• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਸ਼੍ਰੋਮਣੀ ਅਕਾਲੀ ਦਲ ਨੇ ਸਿਮਰਜੀਤ ਬੈਂਸ ਖਿਲਾਫ ਜਬਰ ਜਨਾਹ ਦਾ ਕੇਸ ਦਰਜ ਕੀਤੇ ਜਾਣ 'ਚ ਬੇਲੋੜੀ ਦੇਰੀ ਦੀ ਕੀਤੀ ਨਿਖੇਧੀ

Updated: 25-11-2020
  • Share
  • Tweet

ਹਰੀਸ਼ ਰਾਏ ਢਾਂਡਾ ਨੇ ਪ੍ਰਨੀਤ ਕੌਰ ਤੋਂ ਜਬਰ ਜਨਾਹ ਪੀੜਤਾ ਲਈ ਨਿਆਂ  ਮੰਗਿਆ

ਪਟਿਆਲਾ, 25 ਨਵੰਬਰ : ਸ਼੍ਰੋਮਣੀ ਅਕਾਲੀ  ਦਲ ਨੇ ਅੱਜ ਲੋਕ ਇਨਸਾਫ ਪਾਰਟੀ ਦੇ ਆਗੂ ਤੇ ਆਤਮ ਨਗਰ ਹਲਕੇ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ ਇਕ ਵਿਧਵਾ ਦਾ ਜਿਣਸੀ ਸੋਸ਼ਣ ਕਰਨ ਤੇ ਉਸ ਨਾਲ ਜਬਰ ਜਨਾਹ ਦਾ ਕੇਸ ਦਰਜ ਦੇ ਮਾਮਲੇ ਵਿਚ ਬੇਲੋੜੀ ਦੇਰੀ ਕੀਤੇ ਜਾਣ ਦੀ ਨਿਖੇਧੀ  ਕੀਤੀ ਤੇ ਪਾਰਟੀ  ਪੀੜਤਾ ਨੂੰ ਵਿਧਾਇਕ ਤੇ ਉਸਦੇ ਟੋਲੇ ਵੱਲੋਂ ਤੰਗ ਪ੍ਰੇਸ਼ਾਨ ਕਰਨ ਤੋਂ ਬਚਾਉਣ ਦੀ ਵੀ ਮੰਗ ਕੀਤੀ।

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ  ਸ੍ਰੀ ਹਰੀਸ਼ ਰਾਏ ਢਾਂਡਾ ਨੇ ਅੱਜ ਇਸ ਸਬੰਧੀ ਸਥਾਨਕ ਐਮ ਪੀ ਪ੍ਰਨੀਤ ਕੌਰ ਨੂੰ ਇਕ ਸਰਕਾਰੀ ਪ੍ਰਤੀਨਿਧ ਰਾਹੀਂ ਮੰਗ ਪੱਤਰ ਵੀ ਸੌਂਪਿਆਤ ੇ ਉਹਨਾਂ ਨੂੰ ਜਾਣੂ ਕਰਵਾਇਆ ਕਿ ਸਿਮਰਜੀਤ ਬੈਂਸ ਪੀੜਤਾ ਨੂੰ ਧਮਕਾ ਰਿਹਾ ਹੈ ਅਤੇ ਉਸਦੀ ਇੱਛਾ ਸ਼ਕਤੀ ਤੋੜਨ ਲਈ ਜਬਰ ਦੀ ਵਰਤੋਂ ਕਰ ਰਿਹਾ ਹੈ।

ਸ੍ਰੀ ਢਾਂਡਾ ਨੇ ਪਟਿਆਲਾ ਦੇ ਐਮ ਪੀ ਨੂੰ ਦੱਸਿਆ ਕਿ ਬੈਂਸ ਨੇ ਸੋਸ਼ਲ ਮੀਡੀਆ 'ਤੇ ਪੀੜਤਾ ਦੀ ਬਦਨਾਮੀ ਕਰਨੀ ਵੀ ਸ਼ੁਰੂ ਕਰ ਦਿੱਤੀ ਹੈ ਤੇ ਯਕੀਨੀ ਬਣਾਇਆ ਹੈ ਕਿ ਮਹਿਲਾ ਵੱਲੋਂ 16 ਨਵੰਬਰ ਨੂੰ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਦਿੱਤੀ ਦਰਖ਼ਾਸਤ 'ਤੇ ਕੋਈ ਕਾਰਵਾਈ ਨਾ ਹੋਵੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਪੀੜਤਾ ਦੀ ਸ਼ਿਕਾਇਤ ਧਾਰਾ 164 ਤਹਿਤ  ਦਰਜ ਕਰਵਾਏ ਜਾਣ ਦੇ ਬਾਵਜੂਦ ਉਸਦੀ  ਲਿਖਤੀ ਸ਼ਿਕਾਇਤ 'ਤੇ ਕੋਈ ਐਫ ਆਈ ਆਰ ਦਰਜ ਨਹੀਂ ਕੀਤੀ ਗਈ।

ਸ੍ਰੀਮਤੀ ਪ੍ਰਨੀਤ ਕੌਰ ਦੇ ਖੁਦ ਇਕ ਮਹਿਲਾ ਹੋਣ ਦੇ ਨਾਅਤੇ ਮਾਮਲੇ ਵਿਚ ਦਖਲ ਦੇ ਕੇ ਜਬਰ ਜਨਾਹ ਪੀੜਤਾ ਨੂੰ ਇਨਸਾਫ ਦੁਆਉਣਾ ਯਕੀਨੀ ਬਣਾਉਣ ਦੀ ਮੰਗ ਕਰਦਿਆਂ ਸ੍ਰੀ ਢਾਂਡਾ ਨੇ ਕਿਹਾ ਿਕ ਪੀੜਤਾ ਤੇ ਉਸਦੇ ਪਰਿਵਾਰ ਨੂੰ ਢੁਕਵੀਂ ਸੁਰੱਖਿਆ ਪ੍ਰਦਾਨ ਕੀਤੀ ਜਾਵੇ ਕਿਉਂਕਿ ਬੈਂਸ ਭਰਾ ਉਹਨਾਂ ਨੂੰ ਲਗਾਤਾਰ ਨਿਸ਼ਾਨਾ ਬਣਾ ਰਹੇ ਹਨ। ਉਹਨਾਂ ਕਿਹਾ ਕਿ ਨਿਆਂ ਤਾਂ ਇਹ ਮੰਗ ਕਰਦਾ ਹੈ ਕਿ ਕੇਸ ਦਰਜ ਕਰ ਕੇ ਇਕ ਹਫਤੇ ਦੇ ਅੰਦਰ ਅੰਦਰ ਚਲਾਨ ਪੇਸ਼ ਕੀਤਾ ਜਾਵੇ ਤੇ ਵਿਸ਼ੇਸ਼ ਅਦਾਲਤ ਰੋਜ਼ਾਨਾ ਆਧਾਰ 'ਤੇ ਸੁਣਵਾਈ ਕਰ ਕੇ ਪੀੜਤਾ ਨੂੰ ਇਨਸਾਫ ਦੇਵੇ।

ਅਕਾਲੀ ਆਗੂ ਨੇ ਕਿਹਾ ਕਿ ਲੁਧਿਆਣਾ ਪੁਲਿਸ ਨੂੰ ਸੁਪਰੀਮ ਕੋਰਟ ਦੀਆਂ ਉਹਨਾਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਜਿਹਨਾਂ ਵਿਚ ਕਿਹਾ ਗਿਆ ਕਿ ਪਹਿਲਾਂ ਕੇਸ ਦਰਜ ਕੀਤਾ ਜਾਵੇ ਤੇ ਫਿਰ  ਮਾਮਲੇ ਦੀ ਜਾਂਚ ਕੀਤੀ ਜਾਵੇ ਨਾ ਕਿ ਪਹਿਲਾਂ ਹੀ ਜਾਂਚ  ਦੇ ਹੁਕਮ ਦਿੱਤੇ ਜਾਣ। ਉਹਨਾਂ ਕਿਹਾ ਕਿ ਕੇਸ ਦੀ ਪੜਤਾਲ ਕੇਸ ਦਰਜ ਹੋਣ ਤੋਂ ਬਾਅਦ ਹੀ ਹੋ ਸਕਦੀ ਹੈ, ਉਸ ਤੋਂ ਪਹਿਲਾਂ ਨਹੀਂ ਹੋ ਸਕਦੀ। ਉਹਨਾਂ ਕਿਹਾ ਕਿ ਇਹ ਰਵੱਈਆ ਸਪਸ਼ਟ ਕਰਦਾ ਹੈ ਕਿ ਬੈਂਸ ਨੂੰ ਸਮਾਂ ਦਿੱਤਾ ਗਿਆ ਕਿ ਉਹ ਪੀੜਤਾ ਤੇ ਉਸਦੇ ਪਰਿਵਾਰ 'ਤੇ ਦਬਾਅ ਬਣਾ ਲਵੇ ਅਤੇ ਸਮਝੌਤਾ ਕਰ ਲਵੇ।  

Recent Post
ਕਿਸ਼ਾਨ ਸ਼ਕਤੀ ਵਿਚ ਭਾਜਪਾ ਦਾ ਸਫਾਇਆ ਕਰਨ ਦੀ ਤਾਕਤ : ਸੁਖਬੀਰ ਸਿੰਘ ਬਾਦਲ
ਮੁੱਖ ਮੰਤਰੀ ਦੱਸਣ ਕਿ ਉਹ ਆਪਣੇ ਜੱਦੀ ਜ਼ਿਲ੍ਹੇ ਵਿਚ ਰੇ ਮਾਫੀਆ ਨੂੰ ਕੰਟਰੋਲ ਕਰਨ ਵਿਚ ਫੇਲ੍ਹ ਕਿਉਂ ਹੋਏ : ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਨੇ ਰਿਪਬਲਿਕ ਟੀ ਵੀ ਦੇ ਸੰਪਾਦਕ ਅਰਨਬ ਗੋਸਵਾਮੀ ਦੇ ਕਾਲ ਗੇਟ ਸਕੈਂਡਲ ਦੀ ਸੁਪਰੀਮ ਕੋਰਟ ਤੋਂ ਜਾਂਚ ਮੰਗੀ
ਕਿਸਾਨ ਮਾਰਚ ਨੂੰ ਰੋਕ ਦੇ ਸੰਵਿਧਾਨ ਦੀ ਉਲੰਘਣਾ ਨਾ ਕਰੇ ਕੇਂਦਰ : ਅਕਾਲੀ ਦਲ
ਪਠਾਨਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਅਸ਼ੋਕ ਸ਼ਰਮਾ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭੁਪਿੰਦਰ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਵਿਚ ਖੇਤੀ ਕਾਨੂੰਨਾਂ ਖਿਲਾਫ ਸਟੈਂਡ ਲੈਣਾ ਚਾਹੀਦਾ ਸੀ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.