• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਸਮਰਥਕਾਂ ਸਮੇਤ ਅਕਾਲੀ ਦਲ 'ਚ ਸ਼ਾਮਿਲ ਹੋਏ

Updated: 09-05-2018
  • Share
  • Tweet

ਚੰਡੀਗੜ•/08 ਮਈ:ਸੀਨੀਅਰ ਕਾਂਗਰਸੀ ਆਗੂ ਅਤੇ ਪੀਪੀਸੀਸੀ ਦੇ ਸਾਬਕਾ ਜਨਰਲ ਸਕੱਤਰ ਸ੍ਰੀ ਰਾਜਿੰਦਰ ਦੀਪਾ ਅੱਜ ਇੱਥੇ ਵੱਡੀ ਗਿਣਤੀ ਵਿਚ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਕਾਂਗਰਸੀਆਂ ਆਗੂਆਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਦਾ ਲੜ ਫੜਿਆ।
ਇਸ ਮੌਕੇ ਸ੍ਰੀ ਰਾਜਿੰਦਰ ਦੀਪਾ ਦਾ ਅਕਾਲੀ ਦਲ ਵਿਚ ਸਵਾਗਤ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸੀ ਆਗੂ ਨਾਲ ਉਹਨਾਂ ਦੀ ਉਸ ਸਮੇਂ ਦੀ ਸਾਂਝ ਹੈ, ਜਦੋਂ ਉਹ ਚੰਡੀਗੜ• ਵਿਚ ਵਿਦਿਆਰਥੀ ਹੁੰਦੇ ਸਨ। ਉਹਨਾਂ ਕਿਹਾ ਕਿ ਦੀਪਾ ਇੱਕ ਬਹੁਤ ਹੀ ਮਿਹਨਤੀ ਆਗੂ ਹਨ, ਜਿਹੜੇ ਜ਼ਮੀਨੀ ਪੱਧਰ ਤਕ ਲੋਕਾਂ ਨਾਲ ਜੁੜੇ ਹੋਏ ਹਨ। ਉਹਨਾਂ ਨੂੰ ਭਰੋਸਾ ਹੈ ਕਿ ਸ੍ਰੀ ਦੀਪਾ ਅਕਾਲੀ ਦਲ ਵਾਸਤੇ ਇੱਕ ਵੱਡਾ ਸਰਮਾਇਆ ਸਾਬਿਤ ਹੋਣਗੇ। 
ਇਸ ਮੌਕੇ ਉੱਤੇ ਬੋਲਦਿਆਂ ਸ੍ਰੀ ਦੀਪਾ ਨੇ ਕਿਹਾ ਕਿ ਉਹਨਾਂ ਨੇ ਕਾਂਗਰਸ ਪਾਰਟੀ ਲਈ ਹਮੇਸ਼ਾਂ ਜੀਅ ਤੋੜ ਕੇ ਕੰਮ ਕੀਤਾ ਸੀ, ਪਰ ਇੰਨੇ ਸਾਲਾਂ ਵਿਚ ਉਹ ਇਹ ਗੱਲ ਜਾਣੀ ਹੈ ਕਿ ਕਾਂਗਰਸ ਪਾਰਟੀ ਉਹਨਾਂ ਆਗੂਆਂ ਦੀ ਕਦਰ ਨਹੀਂ ਕਰਦੀ, ਜਿਹੜੇ ਸੱਚਮੁੱਚ ਲੋਕਾਂ ਨਾਲ ਜੁੜੇ ਹੁੰਦੇ ਹਨ। ਉਹਨਾਂ ਕਿਹਾ ਕਿ ਜ਼ਮੀਨੀ ਪੱਧਰ ਉੱਤੇ ਕੰਮ ਕਰਦਿਆਂ ਮੈਂ ਕਾਂਗਰਸ ਪਾਰਟੀ ਦੇ ਬੁਲਾਰੇ ਵਜੋਂ ਵੀ ਕੰਮ ਕੀਤਾ ਸੀ। ਪਰ ਮੈਨੂੰ ਦੁੱਖ ਨਾਲ ਕਹਿਣਾ ਪੈਂਦਾ ਹੈ ਕਿ ਕਾਂਗਰਸ ਵਿਚ ਵਰਕਰ ਦੀ ਕੋਈ ਪੁੱਛ ਨਹੀਂ ਹੈ। ਇਸੇ ਕਰਕੇ ਮੈਂ ਇਸ ਪਾਰਟੀ ਨੁੰ ਛੱਡ ਰਿਹਾ ਹਾਂ ਅਤੇ ਸਿਆਸਤ ਵਿਚ  ਇੱਕ ਨਵੀਂ ਪਾਰੀ ਸ਼ੁਰੂ ਕਰ ਰਿਹਾ ਹਾਂ।
ਸ੍ਰੀ ਦੀਪਾ ਨੇ ਅਕਾਲੀ ਦਲ ਦੇ ਪ੍ਰਧਾਨ ਨਾਲ ਆਪਣੀ ਪੁਰਾਣੀ ਨੇੜਤਾ ਅਤੇ ਉਹਨਾਂ ਵੱਲੋਂ ਹਮੇਸ਼ਾਂ ਮਿਲੇ ਪਿਆਰ ਅਤੇ ਸਤਿਕਾਰ ਨੂੰ ਯਾਦ ਕੀਤਾ। ਉਹਨਾਂ ਕਿਹਾ ਕਿ ਅਕਾਲੀ ਦਲ ਵਿਚ ਉਹਨਾਂ ਨੂੰ ਜੋ ਵੀ ਡਿਊਟੀ ਦਿੱਤੀ ਗਈ, ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਅੱਜ ਪਾਰਟੀ ਦੇ ਮੁੱਖ ਦਫ਼ਤਰ  ਵਿਖੇ ਸ੍ਰੀ ਦੀਪਾ ਨਾਲ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਕਾਂਗਰਸ ਪਾਰਟੀ ਦੇ ਸਾਬਕਾ ਸਕੱਤਰ ਬੀਬੀ ਰਜਿੰਦਰ ਕੌਰ ਮੀਮਸਾਂ ਵੀ ਸ਼ਾਮਿਲ ਸਨ। ਉਹਨਾਂ ਨੇ ਵੀ ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣੇ ਪੂਰੇ ਸਮਰਥਨ ਦਾ ਭਰੋਸਾ ਦਿਵਾਇਆ।
ਸ੍ਰੀ ਦੀਪਾ ਦੀ ਸੁਨਾਮ ਦੀ ਟੀਮ ਵਜੋਂ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਸੁਨਾਮ ਕੌਂਸਲਰ ਹਾਕਮ ਸਿੰਘ, ਚੀਮਾ ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਤਰਸੇਮ ਸਿੰਘ ਤੋਲਾਵਾਲ, ਸੁਨਾਮ ਆੜ•ਤੀਆ ਐਸੋਸੀਏਸ਼ਨ ਦੇ ਮੁੱਖ ਸਲਾਹਕਾਰ ਸਾਗਰ ਕੁਮਾਰ ਗਰਗ, ਸੁਨਾਮ ਨੈਣਾਂ ਦੇਵੀ ਮੰਦਿਰ ਦੇ ਪ੍ਰਧਾਨ ਰਵਿੰਦਰ ਗਾਂਧੀ ਆਦਿ ਸ਼ਾਮਿਲ ਸਨ। ਸ੍ਰੀ ਦੀਪਾ ਦੀ ਚੰਡੀਗੜ• ਦੀ ਟੀਮ ਵਜੋਂ ਅਕਾਲੀ ਦਲ ਵਿਚ ਸ਼ਮੂਲੀਅਤ ਕਰਨ ਵਾਲਿਆਂ ਵਿਚ ਚੰਡੀਗੜ• ਮਾਰਕੀਟ ਕਮੇਟੀ ਦੇ ਕਾਰਜਕਾਰੀ ਚੇਅਰਮੈਨ ਗੁਰਪ੍ਰੀਤ ਸਿੰਘ, ਇੰਪਲਾਈ ਯੂਨੀਅਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ, ਪਲਸੋਰਾ ਮਾਰਕੀਟ ਕਮੇਟੀ ਦੇ ਪ੍ਰਧਾਨ ਦਵਿੰਦਰ ਸਿੰਘ ਸਿਆਨ, ਅਟਾਵਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗਿਆਨੀ ਰੇਵਤ ਸਿੰਘ ਅਤੇ ਖੁੱਡਾ ਅਲੀ ਸ਼ੇਰ ਦੇ ਪੰਚ ਗੁਰਚਰਨ ਸਿੰਘ ਸ਼ਾਮਿਲ ਸਨ।



Recent Post
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭੁਪਿੰਦਰ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਵਿਚ ਖੇਤੀ ਕਾਨੂੰਨਾਂ ਖਿਲਾਫ ਸਟੈਂਡ ਲੈਣਾ ਚਾਹੀਦਾ ਸੀ
ਬਹੁਤ ਹੀ ਸ਼ਰਮਨਾਕ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਸਭ ਤੋਂ ਮਾੜੇ ਮੁੱਖ ਮੰਤਰੀ ਵਜੋਂ ਚੁਣਿਆ ਗਿਆ : ਸੁਖਬੀਰ ਸਿੰਘ ਬਾਦਲ
ਚੋਣਾਂ ’ਚ ਹੇਰਾਫੇਰੀ ਕਰਨ ਵਾਲੇ ਅਫਸਰਾਂ ਖਿਲਾਫ ਤੁਰੰਤ ਕਾਰਵਾਈ ਕਰੇ ਸੂਬਾਈ ਚੋਣ ਕਮਿਸ਼ਨ : ਅਕਾਲੀ ਦਲ
ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਲਈ ਭਾਜਪਾ ਤੇ ਕਾਂਗਰਸ ਆਪਸ ’ਚ ਰਲੇ : ਸੁਖਬੀਰ ਸਿੰਘ ਬਾਦਲ
ਸਰਕਾਰ ਦੀ ਵੱਡੀ ਨੈਤਿਕ ਹਾਰ: ਅਕਾਲੀ ਦਲ ਨੇ
ਮੁੱਖ ਮੰਤਰੀ ਦਖਲ ਦੇ ਕੇ ਪੁਲਿਸ ਕਮਿਸ਼ਨਰ ਨੂੰ ਮਿੱਠੂ ਮਦਾਨ ਖਿਲਾਫ ਕੇਸ ਦਰਜ ਕਰਨ ਦੀ ਹਦਾਇਤ ਦੇਣ : ਅਕਾਲੀ ਦਲ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.