ ਠਾਠ ਵਾਲੇ ਆਪਣੇ ਘਰ ਵਿਚ ਸ਼ੇਖੀਆਂ ਮਾਰ ਰਹੇ ਹਨ : ਸੁਖਬੀਰ ਸਿੰਘ ਬਾਦਲ
ਸੁਖਬੀਰ ਸਿੰਘ ਬਾਦਲ ਨੇ ਦਿੱਲੀ ਪੁਲਿਸ ਵੱਲੋਂ ਨੌਜਵਾਨਾਂ ਨੂੰ ਅਗਵਾ ਕਰ ਕੇ ਉਸ ’ਤੇ ਅੰਨਾ ਤਸ਼ੱਦਦ ਢਾਹੁਣ ਦੀ ਕੀਤੀ ਨਿਖੇਧੀ
ਭਾਜਪਾ ਨਾਲ ਰਲ ਕੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਮੁੱਖ ਮੰਤਰੀ ਅਸਤੀਫਾ ਦੇਣ : ਸੁਖਬੀਰ ਸਿੰਘ ਬਾਦਲ
ਮੁੱਖ ਮੰਤਰੀ ਦੱਸਣ ਕਿ ਕਿਸਾਨਾਂ ਤੇ ਆੜ੍ਹਤੀਆਂ ਨੁੰ ਡੀ ਬੀ ਟੀ ਮਾਮਲੇ ਵਿਚ ਹਨੇਰੇ ਵਿਚ ਕਿਉਂ ਰੱਖਿਆ : ਅਕਾਲੀ ਦਲ
ਪੰਜਾਬ ਮੰਗਦਾ ਜਵਾਬ ਰੈਲੀਆਂ ਦੀ ਸਫਲਤਾ ਤੋਂ ਬੁਖਲਾ ਕੇ ਸਿਆਸੀ ਰੈਲੀਆਂ ’ਤੇ ਪਾਬੰਦੀ ਲਗਾਈ ਗਈ : ਅਕਾਲੀ ਦਲ
ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਤੇ ਸ਼ਹਾਦਤ ਨੂੰ ਸਮਰਪਿਤ ਦਿੱਲੀ ’ਚ ਵਿਸ਼ਵ ਪੱਧਰੀ ਮਿਊਜ਼ੀਅਮ ਬਣਾਇਆ ਜਾਵੇ : ਸੁਖਬੀਰ ਸਿੰਘ ਬਾਦਲ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.