ਸਬ ਕਮੇਟੀ ਹਮ ਖਿਆਲੀ ਪਾਰਟੀਆਂ ਨਾਲ ਰਲ ਕੇ ਖੇਤੀ ਕਾਨੂੰਨ ਖਾਰਜ ਕਰਨ ਵਾਸਤੇ ਕੇਂਦਰ ’ਤੇ ਦਬਾਅ ਪਾਉਣ ਵਾਸਤੇ ਯਤਨ ਦੁ¾ਗਣੇ ਕਰੇਗੀ
ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕਾਨੁੰਨ ਖਾਰਜ ਕਰਨ ਵਾਸਤੇ ਸੰਸਦ ਦਾ ਵਿਸ਼ੇਸ਼ ਇਜਲਾਸ ਸ¾ਦਣ ਤੋਂ ਭ¾ਜਣਾ ਨਹੀਂ ਚਾਹੀਦਾ
ਕੇਂਦਰੀ ਏਜੰਸੀਆਂ ਵ¾ਲੋਂ ਆੜ•ਤੀਆਂ ਦੇ ਖਿਲਾਫ ਬਦਲਖੋਰੀ ਦੀ ਚਲਾਈ ਮੁਹਿੰਮ ਦੀ ਕੀਤੀ ਨਿਖੇਧੀ
ਚੰਡੀਗੜ•, 21 ਦਸੰਬਰ : ਸ਼ੋ੍ਰਮਣੀ ਅਕਾਲੀ ਦਲ ਨੇ ਫੈਸਲਾ ਕੀਤਾ þ ਕਿ ਉਹ ਸੰਤ ਰਾਮ ਸਿੰਘ ਸੀਂਗੜੀ ਵਾਲਿਆਂ ਅਤੇ 42 ਹੋਰਨਾਂ ਜੋ ਚਲ ਰਹੇ ਕਿਸਾਨ ਸੰਘਰਸ਼ ਖਿਲਾਫ ਸ਼ਹੀਦ ਹੋਏ ਦੀ ਯਾਦ ਵਿਚ 2 ਜਨਵਰੀ ਤੋਂ ਆਖੰਡ ਪਾਠਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਹੋਰ ਹਮ ਖਿਆਲੀ ਪਾਰਟੀਆਂ ਨਾਲ ਰਲ ਕੇ ਤਿੰਨ ਖੇਤੀ ਕਾਨੂੰਨ ਰ¾ਦ ਕਰਵਾਉਣ ਲਈ ਭਾਜਪਾ ਦੀ ਅਗਵਾਈ ਵਾਲੀ ਸਰਕਾਰ ’ਤੇ ਦਬਾਅ ਬਣਾਇਅ ਜਾਵੇਗਾ।
ਇਸ ਬਾਰੇ ਫੈਸਲਾ ਇਥੇ ਪਾਰਟੀ ਦੀ ਕੋਰ ਕਮੇਟੀ ਦੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਲਿਆ ਗਿਆ।
ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਪਹਿਲਾ ਆਖੰਡ ਪਾਠ ਗੁਰਦੁਆਰਾ ਸ੍ਰੀ ਤੇਗ ਬਹਾਦਰ ਸਾਹਿਬ ਬਹਾਦਰਗੜ• ਵਿਖੇ 2 ਜਨਵਰੀ ਨੂੰ ਰ¾ਖਵਾਇਆ ਜਾਵੇਗਾ ਜਿਸ ਮਗਰੋਂ ਅਜਿਹੇ ਪ੍ਰੋਗਰਾਮ ਕਰਵਾਏ ਜਾਣਗੇ ਤਾਂ ਜੋ ਸਬੰਧਤ ਜ਼ਿਲਿ•ਆਂ ਵਿਚ ਸ਼ਹੀਦਾਂ ਲਈ ਸ਼ਰਧਾਂਜਲੀ ਪ੍ਰੋਗਰਾਮ ਕੀਤੇ ਜਾਣਗੇ। ਇਹ ਵੀ ਫੈਸਲਾ ਕੀਤਾ ਗਿਆ ਕਿ ਕਿਸਾਨ ਸੰਘਰਸ਼ ਦੀ ਚੜ•ਦੀਕਲਾ ਲਈ ਅਰਦਾਸ ਕੀਤੀ ਜਾਵੇ। ਕਮੇਟੀ ਨੇ ਪਾਰਟੀ ਦੇ ਸਾਰੇ ਆਗੂਆਂ ਤੇ ਵਰਕਰਾਂ ਨੁੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਜੋ ਕਿਸਾਨ ਸੰਘਰਸ਼ ਵਿਚ ਰੁ¾ਝੇ ਹਨ, ਦੇ ਪਰਿਵਾਰਾਂ ਦੀ ਡਟਵੀਂ ਮਦਦ ਕੀਤੀ ਜਾਵੇ ਅਤੇ ਉਹਨਾਂ ਦੇ ਖੇਤ ਬਿਨਾਂ ਸੰਭਾਲੇ ਨਾ ਰਹਿਣ।
ਇਹ ਵੀ ਫੈਸਲਾ ਕੀਤਾ ਗਿਆ ਕਿ ਪਾਰਟੀ ਦੀ ਸਬ ਕਮੇਟੀ ਜਿਸ ਵਿਚ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. Êਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਿਕੰਦਰ ਸਿੰਘ ਮਲੂਕਾ ਸ਼ਾਮਲ ਹਨ, ਵ¾ਲੋਂ ਆਉਂਦੇ ਦਿਨਾਂ ਵਿਚ ਹਮ ਖਿਆਲੀ ਪਾਰਟੀਆਂ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਤਿੰਨ ਖੇਤੀ ਐਕਟ ਰ¾ਦ ਕਰਨ ਵਾਸਤੇ ਐਨ ਡੀ ਏ ਸਰਕਾਰ ’ਤੇ ਦਬਾਅ ਬਣਾਇਆ ਜਾਵੇਗਾ। ਸਬ ਕਮੇਟੀ ਹੋਰ ਪਾਰਟੀਆਂ ਨਾਲ ਇਸ ਬਾਰੇ ਵੀ ਰਾਇ ਮਸ਼ਵਰਾ ਕਰੇਗੀ ਕਿ ਸੰਘੀ ਢਾਂਚਾ ਲਾਗੂ ਹੋਣਾ ਯਕੀਨੀ ਬਣਾਇਆ ਜਾਵੇ ਜਿਸ ਵਿਚ ਰਾਜਾਂ ਦੀਆਂ ਤਾਕਤਾਂ ਕੇਂਦਰ ਸਰਕਾਰ ਵ¾ਲੋਂ ਖਤਮ ਨਾ ਕੀਤੀਆਂ ਜਾਣ। ਕਮੇਟੀ ਨੇ ਇਹ ਵੀ ਨੋਟਿਸ ਲਿਆ ਕਿ ਭਾਜਪਾ ਇਸ ਸਬੰਧ ਵਿਚ ਕਾਂਗਰਸ ਦੇ ਨਕਸ਼ੇ ਕਦਮਾਂ ’ਤੇ ਚਲ ਰਹੀ þ।
ਕੋਰ ਕਮੇਟੀ ਮੀਟਿੰਗ ਵਿਚ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੁੰ ਤਿੰਨ ਐਕਟ ਖਾਰਜ ਕਰਨ ਲਈ ਸੰਸਦ ਦਾ ਵਿਸ਼ੇਸ਼ ਇਜਲਾਸ ਸ¾ਦਣ ਤੋਂ ਨਹੀਂ ਭ¾ਜਣਾ ਚਾਹੀਦਾ। ਉਹਨਾਂ ਕਿਹਾ ਕਿ ਅਜਿਹਾ ਕਰਨਾ ਦੇਸ਼ ਦੇ ਹਿ¾ਤ ਵਿਚ þ ਅਤੇ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ’ਤੇ ਹਊਮੇ ਤੇ ਹੰਕਾਰ ਦਾ ਮੁ¾ਦਾ ਨਹੀਂ ਬਣਾਉਣਾ ਚਾਹੀਦਾ। ਉਹਨਾਂ ਕਿਹਾ ਕਿ ਸੰਸਦ ਦੇ ਸਰਦ ਰੁ¾ਤ ਇਜਲਾਸ ਨੁੰ ਰ¾ਦ ਕਰਨ ਨੇ ਪਹਿਲਾਂ ਹੀ ਗਲਤ ਸੰਦੇਸ਼ ਦਿ¾ਤਾ þ ਕਿ ਕੇਂਦਰ ਸਰਕਾਰ ਪਿਛਲੇ ਸੈਸ਼ਨ ਵਿਚ ਜਬਰੀ ਮੜ•ੇ ਤਿੰਨ ਐਕਟਾਂ ’ਤੇ ਚਰਚਾ ਕਰਨ ਤੋਂ ਭ¾ਜ ਰਹੀ þ। ਉਹਨਾਂ ਿਕਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਸਾਰੀਆਂ ਸ਼ਿਕਾਇਤਾਂ ਦੁਰ ਕਰਨ ਵਾਸਤੇ ਐਮਰਜੰਸੀ ਸੈਸ਼ਨ ਸ¾ਦਣਾ ਚਾਹੀਦਾ þ।
ਇਸ ਦੌਰਾਨ ਕੋਰ ਕਮੇਟੀ ਨੇ ਇਹ ਵੀ ਸੰਕਲਪ ਲਿਆ ਕਿ ਪੰਜਾਬ ਦੇ ਭਵਿ¾ਖ ਲਈ ਸ਼ਾਂਤੀ ਤੇ ਫਿਰਕੂ ਸਦਭਾਵਨਾ ਬਣਾਈ ਰ¾ਖਣਾ ਬਹੁਤ ਜ਼ਰੂਰੀ þ। ਇਸਨੇ ਸੰਕਲਪ ਲਿਆ ਕਿ ਸ਼ੋ੍ਰਮਣੀ ਅਕਾਲੀ ਦਲ ਇਸ ਬੁਨਿਆਦੀ ਸਿਧਾਂਤ ਨੁੰ ਕਦੇ ਵੀ ਖੋਰ•ਾ ਨਹੀਂ ਲ¾ਗਣ ਦੇਵੇਗਾ ਅਤੇ ਇਹ ਪੰਜਾਬ ਵਿਚ ਸਮਾਜ ਦੇ ਵ¾ਖ ਵ¾ਖ ਵਰਗਾਂ ਵਿਚ ਹਰ ਹੀਲੇ ਸ਼ਾਂਤੀ ਬਣਾਈ ਰ¾ਖਣਾ ਯਕੀਨੀ ਬਣਾਉਣ ਲਈ ਕੰਮ ਕਰੇਗਾ।
ਇਸ ਦੌਰਾਨ ਕੋਰ ਕਮੇਟੀ ਨੇ ਇਹ ਵੀ ਸੰਕਲਪ ਲਿਆ ਕਿ ਪੰਜਾਬ ਦੇ ਭਵਿ¾ਖ ਲਈ ਸ਼ਾਂਤੀ ਤੇ ਫਿਰਕੂ ਸਦਭਾਵਨਾ ਬਣਾਈ ਰ¾ਖਣਾ ਬਹੁਤ ਜ਼ਰੂਰੀ þ। ਇਸਨੇ ਸੰਕਲਪ ਲਿਆ ਕਿ ਸ਼ੋ੍ਰਮਣੀ ਅਕਾਲੀ ਦਲ ਇਸ ਬੁਨਿਆਦੀ ਸਿਧਾਂਤ ਨੁੰ ਕਦੇ ਵੀ ਖੋਰ•ਾ ਨਹੀਂ ਲ¾ਗਣ ਦੇਵੇਗਾ ਅਤੇ ਇਹ ਪੰਜਾਬ ਵਿਚ ਸਮਾਜ ਦੇ ਵ¾ਖ ਵ¾ਖ ਵਰਗਾਂ ਵਿਚ ਹਰ ਹੀਲੇ ਸ਼ਾਂਤੀ ਬਣਾਈ ਰ¾ਖਣਾ ਯਕੀਨੀ ਬਣਾਉਣ ਲਈ ਕੰਮ ਕਰੇਗਾ।
ਕੋਰ ਕਮੇਟੀ ਨੇ ਕੇਂਦਰ ਸਰਕਾਰ ਦੀ ਆੜ•ਤੀਆਂ ਪ੍ਰਤੀ ਬਦਲਾਖੋਰੀ ਵਾਲੀ ਕਾਰਵਾਈਆਂ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਪੰਜਾਬ ਆੜ•ਤੀਆ ਐਸੋਸੀਏਸ਼ਨ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ’ਤੇ ਕੇਂਦਰੀ ਏਜੰਸੀਆਂ ਦੀ ਇਹ ਛਾਪੇਮਾਰੀ ਲੋਕਤੰਤਰੀ ਢਾਂਚੇ ਵਿਚ ਕਿਸੇ ਵੀ ਤਰੀਕੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਪਾਰਟੀ ਨੇ ਆੜ•ਤੀਆ ਭਾਈਚਾਰੇ ਨੁੰ ਵਿਸ਼ਵਾਸ ਦੁਆਇਟਾ ਕਿ ਸ਼ੋ੍ਰਮਣੀ ਅਕਾਲੀ ਦਲ ਉਹਨਾਂ ਦੇ ਨਾਲ ਡ¾ਟ ਕੇ ਖੜ•ਾ þ ਅਤੇ ਕਿਸੇ ਵੀ ਤਰੀਕੇ ਉਹਨਾਂ ਨੂੰ ਨਿਸ਼ਾਨਾ ਨਹੀਂ ਬਣਾਉਣ ਦੇਵੇਗਾ।
ਕਮੇਟੀ ਨੇ ਇਹ ਵੀ ਐਲਾਨ ਕੀਤਾ ਕਿ ਪਾਰਟੀ ਆਉਂਦੀਆਂ ਨਗਰ ਨਿਗਮ ਤੇ ਮਿਉਂਸਪਲ ਕਮੇਟੀ ਦੀਆਂ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਲੜੇਗੀ। ਇਸਨੇ ਇਹ ਵੀ ਫੈਸਲਾ ਕੀਤਾ ਕਿ ਪਾਰਟੀ ਦੇ ਆਬਜ਼ਰਵਰ 5 ਜਨਵਰੀ ਤ¾ਕ ਪਾਰਟੀ ਦੇ ਉਮੀਦਵਾਰ ਤੈਅ ਕਰ ਦੇਣਗੇ।
ਇਸਨੇ ਕੁਲਵੰਤ ਸਿੰਘ ਕੁਲਾਰਾਂ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ।
ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਨਿਰਮਲ ਸਿੰਘ ਕਾਹਲੋਂ, ਚਰਨਜੀਤ ਸਿੰਘ ਅਟਵਾਲ, ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਪ੍ਰੋ. Êਪ੍ਰੇਮ ਸਿੰਘ ਚੰਦੂਮਾਜਰਾ, ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸਿੰਘ ਸੇਖੋਂ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਹੀਰਾ ਸਿੰਘ ਗਾਬੜੀਆ, ਜਗਮੀਤ ਸਿੰਘ ਬਰਾੜ, ਸੁਰਜੀਤ ਸਿੰਘ ਰ¾ਖੜਾ, ਬਲਦੇਵ ਸਿੰਘ ਮਾਨ, ਮਨਜਿੰਦਰ ਸਿੰਘ ਸਿਰਸਾ ਤੇ ਹਰਮੀਤ ਸਿੰਘ ਕਾਲਕਾ ਨੇ ਵੀ ਸ਼ਮੂਲੀਅਤ ਕੀਤੀ।