• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
      • ਵਿਧਾਨ ਸਭਾ ਚੋਣਾਂ 2022
      • ਸਲਾਹਕਾਰ ਬੋਰਡ
      • ਵਪਾਰੀ ਅਤੇ ਉਦਯੋਗ ਸਲਾਹਕਾਰ ਬੋਰਡ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
    • ਐਸਏਡੀ ਵੀਡੀਓ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਉਮੀਦਵਾਰ 2022
  • ਮੈਂਬਰ ਬਣੋ
  • ਲੋਗਿਨ ਕਰੋ
Back
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਸ਼੍ਰੋਮਣੀ ਅਕਾਲੀ ਦਲ ਨੇ ਬੀਮਾ ਘੁਟਾਲੇ 'ਚ ਸੁਖਜਿੰਦਰ ਰੰਧਾਵਾ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਕੀਤੀ ਮੰਗ

Updated: 06-07-2020
  • Share
  • Tweet

ਰੰਧਾਵਾ ਨੇ ਏ ਸੀ ਐਸ ਤੇ ਰਜਿਸਟਰਾਰ ਸਹਿਕਾਰੀ ਸਭਾਵਾਂ ਵੱਲੋਂ ਲਾਏ ਇਤਰਾਜ਼ ਖਾਰਜ ਕਰ ਕੇ ਅਜਿਹੀ ਅਣਜਾਣ ਕੰਪਨੀ ਨੂੰ ਦਾ ਪੱਖ ਲਿਆ ਜਿਸਦੇ ਪ੍ਰੋਡਕਟ ਨੂੰ ਆਈ ਆਰ ਡੀ ਏ ਨੇ ਵੀ ਪ੍ਰਵਾਨਗੀ ਨਹੀਂ ਦਿੱਤੀ ਸੀ : ਮਜੀਠੀਆ

ਕਿਹਾ ਕਿ ਸੀ ਵੀ ਸੀ ਦਿਸ਼ਾ ਨਿਰਦੇਸ਼ ਤੇ ਸੂਬੇ ਦੇ ਆਮ ਬੀਮਾ ਨਿਯਮ, 2017 ਦੀ ਪਾਲਣਾ ਵੀ ਨਹੀਂ ਹੋਈ

ਚੰਡੀਗੜ•, 6 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ ਕਿਉਂਕਿ ਉਹਨਾਂ ਨੇ ਸਾਰੇ ਨਿਯਮ ਕਾਨੂੰਨ ਛਿੱਕੇ ਟੰਗ ਕੇ ਅਧਿਕਾਰੀਆਂ ਵੱਲੋਂ ਲਾਏ ਇਤਰਾਜ਼ ਰੱਦ ਕਰ ਕੇ ਇਕ ਅਯੋਗ ਬੀਮਾ ਕੰਪਨੀ ਨੂੰ ਠੇਕਾ ਦਿੱਤਾ ਤੇ ਭ੍ਰਿਸ਼ਟਾਚਾਰ ਕੀਤਾ। ਇਹ ਠੇਕਾ ਬੋਲੀ ਦੇਣ ਵਾਲੀ ਇਕਲੌਤੀ ਕੰਪਨੀ ਨੂੰ  ਕੋਰੋਨਾ ਖਿਲਾਫ ਵਿਭਾਗੀ ਮੁਲਾਜ਼ਮਾਂ ਨੂੰ ਮੌਤ ਹੋਣ ਦੀ ਸੂਰਤ ਵਿਚ ਮੁਆਵਜ਼ੇ ਵਾਸਤੇ ਦਿੱਤਾ ਗਿਆ।



ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਇਸ ਸਾਰੇ ਘੁਟਾਲੇ ਦਾ ਪਰਦਾਫਾਸ਼ ਕੀਤਾ ਤੇ ਸਾਰੀਆਂ ਸਰਕਾਰੀ ਫਾਈਲਾਂ ਮੀਡੀਆ ਸਾਹਮਣੇ ਪੇਸ਼ ਕਰ ਦਿੱਤੀਆਂ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਪੇਸ਼ ਕੀਤੇ ਸਬੂਤਾਂ ਤੋਂ ਸਾਬਤ ਹੁੰਦਾ ਹੈ ਕਿ ਇਹ ਭ੍ਰਿਸ਼ਟਾਚਾਰ ਦਾ ਇਕ ਸਾਫ ਸਪਸ਼ਟ ਕੇਸ ਹੈ। ਉਹਨਾਂ ਨੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਆਪਣੇ ਆਪ ਨੂੰ ਫੜੇ ਜਾਣ ਤੋਂ  ਬਚਾਉਣ ਲਈ ਬੋਲੇ ਝੂਠ ਵੀ ਬੇਨਕਾਬ ਕੀਤੇ।



ਇਸ ਕੇਸ ਵਿਚ ਰਿਸ਼ਤਵਤਖੋਰੀ ਹੋਈ ਹੋਣ ਦੇ ਨੁਕਤੇ ਗਿਣਾਉਂਦਿਆਂ ਅਕਾਲੀ ਆਗੂ ਨੇ ਕਿਹਾ ਕਿ ਟੈਂਡਰ ਪ੍ਰਕਿਰਿਆ ਲਈ ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ ਵੀ ਸੀ) ਦੇ ਦਿਸ਼ਾ ਨਿਰਦੇਸ਼ ਨਹੀਂ ਮੰਨੇ ਗਏ। ਉਹਨਾਂ ਕਿਹਾ ਕਿ  ਪੰਜਾਬ ਸਰਕਾਰ ਦੇ ਆਮ ਬੀਮਾ ਨਿਯਮ 2017 ਦੀ ਪਾਲਣਾ ਵੀ ਨਹੀਂ ਕੀਤੀ ਗਈ ਜਦਕਿ ਇਹਨਾਂ ਨਿਯਮਾਂ ਵਿਚ ਸਪਸ਼ਟ ਕਿਹਾ ਗਿਆ ਹੈ ਕਿ ਬੋਲੀ ਦੇਣ ਵਾਲੀ ਇਕਲੌਤੀ ਕੰਪਨੀ ਨੂੰ ਤਾਂ ਹੀ ਟੈਂਡਰ ਦਿੱਤਾ ਜਾ ਸਕਦਾ ਹੈ ਜੇਕਰ ਉਹ ਇਹ ਸੇਵਾਵਾਂ ਦੇਣ ਦੇ ਸਮਰਥ ਇਕਲੌਤੀ ਕੰਪਨੀ ਹੋਵੇ। ਉਹਨਾਂ ਕਿਹਾ ਕਿ ਰੰਧਾਵਾ ਨੇ ਇਸ ਤੱਥ ਨੂੰ ਵੀ ਅਣਡਿੱਠ ਕਰ ਦਿੱਤਾ ਕਿ ਕੇਂਦਰ ਸਰਕਾਰ ਦੇ ਨਾਲ ਨਾਲ ਸੂਬਾ ਸਰਕਾਰ ਨੇ ਵੀ ਮਹਾਂਮਾਰੀ ਦੌਰਾਨ ਫਰੰਟਲਾਈਨ ਵਰਕਰਾਂ ਦੀ ਡਿਊਟੀ 'ਤੇ ਮੌਤ ਹੋਣ ਦੀ ਸੂਰਤ ਵਿਚ  ਮੁਆਵਜ਼ੇ ਵਾਸਤੇ ਦਿਸ਼ਾ ਨਿਰਦੇਸ਼ ਤੈਅ ਕੀਤੇ ਹੋਏ ਹਨ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ 8 ਮਈ ਨੂੰ ਇਸ ਸਬੰਧ ਵਿਚ ਚਿੱਠੀ ਜਾਰੀ ਕੀਤੀ ਸੀ ਜਦਕਿ ਇਸ ਤੋਂ ਤਿੰਨ ਦਿਨ ਬਾਅਦ ਗੋ ਡਿਜਿਟ ਨੂੰ ਠੇਕਾ ਦੇ ਦਿੱਤਾ ਗਿਆ।



ਸਹਿਕਾਰਤਾ ਮੰਤਰੀ ਵੱਲੋਂ ਵਰਤੇ ਤੌਰ ਤਰੀਕਿਆਂ ਦਾ ਖੁਲ•ਾਸਾ ਕਰਦਿਆਂ ਸ੍ਰੀ ਮਜੀਠੀਆ ਨੇ ਦੱਸਿਆ ਕਿ ਸਹਿਕਾਰਤਾ ਮੰਤਰੀ ਨੇ ਆਪਣੀ ਹੀ ਬੋਲੀ ਕਮੇਟੀ ਦੇ ਇਤਰਾਜ਼ਾਂ  ਨੂੰ ਖਾਰਜ ਕਰ ਦਿੱਤਾ ਜਦਕਿ ਕਮੇਟੀ ਨੇ ਕਿਹਾ ਸੀ ਕਿ ਕਿਉਂਕਿ ਇਹ ਇਕਲੌਤੀ ਫਰਮ ਵੱਲੋਂ ਬੋਲੀ ਦੇਣ ਦਾ ਮਾਮਲਾ ਹੈ, ਇਸ ਲਈ ਟੈਂਡਰ ਦੁਬਾਰਾ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਰੰਧਾਵਾ ਨੇ ਦੂਜਾ ਇਤਰਾਜ਼ ਇਹ ਰੱਦ ਕੀਤਾ ਜਿਸ ਵਿਚ ਸਥਾਪਿਤ ਨਿਯਮਾਂ ਮੁਤਾਬਕ ਈ ਟੈਂਡਰ ਕਰਨ ਦੀ ਸਿਫਾਰਸ਼ ਕੀਤੀ ਗਈ ਸੀ ਤੇ ਟੈਂਡਰ ਦਸਤਾਵੇਜ਼ ਪ੍ਰਾਪਤ ਕਰਨ ਲਈ ਇਕ ਨਿਸ਼ਚਿਤ ਈ ਮੇਲ ਆਈ ਡੀ ਤੈਅ ਕਰਨ ਵਾਸਤੇ ਕਿਹਾ ਗਿਆ ਸੀ। ਉਹਨਾਂ ਕਿਹਾ ਕਿ ਮੰਤਰੀ ਨੇ ਰਜਿਸਟਰਾਰ ਸਹਿਕਾਰੀ ਸਭਾਵਾਂ ਦਾ ਇਹ ਇਤਰਾਜ਼ ਵੀ ਰੱਦ ਕਰ ਦਿੱਤਾ ਜਿਸ ਵਿਚ ਕਿਹਾ ਗਿਆ ਸੀ ਕਿ ਟੈਂਡਰ ਦੁਬਾਰਾ ਲਾਇਆ ਜਾਣਾ ਚਾਹੀਦਾ ਹੈ ਕਿਉਂਕਿ ਇਸ ਵਿਚਲੀ ਕੰਪਨੀ ਦੀਆਂ ਦਰਾਂ ਦੀ ਤੁਲਨਾ ਕਿਸੇ ਹੋਰ ਕੰਪਨੀ ਨਾਲ ਕੀਤੀ ਜਾਣੀ ਸੰਭਵ ਨਹੀਂ ਹੈ।

ਗੋ ਡਿਜਿਟ ਦੇ ਵੇਰਵੇ ਦੱਸਦਿਆਂ ਸ੍ਰੀ ਮਜੀਠੀਆ ਨੇ ਦੱਸਿਆ ਕਿ ਇਹ ਕੰਪਨੀ ਠੇਕੇ ਲਈ ਅਯੋਗ ਹੈ ਕਿਉਂਕਿ ਇਹ ਨਿਯਮਾਂ ਤਹਿਤ ਲਾਜ਼ਮੀ ਤਿੰਨ ਸਾਲਾਂ ਦੇ ਅਰਸੇ ਤੋਂ ਆਈ ਆਰ ਡੀ ਏ ਨਾਲ ਰਜਿਸਟਰਡ ਨਹੀਂ ਹੈ। ਉਹਨਾਂ ਕਿਹਾ ਕਿ ਕੰਪਨੀ ਨੇ ਜੋ ਪ੍ਰੋਡਕਟ ਪੰਜਾਬ ਸਰਕਾਰ ਨੂੰ ਪੇਸ਼ ਕੀਤੇ ਹਨ, ਉਹ ਵੀ ਆਈ ਆਰ ਡੀ ਏ ਵੱਲੋਂ ਪ੍ਰਵਾਨਤ ਨਹੀਂ ਹਨ। ਉਹਨਾਂ ਕਿਹਾ ਕਿ ਜਿਥੇ ਤੱਕ ਕੰਪਨੀ ਦੀ ਵਿੱਤੀ ਹਾਲਤ ਦਾ ਸਵਾਲ ਹੈ ਤਾਂ ਇਸਨੇ ਪਿਛਲੇ ਸਾਲ ਸਿਹਤ ਖੇਤਰ ਵਿਚ 36 ਕਰੋੜ ਰੁਪਏ ਦਾ ਵਪਾਰ ਕੀਤਾ ਸੀ। ਉਹਨਾਂ ਕਿਹਾ ਕਿ ਐਲ ਆਈ ਸੀ ਨੇ ਵੀ ਟੈਂਡਰ ਅਪਲਾਈ ਕੀਤਾ ਸੀ ਪਰ ਇਸ 'ਤੇ ਵਿਚਾਰ ਨਹੀਂ ਕੀਤਾ ਗਿਆ ਹਾਲਾਂਕਿ ਅਸਲੀਅਤ ਇਹ ਹੈ ਕਿ ਇਸਨੇ ਪਿਛਲੇ ਸਾਲ 1.77 ਲੱਖ ਕਰੋੜ ਰੁਪਏ ਦਾ ਵਪਾਰ ਕੀਤਾ ਸੀ।



ਸ੍ਰੀ ਮਜੀਠੀਆ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਨੇ 14,605 ਮੁਲਾਜ਼ਮਾਂ ਤੇ ਠੇਕੇ 'ਤੇ ਰੱਖੇ ਮੁਲਾਜ਼ਮਾਂ ਲਈ ਮੌਤ ਹੋਣ ਦੀ ਸੂਰਤ ਵਿਚ ਮੁਆਵਜ਼ੇ ਦੀ ਕਵਰੇਜ ਦੁਆਈ ਜਦਕਿ ਵਿਭਾਗ ਨੇ ਇਸ 'ਤੇ ਇਤਰਾਜ਼ ਕੀਤਾ। ਉਹਨਾਂ ਦੱਸਿਆ ਕਿ ਨੀਤੀ ਇਸ ਤਰੀਕੇ ਨਾਲ ਬਣਾਈ ਗਈ ਕਿ ਬੀਮਾ ਕਵਰ ਵਿਚ ਹੋਰ ਬਿਮਾਰੀ ਹੋਣ ਦੀ ਕਵਰੇਜ ਨਾ ਮਿਲ ਸਕੇ। ਉਹਨਾਂ ਕਿਹਾ ਕਿ ਕੋਰੋਨਾਂ ਮਾਮਲਿਆਂ ਵਿਚ ਨਾਲ ਹੀ ਹੋਰ ਬਿਮਾਰੀ ਹੋਣਾ ਆਮ ਜਿਹੀ ਗੱਲ ਹੈ ਤੇ ਇਸ ਤੱਥ ਨੂੰ ਅਣਡਿੱਠ ਕਰਨਾ ਨੀਤੀ ਧਾਰਕਾਂ ਦੇ ਹਿਤਾਂ ਦੇ ਖਿਲਾਫ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਦਫਤਰ ਸਕੱਤਰ ਸ੍ਰੀ ਚਰਨਜੀਤ ਸਿੰਘ ਬਰਾੜ ਵੀ ਹਾਜ਼ਰ ਸਨ।
Recent Post
ਭਗਵੰਤ ਮਾਨ ਸਰਕਾਰ ਵੱਲੋਂ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਵਿਚ ਬੁਰੀ ਤਰ੍ਹਾਂ ਨਾਕਾਮ ਰਹਿਣ ਲਈ ਉਸਨੂੰ ਬਰਖ਼ਾਸਤ ਕੀਤਾ ਜਾਵੇ: ਅਕਾਲੀ ਦਲ ਨੇ ਰਾਜਪਾਲ ਨੂੰ ਕੀਤੀ ਅਪੀਲ
ਐਡਵੋਕੇਟ ਜਨਰਲ ਦੇ ਦਫਤਰ ਵਿਚ ਨਿਯੁਕਤੀਆਂ ਵਿਚ ਅਨੁਸੂਚਿਤ ਜਾਤੀ ਦੇ ਵਕੀਲਾਂ ਨਾਲ ਵਿਤਕਰਾ ਕਿਉਂ ? ਅਕਾਲੀ ਦਲ ਆਪ ਸਰਕਾਰ ਨੂੰ ਕੀਤਾ ਸਵਾਲ
ਅਕਾਲੀ ਦਲ ਵੱਲੋਂ ਪੰਜਾਬੀ ਭਾਸ਼ਾ ਦੀਆਂ ਅਖਬਾਰਾਂ ਤੇ ਹੋਰ ਮੀਡੀਆ ਘਰਾਣਿਆਂ ਦੇ ਪੱਤਰਕਾਰਾਂ ਨੂੰ ਵਿਧਾਨ ਸਭਾ ’ਚ ਦਾਖਲ ਹੋਣ ਤੋਂ ਰੋਕਣ ’ਤੇ ਆਪ ਸਰਕਾਰ ਦੀ ਕੀਤੀ ਜ਼ੋਰਦਾਰ ਨਿਖੇਧੀ
ਆਪ ਸਰਕਾਰ ਵੱਲੋਂ ਕੋਟਕਪੁਰਾ ਫਾਇਰਿੰਗ ਕੇਸ ਵਿਚ ਐਸਆਈ ਟੀ ਰਿਪੋਰਟ ਵਿਚੋਂ ਚੋਣਵੇਂ ਹਿੱਸੇ ਲੀਕ ਕਰਨਾ ਹਾਈ ਕੋਰਟ ਦੇ ਅਪ੍ਰੈਲ 2021 ਦੇ ਹੁਕਮਾਂ ਦੀ ਉਲੰਘਣਾ: ਅਕਾਲੀ ਦਲ
ਗੁਰਦੁਆਰਾ ਸਾਹਿਬ ਵਿਚ ਗੋਲਕਾਂ ਤੇ ਦਫਤਰਾਂ ਦੇ ਤਾਲੇ ਤੋੜਨੇ ਸਿੱਖ ਕੌਮ ਦੇ ਇਤਿਹਾਸ ਵਿਚ ਕਾਲਾ ਦਿਨ: ਸ. ਸੁਖਬੀਰ ਸਿੰਘ ਬਾਦਲ
ਅਕਾਲੀ ਦਲ ਨੇ ਦੋ ਮਾਫੀਆ ਕਿੰਗ ਰਾਕੇਸ਼ ਚੌਧਰੀ ਤੇ ਅਸ਼ੋਕ ਚੰਢਕ ਦੇ ਆਪ ਨਾਲ ਹੋਏ ਸਮਝੌਤੇ ਦੇ ਦਸਤਾਵੇਜ਼ ਜਾਰੀ ਕਰ ਕੇ ਮੁੱਖ ਮੰਤਰੀ ਦੇ ਮਾਇਨਿੰਗ ਮਾਫੀਆ ਬਾਰੇ ਦਾਅਵੇ ਕੀਤੇ ਬੇਨਕਾਬ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

ਡਾਊਨਲੋਡ ਕਰੋ
© 2022 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Privacy Policy.Sitemap.