• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
      • ਵਿਧਾਨ ਸਭਾ ਚੋਣਾਂ 2022
      • ਸਲਾਹਕਾਰ ਬੋਰਡ
      • ਵਪਾਰੀ ਅਤੇ ਉਦਯੋਗ ਸਲਾਹਕਾਰ ਬੋਰਡ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
    • ਐਸਏਡੀ ਵੀਡੀਓ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਉਮੀਦਵਾਰ 2022
  • ਮੈਂਬਰ ਬਣੋ
  • ਲੋਗਿਨ ਕਰੋ
Back
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਬਲਾਤਕਾਰੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ: ਬਾਦਲ

Updated: 19-04-2018
  • Share
  • Tweet

ਸਾਬਕਾ ਮੁੱਖ ਮੰਤਰੀ ਨੇ ਮੁਲਕ ਅੰਦਰ ਪਨਪ ਰਹੇ ਫਿਰਕੂ ਮਾਹੌਲ ਉੱਤੇ ਡੂੰਘੀ ਚਿੰਤਾ ਪ੍ਰਗਟ ਕੀਤੀ

ਚੰਡੀਗੜ੍ਹ/18 ਅਪ੍ਰੈਲ: ਸਮਾਜ ਵਿਚ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖ਼ਤ ਕਾਨੂੰਨ ਦੀ ਮੰਗ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਹੈ ਕਿ ਬਲਾਤਕਾਰੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਔਰਤਾਂ ਖਿਲਾਫ ਹੁੰਦੇ ਅੱਤਿਆਚਾਰਾਂ ਨੂੰ ਰੋਕਣ ਲਈ ਕੋਈ ਪੱਕਾ ਹੱਲ ਲੱਭਿਆ ਜਾਣਾ ਚਾਹੀਦਾ ਹੈ।

ਇੱਥੇ ਹਿੰਦੁਸਤਾਨ ਟਾਈਮਜ਼ ਅਖਬਾਰ ਦੇ ਚੰਡੀਗੜ੍ਹ ਐਡੀਸ਼ਨ ਦੀ 18ਵੀ ਵਰ੍ਹੇ ਗੰਢ ਦੇ ਮੌਕੇ ਆਯੋਜਿਤ ਕੀਤੇ ਗਏ ਸਮਾਗਮ ਵਿਚ ਬੋਲਦਿਆਂ ਸਰਦਾਰ ਬਾਦਲ ਨੇ ਦੇਸ਼ ਅੰਦਰ ਵਧ ਰਹੇ ਫਿਰਕੂਪੁਣੇ ਦੀ ਬੀਮਾਰੀ ਉੱਤੇ ਵੀ ਡੂੰਘੀ ਚਿੰਤਾ ਪ੍ਰਗਟ ਕੀਤੀ। ਉਹਨਾਂ ਕਿਹਾ ਕਿ ਰਾਜਾਂ ਅਤੇ ਕੇਂਦਰ ਵਿਚ ਸਾਰੀਆਂ ਸਰਕਾਰਾਂ ਵੱਲੋਂ ਸਭ ਤੋਂ ਵੱਡੀ ਪਹਿਲ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਦਿੱਤੇ ਜਾਣ ਦੀ ਲੋੜ ਹੈ।

ਉਨਾਓ ਅਤੇ ਕਠੂਆ ਦੁਖਾਂਤਾਂ ਬਾਰੇ ਬੋਲਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਜਿਹਨਾਂ ਲੋਕਾਂ ਨੇ ਬਲਾਤਕਾਰੀਆਂ ਦਾ ਸਮਰਥਨ ਕੀਤਾ, ਉਹਨਾਂ ਨਾਲ ਵੀ ਕੋਈ ਨਰਮੀ ਵਰਤੇ ਜਾਣ ਦੀ ਜਰੂਰਤ ਨਹੀਂ ਹੈ। ਉਹਨਾਂ ਕਿਹਾ ਕਿ ਔਰਤ ਦੀ ਇੱਜ਼ਤ ਕਰਨਾ ਇਕ ਸੱਭਿਅਕ ਮੁਲਕ ਦੀ ਪਹਿਲੀ ਨਿਸ਼ਾਨੀ ਹੈ।  ਸਾਨੂੰ ਰਲ ਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਔਰਤਾਂ ਖ਼ਿਲਾਫ ਅਣਮਨੁੱਖੀ ਅੱਤਿਆਚਾਰ ਕਰਨ ਵਾਲੇ ਲੋਕਾਂ ਅਤੇ ਅਜਿਹੇ ਅਪਰਾਧੀਆਂ ਦੀ ਮੱਦਦ ਕਰਨ ਵਾਲਿਆਂ ਨੂੰ ਸਖ਼ਤ ਅਤੇ ਜਲਦੀ ਤੋਂ ਜਲਦੀ ਸਜ਼ਾ ਦਿੱਤੀ ਜਾਵੇ। 

ਸਾਬਕਾ ਮੁੱਖ ਮੰਤਰੀ ਨੇ ਦੇਸ਼ ਅੰਦਰ ਪੈਦਾ ਹੋ ਰਹੇ ਫਿਰਕੂ ਮਾਹੌਲ ਉੱਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜਿਹੜੇ ਵਿਅਕਤੀ ਫਿਰਕੂ ਤਾਣਿਆਂ ਨੂੰ ਤੋੜਣ ਅਤੇ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਸਰਕਾਰਾਂ ਨੂੰ ਉਹਨਾਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਲੋੜ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਮੁੱਖ ਮੰਤਰੀ ਵਜੋਂ ਕਾਰਜਕਾਲ ਦੌਰਾਨ ਉਹ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਅਤੇ ਸਮਾਜ ਵਿਚ ਔਰਤਾਂ ਦੇ ਰੁਤਬੇ ਬਾਰੇ ਰੋਜ਼ਾਨਾ ਸਮੀਖਿਆ ਕਰਦੇ ਸਨ। 

ਇਸ ਮੌਕੇ ਸਰਦਾਰ ਬਾਦਲ ਨੇ ਸਮਾਜਕ ਇਨਸਾਫ ਨੂੰ ਯਕੀਨੀ ਬਣਾਉਣ ਅਤੇ ਗਰੀਬਾਂ, ਪਛੜੇ ਲੋਕਾਂ ਅਤੇ ਦਲਿਤਾਂ ਖ਼ਿਲਾਫ ਵਿਤਕਰੇ ਨੂੰ ਖਤਮ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣ ਉੱਤੇ ਵੀ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਗਰੀਬ ਅਤੇ ਅਮੀਰ ਵਿਚਕਾਰ ਫਾਸਲਾ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਕਰਕੇ ਰੁਜ਼ਗਾਰ ਲਈ ਬਰਾਬਰ ਦੇ ਮੌਕੇ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ ਦੀ ਲੋੜ ਹੈ।

ਸਰਦਾਰ ਬਾਦਲ ਨੇ ਦੇਸ਼ ਅੰਦਰ ਨੌਜਵਾਨਾਂ ਵਿਚ ਵਧ ਰਹੀ ਬੇਰੁਜ਼ਗਾਰੀ ਦਾ ਵੀ ਹਵਾਲਾ ਦਿੱਤਾ। ਉਹਨਾਂ ਕਿਹਾ ਕਿ ਭਾਵੇਂਕਿ ਸਰਕਾਰਾਂ ਸਾਰਿਆਂ ਨੂੰ ਨੌਕਰੀਆਂ ਨਹੀਂ ਦੇ ਸਕਦੀਆਂ, ਪਰ ਉਹ ਅਜਿਹੇ ਹਾਲਾਤ ਪੈਦਾ ਕਰ ਸਕਦੀਆਂ ਹਨ, ਜਿੱਥੇ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਉਹਨਾਂ ਦੀ ਰੁਜ਼ਗਾਰ ਦੀ ਯੋਗਤਾ ਵਧਾਈ ਜਾ ਸਕੇ। ਉਹਨਾਂ ਕਿਹਾ ਕਿ ਬੇਰੁਜ਼ਗਾਰੀ ਖ਼ਿਲਾਫ ਜੰਗੀ ਪੱਧਰ ਉੱਤੇ ਲੜਾਈ ਲੜਣ ਦੀ ਲੋੜ ਹੈ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿਚ ਇਸ ਨਾਲ ਅਮਨ ਅਤੇ ਕਾਨੂੰਨ ਦੀਆਂ ਸਮੱਸਿਆਵਾਂ ਖੜ੍ਹੀਆਂ ਹੋ ਸਕਦੀਆਂ ਹਨ। 

ਸਾਬਕਾ ਮੁੱਖ ਮੰਤਰੀ ਨੇ ਖੇਤੀ ਨੂੰ ਇੱਕ ਲਾਹੇਵੰਦ ਧੰਦਾ ਬਣਾਉਣ ਲਈ ਲੋੜੀਂੇਦੇ ਕਦਮ ਚੁੱਕੇ ਜਾਣ ਦੀ ਲੋੜ ਉੱਤੇ ਵੀ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਮੁਲਕ ਇੱਕ ਬਹੁਤ ਗੰਭੀਰ ਕਿਸਾਨੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਇੱਕ ਔਸਤ ਕਿਸਾਨ ਦੀ ਦਸ਼ਾ ਬਹੁਤ ਮਾੜੀ ਹੋ ਚੁੱਕੀ ਹੈ ਅਤੇ ਉਹਨਾਂ ਦਾ ਭਵਿੱਖ ਡਾਵਾਂਡੋਲ ਹੈ। ਇਸ ਖੇਤਰ ਨੂੰ ਸਭ ਤੋਂ ਵੱਡੀ ਪਹਿਲ ਦਿੱਤੇ ਜਾਣ ਦੀ ਲੋੜ ਹੈ।

ਆਜ਼ਾਦ ਮੀਡੀਆ ਨੂੰ ਲੋਕਤੰਤਰ ਦੀ ਮੁੱਢਲੀ ਜਰੂਰਤ ਦੱਸਦਿਆਂ ਸਰਦਾਰ ਬਾਦਲ  ਨੇ ਕਿਹਾ ਕਿ ਪ੍ਰੈਸ ਦੀ ਆਜ਼ਾਦੀ ਤੋਂ ਬਿਨਾਂ ਕੋਈ ਵੀ ਲੋਕਤੰਤਰ ਕਾਮਯਾਬ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਲੋਕਤੰਤਰ ਦੇ ਇਸ ਚੌਥੇ ਥੰਮ ਦੀ ਅਜ਼ਾਦੀ ਨੂੰ ਖ਼ਤਰੇ ਖੜ੍ਹੇ ਕੀਤੇ ਜਾ ਰਹੇ ਹਨ। ਇਹ ਚੁਣੌਤੀਆਂ ਮੀਡੀਆ ਦੀ ਜ਼ਮੀਰ ਨੂੰ ਖਰੀਦਣ ਜਾਂ ਡਰਾਉਣ ਦੀਆਂ ਕੋਸ਼ਿਸ਼ਾਂ ਦੇ ਰੂਪ ਵਿਚ ਸਾਹਮਣੇ ਆ ਰਹੀਆਂ ਹਨ। ਉਹਨਾਂ ਕਿਹਾ ਕਿ ਉਹ ਅਤੇ ਉਹਨਾਂ ਦੀ ਪਾਰਟੀ ਪ੍ਰੈਸ ਦੀ ਅਜ਼ਾਦੀ ਦੀ ਲੜਾਈ ਵਿਚ ਹਮੇਸ਼ਾਂ ਹੀ ਮੋਹਰੀ ਰਹੇ ਹਨ। ਸਰਦਾਰ ਬਾਦਲ ਨੇ ਚੰਡੀਗੜ੍ਹ ਐਡੀਸ਼ਨ ਦੇ ਰੈਜੀਡੈਂਟ ਐਡੀਟਰ ਸ੍ਰੀ ਰਮੇਸ਼ ਵਿਨਾਇਕ  ਦੀ ਖੇਤੀ ਦੇ ਮੁੱਦਿਆਂ ਨੂੰ ਵਧੇਰੇ ਅਹਿਮੀਅਤ ਦੇਣ ਲਈ ਪ੍ਰਸੰਸਾ ਕੀਤੀ। ਪਰ ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਬਾਕੀਆਂ ਨੂੰ ਰਾਸ਼ਟਰੀ ਪੱਧਰ ਉੱਤੇ ਇਸੇ ਲੀਹ ਉੱਤੇ ਚੱਲਣ ਦੀ ਲੋੜ ਹੈ। ਸਰਦਾਰ ਬਾਦਲ ਨੇ ਸ੍ਰੀ ਵਿਨਾਇਕ ਨੂੰ ਐਗਜ਼ੈਕਟਿਵ ਐਡੀਟਰ ਬਣਾਏ ਜਾਣ ਉੱਤੇ ਵਧਾਈ ਦਿੰਦਿਆਂ ਬੇਨਤੀ ਕੀਤੀ ਕਿ ਸਾਨੂੰ ਛੱਡ ਕੇ ਨਾ ਜਾਣ। 

Recent Post
ਆਪ ਨੇ ਸਰਕਾਰੀ ਹਸਪਤਾਲਾਂ ਵਿਚਲਾ ਟੈਸਟਾਂ ਦਾ ਕੰਮ ਪ੍ਰਾਈਵੇਟ ਕੰਪਨੀ ਹਵਾਲੇ ਕੀਤਾ: ਅਕਾਲੀ ਦਲ
'ਆਪ' ਸਰਕਾਰ ਸੂਬੇ ਦੇ 50 ਫੀਸਦੀ ਹਿੱਸੇ 'ਚੋਂ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਮੋੜ ਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖੇਡ ਰਹੀ ਹੈ- ਸ. ਬਿਕਰਮ ਸਿੰਘ ਮਜੀਠੀਆ
ਸ਼੍ਰੋਮਣੀ ਅਕਾਲੀ ਦਲ ਨੇ ਗੁਰਮੀਤ ਰਾਮ ਰਹੀਮ ਦੀ ਪੈਰੋਲ ਵਧਾਉਣ ਦੀ ਕੀਤੀ ਜ਼ੋਰਦਾਰ ਨਿਖੇਧੀ
ਤੁਹਾਨੂੰ ਮੁਹੱਲਾ ਕਲੀਨਿਕਾਂ ਦੇ ’ਸਫਲ’ ਮਾਡਲ ਦੀ ਇਸ਼ਤਿਹਾਰਬਾਜ਼ੀ ’ਤੇ 30 ਕਰੋੜ ਰੁਪਏ ਖਰਚਣ ਕੀ ਲੋੜ : ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਕੀਤਾ ਸਵਾਲ
ਪ੍ਰਤਾਪ ਸਿੰਘ ਬਾਜਵਾ ਨੇ ਡਾ. ਮਨਮੋਹਨ ਸਿੰਘ ਨੂੰ ਫਰਜ਼ੀ ਪ੍ਰਧਾਨ ਮੰਤਰੀ ਕਹਿ ਕੇ ਸਿੱਖਾਂ ਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ: ਅਕਾਲੀ ਦਲ
ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ’ਤੇ ਜਾਨ ਲੇਵਾ ਹਮਲੇ ਦੀ ਕੀਤੀ ਜ਼ੋਰਦਾਰ ਨਿਖੇਧੀ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

ਡਾਊਨਲੋਡ ਕਰੋ
© 2022 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Privacy Policy.Sitemap.