ਹਜ਼ਾਰਾਂ ਪ੍ਰਦਰਸ਼ਕਾਰੀਆਂ ਨੇ ਸੋਨੀਆ, ਰਾਹੁਲ ਅਤੇ ਦੂਜੇ ਕਾਂਗਰਸੀ ਆਗੂਆਂ ਦੇ ਪੁਤਲੇ ਜਲਾਏ
ਅਕਾਲੀ ਆਗੂਆਂ ਅਤੇ ਵਰਕਰਾਂ ਨੇ ਰਾਹਾਂ 'ਚ ਲਾਏ ਬੈਰੀਕੇਡ ਟੱਪੇ, ਪੁਲਿਸ ਕੋਲ ਗਿਰਫ਼ਤਾਰੀਆਂ ਦਿੱਤੀਆਂ
ਨਵੀਂ ਦਿੱਲੀ/ਚੰਡੀਗੜ•/03 ਨਵੰਬਰ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸੁਤੰਤਰ ਭਾਰਤ ਦੇ ਇਤਿਹਾਸ ਵਿਚ ਹੋਏ ਸਭ ਤੋਂ ਭਿਆਨਕ ਕਤਲੇਆਮ ਦੌਰਾਨ ਮਾਰੇ ਗਏ ਹਜ਼ਾਰਾਂ ਸਿੱਖ ਪੁਰਸ਼ਾਂ, ਔਰਤਾਂ, ਬੱਚਿਆਂ ਅਤੇ ਪਿੱਛੇ ਬਚੇ ਉਹਨਾਂ ਦੇ ਸਕੇ ਸੰਬੰਧੀਆਂ ਨਾਲ ਹੋਈ ਬੇਇਨਸਾਫੀ ਨੂੰ ਉਜਾਗਰ ਕਰਨ ਲਈ ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਅੱਗੇ ਅੱਜ ਇੱਕ ਬੜਾ ਭਾਰੀ ਰੋਸ ਧਰਨਾ ਦਿੱਤਾ।
ਜਿਸ ਦੌਰਾਨ ਸਰਦਾਰ ਬਾਦਲ ਨੇ ਬਾਅਦ ਵਿਚ ਦਿੱਲੀ ਸਿੱਖ ਗਰੁਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸਰਦਾਰ ਮਨਜੀਤ ਸਿੰਘ ਜੀਕੇ ਅਤੇ ਬਾਕੀਆਂ ਸੀਨੀਅਰ ਅਕਾਲੀ ਆਗੂਆਂ ਬਲਵਿੰਦਰ ਸਿੰਘ ਭੂੰਦੜ, ਬਿਕਰਮ ਸਿੰਘ ਮਜੀਠੀਆ, ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ,ਬਲਦੇਵ ਸਿੰਘ ਮਾਨ,ਪਰਮਿੰਦਰ ਸਿੰਘ ਢੀਂਡਸਾ,ਮਨਜਿੰਦਰ ਸਿੰਘ ਸਿਰਸਾ ਅਤੇ ਹੋਰਨਾਂ ਸਮੇਤ ਗਿਰਫਤਾਰੀ ਦਿੱਤੀ। ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਇਹਨਾਂ ਰੋਸ ਪ੍ਰਦਰਸ਼ਨਾਂ ਵਿਚ ਭਾਗ ਲਿਆ।

ਇਸ ਰੋਸ ਧਰਨੇ ਦੇ ਵੇਰਵੇ ਨਸ਼ਰ ਕਰਦਿਆਂ ਪਾਰਟੀ ਦੇ ਬੁਲਾਰੇ ਸ੍ਰੀ ਹਰਚਰਨ ਬੈਂਸ ਨੇ ਇੱਥੇ ਤੁਗਲਕ ਰੋਡ ਪੁਲਿਸ ਸਟੇਸ਼ਨ ਦੇ ਬਾਹਰ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਧਰਨੇ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਨਾਲ ਹਜ਼ਾਰਾਂ ਅਕਾਲੀ ਵਰਕਰਾਂ ਨੇ ਭਾਗ ਲਿਆ।
ਇਸ ਤੋਂ ਪਹਿਲਾਂ ਸਰਦਾਰ ਬਾਦਲ ਅਤੇ ਦੂਜੇ ਅਕਾਲੀ ਆਗੂਆਂ ਨੇ ਸੋਨੀਆ ਗਾਂਧੀ ਦੀ ਰਿਹਾਇਸ਼ ਵੱਲ ਮਾਰਚ ਕਰਨ ਤੋਂ ਪਹਿਲਾਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਅਰਦਾਸ ਕੀਤੀ। ਇਸ ਮਗਰੋਂ ਸਾਰੇ ਅਕਾਲੀ ਆਗੂ ਅਤੇ ਵਰਕਰ ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਰੋਸ ਧਰਨੇ ਉੱਤੇ ਲਗਭਗ 2 ਘੰਟੇ ਬੈਠੇ ਰਹੇ। ਜਿਸ ਦੌਰਾਨ ਉਹਨਾਂ ਨੇ ਨਵੰਬਰ 1984 ਵਿਚ ਹਜ਼ਾਰਾਂ ਬੇਗੁਨਾਹ ਸਿੱਖਾਂ ਦਾ ਕਤਲੇਆਮ ਕਰਾਉਣ ਦੀ ਸਾਜ਼ਿਸ 'ਚ ਸ਼ਾਮਿਲ ਗਾਂਧੀ ਪਰਿਵਾਰ ਦੇ ਮੈਂਬਰਾਂ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਬਾਕੀ ਦੋਸ਼ੀਆਂ ਜਗਦੀਸ਼ ਟਾਈਟਲਰ, ਸੱਜਣ ਕੁਮਾਰ ਸਮੇਤ ਦੂਸਰੇ ਕਾਂਗਰਸੀ ਆਗੂਆਂ ਦੇ ਪੁਤਲੇ ਜਲਾਏ। ਇਸ ਕਤਲੇਆਮ ਦੀ ਸਾਜ਼ਿਸ਼ 31 ਅਕਤੂਬਰ 1984 ਨੂੰ ਹੋਏ ਸ਼੍ਰੀਮਤੀ ਇੰਦਰਾ ਗਾਂਧੀ ਦੇ ਕਤਲ ਤੋਂ ਤੁਰੰਤ ਬਾਅਦ ਰਚੀ ਗਈ ਸੀ। ਇਸ ਭਿਆਨਕ ਕਤਲੇਆਮ ਦੌਰਾਨ ਹਜ਼ਾਰਾਂ ਸਿੱਖਾਂ ਨੂੰ ਉਹਨਾਂ ਦੇ ਗਲਾਂ ਵਿਚ ਜਲਦੇ ਹੋਏ ਟਾਇਰ ਪਾ ਕੇ ਜਿਉਂਦਿਆਂ ਸਾੜਿ•ਆ ਗਿਆ ਸੀ। ਉਹਨਾਂ ਦੇ ਘਰਾਂ ਨੂੰ ਲੁੱਟਣ ਮਗਰੋਂ ਅੱਗਾਂ ਲਗਾ ਦਿੱਤੀਆਂ ਗਈਆਂ ਸਨ। ਸਿੱਖਾਂ ਖ਼ਿਲਾਫ ਹਿੰਸਾ ਦਾ ਇਹ ਨੰਗਾ ਨਾਚ ਲਗਾਤਾਰ 5 ਦਿਨ ਚੱਲਦਾ ਰਿਹਾ ਸੀ ਅਤੇ ਪੁਲਿਸ ਜਾਂ ਫੌਜ ਵਿਚੋਂ ਕਿਸੇ ਵੀ ਇਸ ਨੂੰ ਨਹੀਂ ਸੀ ਰੋਕਿਆ।
ਜਦੋਂ ਸਰਦਾਰ ਬਾਦਲ, ਮਨਜੀਤ ਸਿੰਘ ਜੀਕੇ, ਬਿਕਰਮ ਸਿੰਘ ਮਜੀਠੀਆ ਅਤੇ ਹੋਰਨਾਂ ਅਕਾਲੀ ਆਗੂਆਂ ਨੇ ਪੁਲਿਸ ਬੈਰੀਕੇਡਾਂ ਨੂੰ ਜਬਰਦਸਤੀ ਟੱਪਦੇ ਹੋਏ ਸੋਨੀਆ ਗਾਂਧੀ ਦੇ ਘਰ ਦੇ ਗੇਟਾਂ ਵੱਲ ਮਾਰਚ ਕਰਨਾ ਸ਼ੁਰੂ ਕੀਤਾ ਤਾਂ ਉੱਤੇ ਵੱਡੀ ਗਿਣਤੀ ਵਿਚ ਤਾਇਨਾਤ ਦਿੱਲੀ ਪੁਲਿਸ ਨੇ ਉਹਨਾਂ ਨੂੰ ਗਿਰਫਤਾਰ ਕਰ ਲਿਆ। ਇਹਨਾਂ ਆਗੂਆਂ ਨੂੰ ਉੱਥੋਂ ਤੁਗਲਕ ਰੋਡ ਪੁਲਿਸ ਸਟੇਸ਼ਨ ਲਿਜਾਇਆ ਗਿਆ, ਜਿੱਥੇ ਉਹਨਾਂ ਨੂੰ ਲਗਭਗ ਦੋ ਘੰਟੇ ਬੰਦੀ ਬਣਾ ਕੇ ਰੱਖਿਆ ਗਿਆ।
ਇਸ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ 1984 ਦਾ ਕਤਲੇਆਮ ਸਿੱਧਾ ਗਾਂਧੀ ਪਰਿਵਾਰ ਦੇ ਘਰੋਂ ਜਾਰੀ ਹੋਏ ਹੁਕਮਾਂ ਤਹਿਤ ਕੀਤਾ ਗਿਆ ਸੀ। ਉਸ ਸਮੇਂ ਦੇ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਨੇ ਇਸ ਭਿਆਨਕ ਕਤਲੇਆਮ ਉੱਤੇ ਕੋਈ ਪਛਤਾਵਾ ਕਰਨ ਦੀ ਥਾਂ ਹਜ਼ਾਰਾਂ ਬੇਗੁਨਾਹ ਸਿੱਖਾਂ ਦੇ ਕਤਲੇਆਮ ਨੂੰ ਇਹ ਕਹਿੰਦਿਆਂ ਸਹੀ ਠਹਿਰਾਇਆ ਸੀ ਕਿ ਜਦੋਂ ਕੋਈ ਵੱਡਾ ਦਰੱਖਤ ਡਿੱਗਦਾ ਹੈ ਤਾਂ ਧਰਤੀ ਕੰਬਦੀ ਹੀ ਹੈ। ਸਰਦਾਰ ਬਾਦਲ ਨੇ ਕਿਹਾ ਕਿ ਕਾਸ਼! ਰਾਜੀਵ ਗਾਂਧੀ ਵੇਖ ਸਕਦੇ ਕਿ ਜਦੋਂ ਉਹਨਾਂ ਦਾ ਕਤਲ ਹੋਇਆ ਸੀ ਤਾਂ ਧਰਤੀ ਨਹੀਂ ਸੀ ਕੰਬੀ, ਕਿਉਂਕਿ ਉਸ ਸਮੇਂ ਦੀਆਂ ਸਰਕਾਰਾਂ ਨੇ ਸਮਾਜ-ਵਿਰੋਧੀ ਤੱਤਾਂ ਨੂੰ ਕਾਬੂ ਕਾਰਨ ਲਈ ਲੋੜੀਂਦੀ ਸਿਆਸੀ ਅਤੇ ਪ੍ਰਸਾਸ਼ਨਿਕ ਇੱਛਾ ਸ਼ਕਤੀ ਵਿਖਾਈ ਸੀ। ਉਹਨਾਂ ਕਿਹਾ ਕਿ ਨਵੰਬਰ 1984 ਦਾ ਦੁਖਾਂਤ ਦੰਗੇ ਨਹੀਂ ਸਨ, ਕਿਉਂਕਿ ਇਹ ਦੋ ਭਾਈਚਾਰਿਆਂ ਵਿਚਲੀ ਲੜਾਈ ਨਹੀਂ ਸੀ। ਇਹ ਕਾਂਗਰਸੀ ਕਾਤਲਾਂ ਦੁਆਰਾ ਬੇਰਹਿਮੀ ਨਾਲ ਨਿਰਦੋਸ਼ਾਂ ਦਾ ਕੀਤਾ ਕਤਲੇਆਮ ਸੀ।

ਸਰਦਾਰ ਬਾਦਲ ਨੇ ਕਿਹਾ ਕਿ ਸਾਰੀ ਦੁਨੀਆ ਜਾਣਦੀ ਹੈ ਕਿ 1984 ਕਤਲੇਆਮ ਦੇ ਦੋਸ਼ੀ ਕੌਣ ਹਨ। ਪਰ ਇਸ ਦੇ ਬਾਵਜੂਦ ਕਾਂਗਰਸ ਨੇ ਸੱਤਾ ਵਿਚ ਹੁੰਦਿਆਂ ਨਾ ਸਿਰਫ ਪੀੜਤਾਂ ਨੂੰ ਇਨਸਾਫ ਦਿੱਤੇ ਜਾਣ ਦੇ ਰਾਹ ਵਿਚ ਰੁਕਾਵਟਾਂ ਪਾਈਆਂ, ਸਗੋਂ ਇਸ ਮਾਮਲੇ ਨਾਲ ਜੁੜੇ ਸਬੂਤ ਵੀ ਨਸ਼ਟ ਕਰ ਦਿੱਤੇ ਤਾਂ ਕਿ ਬਾਅਦ ਦੀਆਂ ਸਰਕਾਰਾਂ ਵੀ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਨਾ ਦੇ ਸਕਣ। ਉਹਨਾਂ ਕਿਹਾ ਕਿ ਕਾਂਗਰਸ ਨੇ ਇਸ ਕਤਲੇਆਮ ਦੇ ਦੋਸ਼ੀਆਂ ਨੂੰ ਕੈਬਨਿਟ ਦੇ ਅਹੁਦਿਆਂ ਨਾਲ ਨਿਵਾਜਿਆ ਸੀ।
ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ 1984 ਕਤਲੇਆਮ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਲੜਾਈ ਜਾਰੀ ਰੱਖੇਗਾ।
ਇਸ ਰੋਸ ਧਰਨੇ ਵਿਚ ਹੋਰਨਾਂ ਤੋਂ ਇਲਾਵਾ ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਡਾਕਟਰ ਦਲਜੀਤ ਸਿੰਘ ਚੀਮਾ, ਰੋਜ਼ੀ ਬਰਕੰਦੀ, ਪਵਨ ਕੁਮਾਰ ਟੀਨੂੰ, ਵਿਧਾਇਕ ਬਲਦੇਵ ਸਿੰਘ ਖਹਿਰਾ, ਗੁਰਪ੍ਰਤਾਪ ਸਿੰਘ ਵਡਾਲਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਸੱਤਪਾਲ ਮਲ ਅਤ ਵਿੰਨਰਜੀਤ ਸਿੰਘ ਗੋਲਡੀ ਵੀ ਹਾਜ਼ਿਰ ਸਨ।