• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਮੁੱਖ ਮੰਤਰੀ ਦਖਲ ਦੇ ਕੇ ਪੁਲਿਸ ਕਮਿਸ਼ਨਰ ਨੂੰ ਮਿੱਠੂ ਮਦਾਨ ਖਿਲਾਫ ਕੇਸ ਦਰਜ ਕਰਨ ਦੀ ਹਦਾਇਤ ਦੇਣ : ਅਕਾਲੀ ਦਲ

Updated: 11-01-2021
  • Share
  • Tweet
ਪਾਰਟੀ ਨੇ ਨਵਜੋਤ ਸਿੱਧੂ ਨੂੰ ਆਖਿਆ ਕਿ ਉਹ ਕਮਿਸ਼ਨਰ ਨੂੰ ਮਿੱਠੂ ਨੁੰ ਗ੍ਰਿਫਤਾਰ ਕਰਨ ਵਾਸਤੇ ਕਹਿਣ ਤੇ ਉਸਨੂੰ ਕਾਂਗਰਸ ਪਾਰਟੀ ਵਿਚੋਂ ਬਾਹਰ ਕੱਢਣ
ਪੁਲਿਸ ਕਮਿਸ਼ਨਰ ਨੂੰ ਆਖਿਆ ਕਿ ਉਹ ਕਿਸ ਗੱਲ ਦੀ ਉਡੀਕ ਕਰ ਰਹੇ ਹਨ ? ਉਹਨਾਂ ਕੇਸ ਵਿਚ ਕਾਰਵਾਈ ਕਿਉਂ ਨਹੀਂ ਕੀਤੀ ? 

ਅੰਮ੍ਰਿਤਸਰ, 11 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਦਖਲ ਦੇ ਕੇ ਪੁਲਿਸ ਕਮਿਸ਼ਨਰ ਨੂੰ ਹਦਾਇਤ ਕਰਨ ਕਿ ਡਾ. ਨਵਜੋਤ ਕੌਰ ਸਿੱਧੂ ਦੇ ਖਾਸਮ ਖਾਸ ਮਿੱਠੂ ਮਦਾਨ ਖਿਲਾਫ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਜਾਵੇ ਕਿਉਂਕਿ ਉਸਨੇ ਚਾਰ ਦਿਨ ਪਹਿਲਾਂ ਭੀੜ ਨੁੰ ਭੜਕਾਇਆ ਤੇ ਤਿਲਕ ਨਗਰ ਦੇ ਪਰਿਵਾਰ ’ਤੇ ਜਾਨਲੇਵਾ ਹਮਲਾ ਕਰਵਾਇਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਸਪਸ਼ਟ ਸੰਦੇਸ਼ ਦੇਣਾ ਚਾਹੀਦਾ ਹੈ ਕਿ ਗੁੰਡਾਗਰਦੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਚਾਰ ਦਿਨ ਬੀਤ ਗਏ ਹਨ ਤੇ ਕਤਲ ਵਰਗਾ ਹਮਲਾ ਕਰਨ ਵਾਲੇ ਮਿੱਠੂ ਤੇ ਉਸਦਾ ਭਰਾ ਗੁਰੂ ਤੇ ਉਹਨਾਂ ਦੇ ਹੋਰ ਗੁੰਡੇ ਜਿਹਨਾਂ ਨੇ ਅਰੋੜਾ ਪਰਿਵਾਰ ’ਤੇ ਹਮਲਾ ਕੀਤਾ ਤੇ ਉਹਨਾਂ ਨੂੰ ਜ਼ਖ਼ਮੀ ਕੀਤਾ, ਸ਼ਰ੍ਹੇਆਮ ਬਾਹਰ ਘੁੰਮ ਰਹੇ ਹਨ ਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਮਾਮਲੇ ਕਾਰਵਾਈ ਕਰਨ ਲਈ ਸ਼ਕਤੀਵਿਹੂਣੇ ਜਾਪ ਰਹੇ ਹਨ। ਉਹਨਾਂ ਕਿਹਾ ਕਿ ਅਜਿਹਾ ਇਸ ਕਰ ਕੇ ਕਿਉਂਕਿ ਮੁਲਜ਼ਮਾਂ ਨੂੰ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਉਹਨਾਂ ਦੀ ਸਾਬਕਾ ਵਿਧਾਇਕ ਪਤਨੀ ਡਾ. ਨਵਜੋਤ ਕੌਰ ਸਿੱਧੂ ਦੀ ਪੁਸ਼ਤਪਨਾਹੀ ਹਾਸਲ ਹੈ।
ਮੁੱਖ ਮੰਤਰੀ ਨੂੰ ਅਜਿਹੀ ਅਰਾਜਕਤਾ ਨੂੰ ਸ਼ਹਿਰ ਵਿਚ ਪੁਲਿਸ ਦੇ ਕੰਮਕਾਜ ’ਤੇ ਧੱਬਾ ਨਾ ਬਣਨ ਦੇਣ ਅਤੇ ਪੁਲਿਸ ਕਮਿਸ਼ਨਰ ਨੂੰ ਮਾਮਲੇਵਿਚ ਲੋੜੀਂਦੀ ਕਾਰਵਾਈ ਕਰਨਦੀ ਹਦਾਇਤ ਦੇਣ।  ਅਕਾਲੀ ਆਗੂ ਨੇ ਪੁਲਿਸ ਕਮਿਸ਼ਨਰ ਨੂੰ ਵੀ ਇਹ ਪੁੱਛਿਆ ਕਿ ਉਹ ਕਿਸ ਗੱਲ ਦੀ ਉਡੀਕ ਕਰ ਰਹੇ ਹਨ। ਕੀ ਉਹ ਸਿੱਧੂ ਜੋੜੇ ਵੱਲੋਂ ਅਰੋੜਾ ਪਰਿਵਾਰ ’ਤੇ ਦਬਾਅ ਬਣਾਉਣ ਦੀ ਉਡੀਕ ਕਰ ਰਹੇ ਹਨ ? ਉਹਨਾਂ ਕਿਹਾ ਕਿ ਕੀ ਤੁਸੀਂ ਚਾਹੁੰਦੇ ਹੋ ਕਿ ਪੀੜਤ ਪਰਿਵਾਰ ਮਿੱਠੂ ਨਾਲ ਸਮਝੌਤਾ ਕਰ ਲਵੇ ਤਾਂ ਜੋ ਮਿੱਠੂ ਆਜ਼ਾਦ ਘੁੰਮਦਾ ਰਹੇ ਜਿਵੇਂ ਕਿ ਦੁਸ਼ਹਿਰਾ ਰੇਲ ਹਾਦਸਾ ਕੇਸ ਵਿਚ ਵਾਪਰਿਆ ? ਉਹਨਾਂਕਿਹਾ ਕਿ ਕੀ ਪੁਲਿਸ ਨੂੰ ਪਹਿਲਾਂ ਮਾਮਲੇ ਵਿਚਐਫ ਆਈ ਆਰ ਦਰਜ ਨਹੀਂ ਕਰਨੀ ਚਾਹੀਦੀ ? ਕੀ ਇਹ ਤੁਹਾਡਾ ਫਰਜ਼ ਨਹੀਂ ਹੈ ? ਯਕੀਨੀ ਤੌਰ ’ਤੇ ਤੁਹਾਨੂੁੰ ਇਥੇ ਇਸ ਕਰ ਕੇ ਤਾਇਨਾਤ ਨਹੀਂ ਕੀਤਾ ਗਿਆ ਕਿ ਤੁਸੀਂ ਕਾਂਗਰਸੀ ਗੁੰਡਿਆਂ ਨੁੂੰ ਮਨਮਰਜ਼ੀਆਂ ਕਰਨ ਦਿਓ ?
ਸ੍ਰੀ ਵਲਟੋਹਾ ਜਿਹਨਾਂ ਦੇ ਨਾਲ ਸ੍ਰੀਗੁਰਪ੍ਰਤਾਪ ਸਿੰਘ ਰੰਧਾਵਾ ਵੀ ਸਨ, ਨੇ ਕਿਹਾÇ ਕ ਇਹ ਸਭ ਕੁਝ ਇਯ ਕਰ ਕੇ ਵਾਪਰ ਰਿਹਾ ਹੈ ਕਿਉਂਕਿ ਮਿੱਠੂ ਮਦਾਨ ਨੂੰ ਨਵਜੋਤ ਸਿੱਧੂ ਵੱਲੋਂ ਲਗਾਤਾਰ ਪੁਸ਼ਤਪਨਾਹੀ ਮਿਲ ਰਹੀ ਹੈ। ਉਹਨਾਂ ਕਿਹਾ ਕਿ ਮਿੱਠੂ ਨੂੰ ਦੁਸ਼ਹਿਰਾ ਰੇਲ ਹਾਦਸਾ ਕੇਸ ਵਿਚ ਸਜ਼ਾ ਤੋਂ ਕਿਉਂ ਬਚਾÇਓੲਆਗਿਆ। ਇਹਨਾਂ ਆਗੂਆਂ ਨੇ ਸਿੱਧੂ ਜੋੜੇ ਨੂੰ ਵੀ ਆਖਿਆ ਕਿ ਉਹ ਸਵੈ ਇੱਛਾ ਨਾਲ ਅੱਗੇ ਆਉਣ ਅਤੇ ਪੁਲਿਸ ਕਮਿਸ਼ਨਰ ਨੂੰ ਆਖਣ ਕਿ ਮਿੱਠੂ ਮਦਾਨ ਤੇ ਉਸਦੇ ਭਰਾ ਗੁਰੂ ਅਤੇ ਤਿਲਕ ਨਗਰ ਵਿਚ ਅਰੋੜਾ ਪਰਿਵਾਰ ’ਤੇ ਹਮਲਾ ਕਰਨਵਾਲੇ ਹੋਰ ਅਨਸਰਾਂ  ਨੂੰ ਗ੍ਰਿਫਤਾਰ ਕੀਤਾ ਜਾਵੇ। ਉਹਨਾਂ ਕਿਹਾ ਕਿ ਨਵਜੋਤ ਸਿੱਧੂ ਨੁੰ ਮਿੱਠੂ ਮਦਾਨ ਨੁੰ ਕਾਂਗਰਸ ਪਾਰਟੀ ਵਿਚੋਂ ਤੁਰੰਤ ਕੱਢ ਦੇਣਾਚਾਹੀਦਾ ਹੈ ਤਾਂ ਜੋ ਇਹ ਸਾਬਤ ਹੋਵੇ ਕਿ ਉਹ ਉਹ ਉਸਦੀ ਅਤੇ ਉਸਦੀਆਂ ਗੈਰ ਕਾਨੂੰਨੀ ਗਤੀਵਿਧੀਆਂ ਦੀ ਪੁਸ਼ਤਪਨਾਹੀ ਨਾ ਕਰਨ।
ਅਕਾਲੀ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਅੰਮ੍ਰਿਤਸਰ ਪੁਲਿਸ ਮਿੱਠੂ ਮਦਾਨ ਤੇ ਹੋਰਨਾਂ ਖਿਲਾਫ ਛੇਤੀ ਇਰਾਦਾ ਕਤਲ ਦਾ ਕੇਸ ਦਰਜ ਕਰੇ। ਉਹਨਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਅਕਾਲੀ ਦਲ ਅਰੋੜਾ ਪਰਿਵਾਰ ਨੂੰ ਨਿਆਂ ਦੁਆਉਣ ਵਾਸਤੇ ਸੰਘਰਸ਼ ਸ਼ੁਰੂ ਕਰੇਗਾ।

Recent Post
ਕਿਸ਼ਾਨ ਸ਼ਕਤੀ ਵਿਚ ਭਾਜਪਾ ਦਾ ਸਫਾਇਆ ਕਰਨ ਦੀ ਤਾਕਤ : ਸੁਖਬੀਰ ਸਿੰਘ ਬਾਦਲ
ਮੁੱਖ ਮੰਤਰੀ ਦੱਸਣ ਕਿ ਉਹ ਆਪਣੇ ਜੱਦੀ ਜ਼ਿਲ੍ਹੇ ਵਿਚ ਰੇ ਮਾਫੀਆ ਨੂੰ ਕੰਟਰੋਲ ਕਰਨ ਵਿਚ ਫੇਲ੍ਹ ਕਿਉਂ ਹੋਏ : ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਨੇ ਰਿਪਬਲਿਕ ਟੀ ਵੀ ਦੇ ਸੰਪਾਦਕ ਅਰਨਬ ਗੋਸਵਾਮੀ ਦੇ ਕਾਲ ਗੇਟ ਸਕੈਂਡਲ ਦੀ ਸੁਪਰੀਮ ਕੋਰਟ ਤੋਂ ਜਾਂਚ ਮੰਗੀ
ਕਿਸਾਨ ਮਾਰਚ ਨੂੰ ਰੋਕ ਦੇ ਸੰਵਿਧਾਨ ਦੀ ਉਲੰਘਣਾ ਨਾ ਕਰੇ ਕੇਂਦਰ : ਅਕਾਲੀ ਦਲ
ਪਠਾਨਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਅਸ਼ੋਕ ਸ਼ਰਮਾ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭੁਪਿੰਦਰ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਵਿਚ ਖੇਤੀ ਕਾਨੂੰਨਾਂ ਖਿਲਾਫ ਸਟੈਂਡ ਲੈਣਾ ਚਾਹੀਦਾ ਸੀ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.