• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਸਰਕਾਰੀ ਅਧਿਕਾਰੀਆਂ ਨੂੰ ਕਾਂਗਰਸੀ ਆਗੂਆਂ ਨਾਲ ਮਿਲ ਕੇ ਵੋਟਰਾਂ ਨੂੰ ਭਰਮਾਉਣ ਵਾਸਤੇ ਮਜ਼ਬੂਰ ਕਰਨ ਲਈ ਹਰਸਿਮਰਤ ਬਾਦਲ ਵੱਲੋਂ ਮਨਪ੍ਰੀਤ ਬਾਦਲ ਨੂੰ ਫਟਕਾਰ

Updated: 07-04-2019
  • Share
  • Tweet
ਸੀਈਓ ਨੂੰ ਕਿਹਾ ਕਿ ਸ਼ਹਿਰ ਵਿਚ ਹੋ ਰਹੀ ਚੋਣ ਜ਼ਾਬਤੇ ਦੀ ਗੰਭੀਰ ਉੁਲੰਘਣਾ ਪ੍ਰਤੀ ਅੱਖਾਂ ਮੀਟਣ ਲਈ ਬਠਿੰਡਾ ਅਧਿਕਾਰੀਆਂ ਦੀ ਛੁੱਟੀ ਕੀਤੀ ਜਾਵੇ

ਕੇਂਦਰੀ ਮੰਤਰੀ ਨੇ ਵਿੱਤ ਮੰਤਰੀ ਦੀ ਗੈਰਕਾਨੂੰਨੀ ਤਰੀਕੇ ਨਾਲ ਸਾਇਕਲ ਵੰਡਣ, ਥਰਮਲ ਦੀ ਜ਼ਮੀਨ ਉੱਤੇ ਪਲਾਟ ਦੇਣ ਦਾ  ਝੂਠਾ ਵਾਅਦਾ ਕਰਨ ਅਤੇ ਗੁੰਡਾ ਟੈਕਸ ਵਸੂਲਣ ਲਈ ਸਖ਼ਤ ਨਿਖੇਧੀ ਕੀਤੀ

ਬਠਿੰਡਾ/07 ਅਪ੍ਰੈਲ:ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਐਤਵਾਰ ਨੂੰ ਕਿਹਾ ਕਿ ਸੂਬੇ ਦਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਵਿਚ ਸਰਕਾਰੀ ਅਧਿਕਾਰੀਆਂ ਨੂੰ  ਕਾਂਗਰਸ ਪਾਰਟੀ ਦੇ ਆਗੂਆਂ ਨਾਲ ਮਿਲ ਕੇ ਕੰਮ ਕਰਨ ਅਤੇ ਸ਼ਹਿਰ ਵਿਚ ਹੋ ਰਹੀ ਚੋਣ ਜ਼ਾਬਤੇ ਦੀ ਉਲੰਘਣਾ ਪ੍ਰਤੀ ਅੱਖਾਂ ਮੀਟਣ ਲਈ ਮਜ਼ਬੂਰ ਕਰ ਰਿਹਾ ਹੈ।
ਮਾਈ ਭਾਗੋ ਸਕੀਮ ਤਹਿਤ ਵਿਦਿਆਰਥਣਾਂ ਨੂੰ ਸਾਇਕਲ ਵੰਡੇ ਜਾਣ ਸੰਬੰਧੀ ਅਖ਼ਬਾਰਾਂ ਵਿਚ ਛਪੀ ਖ਼ਬਰ ਦਾ ਹਵਾਲਾ ਦਿੰਦਿਆਂ ਬੀਬੀ ਬਾਦਲ ਨੇ ਕਿਹਾ ਕਿ ਚੋਣਾਂ ਦੌਰਾਨ ਚੋਣ ਕਮਿਸ਼ਨ ਅਜਿਹੀਆਂ ਗਤੀਵਿਧੀਆਂ ਦੀ ਆਗਿਆ ਨਹੀਂ ਦਿੰਦਾ ਹੈ, ਕਿਉਂਕਿ ਇਹਨਾਂ ਨੂੰ ਸਿੱਧਾ ਵੋਟਾਂ ਲਈ ਪਾਇਆ ਚੋਗਾ ਮੰਨਿਆ ਜਾਂਦਾ ਹੈ। ਪਰੰਤੂ ਬਠਿੰਡਾ ਵਿਚ ਵਿੱਤ ਮੰਤਰੀ ਦੇ ਹੁਕਮ ਨਾਲ ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਬਿਨਾਂ ਰੋਕ ਚੱਲ ਰਹੀਆਂ ਹਨ।

ਬੀਬੀ ਬਾਦਲ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਨੇ ਲੋਕ ਫ਼ਤਵੇ ਦਾ ਇਹ ਕਹਿ ਕੇ ਅਪਮਾਨ ਕੀਤਾ ਸੀ ਕਿ ਉਹ 2014 ਵਿਚ 19 ਹਜ਼ਾਰ ਵੋਟਾਂ ਦੇ ਫਰਕ ਨਾਲ ਇਸ ਲਈ ਹਾਰਿਆ ਸੀ, ਕਿਉਂਕਿ ਅਕਾਲੀ-ਭਾਜਪਾ ਸਰਕਾਰ ਹੋਣ ਕਰਕੇ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਮੇਰੀ ਮੱਦਦ ਕਰ ਰਿਹਾ ਸੀ।  ਬੀਬੀ ਬਾਦਲ ਨੇ ਕਿਹਾ ਕਿ ਭਾਵੇਂਕਿ ਉਸ ਦਾ ਇਲਜ਼ਾਮ ਬੇਬੁਨਿਆਦ ਸਾਬਿਤ ਹੋਇਆ ਸੀ, ਪਰ ਮੀਡੀਆ ਵਿਚ ਇੱਕ ਬੰਦੇ ਦੀ ਸਾਇਕਲ ਚੁੱਕੀ ਜਾਂਦੇ ਦੀ ਛਪੀ ਫੋਟੋ ਮਨਪ੍ਰੀਤ ਵੱਲੋਂ ਖੁਦ ਕੀਤੀ ਜਾ ਰਹੀ ਕਾਨੂੰਨ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਪਰਦਾਫਾਸ਼ ਕਰਦੀ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਇਹ ਸਿਰਫ ਸਕੂਲਾਂ ਵਿਚ ਸਾਇਕਲ ਵੰਡੇ ਜਾਣ ਬਾਰੇ ਨਹੀਂ ਹੈ। ਬਠਿੰਡਾ ਵਿਚ ਕਾਂਗਰਸ ਪਾਰਟੀ ਵੋਟਰਾਂ ਨੂੰ ਝੂਠੇ ਵਾਅਦਿਆਂ ਅਤੇ ਤੋਹਫਿਆਂ ਨਾਲ ਭਰਮਾਉਣ ਲਈ ਪੂਰੀ ਕੋਸ਼ਿਸ ਕਰ ਰਹੀ ਹੈ। ਉਹਨਾਂ ਕਿਹਾ ਕਿ ਕੁੱਝ ਦਿਨ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਅਤੇ ਉਸ ਦੀ ਪਾਰਟੀ ਦੇ ਬੰਦਿਆਂ ਨੇ ਇਹ ਝੂਠਾ ਵਾਅਦਾ ਕਰਦਿਆਂ ਝੁੱਗੀ ਝੋਪੜੀ ਵਾਲਿਆਂ ਨੂੰ ਗੁਰੂ ਨਾਨਕ ਥਰਮਲ ਪਾਵਰ ਪਲਾਂਟ ਦੀ ਜ਼ਮੀਨ ਉੱਤੇ ਕਬਜ਼ੇ ਕਰਨ ਦੀ ਹੱਲਾਸ਼ੇਰੀ ਦੇ ਕੇ ਭਰਮਾਉਣ ਦੀ ਨਾਕਾਮ ਕੋਸ਼ਿਸ਼ ਕੀਤੀ ਸੀ ਕਿ ਚੋਣਾਂ ਤੋਂ ਬਾਅਦ ਉਹਨਾਂ ਨੂੰ ਅਲਾਟਮੈਂਟ ਦੇ ਕਾਗਜ਼ ਦੇ ਦਿੱਤੇ ਜਾਣਗੇ।
ਵਿੱਤ ਮੰਤਰੀ ਦੀ ਇਸ ਕਾਰਵਾਈ ਨੂੰ ਸ਼ਰਮਨਾਕ ਕਰਾਰ ਦਿੰਦਿਆਂ ਬੀਬੀ ਬਾਦਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਥਰਮਲ ਪਲਾਂਟ ਇੰਪਲਾਈਜ਼ ਯੂਨੀਅਨ ਨੇ ਤੁਰੰਤ ਕਾਰਵਾਈ ਕਰਦਿਆਂ ਮਨਪ੍ਰੀਤ ਦੀ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਉਹਨਾਂ ਕਿਹਾ ਕਿ ਇਸ ਮੌਕੇ ਅੰਦੋਲਨਕਾਰੀਆਂ ਨੇ ਕਾਂਗਰਸ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ ਸੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਸ ਦੇ ਬੰਦਿਆਂ ਉੱਤੇ ਮਾਸੂਮ ਝੁੱਗੀ ਝੋਪੜੀ ਵਾਲਿਆਂ ਨੂੰ ਗੈਰਕਾਨੂੰਨੀ ਕੰਮ ਕਰਨ ਲਈ ਉਕਸਾਉਣ ਦਾ ਦੋਸ਼ ਲਾਉਂਦਿਆਂ ਉਹਨਾਂ ਖ਼ਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ। ਪਰੰਤੂ ਪ੍ਰਸਾਸ਼ਨ ਨੇ  ਉਹਨਾਂ ਦੀ ਗੱਲ ਨਹੀਂ ਸੁਣੀ।
ਵਿੱਤ ਮੰਤਰੀ ਉੱਤੇ ਇੱਕ ਹੋਰ ਹਮਲਾ ਕਰਦਿਆਂ ਬੀਬੀ ਬਾਦਲ  ਨੇ ਕਿਹਾ ਕਿ ਜ਼ਿਲ•ਾ ਪ੍ਰਸਾਸ਼ਨ ਦੀ ਨੱਕ ਥੱਲੇ ਗੈਰਕਾਨੂੰਨੀ ਲਾਟਰੀ ਦਾ ਕਾਰੋਬਾਰ ਜਾਰੀ ਰੱਖਣ ਲਈ ਮਨਪ੍ਰੀਤ ਦੇ ਬੰਦੇ ਬਠਿੰਡਾ ਵਿਚ ਗੁੰਡਾ ਟੈਕਸ ਵਸੂਲ ਰਹੇ ਹਨ। ਉਹਨਾਂ ਕਿਹਾ ਕਿ ਸਾਡੇ ਵਰਕਰਾਂ ਨੇ ਇਸ ਸੰਬੰਧੀ ਪੁਲਿਸ ਅਤੇ ਸਿਵਲ ਪ੍ਰਸਾਸ਼ਨ ਕੋਲ ਸ਼ਿਕਾਇਤਾਂ ਦਰਜ ਕਰਵਾਈਆਂ ਹਨ ,ਪਰੰਤੂ ਅੰਦਰਖਾਤੇ ਮਿਲੇ ਹੋਣ ਕਰਕੇ ਅਧਿਕਾਰੀਆਂ ਨੇ ਇਸ ਸੰਬੰਧੀ ਜਾਂਚ ਕਰਵਾਉਣ ਤੋਂ ਟਾਲਾ ਵੱਟ ਦਿੱਤਾ। 
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਬਠਿੰਡਾ ਵਿਚ ਚੋਣ ਜ਼ਾਬਤੇ ਦੀ ਹੋ ਰਹੀ ਉਲੰਘਣਾ ਦਾ ਤੁਰੰਤ ਨੋਟਿਸ ਲੈਣ ਲਈ ਆਖਦਿਆਂ ਕੇਂਦਰੀ ਮੰਤਰੀ ਨੇ ਕਿਹਾ  ਕਿ ਕਾਂਗਰਸ ਪਾਰਟੀ ਲਈ ਵੋਟਾਂ ਲੈਣ ਵਾਸਤੇ ਮਨਪ੍ਰੀਤ ਬਾਦਲ ਦੇ ਪਿੱਠੂਆਂ ਵਜੋਂ ਕੰਮ ਕਰ ਰਹੇ ਕੁੱਝ ਅਧਿਕਾਰੀਆਂ ਦੀ ਤੁਰੰਤ ਛੁੱਟੀ ਕੀਤੀ ਜਾਣੀ ਚਾਹੀਦੀ ਹੈ। ਆਮ ਲੋਕਾਂ ਦੀਆਂ ਬਾਹਾਂ ਮਰੋੜ ਕੇ ਵੋਟਾਂ ਮੰਗ ਰਹੇ ਅਜਿਹੇ ਪੱਖਪਾਤੀ ਅਧਿਕਾਰੀਆਂ ਦੀ ਮੌਜੂਦਗੀ ਵਿਚ ਕੋਈ ਵੀ ਸੁਤੰਤਰ ਅਤੇ ਨਿਰਪੱਖ ਚੋਣਾਂ ਦੀ ਉਮੀਦ ਨਹੀਂ ਕਰ ਸਕਦਾ।
Recent Post
ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਵਿਚ ਫੇਲ੍ਹ ਹੋਣ ’ਤੇ ਮੁੱਖ ਮੰਤਰੀ ਦਾ ਅਸਤੀਫਾ ਮੰਗਿਆ ਇਕ ਏਕੜ ਦੇ ਮਾਲਕ ਪਿਤਾ ਪੁੱਤਰ ਵੱਲੋਂ ਆਤਮ ਹੱਤਿਆ ਕਰਨ ਨੇ ਕਾਂਗਰਸ ਸਰਕਾਰ ਦੇ ਦਾਅਵੇ ਲੀਰੋ ਲੀਰ ਕੀਤੇ : ਬਿਕਰਮ ਸਿੰਘ ਮਜੀਠੀਆ
ਨਨਕਾਣਾ ਸਾਹਿਬ ਜਾਣ ਲਈ ਸਿੱਖ ਜੱਥੇ ਨੂੰ ਆਗਿਆ ਦੇਣ ਤੋਂ ਨਾਂਹ ਕਰਨਾ ਸਿੱਖ ਕੌਮ ’ਤੇ ਹਮਲੇ ਬਰਾਬਰ : ਸੁਖਬੀਰ ਸਿੰਘ ਬਾਦਲ
ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜੱਥੇ ਨੂੰ ਆਗਿਆ ਨਾ ਦੇ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਦਾ ਅਪਮਾਨ ਕੀਤਾ : ਬਿਕਰਮ ਸਿੰਘ ਮਜੀਠੀਆ
ਜੱਥੇ ਨੂੰ ਆਗਿਆ ਦੇਣ ਤੋਂ ਨਾਂਹ ਕਰਨ ਦੀ ਥਾਂ ਕੇਂਦਰ ਪਾਕਿਸਤਾਨ ਕੋਲ ਚੁੱਕੇ ਸਿੱਖ ਜਥੇ ਦੀ ਸੁਰੱਖਿਆ ਨੁੰ ਖ਼ਤਰੇ ਦਾ ਮਾਮਲਾ : ਅਕਾਲੀ ਦਲ
ਸਰਕਾਰੀ ਜ਼ਬਰ ਦੇ ਬਲਬੂਤੇ ਕਾਂਗਰਸ ਨੇ ਮਿਉਂਸਪਲ ਚੋਣਾਂ ਜਿੱਤੀਆਂ : ਅਕਾਲੀ ਦਲ
2022 ਦੀਆਂ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਵਿਚਾਲੇ ਸਿੱਧਾ ਮੁਕਾਬਲਾ ਹੋਣਗੀਆਂ : ਬਿਕਰਮ ਸਿੰਘ ਮਜੀਠੀਆ ਅਕਾਲੀ ਦਲ ਮੁੱਖ ਵਿਰੋਧੀ ਪਾਰਟੀ ਵਜੋੋਂ ਉਭਰੀ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.