ਸੀਨੀਅਰ ਪੱਤਰਕਾਰ ਆਪਣੀ ਦਲੇਰਾਨਾ ਪੱਤਰਕਾਰੀ ਲਈ ਜਾਣੇ ਜਾਂਦੇ ਸਨ : ਬਿਕਰਮ ਸਿੰਘ ਮਜੀਠੀਆ
ਚੰਡੀਗੜ੍ਹ, 6 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪ੍ਰਸਿੱਧ ਪੱਤਰਕਾਰ ਮੇਜਰ ਸਿੰਘ ਦੇ ਅਚਨਚੇਤ ਅਕਾਲ ਚਲਾਣੇ ਨਾਲ ਸੁਬੇ ਅਤੇ ਪੰਜਾਬੀ ਪੱਤਰਕਾਰੀ ਨੂੰ ਦੀ ਦੁਨੀਆਂ ਨੁੰ ਬਹੁਤ ਵੱਡਾ ਘਾਟਾ ਪਿਆ ਹੈ।
ਆਪਣੇ ਸ਼ੋਕ ਸੰਦੇਸ਼ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੇਜਰ ਸਿੰਘ ਖਿੱਤੇ ਵਿਚ ਆਪਣੀ ਤਿੱਖੀ ਤੇ ਜਾਣਕਾਰੀ ਭਰਪੂਰ ਰਿਪੋਰਟ ਅਤੇ ਸਮਾਜਿਕ ਤੇ ਸਿਆਸੀ ਨਿਚੋੜ ਲਈ ਜਾਣੇ ਜਾਂਦੇ ਸਨ। ਉਹਨਾਂ ਕਿਹਾ ਕਿ ਸੀਨੀਅਰ ਪੱਤਰਕਾਰ ਆਪਣੀ ਬੇਖੌਫ ਤੇ ਨੇਕ ਰਿਪੋਰਟਿੰਗ ਲਈ ਜਾਣੇ ਜਾਂਦੇ ਸਨ। ਉਹਨਾਂ ਨੇ ਦੁਖੀ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕੀਤੀ। ਅਕਾਲੀ ਦਲ ਦੇ ਪ੍ਰਧਾਨ ਨੇ ਮੇਜਰ ਸਿੰਘ ਦੇ ਅਕਾਲ ਚਲਾਣੇ ’ਤੇ ਉਹਨਾਂ ਦੇ ਸਪੁੱਤਰ ਪ੍ਰਤੀਕ ਮਾਹਲ ਜੋ ਹਿੰਦੁਸਤਾਨ ਟਾਈਮਜ਼ ਦੇ ਪੱਤਰਕਾਰ ਹਨ ਤੇ ਪੱਤਰਕਾਰ ਭਾਈਚਾਰੇ ਨਾਲ ਵੀ ਦੁੱਖ ਸਾਂਝਾ ਕੀਤਾ।
ਇਸ ਦੌਰਾਨ ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਸ਼ੋਕ ਸੰਦੇਸ਼ ਵਿਚ ਕਿਹਾ ਕਿ ਪੰਜਾਬੀ ਪੱਤਰਕਾਰੀ ਨੇ ਇਕ ਰਾਹ ਦਸੇਰਾ ਗੁਆ ਲਿਆ ਹੈ। ਉਹਨਾਂ ਕਿਹਾ ਕਿ ਮੇਜਰ ਸਿੰਘ ਨੂੰ ਆਪਣੀ ਦਲੇਰੀ ਭਰੀ ਪੱਤਰਕਾਰੀ ਤੇ ਪੰਜਾਬ ਤੇ ਇਸਦੇ ਸਭਿਆਚਾਰਕ ਵਿਰਸੇ ਦੀ ਡੂੰਘੀ ਸਾਂਝ ਲਈ ਜਾਣਿਆ ਜਾਂਦਾ ਸੀ। ਉਹਨਾਂ ਨੇ ਸੀਨੀਅਰ ਪੱਤਰਕਾਰ ਦੇ ਸਦੀਵੀਂ ਵਿਛੋੜੇ ਨੁੰ ਮੀਡੀਆ ਭਾਈਚਾਰੇ ਲਈ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਕਰਾਰ ਦਿੱਤਾ ਤੇ ਦੁਖੀ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।