ਪਟਿਆਲਾ, 10 ਅਗਸਤ : ਗੁਰਦੁਆਰਾ ਸ੍ਰੀ ਅਰਦਾਸਪੁਰਾ ਸਾਹਿਬ ਕਲਿਆਣ ਵਿਖੇ 100 ਸਾਲਾ ਪੁਰਾਤਨ ਪਾਵਨ ਸਫ਼ਰੀ ਸਰੂਪ ਗੁੰਮ ਹੋ ਜਾਣ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਦੀ ਲੜੀ ਵਿਚ ਅੱਜ ਤੀਜੇ ਦਿਨ ਸਾਬਕਾ ਮੰਤਰੀ ਤੇ ਜ਼ਿਲ•ਾ ਪਟਿਆਲਾ ਦੇ ਇੰਚਾਰਜ਼ ਸ੍ਰੀ ਸੁਰਜੀਤ ਸਿੰਘ ਰੱਖੜਾ ਅਗਵਾਈ ਵਿਚ ਐਸ ਐਸ ਪੀ ਪਟਿਆਲਾ ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ।
ਧਰਨੇ ਦੀ ਸ਼ੁਰੂਆਤ ਸ੍ਰੀ ਰੱਖੜਾ ਦੀ ਅਗਵਾਈ ਵਿਚ ਸੰਗਤ ਨੇ ਮੂਲ ਮੰਤਰ ਤੇ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਕੀਤੀ ਗਈ।
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸ੍ਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਕਲਿਆਣ ਤੋਂ ਪੁਰਾਤਨ ਸਫਰੀ ਸਰੂਪ ਗੁੰਮ ਹੋਏ ਨੂੰ ਤਿੰਨ ਹਫਤੇ ਤੋਂ ਵੱਧ ਦਾ ਸਮਾਂ ਲੰਘ ਚੁੱਕਿਆਹੈ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਅਤੇ ਜ਼ਿਲ•ਾ ਪ੍ਰਸ਼ਾਸਨ ਵੱਲੋਂ ਕੋਈ ਠੋਸ ਕਦਮ ਨਾ ਚੁੱਕਿਆ ਜਾਣਾ ਇਹ ਸਪੱਸ਼ਟ ਕਰਦਾ ਹੈ ਕਿ ਸਿੱਖਾਂ ਦੇ ਮਸਲਿਆਂ ਪ੍ਰਤੀ ਕਾਂਗਰਸ ਸਰਕਾਰ ਕਦੇ ਵੀ ਗੰਭੀਰ ਨਹੀਂ ਹੋਈ ਹੈ।
ਸ੍ਰੀ ਰੱਖੜਾ ਨੇ ਜ਼ਿਲ•ਾ ਪੁਲਿਸ ਨੂੰ ਸਰੂਪ ਤੁਰੰਤ ਬਰਾਮਦ ਕਰਨ ਅਤੇ ਇਸ ਘਿਨੌਣੇ ਅਪਰਾਧ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਲਈ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਫਿਰ ਸ਼੍ਰੋਮਣੀ ਅਕਾਲੀ ਦਲ ਅਤੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ੋਰਦਾਰ ਢੰਗ ਨਾਲ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ ਤਾਂਂ ਕਿ ਕੇਸ ਵਿਚ ਨਿਆਂ ਹਾਸਲ ਕੀਤਾ ਜਾ ਸਕੇ।ਸ੍ਰੀ ਰੱਖੜਾ ਨੇ ਕਿਹਾ ਕਿ ਸਰੂਪ ਚੋਰੀ ਹੋਣ ਦੀ ਕਾਰਵਾਈ ਸਿੱਖ ਵਿਰੋਧੀ ਤਾਕਤਾਂ ਵੱਲੋਂ ਸਿੱਖ ਪੰਥ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਦੀਆਂ ਕਾਰਵਾਈਆਂ ਦਾ ਇਕ ਹਿੱਸਾ ਹੈ।
ਉਹਨਾਂ ਕਿਹਾ ਕਿ ਕੁਝ ਜਥੇਬੰਦੀਆਂ ਵੀ ਕਾਂਗਰਸ ਪਾਰਟੀ ਦੇ ਹੱਥਾਂ ਵਿਚ ਖੇਡ ਰਹੀਆਂ ਹਨ। ਉਹਨਾਂ ਕਿਹਾ ਕਿ ਇਹਨਾਂ ਜਥੇਬੰਦੀਆਂ ਦੀ ਵਰਤੋਂ ਹੀ ਕਾਂਗਰਸ ਨੇ ਬੇਅਦਬੀ ਕੇਸਾਂ ਮਗਰੋਂ ਸਿੱਖ ਭਾਈਚਾਰੇ ਦਾ ਧਿਆਨ ਵੰਡਣ ਵਾਸਤੇ ਕੀਤੀ ਸੀ ਤੇ ਹੁਣ ਇਹ ਕਲਿਆਣ ਪਿੰਡ ਤੋਂ ਸਰੂਪ ਚੋਰੀ ਹੋਣ 'ਤੇ ਚੁੱਪੀ ਧਾਰ ਕੇ ਫਿਰ ਤੋਂ ਕਾਂਗਰਸ ਦੇ ਹੱਥਾਂ ਵਿਚ ਖੇਡ ਰਹੀਆਂ ਹਨ।
ਸ੍ਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਕਾਂਗਰਸ ਦੇ ਰਾਜ 'ਚ ਅੱਜ ਵੀ ਸਿੱਖਾਂ ਨਾਲ ਵਧੀਕੀਆਂ ਦਾ ਸਿਲਸਿਲਾ ਜਾਰੀ ਹੈ। ਉਹਨਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ, ਜਦ ਤੱਕ ਪੁਰਾਤਨ ਸਫਰੀ ਸਰੂਪ ਚੋਰੀ ਕਰਨ ਵਾਲੇ ਦੋਸ਼ੀਆਂ ਨੂੰ ਲੋਕਾਂ ਦੀ ਕਚਹਿਰੀ ਵਿਚ ਬੇਨਕਾਬ ਨਹੀਂ ਕੀਤਾ ਜਾਂਦਾ ਹੈ। ਉਨ•ਾਂ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ, ਸੰਗਤਾਂ ਦੀ ਆਸਥਾ ਨੂੰ ਠੇਸ ਪਹੁੰਚਾਉਣ ਵਾਲੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾਵਾਂ ਦਿੱਤੀਆਂ ਜਾਣੀਆਂ।
ਇਸ ਮੌਕੇ ਸਾਬਕਾ ਚੇਅਰਮੈਨ ਪੰਜਾਬ ਸੁਰਜੀਤ ਸਿੰਘ ਅਬਲੋਵਾਲ, ਐਸਜੀਪੀਸੀ ਮੈਂਬਰ ਕੁਲਦੀਪ ਸਿੰਘ ਨੱਸੂਪੁਰ, ਐਸਜੀਪੀਸੀ ਮੈਂਬਰ ਬਲਤੇਜ ਸਿੰਘ ਖੋਖ, ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਅਮਿਤ ਰਾਠੀ ਆਦਿ ਆਗੂ ਹਾਜ਼ਰ ਸਨ।