ਚੰਡੀਗੜ•, 2 ਜੁਲਾਈ : ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ 'ਤੇ ਵੈਟ ਵਿਚ ਚੋਖੇ ਵਾਧੇ ਖਿਲਾਫ ਇਸਤਰੀ ਅਕਾਲੀ ਦਲ ਦਾ ਸੰਘਰਸ਼ ਕਰੇਗਾ ਤੇ ਸੂਬਾ ਸਰਕਾਰ ਵੱਲੋਂ ਖ਼ਜ਼ਾਨੇ ਦੀ ਹੋਈ 5600 ਕਰੋੜ ਰੁਪਏ ਦੀ ਲੁੱਟ ਪ੍ਰਤੀ ਸਰਕਾਰ ਦੀ ਅਣਗਹਿਲੀ 'ਤੇ ਵੀ ਸਵਾਲ ਚੁੱਕਿਆ ਜਾਵੇਗਾ। ਇਹ ਐਲਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਘਾਨ ਤੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਨੇ ਕੀਤਾ ਹੈ।
ਪਾਰਟੀ ਦੀ ਇਸਤਰੀ ਵਿੰਗ ਦੀ ਨਵੀਂ ਚੁਣੀ ਗਈ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਰਟੀ ਦੀ 21 ਮੈਂਬਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬੀਜੀ ਜਗੀਰ ਕੌਰ ਨੇ ਕਾਂਗਰਸ ਹੀ ਸਾਰੇ ਸੂਬੇ ਵਿਚ ਕੁਪ੍ਰਸ਼ਾਸਨ ਰਾਹੀਂ ਭੱਠਾ ਬਿਠਾ ਦਿੱਤਾ ਹੈ ਤੇ ਇਸਨੇ ਸੂਬੇ ਨੂੰ ਆਰਥਿਕ ਤੌਰ 'ਤੇ ਤਬਾਹ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਜਦੋਂ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋ ਰਹੀ ਕੈਬਨਿਟ ਮੀਟਿੰਗ ਵਿਚ ਮੁੱਖ ਸਕੱਤਰ ਨੇ ਇਹ ਗੱਲ ਧਿਆਨ ਵਿਚ ਲਿਆਂਦੀ ਕਿ ਮੰਤਰੀਆਂ ਦੀ ਨਿੱਜੀ ਹਿਤਾਂ ਦੇ ਕਾਰਨ ਸੈਂਕੜੇ ਕਰੋੜ ਰੁਪਏ ਦੀ ਆਬਕਾਰੀ ਡਿਊਟੀ ਦਾ ਘਾਟਾ ਪੈ ਰਿਹਾ ਤਾਂ ਉਸਨੂੰ ਸਜ਼ਾ ਦੇ ਦਿੱਤੀ ਗਈ।
ਉਹਨਾਂ ਸਪਸ਼ਟ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹੀ ਪਿਛਲੇ ਦਿਨਾਂ ਦੌਰਾਨ ਸਾਹਮਣੇ ਆਏ ਘੁਟਾਲਿਆਂ ਲਈ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਸ਼ਰਾਬ ਮਾਫੀਆ, ਰੇਤ ਮਾਫੀਆ ਤੇ ਬੀਜ ਮਾਫੀਆ ਦੇ ਪੁੰਗਰਨ ਦਾ ਕਾਰਨ ਹੀ ਸੱਤਾਧਾਰੀ ਕਾਂਗਰਸ ਪਾਰਟੀ ਦੀ ਸਰਪ੍ਰਸਤੀ ਹੈ ਜੋ ਕਿ ਗਰੀਬਾਂ ਲਈ ਬਹੁਤ ਮਹਿੰਗੀ ਸਾਬਤ ੋ ਰਹੀ ਹੈ ਕਿਉਂਕਿ ਉਹਨਾਂ ਦੇ ਅਧਿਕਾਰ ਖੋਹੇ ਜਾ ਰਹੇ ਹਨ ਅਤੇ ਰਾਜਨੀਤਕ ਸ਼ਾਸਕਾਂ ਨੂੰ ਅਮੀਰ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸੂਬੇ ਵਿਚ ਅੱਜ ਨਾਗਰਿਕਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਕਿਉਂÎਕਿ ਮੁੱਖ ਮੰਤਰੀ ਲੱਭਦਾ ਨਹੀਂ ਤੇ ਕਿਸੇ ਨੂੰ ਵੀ ਮਿਲਣ ਤੋਂ ਇਨਕਾਰੀ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ 'ਤੇ ਚੁਟਕੀ ਲੈਂਦਿਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ ਕਿਉਂਕਿ ਉਹ ਕੋਰੋਨਾ ਦੇ ਦੌਰ ਵਿਚ ਹੀ ਮੁੱਖ ਮੰਤਰੀ ਬਣੇ ਹਨ।
ਇਸਤਰੀ ਅਕਾਲੀ ਦਲ ਦੇ ਨਵੇਂ ਚੁਣੇ 21 ਸਲਾਹਕਾਰਾਂ ਨਾਲ ਮੀਟਿੰਗ ਵਿਚ ਸੂਬਾ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਪ੍ਰਤੀ ਵਿਤਕਰੇ ਭਰਪੂਰ ਫੈਸਲੇ ਲੈਣ 'ਤੇ ਚਰਚਾ ਕੀਤੀ ਗਈ। ਸਰਬਸੰਮਤੀ ਨਾਲ ਇਹ ਵੀ ਫੈਸਲਾ ਕੀਤਾ ਗਿਆ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਤੇ ਪਾਰਟੀ ਕਦੇ ਵੀ ਸੂਬਾ ਸਰਕਾਰ ਨੂੰ ਇਸਨੂੰ ਬੇਮਾਇਨਾ ਬਣਾਉਣ ਦੇ ਸੂਬਾ ਸਰਕਾਰ ਦੇ ਮਾੜੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਸ਼ਾ ਹੀ ਸਾਡਾ ਸਭਿਆਚਾਰ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਕੇਂਦਰ ਸਰਕਾਰ ਦੇ ਆਰਡੀਨੈਂਸਾਂ ਬਾਰੇ ਵੀ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਉਹਨਾਂ ਦਾਅਵਾ ਕੀਤਾ ਕਿ 2017 ਵਿਚ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸੂਬੇ ਦੇ ਏ ਪੀ ਐਮ ਸੀ ਐਕਟ ਵਿਚ ਸੋਧ ਕਰ ਕੇ ਕੇਂਦਰੀ ਆਰਡੀਨੈਂਸ ਦੀਆਂ ਮੱਦਾਂ ਹੀ ਇਸ ਵਿਚ ਸ਼ਾਮਲ ਕਰ ਦਿੱਤੀਆਂ ਸਨ।
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੇਤੀਬਾੜੀ ਮਾਮਲਿਆ ਵਿਚ ਪਹਿਲੇ ਦਿਨ ਤੋਂ ਸਪਸ਼ਟ ਰਿਹਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਹੀ ਲਾਲ ਬਹਾਦਰ ਸ਼ਾਸਤਰੀ ਪ੍ਰੀਮੀਅਰਸ਼ਿਪ ਸ਼ੁਰੂ ਕੀਤੀ ਸੀ ਜਿਸਦੀ ਬਦੌਲਤ ਅਨਾਜ ਖਰੀਦਣ ਲਈ ਐਕਟ ਬਣਿਆ ਤੇ ਘੱਟੋ ਘੱਟ ਸਮਰਥਨ ਮੁੱਲ ਮਿਲਣਾ ਤੈਅ ਹੋਇਆ। ਉਹਨਾਂ ਕਿਹਾ ਕਿ ਘੱਟੋ ਘੱਟ ਸਮਰਥਨ ਮੁੱਲ ਹੀ ਕਿਸਾਨਾਂ ਨੂੰ ਗਰੀਬੀ ਤੋਂ ਮੁਕਤੀ ਦੁਆਉਣ ਦਾ ਰਾਹ ਖੋਲਿ•ਆ ਹੈ। ਉਹਨਾਂ ਕਿਹਾ ਕਿ ਕਿਸਾਨ ਇਸ ਨਾਲ ਆਪਣੀ ਜਿਣਸ ਵੱਧ ਤੋਂ ਵੱਧ ਕੀਮਤ 'ਤ ੇਵੇਚ ਸਕਣਗੇ।
ਇਸ ਮੌਕੇ ਤੇ ਹੋਰਣਾ ਤੋਂ ਇਲਾਵਾ ਬੀਬੀ ਸਤਵੰਤ ਕੌਰ ਸੰਧੂ,ਬੀਬੀ ਗੁਰਦਿ