ਚੰਡੀਗੜ•/8 ਜਨਵਰੀ: ਆ ਰਹੀਆਂ ਲੋਕ ਸਭਾ ਚੋਣਾਂ ਵਾਸਤੇ ਜ਼ਮੀਨੀ ਪੱਧਰ ਉੱਤੇ ਪਾਰਟੀ ਵਰਕਰਾਂ ਅੰਦਰ ਜੋਸ਼ ਭਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਯੂਥ ਵਿੰਗ ਦੇ ਜਨਰਲ ਸਕੱਤਰ ਇੰਚਾਰਜ ਸਰਦਾਰ ਬਿਕਰਮ ਸਿੰਘ ਮਜੀਠੀਆ ਅਤੇ ਮਾਲਵਾ ਜ਼ੋਨ-1 ਦੇ ਪ੍ਰਧਾਨ ਸਰਦਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਨਾਲ ਸਲਾਹ-ਮਸ਼ਵਰਾ ਕਰਨ ਮਗਰੋਂ ਅੱਜ ਪਾਰਟੀ ਦੇ ਯੂਥ ਵਿੰਗ ਯੂਥ ਅਕਾਲੀ ਦਲ ਦੇ 7 ਜ਼ਿਲ•ਾਂ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ।
ਇਸ ਬਾਰੇ ਪਾਰਟੀ ਦੇ ਮੁੱਖ ਦਫ਼ਤਰ ਵਿਚ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਦੱਸਿਆ ਕਿ ਨੌਜਵਾਨਾਂ ਦੀ ਸ਼ਕਤੀ ਨੂੰ ਪਾਰਟੀ ਨਾਲ ਜੋੜਣ ਵਾਸਤੇ ਯੂਥ ਅਕਾਲੀ ਦਲ ਦੇ 7 ਨਵੇਂ ਜ਼ਿਲ•ਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸਮਾਜ ਅੰਦਰ ਵੱਡੀ ਤਬਦੀਲੀ ਲਿਆਉਣ ਵਾਸਤੇ ਨੌਜਵਾਨ ਹਮੇਸ਼ਾ ਅਹਿਮ ਭੂਮਿਕਾ ਨਿਭਾਉਂਦੇ ਹਨ। ਸਿਆਸੀ ਸਥਿਰਤਾ ਅਤੇ ਆਰਥਿਕ ਖੁਸ਼ਹਾਲੀ ਦੇ ਨਵੇਂ ਯੁੱਗ ਵਿਚ ਦਾਖ਼ਲ ਹੋਣ ਲਈ ਇਸ ਸਮੇਂ ਸੂਬੇ ਅਤੇ ਦੇਸ਼ ਦਾ ਪੂਰਾ ਦਾਰੋਮਦਾਰ ਨੌਜਵਾਨਾਂ ਉੱਪਰ ਹੈ।
ਨਵੀਆਂ ਨਿਯੁਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਸਰਦਾਰ ਬਾਦਲ ਨੇ ਦੱਸਿਆ ਕਿ ਗੁਰਕੰਵਲਜੀਤ ਸਿੰਘ ਨੂੰ ਫਰੀਦਕੋਟ (ਦਿਹਾਤੀ) ਦਾ ਜ਼ਿਲ•ਾ ਪ੍ਰਧਾਨ ਥਾਪਿਆ ਗਿਆ ਹੈ। ਲਵਪ੍ਰੀਤ ਸਿੰਘ ਲੱਪੀ ਅਤੇ ਅਕਾਸ਼ਦੀਪ ਸਿੰਘ ਮਿੱਡੂਖੇੜਾ ਨੂੰ ਕ੍ਰਮਵਾਰ ਸ੍ਰੀ ਮੁਕਤਸਰ ਸਾਹਿਬ (ਸ਼ਹਿਰੀ) ਅਤੇ (ਦਿਹਾਤੀ) ਦੇ ਜ਼ਿਲ•ਾ ਪ੍ਰਧਾਨ ਲਾਇਆ ਗਿਆ ਹੈ। ਉਹਨਾਂ ਦੱਸਿਆ ਕਿ ਜ਼ਿਲ•ਾ ਫਿਰੋਜ਼ਪੁਰ (ਸ਼ਹਿਰੀ) ਅਤੇ (ਦਿਹਾਤੀ) ਦੀ ਜ਼ਿੰਮੇਵਾਰੀ ਕ੍ਰਮਵਾਰ ਅਸੀਸਪ੍ਰੀਤ ਸਿੰਘ ਸਾਈਆਂਵਾਲਾ ਅਤੇ ਸੁਰਿੰਦਰ ਸਿੰਘ ਬੱਬੂ ਨੂੰ ਸੌਂਪੀ ਹੈ। ਉਹਨਾਂ ਅੱਗੇ ਦੱਸਿਆ ਕਿ ਹਰਵਿੰਦਰ ਸਿੰਘ ਹੈਰੀ ਅਤੇ ਹਵਾ ਸਿੰਘ ਪੂਰਨੀਆਂ ਨੂੰ ਕ੍ਰਮਵਾਰ ਫਾਜ਼ਿਲਕਾ (ਸ਼ਹਿਰੀ) ਅਤੇ (ਦਿਹਾਤੀ) ਦੇ ਜ਼ਿਲ•ਾ ਪ੍ਰਧਾਨ ਥਾਪਿਆ ਗਿਆ ਹੈ। ਇਸ ਮੌਕੇ ਯੂਥ ਵਿੰਗ ਦੇ ਜਨਰਲ ਸਕੱਤਰ ਇੰਚਾਰਜ ਸਰਦਾਰ ਬਿਕਰਮ ਸਿੰਘ ਮਜੀਠੀਆ ਵੀ ਹਾਜ਼ਿਰ ਸਨ