ਚੰਡੀਗੜ੍ਹ/26 ਮਾਰਚ:ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਖੁਲਾਸਾ ਕੀਤਾ ਹੈ ਕਿ ਕੋਵਿਡ-19 ਕਾਰਣ ਦੇਸ਼ ਭਰ ਵਿਚ ਲਾਗੂ ਹੋਈ ਤਾਲਾਬੰਦੀ ਕਰਕੇ ਫੂਡ ਪ੍ਰੋਸੈਸਰਜ਼ ਨੂੰ ਦਰਪੇਸ਼ ਮੁਸ਼ਕਿਲਾਂ ਦਾ ਜਲਦੀ ਹੱਲ ਕੱਢਣ ਲਈ ਉੁਹਨਾਂ ਦੇ ਮੰਤਰਾਲੇ ਵਿਚ ਇੱਕ ਸ਼ਿਕਾਇਤ ਨਿਵਾਰਣ ਸੈਲ ਕਾਇਮ ਕਰ ਦਿੱਤਾ ਗਿਆ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਖੁਰਾਕ ਉਤਪਾਦਾਂ ਦੇ ਉਤਪਾਦਨ ਅਤੇ ਸਪਲਾਈ ਵਿਚ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਕਰ ਰਹੇ ਉਦਯੋਗ ਮੈਂਬਰ ਆਪਣਾ ਸਮੱਸਿਆ ਬਾਰੇ covidgrievance-mofpi@
ਕੇਂਦਰੀ ਮੰਤਰੀ ਨੇ ਕਿਹਾ ਕਿ ਮੁੱਖ ਸਕੱਤਰਾਂ ਨੂੰ ਕਹਿ ਦਿੱਤਾ ਗਿਆ ਹੈ ਕਿ ਉਹ ਜ਼ਿਲ੍ਹਾ ਕੁਲੈਕਟਰਾਂ, ਪੁਲਿਸ ਅਤੇ ਟਰਾਂਸਪੋਰਟ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਕਿ ਖੁਰਾਕੀ ਵਸਤਾਂ ਦਾ ਉਤਪਾਦਨ ਕਰਨ ਵਾਲੀਆਂ ਫੈਕਟਰੀਆਂ ਨੂੰ ਚੱਲਦਾ ਰੱਖਣ ਲਈ ਉਹਨਾਂ ਦੇ ਉਤਪਾਦਾਂ ਅਤੇ ਕੱਚੇ ਮਾਲ ਦੀ ਇੱਕ ਥਾਂ ਤੋਂ ਦੂਜੀ ਥਾਂ ਲਿਜਾਣ ਅਤੇ ਕਾਮਿਆਂ ਨੂੰ ਇਹਨਾਂ ਫੈਕਟਰੀਆਂ ਵਿਚ ਕੰਮ ਕਰਨ ਦੀ ਆਗਿਆ ਦੇਣ ਦੀ ਲੋੜ ਹੈ। ਉਹਨਾਂ ਕਿਹਾ ਕਿ ਅਧਿਕਾਰੀਆਂ ਨੂੰ ਵੀ ਕਹਿ ਦਿੱਤਾ ਗਿਆ ਹੈ ਕਿ ਉਹ ਸੂਬਾ ਪੱਧਰ ਉੱਤੇ ਇੱਕ ਨੋਡਲ ਅਧਿਕਾਰੀ ਲਾ ਦੇਣ, ਜਿਸ ਕੋਲ ਮੰਤਰਾਲੇ ਅਤੇ ਫੂਡ ਇੰਡਸਟਰੀ ਵੱਲੋਂ ਸਪਲਾਈ ਚੇਨ ਵਿਚ ਵਿਘਨ ਦੀਆਂ ਮੁæਸ਼ਕਿਲਾਂ ਉਠਾ ਕੇ ਉਹਨਾਂ ਦਾ ਤੁਰੰਤ ਹੱਲ ਕੱਢਿਆ ਜਾ ਸਕੇ।