ਬੁਢਲਾਡਾ/ ਭੁੱਚੋ ਮੰਡੀ/04 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਲੋਕਾਂ ਨੂੰ ਅਜਿਹੇ ਆਗੂ ਚੁਣ ਕੇ ਲੋਕ ਸਭਾ ਵਿਚ ਭੇਜਣ ਦੀ ਅਪੀਲ ਕੀਤੀ, ਜਿਹੜੇ ਇਸ ਇਲਾਕੇ ਦੀ ਭਲਾਈ ਲਈ ਵਚਨਬੱਧ ਹੋਣ ਅਤੇ ਸੰਸਦ ਵਿਚ ਜਾ ਕੇ ਆਪਣੇ ਹਲਕੇ ਦੀਆਂ ਸਮੱਿਸਆਵਾਂ ਅਤੇ ਲੋੜਾਂ ਬਾਰੇ ਆਵਾਜ਼ ਬੁਲੰਦ ਕਰਨਾ ਜਾਣਦੇ ਹੋਣ।
ਬਠਿੰਡਾ ਤੋਂ ਦੋ ਵਾਰ ਸਾਂਸਦ ਰਹਿ ਚੁੱਕੇ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਬਾਰੇ ਟਿੱਪਣੀ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਬੀਬੀ ਬਾਦਲ ਦਾ 10 ਸਾਲ ਦਾ ਰਿਕਾਰਡ ਉਹਨਾਂ ਵੱਲੋਂ ਕੀਤੀ ਨਿਰਸੁਆਰਥ ਸੇਵਾ ਅਤੇ ਪੰਜਾਬ ਵਿਚ ਖਾਸ ਕਰਕੇ ਇਸ ਖੇਤਰ ਅੰਦਰ ਕਈ ਵੱਡੇ ਪ੍ਰਾਜੈਕਟ ਲਿਆਉਣ ਦੀ ਗਵਾਹੀ ਭਰਦਾ ਹੈ। ਫਲਸਰੂਪ ਇੱਥੇ ਸੜਕਾਂ ਦਾ ਜਾਲ ਵਿਛ ਗਿਆ ਹੈ, ਬੁਨਿਆਦੀ ਢਾਂਚਾ ਮਜ਼ਬੂਤ ਹੋ ਗਿਆ ਹੈ, ਵੱਡੇ ਕਾਰਖਾਨੇ, ਹਸਪਤਾਲ ਅਤੇ ਵਿੱਦਿਅਕ ਸੰਸਥਾਨ ਬਣ ਗਏ ਹਨ।
ਕਾਂਗਰਸ ਦੇ ਮੈਨੀਫੈਸਟੋ ਉੱਤੇ ਨਿਸ਼ਾਨਾ ਸੇਧਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਰਾਹੁਲ ਗਾਂਧੀ, ਮਨਮੋਹਨ ਸਿੰਘ ਅਤੇ ਸੋਨੀਆ ਗਾਂਧੀ ਦੀ ਇਸੇ ਟੀਮ ਨੇ 2017 ਵਿਚ ਵਿਧਾਨ ਸਭਾ ਚੋਣਾਂ ਮੌਕੇ ਪੰਜਾਬ ਮੈਨੀਫੈਸਟੋ ਜਾਰੀ ਕੀਤਾ ਸੀ ਅਤੇ ਪਿਛਲੇ ਦੋ ਸਾਲਾਂ ਵਿਚ ਉਸ ਮੈਨੀਫੈਸਟੋ ਦਾ ਇੱਕ ਪੰਨਾ ਵੀ ਲਾਗੂ ਨਹੀਂ ਕੀਤਾ ਗਿਆ।
ਲੋਕਾਂ ਦੇ ਵੱਡੇ ਇਕੱਠ ਨੂੰ ਯਾਦ ਕਰਵਾਉਂਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਹਮੇਸ਼ਥਾਂ ਆਪਣੇ ਚੋਣ ਵਾਅਦੇ ਪੂਰੇ ਕੀਤੇ ਹਨ। ਸਾਬਕਾ ਮੁੱਖ ਮੰਤਰੀ ਨੇ ਪੰਜਾਬ ਵਿਚ 1997 ਵਿਚ ਖੇਤੀ ਸੈਕਟਰ ਲਈ ਬਿਜਲੀ ਮੁਫਤ ਕਰ ਦਿੱਤੀ ਸੀ ਅਤੇ ਉਸ ਸਮੇਂ ਤੋਂ ਲੈ ਕੇ ਹੁਣ ਤੀਕ ਇਸ ਸਹੂਲਤ ਨਾਲ ਕਿਸਾਨਾਂ ਦੇ 90 ਹਜ਼ਾਰ ਕਰੋੜ ਰੁਪਏ ਦੀ ਬਚਤ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਜਦੋਂ ਸਰਦਾਰ ਬਾਦਲ ਨੇ 2007 ਵਿਚ ਬੀਪੀਐਲ ਪਰਿਵਾਰਾਂ ਨੂੰ ਰਿਆਇਤੀ ਦਰਾਂ ਉੱਤੇ ਆਟਾ ਅਤੇ ਦਾਲ ਦੇਣ ਦਾ ਐਲਾਨ ਕੀਤਾ ਸੀ ਤਾਂ ਕਾਂਗਰਸ ਨੇ ਇਸ ਨੂੰ ਚੋਣ ਸਟੰਟ ਕਹਿ ਕੇ ਨਿੰਦਿਆ ਸੀ। ਪਰੰਤੂ ਬਾਦਲ ਸਾਹਿਬ ਨੇ ਅਕਾਲੀ-ਭਾਜਪਾ ਸਰਕਾਰ ਬਣਦੇ ਹੀ ਇਸ ਨੂੰ ਲਾਗੂ ਕਰ ਦਿੱਤਾ ਸੀ। ਉਹਨਾਂ ਕਿਹਾ ਕਿ 2017 ਵਿਚ ਅਕਾਲੀ ਦਲ ਨੂੰ ਹਰਾਉਣ ਲਈ ਕਾਂਗਰਸ ਨੇ ਚੀਨੀ ਅਤੇ ਘਿਓ ਰਿਆਇਤੀ ਦਰਾਂ ਉੱਤੇ ਦੇਣ ਦਾ ਐਲਾਨ ਕੀਤਾ ਸੀ, ਪਰ ਸੱਤਾ ਵਿਚ ਆਉਣ ਮਗਰੋ ਚੀਨੀ ਅਤੇ ਘਿਓ ਤਾਂ ਕੀ ਦੇਣਾ ਸੀ ਇਸ ਨੇ ਆਟਾ ਅਤੇ ਦਾਲ ਵੀ ਬੰਦ ਕਰ ਦਿੱਤੇ।
ਲੋਕਾਂ ਨੂੰ ਗੁੰਮਰਾਹ ਕਰਨ ਲਈ ਕਾਂਗਰਸ ਸਰਕਾਰ ਦੀ ਨਿਖੇਧੀ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਸੀ ਕਿ ਬਜਟ ਵਿਚ ਲੋਕਾਂ ਉਤੇ ਕੋਈ ਨਵੇਂ ਟੈਕਸ ਨਹੀਂ ਲਾਏ ਗਏ ਹਨ, ਪਰ ਅਸਲੀਅਤ ਇਹ ਹੈ ਕਿ ਪੰਜਾਬੀ ਦੇਸ਼ ਵਿਚ ਸਭ ਤੋਂ ਮਹਿੰਗੀ ਬਿਜਲੀ ਖਰੀਦ ਰਹੇ ਹਨ। ਇਸ ਤੋਂ ਇਲਾਵਾ ਸੂਬੇ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਪੂਰੇ ਦੇਸ਼ ਨਾਲ ਜ਼ਿਆਦਾ ਹਨ, ਜਿਸ ਨੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ।
ਅਕਾਲੀ ਆਗੂ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੂੰ ਕੋਈ ਰਾਹਤ ਦੇਣ ਦੀ ਬਜਾਇ ਅਮਰਿੰਦਰ ਸਿੰਘ ਸਰਕਾਰ ਨੇ ਰੈਗੂਲਰ ਕਰਨ ਦੀ ਆੜ ਵਿਚ ਅਧਿਆਪਕਾਂ ਦੀਆਂ ਤਨਖਾਹਾਂ 45 ਹਜ਼ਾਰ ਰੁਪਏ ਪ੍ਰਤੀ ਮਹੀਨਾ ਤੋਂ ਘਟਾ ਕੇ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਸਾਰੇ ਸਰਕਾਰੀ ਕਰਮਚਾਰੀਆਂ ਉੱਤੇ ਇੱਕ ਜਜ਼ੀਏ ਵਰਗਾ 200 ਰੁਪਏ ਪ੍ਰਤੀ ਮਹੀਨਾ ਦਾ ਪੇਸ਼ਾਵਰ ਟੈਕਸ ਲਗਾ ਦਿੱਤਾ ਹੈ, ਜਿਸ ਦੀ ਕੋਈ ਤੁਕ ਨਹੀਂ ਬਣਦੀ ਹੈ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੁਆਰਾ ਸਾਰੇ ਤਨਖਾਹ ਕਮਿਸ਼ਨਾਂ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕੀਤਾ ਜਾ ਚੁੱਕਿਆ ਹੈ , ਪਰੰਤੂ ਕਾਂਗਰਸ ਦੇ ਰਾਜ ਵਿਚ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਧੂੜ ਚੱਟ ਰਹੀ ਹੈ। ਇਸ ਤੋਂ ਇਲਾਵਾ ਕਰਮਚਾਰੀਆਂ ਦੇ 4000 ਕਰੋੜ ਰੁਪਏ ਦੀਆਂ ਡੀਏ ਦੀਆਂ ਕਿਸ਼ਤਾਂ ਅਜੇ ਬਕਾਇਆ ਖੜ•ੀਆਂ ਹਨ।
ਮਨਪ੍ਰੀਤ ਬਾਦਲ ਦੀ ਨਿਖੇਧੀ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਉਸ ਨੇ ਅਕਾਲੀ-ਭਾਜਪਾ ਸਰਕਾਰ ਵਿਚ ਵੱਡੇ ਅਹੁਦੇ ਮਾਣ ਕੇ ਸਰਦਾਰ ਪਰਕਾਸ਼ ਸਿੰਘ ਬਾਦਲ ਨੂੰ ਤਿਆਗ ਦਿੱਤਾ ਸੀ। ਜੇਕਰ ਮਨਪ੍ਰੀਤ ਆਪਣੇ ਤਾਇਆ ਜੀ ਪ੍ਰਤੀ ਵਫ਼ਾਦਾਰ ਨਹੀਂ ਹੋ ਸਕਿਆ ਤਾਂ ਲੋਕੀਂ ਅਜਿਹੇ ਨਾ-ਸ਼ੁਕਰੇ ਇਨਸਾਨ ਕੋਲੋਂ ਕੀ ਉਮੀਦ ਰੱਖ ਸਕਦੇ ਹਨ?
ਸਰਦਾਰ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੇ ਸਾਲ ਪੰਚਾਇਤੀ ਚੋਣਾਂ ਵਿਚ ਨਾ ਸਿਰਫ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਸੀ, ਸਗੋਂ ਸੰਭਾਵੀ ਸਰਪੰਚਾਂ ਅਤੇ ਹੋਰ ਕਾਂਗਰਸੀ ਅਹੁਦੇਦਾਰਾਂ ਕੋਲੋਂ ਬਹੁਤ ਸਾਰੇ ਪੈਸੇ ਵੀ ਇਕੱਠੇ ਕੀਤੇ ਸਨ, ਜਿਸ ਤੋਂ ਪਤਾ ਚੱਲਦਾ ਹੈ ਕਿ ਸੱਤਾਧਾਰੀ ਪਾਰਟੀ ਭ੍ਰਿਸ਼ਟਾਚਾਰ ਵਿਚ ਗਲ ਤੀਕ ਡੁੱਬੀ ਹੈ।
ਉਹਨਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ,ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਬਹੁਤ ਸਾਰੇ ਕਾਂਗਰਸੀ ਆਗੂ ਜਨਤਕ ਤੌਰ ਤੇ ਇਹ ਸਵੀਕਾਰ ਕਰ ਚੁੱਕੇ ਹਨ ਕਿ ਪੰਜਾਬ ਸਰਕਾਰ ਸਾਰੇ ਫਰੰਟਾਂ ਉੱਤੇ ਨਾਕਾਮ ਹੋ ਚੁੱਕੀ ਹੈ।
ਸਰਦਾਰ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੇ ਸਾਲ ਪੰਚਾਇਤੀ ਚੋਣਾਂ ਵਿਚ ਨਾ ਸਿਰਫ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਸੀ, ਸਗੋਂ ਸੰਭਾਵੀ ਸਰਪੰਚਾਂ ਅਤੇ ਹੋਰ ਕਾਂਗਰਸੀ ਅਹੁਦੇਦਾਰਾਂ ਕੋਲੋਂ ਬਹੁਤ ਸਾਰੇ ਪੈਸੇ ਵੀ ਇਕੱਠੇ ਕੀਤੇ ਸਨ, ਜਿਸ ਤੋਂ ਪਤਾ ਚੱਲਦਾ ਹੈ ਕਿ ਸੱਤਾਧਾਰੀ ਪਾਰਟੀ ਭ੍ਰਿਸ਼ਟਾਚਾਰ ਵਿਚ ਗਲ ਤੀਕ ਡੁੱਬੀ ਹੈ।
ਉਹਨਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ,ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਬਹੁਤ ਸਾਰੇ ਕਾਂਗਰਸੀ ਆਗੂ ਜਨਤਕ ਤੌਰ ਤੇ ਇਹ ਸਵੀਕਾਰ ਕਰ ਚੁੱਕੇ ਹਨ ਕਿ ਪੰਜਾਬ ਸਰਕਾਰ ਸਾਰੇ ਫਰੰਟਾਂ ਉੱਤੇ ਨਾਕਾਮ ਹੋ ਚੁੱਕੀ ਹੈ।