ਸਰਦੀਆਂ ਦੀਆਂ ਵਰਦੀਆਂ ਲਈ ਆਏ ਕੇਂਦਰੀ ਫੰਡਾਂ ਦੀ ਗਲਤ ਵਰਤੋਂ ਕਰਨ ਲਈ ਕਾਂਗਰਸ ਸਰਕਾਰ ਦੀ ਨਿਖੇਧੀ ਕੀਤੀ
ਚੰਡੀਗੜ•/22 ਫਰਵਰੀ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਦੀ ਸਰਕਾਰੀ ਸਕੂਲਾਂ ਵਿਚ ਪੜ•ਦੇ ਉਹਨਾਂ 12ਥ5 ਲੱਖ ਵਿਦਿਆਰਥੀਆਂ ਦੀਆਂ ਤਕਲੀਫਾਂ ਪ੍ਰਤੀ ਅਣਮਨੁੱਖੀ ਵਤੀਰਾ ਧਾਰਨ ਕਰਨ ਲਈ ਸਖ਼ਤ ਨਿਖੇਧੀ ਕੀਤੀ ਹੈ, ਜਿਹਨਾਂ ਨੂੰ ਸਰਕਾਰ ਵੱਲੋਂ ਸਰਦੀਆਂ ਦੀਆਂ ਵਰਦੀਆਂ ਨਹੀਂ ਦਿੱਤੀਆਂ ਜਾ ਰਹੀਆਂ ਹਨ ਜਦਕਿ ਕੇਂਦਰ ਸਰਕਾਰ ਵੱਲੋਂ ਇਹਨਾਂ ਵਰਦੀਆਂ ਵਾਸਤੇ ਪਹਿਲਾਂ ਹੀ ਸੂਬਾ ਸਰਕਾਰ ਨੂੰ ਗਰਾਂਟ ਭੇਜੀ ਜਾ ਚੁੱਕੀ ਹੈ।
ਵਿਧਾਨ ਸਭਾ ਦੇ ਗਲਿਆਰੇ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਗੱਲ ਪਹਿਲੀ ਵਾਰ ਵਾਪਰੀ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਨਾਂ ਵਰਦੀਆਂ ਤੋਂ ਇੰਨੀ ਲੰਬੀ ਅਤੇ ਸਖ਼ਤ ਸਰਦੀ ਝੱਲਣੀ ਪਈ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਨੇ ਇਹ ਮੁੱਦਾ ਸਾਹਮਣੇ ਲਿਆਂਦਾ ਹੈ ਅਤੇ ਆਪਣੇ ਪੱਲਿਓਂ ਕੁੱਝ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਆਪਣੇ ਵਰਦੀਆਂ ਵੰਡਣ ਦਾ ਉਪਰਾਲਾ ਵੀ ਕੀਤਾ ਹੈ। ਉਹਨਾਂ ਕਿਹਾ ਕਿ ਪਰ ਸਰਕਾਰ ਸਕੂਲ ਦੇ ਵਿਦਿਆਰਥੀਆਂ ਦੀਆਂ ਤਕਲੀਫਾਂ ਪ੍ਰਤੀ ਪੂਰੀ ਤਰ•ਾਂ ਲਾਪਰਵਾਹ ਹੋਈ ਬੈਠੀ ਹੈ। ਇੱਥੋਂ ਤਕ ਕਿ ਵਿਧਾਨ ਸਭਾ ਵਿਚ ਵੀ ਅਜਿਹਾ ਭਰੋਸਾ ਦੇਣ ਵਿਚ ਨਾਕਾਮ ਰਹੀ ਹੈ ਕਿ ਇਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰ ਹੀਲੇ ਵਰਦੀਆਂ ਵੰਡੇਗੀ।
ਲੱਖਾਂ ਸਕੂਲੀ ਵਿਦਿਆਰਥੀਆਂ ਨੂੰ ਸਰਦੀਆਂ ਦੀਆਂ ਵਰਦੀਆਂ ਦੇਣ ਲਈ ਭੇਜੇ ਕੇਂਦਰੀ ਫੰਡਾਂ ਦੀ ਕਾਂਗਰਸ ਸਰਕਾਰ ਵੱਲੋਂ ਕੀਤੀ ਦੁਰਵਰਤੋਂ ਸੰਬੰਧੀ ਕੇਂਦਰ ਸਰਕਾਰ ਨੂੰ ਜਾਂਚ ਕਰਵਾਉਣ ਲਈ ਅਪੀਲ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਕੇਂਦਰ ਨੂੰ ਹੁਣ ਸਕੂਲ ਦੀਆਂ ਵਰਦੀਆਂ ਲਈ ਰੱਖੇ ਸਾਰੇ ਪੈਸੇ ਸਿੱਧੇ ਬੱਚਿਆਂ ਨੂੰ ਦੇਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਾਂਗਰਸ ਸਰਕਾਰ ਉੱਤੇ ਭਰੋਸਾ ਨਹੀਂ ਕਰਨਾ ਚਾਹੀਦਾ ਕਿ ਉਹ ਬੱਚਿਆਂ ਨੂੰ ਵਰਦੀਆਂ ਖਰੀਦ ਕੇ ਦੇਵੇਗੀ।
ਸਰਦਾਰ ਮਜੀਠੀਆ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਇਸ ਨੇਕ ਕਾਰਜ ਲਈ ਸਾਰੇ ਵਿਧਾਇਕਾਂ ਨੂੰ ਇੱਕ ਮਹੀਨੇ ਦੀ ਤਨਖਾਹ ਦੇਣ ਦੀ ਉਹਨਾਂ ਦੀ ਅਪੀਲ ਨੂੰ ਸਦਨ ਵਿਚ ਨਹੀਂ ਰੱਖਣ ਦਿੱਤਾ ਗਿਆ। ਉਹਨਾਂ ਕਿਹਾ ਕਿ ਉਹ ਆਪਣੇ ਵੱਲੋਂ ਇੱਕ ਮਹੀਨੇ ਦੀ ਤਨਖਾਹ ਯੂਥ ਅਕਾਲੀ ਦਲ ਨੂੰ ਦੇ ਦੇਣਗੇ ਤਾਂ ਕਿ ਇਹ ਵਿਦਿਆਰਥੀਆਂ ਨੂੰ ਵਰਦੀਆਂ ਵੰਡਣ ਦਾ ਕਾਰਜ ਜਾਰੀ ਰੱਖ ਸਕੇ। ਉਹਨਾਂ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਇਸ ਕਾਰਜ ਵਿਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।