• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਮੁੱਖ ਮੰਤਰੀ ਨੀਰੋ ਵਾਂਗ ਪੇਸ਼ ਆਏ, ਇਕ ਪਾਸੇ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਜਲ ਤੋਪਾਂ ਨਾਲ ਮਾਰਿਆ ਗਿਆ, ਦੂਜੇ ਪਾਸੇ ਮੁੱਖ ਮੰਤਰੀ ਨੇ ਦਾਅਵਤਾਂ ਦੇ ਦੌਰ ਜਾਰੀ ਰੱਖੇ

Updated: 25-11-2020
  • Share
  • Tweet

ਮੁੱਖ ਮੰਤਰੀ ਆਪਣੇ ਰੁਝੇਵੇਂ ਰੱਦ ਕਰ ਕੇ ਯਕੀਨੀ ਬਣਾਉਣ ਕਿ ਕਿਸਾਨਾਂ ਨਾਲ ਵਹਿਸ਼ੀਆਨਾ ਵਿਵਹਾਰ ਨਾ ਹੋਵੇ : ਡਾ. ਦਲਜੀਤ ਸਿੰਘ ਚੀਮਾ

ਚੰਡੀਗੜ•, 25 ਨਵੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਇਕ ਪਾਸੇ ਪੰਜਾਬ ਦੇ ਕਿਸਾਨ ਤੇ ਉਹਨਾਂ ਦੇ ਪਰਿਵਾਰਾਂ ਨੂੰ ਦਿੱਲੀ ਜਾਣ ਸਮੇਂ ਕੜਾਕੇ ਦੀ ਠੰਢ ਦੌਰਾਨ ਜਲ ਤੋਪਾਂ ਨਾਲ ਮਾਰਿਆ ਗਿਆ ਤੇ ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਸਾਬਕਾ ਮੰਤਰੀ ਨਵਜੋਤ ਸਿੱਧ ਸਿੱਧੂ ਲਈ ਸ਼ਾਹੀ ਦਾਅਵਤਾਂ ਦੇ ਰਹੇ ਸਨ।

ਮੁੱਖ ਮੰਤਰੀ ਦੇ ਇਸ ਅਸੰਵੇਦਨਸ਼ੀਲ ਰਵੱਈਆ ਦੀ ਤੁਲਨਾ ਬਾਦਸ਼ਾਹ ਨੀਰੋ,  ਜੋ ਰੋਮ ਦੇ ਸੜਨ ਵੇਲੇ ਬੰਸਰੀ ਵਜਾ ਰਿਹਾ ਸੀ, ਨਾਲ ਕਰਦਿਆਂ ਸਾਬਕਾ ਮੰਤਰੀ ਤੇ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਆਪਣੇ ਸਾਰੇ ਰੁਝੇਵੇਂ ਰੱਦ ਕਰ ਕੇ ਕਿਸਾਨਾਂ ਨਾਲ ਕਿਸੇ ਤਰੀਕੇ ਦਾ ਵੀ ਹਰਿਆਣਾ ਪੁਲਿਸ ਦੇ ਹੱਥੋਂ ਵਹਿਸ਼ੀਆਨਾ ਵਿਵਹਾਰ ਨਾ ਹੋਣਾ ਯਕੀਨੀ ਬਣਾਉਣ ਦੀ ਥਾਂ ਮੁੱਖ ਮੰਤਰੀ ਨੇ ਆਪਣੇ ਸਾਬਕਾ ਮੰਤਰੀ ਨੇ ਸ਼ਾਹੀ ਦਾਅਵਤ ਦੇਣ ਨੂੰ ਪਹਿਲ ਦਿੱਤੀ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਦੀ ਪੀੜਾ ਪ੍ਰਤੀ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ  ਤੁਹਾਡੇ ਜਾਣਦੇ ਸੀ ਿਕ ਕੰਲ• ਤੋਂ ਹੀ ਹਜ਼ਾਰਾਂ ਕਿਸਾਨਾਂ ਨੂੰ ਦਿੰਲੀ ਜਾਂਦਿਆਂ ਰਾਹ ਵਿਚ ਹਰਿਆਣਾ ਦੀ ਸਰਹੱਦ 'ਤੇ ਰੋਕਿਆ ਗਿਆ ਤੇ ਇਹਨਾਂ ਕਿਸਾਨਾਂ ਨੇ ਖਰਾਬ ਮੌਸਮ ਵਿਚ ਰਾਤ ਕੜਾਕੇ ਦੀ ਠੰਢ ਵਿਚ ਗੁਜ਼ਾਰੀ।  ਉਹਨਾਂ ਕਿਹਾ ਕਿ ਅੱਜ ਜਦੋਂ ਇਹ ਕਿਸਾਨ ਦਿੱਲੀ ਜਾਣ ਲੱਗੇ ਤਾਂ ਇਹਨਾਂ 'ਤੇ ਜਲ ਤੋਪਾਂ ਨਾਲ ਹਮਲਾ ਕੀਤਾ ਗਿਆ। ਉਹਨਾਂ ਕਿਹਾ ਕਿ ਇਹ ਮੁੱਖ ਮੰਤਰੀ ਹੁੰਦਿਆਂ ਤੁਹਾਡਾ ਫਰਜ਼ ਬਣਦਾ ਸੀ ਕਿ ਤੁਸੀਂ ਇਹ ਯਕੀਨੀ ਬਣਾਉਣੇ ਕਿ ਪੰਜਾਬ ਦੇ ਕਿਸਾਨਾਂ ਨਾਲ ਜ਼ੁਲਮ ਨਾ ਹੁੰਦੇ। ਉਹਨਾਂ ਕਿਹਾ ਕਿ ਇਹ ਤੁਹਾਡਾ ਫਰਜ਼ ਬਣਦਾ ਸੀ ਕਿ ਤੁਸੀਂ ਇਹ ਮਾਮਲਾ ਤੁਰੰਤ ਕੇਂਦਰ ਸਰਕਾਰ ਕੋਲ ਚੁੱਕਦੇ ਪਰ ਤੁਸੀਂ ਆਪਣੀ ਸ਼ਾਹੀ ਦਾਅਵਤ ਵਿਚ ਰੁੱਝੇ ਰਹਿਣ ਨੂੰ ਪਹਿਲ ਦਿੱਤੀ।

ਮੁੱਖ ਮੰਤਰੀ ਨੂੰ ਅੱਖਾਂ ਖੋਲ ਕੇ ਵਾਪਰ ਰਹੇ ਦੁਖਾਂਤ ਨੂੰ ਵੇਖਣ ਲਈ ਆਖਦਿਆਂ ਡਾ. ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਵੱਲੋਂ ਉਠਾਏ ਮਸਲੇ ਕੇਂਦਰ ਕੋਲ ਤੁਰੰਤ ਚੁੱਕਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਉਹ ਕਿਸਾਨਾਂ ਦੀਆਂ ਜਿਣਸਾਂ ਦੀ ਕੇਂਦਰ ਸਰਕਾਰ ਵੱਲੋਂ ਐਮ ਐਸ ਪੀ ਅਨੁਸਾਰ ਯਕੀਨੀ ਸਰਕਾਰੀ ਖਰੀਦ ਦੀ ਗਾਰੰਟੀ ਦਿੱਤੀ ਜਾਣੀ ਯਕੀਨੀ ਬਣਾਉਣ ਦਾ ਮਾਮਲਾ ਚੁੱਕਣ।  ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨਾਂ ਦੀਆਂ ਹੋਰ ਸਾਰੀਆਂ ਸ਼ਿਕਾਇਤਾਂ ਵੀ ਕੇਂਦਰ ਕੋਲ ਚੁੱਕ ਕੇ ਮੌਜੂਦਾ ਸੰਕਟ ਨੂੰ ਹੱਲ ਕਰਨ ਲਈ ਕੰਮ ਕਰਨਾ ਚਾਹੀਦਾ ਹੈ ਨਾ ਕਿ ਖੁਦ ਪਾਰਟੀ ਕਰਨ ਵਿਚ ਮੌਜ ਮਸਤੀ ਨੂੰ ਤਰਜੀਹ ਦੇਣੀ ਚਾਹੀਦੀ ਹੈ।  

Recent Post
ਕਿਸ਼ਾਨ ਸ਼ਕਤੀ ਵਿਚ ਭਾਜਪਾ ਦਾ ਸਫਾਇਆ ਕਰਨ ਦੀ ਤਾਕਤ : ਸੁਖਬੀਰ ਸਿੰਘ ਬਾਦਲ
ਮੁੱਖ ਮੰਤਰੀ ਦੱਸਣ ਕਿ ਉਹ ਆਪਣੇ ਜੱਦੀ ਜ਼ਿਲ੍ਹੇ ਵਿਚ ਰੇ ਮਾਫੀਆ ਨੂੰ ਕੰਟਰੋਲ ਕਰਨ ਵਿਚ ਫੇਲ੍ਹ ਕਿਉਂ ਹੋਏ : ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਨੇ ਰਿਪਬਲਿਕ ਟੀ ਵੀ ਦੇ ਸੰਪਾਦਕ ਅਰਨਬ ਗੋਸਵਾਮੀ ਦੇ ਕਾਲ ਗੇਟ ਸਕੈਂਡਲ ਦੀ ਸੁਪਰੀਮ ਕੋਰਟ ਤੋਂ ਜਾਂਚ ਮੰਗੀ
ਕਿਸਾਨ ਮਾਰਚ ਨੂੰ ਰੋਕ ਦੇ ਸੰਵਿਧਾਨ ਦੀ ਉਲੰਘਣਾ ਨਾ ਕਰੇ ਕੇਂਦਰ : ਅਕਾਲੀ ਦਲ
ਪਠਾਨਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਅਸ਼ੋਕ ਸ਼ਰਮਾ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭੁਪਿੰਦਰ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਵਿਚ ਖੇਤੀ ਕਾਨੂੰਨਾਂ ਖਿਲਾਫ ਸਟੈਂਡ ਲੈਣਾ ਚਾਹੀਦਾ ਸੀ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.