ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਤੇ ਪ੍ਰਦੇਸ ਕਾਂਗਰਸ ਪ੍ਰਧਾਨ ਦੇ ਦੋਗਲੀ ਨੀਤੀ ਤੇ ਧੋਖੇ ਨੂੰ ਬੇਨਕਾਬ ਕਰਨ ਦੀ ਵੀ ਕੀਤੀ ਸ਼ਲਾਘਾ
ਸੁਨੀਲ ਜਾਖੜ ਨੂੰ ਪੁੱੱਛਿਆ ਕਿ ਜੇਕਰ ਤਿੰਨ ਮਹੀਨੇ ਮਗਰੋਂ ਸਾਰੀ ਝੋਨੇ ਦੀ ਸਫਲ ਘੱਟ ਤੋਂ ਘੱਟ ਸਮਰਥਨ ਮੁੱਲ 'ਤੇ ਖਰੀਦੀ ਗਈ ਤਾਂ ਕੀ ਉਹ ਅਸਤੀਫਾ ਦੇਣਗੇ
ਚੰਡੀਗੜ•, 26 ਜੂਨ : ਸ਼੍ਰੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਨੇ ਅੱਜ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਦੀ ਇਸ ਗੱਲੋਂ ਸ਼ਲਾਘਾ ਕੀਤੀ ਕਿ ਉਹਨਾਂ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਡਟਵਾਂ ਸਟੈਂਡ ਲਿਆ ਤੇ ਇਹ ਸਪਸ਼ਟ ਕਰ ਦਿੱਤਾ ਕਿ ਝੋਨੇ ਅਤੇ ਕਣਕ ਦੀ ਘੱਟ ਤੋਂ ਘੱਟ ਸਮਰਥਨ ਮੁੱਲ 'ਤੇ ਖਰੀਦ ਯਕੀਨੀ ਬਣਾਉਣ ਲਈ ਕੋਈ ਵੀ ਕੁਰਬਾਨੀ ਪਾਰਟੀ ਲਈ ਵੱਡੀ ਨਹੀਂ ਹੈ।
ਇਥੇ ਜਾਰੀ ਕੀਤੇ ਇਕ ਬਿਅਨ ਵਿਚ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਘੱਟੋ ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਨ ਦੇ ਖਤਮ ਹੋਣ ਦੇ ਦਾਅਵੇ ਕਰਦਿਆਂ ਕਾਂਗਰਸ ਪਾਰਟੀ ਵੱਲੋਂ ਆਰੰਭੇ ਝੂਠੇ ਤੇ ਈਰਖਾਲੂ ਨੂੰ ਝੂਠਾ ਸਾਬਤ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਗਰਮ ਭੂਮਿਕਾ ਨੇ ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਇਹ ਸਪਸ਼ਟ ਐਲਾਨ ਕਰ ਦਿੱਤਾ ਹੈ ਕਿ ਕਣਕ ਤੇ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਨੂੰ ਖਤਮ ਕਰਨ ਦਾ ਕੋਈ ਇਰਾਦਾ ਨਹੀਂ ਹੈ ਤੇ ਇਸਨੇ ਕਾਂਗਸ ਪਾਰਟੀ ਵੱਲੋਂ ਪਾਏ ਜਾ ਰਹੇ ਕਾਵਾਂ ਰੌਲੇ ਨੂੰ ਬੇਨਕਾਬ ਕੀਤਾ ਹੈ।
ਸੀਨੀਅਰ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਇਸ ਗੱਲੋਂ ਵੀ ਸ਼ਲਾਘਾ ਕੀਤੀ ਕਿ ਉਹਨਾਂ ਨੇ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਵੱਲੋਂ ਕੇਂਦਰੀ ਆਰਡੀਨੈਂਸਾਂ ਦੇ ਖੇਤੀਬਾੜੀ ਦੇ ਖਿਲਾਫ ਹੋਣ ਬਾਰੇ ਸਰਬ ਪਾਰਟੀ ਮੀਟਿੰਗ ਵਿਚ ਕੀਤੇ ਝੂਠੇ ਦਾਅਵੇ ਵੀ ਗਲਤ ਸਾਬਤ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਤੇ ਪ੍ਰਦੇਸ਼ ਕਾਂਗਰਸ ਵੱਲੋਂ ਕੀਤਾ ਜਾ ਰਿਹਾ ਦਾਅਵਾ ਉਦੋਂ ਬੇਨਕਾਬ ਹੋ ਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੈ ਇਸ ਗੱਲ ਦਾ ਸਬੂਤ ਪੇਸ਼ ਕੀਤਾ ਕਿ ਕਾਂਗਰਸ ਪਾਰਟੀ ਨੇ 2017 ਵਿਚ ਸੂਬੇ ਦੇ ਏ ਪੀ ਐਮ ਸੀ ਐਕਟ ਵਿਚ ਸੋਧ ਕਰਕੇ ਇਸ ਵਿਚ ਉਹੀ ਮੱਦਾਂ ਸ਼ਾਮਲ ਕੀਤੀਆਂ ਹਨ ਜੋ ਕੇਂਦਰੀ ਆਰਡੀਨੈਂਸ ਦਾ ਹਿੱਸਾ ਹਨ ਤੇ ਇਹਨਾਂ ਵਿਚ ਪ੍ਰਾਈਵੇਟ ਮੰਡੀਆਂ ਦੀ ਸਥਾਪਨਾ, ਸਿੱਧਾ ਮੰਡੀਕਰਨ, ਈ ਟਰੇਨਿੰਗ ਤੇ ਸਾਰੇ ਸੂਬੇ ਲਈ ਇਕ ਹੀ ਲਾਇਸੰਸ ਦੀ ਪ੍ਰਣਾਲੀ ਸ਼ਾਮਲ ਹੈ। ਉਹਨਾਂ ਕਿਹਾ ਕਿ ਨਾਲੋਂ ਨਾਲ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਨੇ ਪੰਜਾਬੀਆਂ ਨੂੰ ਇਹ ਭਰੋਸਾ ਵੀ ਦੁਆਇਆ ਕਿ ਉਹ ਸੰਸਦ ਵਿਚ ਇਹਨਾਂ ਆਰਡੀਨੈਂਸਾਂ 'ਤੇ ਚਰਚਾ ਦੌਰਾਨ ਘੱਟ ਤੋਂ ਘੰਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਨ ਜਾਰੀ ਰੱਖਣ ਦਾ ਭਰੋਸਾ ਦੇਣ ਦਾ ਮਾਮਲਾ ਵੀ ਚੁੱਕਣਗੇ। ਉਹਨਾਂ ਨੇ ਇਹ ਸਪਸ਼ਟ ਗੱਲਾਂ ਤੋਂ ਇਲਾਵਾ ਕਾਂਗਰਸ ਪਾਰਟੀ ਵੱਲੋਂ ਆਪਣੀਆਂ ਅਸਫਲਤਾਵਾਂ 'ਤੇ ਪਰਦਾ ਪਾਉਂਦਿਆ ਲੋਕਾਂ ਦਾ ਧਿਆਨ ਪਾਸੇ ਕਰਨ ਦੇ ਕੀਤੇ ਯਤਨਾਂ ਨੂੰ ਵੀ ਬੇਨਕਾਬ ਕਰ ਦਿੱਤਾ।
ਸ੍ਰੀ ਭੂੰਦੜ, ਪ੍ਰੋ. ਚੰਦੂਮਾਜਰਾ ਤੇ ਜਥੇਦਾਰ ਤੋਤਾ ਸਿੰਘ ਨੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਇਸ ਗੱਲੋਂ ਕਰੜੇ ਹੱਥੀਂ ਲਿਆ ਕਿ ਜੇਕਰ ਅਗਲੇ ਤਿੰਨ ਮਹੀਨਿਆਂ ਮਗਰੋਂ ਪੰਜਾਬ ਵਿਚ ਝੋਨੇ ਦੀ ਸਾਰੀ ਫਸਲ ਘੱਟੋ ਘੱਟ ਸਮਰਥਨ ਮੁੱਲ 'ਤੇ ਖਰੀਦੀ ਜਾਂਦੀ ਹੈ ਤਾਂ ਕੀ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇਣਗੇ। ਇਹਨਾਂ ਆਗੂਆਂ ਨੇ ਕਿਹਾ ਕਿ ਜਾਖੜ ਨੂੰ ਇਸ ਮਾਮਲੇ 'ਤੇ ਵਿਚ ਸਪਸ਼ਟ ਜ਼ੁਬਾਨ ਦੇਣੀ ਚਾਹੀਦੀ ਹੈ ਜਾਂ ਫਿਰ ਝੂਠ ਬੋਲਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਇਹਨਾਂ ਆਗੂਆਂ ਨੇ ਕਿਹਾ ਕਿ ਇਹ ਵੀ ਬਹੁਤ ਮੰਦਭਾਗੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਘੱਟੋ ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਨ ਬਾਰੇ ਝੂਠ ਬੋਲ ਰਹੇ ਹਨ,ਉਹ ਵੀ ਉਦੋਂ ਜਦੋਂ ਝੂਠ ਫੜਿਆ ਗਿਆ ਹੈ। ਉਹਨਾਂ ਕਿਹਾ ਕਿ ਭਾਵੇਂ ਕਿ ਇਹ ਮੁੱਖ ਮੰਤਰੀ ਨੂੰ ਸੋਭਾ ਨਹੀਂ ਦਿੰਦਾ ਪਰ ਅਸੀਂ ਉਸ ਵਿਅਕਤੀ ਤੋਂ ਹੋਰ ਆਸ ਵੀ ਕੀ ਕਰ ਸਕਦੇ ਹਾਂ ਜਿਸਨੇ ਆਪਣੇ ਹੱਥ ਵਿਚ ਗੁਟਕਾ ਸਾਹਿਬ ਫੱੜ ਕੇ ਸਹੁੰ ਚੁੱਕੀ ਹੋਵੇ। ਉਹਨਾਂ ਕਿਹਾ ਕਿ ਅਸੀਂ ਹੋਰ ਕੁਝ ਨਹੀਂ ਕਰ ਸਕਦੇ ਪਰ ਕਾਂਗਰਸ ਪਾਰਟੀ ਨੂੰ ਚੇਤੇ ਕਰਵਾ ਸਕਦੇ ਹਾਂ ਕਿ ਉਸਦੇ ਹੀ ਸਾਡੇ ਸਭ ਤੋਂ ਪਵਿੱਤਰ ਅਸਥਾਨ ਸ੍ਰੀ ਹਰਿਮੰਦਿਰ ਸਾਹਿਬ 'ਤੇ ਹਮਲਾ ਕੀਤਾ ਜਦਕਿ ਉਸਨੇ ਪੰਜਾਬੀਆਂ ਦੀ ਆਵਾਜ਼ ਦਬਾਉਣ ਲਈ ਐਮਰਜੰਸੀ ਲਗਾਈ। ਉਹਨਾਂ ਕਿਹਾ ਕਿ ਹੁਣ ਵੀ ਕਾਂਗਰਸ ਸਰਕਾਰ ਗਾਂਧੀ ਪਰਿਵਾਰ ਦੀਆਂ ਹਦਾਇਤਾਂ ਦੀ ਪਾਲਣਾ ਕਰ ਰਹੀ ਹੈ ਕਿ ਉਹ ਪਰਿਵਾਰ ਸੂਬੇ ਵਿਚ ਕਿਸੇ ਨਾ ਕਿਸੇ ਬਹਾਨੇ ਹਾਲਾਤ ਵਿਗਾੜਨ ਲਈ ਯਤਨਸ਼ੀਲ ਹੈ। ਉਹਨਾਂ ਹਿਕਾ ਕਿ ਜਿਸ ਤਰੀਕੇ ਘੱਟ ਤੋਂ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਨ ਬਾਰੇ ਪੰਜਾਬੀਆਂ ਨੂੰ ਜਾਣ ਬੁੱਝ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ, ਉਹ ਕਿਸੇ ਘਿਣਾਉਣੀ ਸਾਜ਼ਿਸ਼ ਵੱਲ ਇਸ਼ਾਰੇ ਕਰਦੇ ਹਨ।