• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਬਾਦਲ ਵਿਖੇ ਮੁਫਤ ਮੈਡੀਕਲ ਕੈਂਪ 'ਚ ਚੋਟੀ ਦੇ ਡਾਕਟਰਾਂ ਵੱਲੋ 3500 ਮਰੀਜ਼ਾਂ ਦਾ ਇਲਾਜ

Updated: 11-03-2018
  • Share
  • Tweet

ਬਾਦਲ (ਮੁਕਤਸਰ)/10 ਮਾਰਚ: ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਦੀ ਪ੍ਰੇਰਨਾ ਸਦਕਾ ਇੱਥੇ ਲਗਾਏ ਗਏ  ਮੁਫ਼ਤ ਮੈਡੀਕਲ ਕੈਂਪ ਵਿਚ ਬਠਿੰਡਾ, ਅੰਮ੍ਰਿਤਸਰ ਅਤੇ ਚੰਡੀਗੜ੍ਹ ਤੋਂ ਆਏ ਚੋਟੀ ਦੇ ਡਾਕਟਰਾਂ ਨੇ 3500 ਦੇ ਵੱਧ ਮਰੀਜ਼ਾਂ ਦੀ ਜਾਂਚ ਕਰਕੇ ਉਹਨਾਂ ਨੂੰ ਦਵਾਈਆਂ ਦਿੱਤੀਆਂ।


ਇੱਥੇ ਸਿਵਲ ਹਸਪਤਾਲ ਵਿਚ ਲਗਾਏ ਗਏ ਇਸ ਮੈਡੀਕਲ ਕੈਂਪ ਵਿਚ ਸੀਨੀਅਰ ਡਾਕਟਰਾਂ ਨੇ ਮਰੀਜ਼ਾਂ ਦੀਆਂ ਵੱਖ ਵੱਖ ਬੀਮਾਰੀਆਂ ਦਾ ਆਧੁਨਿਕ ਇਲਾਜ ਵਿਧੀਆਂ ਰਾਂਹੀ ਮੌਕੇ ਉੱਤੇ ਹੀ ਇਲਾਜ ਕੀਤਾ। ਇਹਨਾਂ ਵਿਚ ਪੀਜੀਆਈ ਦੇ ਸਾਬਕਾ ਡਾਇਰੈਕਟਰ ਡਾਕਟਰ ਕੇ ਕੇ ਤਲਵਾੜ, ਪੀਜੀਆਈ ਦੇ ਸਾਬਕਾ ਛਾਤੀ ਦੇ ਰੋਗਾਂ ਦੇ ਮਾਹਿਰ ਡਾਕਟਰ ਐਸ ਕੇ ਜਿੰਦਲ, ਯੂਰੌਲੋਜਿਸਟ ਡਾਕਟਰ ਬਲਦੇਵ ਔਲਖ, ਦੰਦਾਂ ਦੇ ਡਾਕਟਰ ਡਾਕਟਰ ਆਰ ਐਸ ਮਾਨ ਅਤੇ ਅੱਖਾਂ ਦੇ ਡਾਕਟਰ ਐਸਪੀਐਸ ਗਰੇਵਾਲ  ਸ਼ਾਮਿਲ ਸਨ।  ਇਸ ਤੋਂ ਇਲਾਵਾ ਮੈਕਸ ਹਸਪਤਾਲ ਬਠਿੰਡਾ ਅਤੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਦੇ ਡਾਕਟਰਾਂ ਨੇ ਵੀ ਇਸ ਕੈਂਪ ਵਿਚ ਮਰੀਜ਼ਾਂ ਦਾ ਇਲਾਜ ਕੀਤਾ। ਇਹ ਕੈਂਪ ਕੱਲ੍ਹ ਨੂੰ ਵੀ ਜਾਰੀ ਰਹੇਗਾ।


ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਇਹਨਾਂ ਪੇਂਡੂ ਮਰੀਜ਼ਾਂ ਦੇ ਮੁਫਤ ਇਲਾਜ ਵਾਸਤੇ ਆਪਣਾ ਕੀਮਤੀ ਸਮਾਂ ਕੱਢਣ ਲਈ ਸਾਰੇ ਡਾਕਟਰਾਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਇਹ ਕੈਂਪ ਗਰੀਬ ਮਰੀਜ਼ਾਂ ਲਈ ਇੱਕ ਵਰਦਾਨ ਸਾਬਿਤ ਹੋਇਆ ਹੈ, ਕਿਉਂਕਿ ਉਂਝ ਉਹਨਾਂ ਅਜਿਹੇ ਚੋਟੀ ਦੇ ਡਾਕਟਰਾਂ ਕੋਲੋਂ ਇਲਾਜ ਕਰਵਾਉਣ ਦਾ ਖਰਚਾ ਨਹੀਂ ਉਠਾ ਸਕਣਾ।


ਇਸ ਮੈਡੀਕਲ ਕੈਂਪ ਵਿਚ ਸਾਰੇ ਮਰੀਜ਼ਾਂ ਦੇ ਮੁਫ਼ਤ ਇਲਾਜ ਤੋਂ ਇਲਾਵਾ, ਕੈਂਪ ਵਿਚ ਆਉੁਣ ਵਾਲੇ ਮਰੀਜ਼ਾਂ ਨੂੰ ਮੁਫਤ ਖਾਣਾ ਵੀ ਦਿੱਤਾ ਗਿਆ।

Recent Post
ਕਾਂਗਰਸ ਸਰਕਾਰ 1000 ਕਰੋੜ ਰੁਪਏ ਕੋਰੋਨਾ ਵਾਸਤੇ ਖਰਚਣ ਬਾਰੇ ਵ੍ਹਾਈਟ ਪੇਪਰ ਜਾਰੀ ਕਰੇ : ਅਕਾਲੀ ਦਲ
ਕੇਂਦਰ ਆਪਣੇ ਲਈ ਵੱਕਾਰ ਦਾ ਸਵਾਲ ਬਣਾਉਣ ਦੀ ਥਾਂ ਖੇਤੀ ਕਾਨੁੰਨ ਰੱਦ ਕਰੇ : ਬਿਕਰਮ ਸਿੰਘ ਮਜੀਠੀਆ
ਨਵਜੋਤ ਸਿੱਧੂ ਤੇ ਕੁੰਵਰ ਵਿਜੇ ਪ੍ਰਤਾਪ ਬੇਅਦਬੀ ਤੇ ਇਸ ਨਾਲ ਜੁੜੇ ਪੁਲਿਸ ਫਾਇਰਿੰਗ ਕੇਸਾਂ ਦਾ ਸਿਆਸੀਕਰਨ ਕਰ ਰਹੇ ਹਨ : ਪਰਮਬੰਸ ਸਿੰਘ ਰੋਮਾਣਾ
ਬਿਕਰਮ ਸਿੰਘ ਮਜੀਠੀਆ ਨੇ ਕਣਕ ਦੀ ਖਰੀਦ ਵਿਚ ਦੇਰੀ ਲਈ ਕਾਂਗਰਸ ਸਰਕਾਰ ਦੀ ਨਿਖੇਧੀ ਕੀਤੀ ਤੇ ਨੁਕਸਾਨੀ ਫਸਲ ਦਾ ਮੁਆਵਜ਼ਾ ਦੇਣ ਤੇ ਨਮੀ ਦਾ ਮਾਤਰਾ ਵਿਚ ਵਾਧਾ ਕਰਨ ਦੀ ਵੀ ਕੀਤੀ ਮੰਗ
ਕਣਕ ਖਰੀਦ ਪ੍ਰਕਿਰਿਆ ਢਹਿ ਢੇਰੀ ਕਰਨ ਲਈ ਭਾਰਤ ਭੂਸ਼ਣ ਆਸ਼ੂ ਨੂੰ ਬਰਖ਼ਾਸਤ ਕਰਨ ਰਾਜਪਾਲ : ਅਕਾਲੀ ਦਲ
ਕਦੇ ਵੀ ਅਜੀਤ ਸਿੰਘ ਨੂੰ ਨਹੀਂ ਮਿਲਿਆ, ਕੁੰਵਰ ਵਿਜੇ ਪ੍ਰਤਾਪ ਦੇ ਖਿਲਾਫ ਮਾਣਹਾਨੀ ਦਾ ਕੇਸ ਕਰਾਂਗਾ : ਸੁਖਬੀਰ ਸਿੰਘ ਬਾਦਲ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.